ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਲੋੜਵੰਦਾਂ ਨੂੰ ਦਿੱਤੀ ਸਹਾਇਤਾ ਰਾਸ਼ੀ-

Spread the love
ਸ਼੍ਰੀ ਮੁਕਤਸਰ ਸਾਹਿਬ, 21 ਜੁਲਾਈ (ਮਨਜੀਤ ਸਿੱਧੂ):- ਡਾਕਟਰ ਐਸ ਪੀ ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ 110 ਲੋੜਵੰਦ ਪਰਿਵਾਰਾਂ ਨੂੰ ਇੱਕ ਲੱਖ ਤੀਹ ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਗਈ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਡੇਰਾ ਭਾਈ ਮਸਤਾਨ ਸਿੰਘ ਸ਼੍ਰੀ ਮੁਕਤਸਰ ਸਾਹਿਬ ਵਿਖੇ ਇੱਕ ਸਾਦਾ ਸਮਾਗਮ ਕਰਵਾਇਆ ਗਿਆ ਜਿਸ ਵਿਚ ਮਹੰਤ ਕਸ਼ਮੀਰ ਸਿੰਘ ,  ਮਹੰਤ ਸੰਦੀਪ ਸਿੰਘ,ਜਸਪਾਲ ਸਿੰਘ ਮੋਗਾ ਰਿਟਾ ਜ਼ਿਲ੍ਹਾ ਸਿੱਖਿਆ ਅਫ਼ਸਰ, ਅਨੇਕ ਸਿੰਘ ਮਧੀਰ ਸਮਾਜ ਸੇਵੀ, ਰੁਪਿੰਦਰ ਸਿੰਘ ਡੋਹਕ ਜ਼ਿਲ੍ਹਾ ਪ੍ਰਧਾਨ ਕਿਸਾਨ ਯੂਨੀਅਨ ਆਦਿ ਸ਼ਾਮਲ ਹੋਏ ਅਤੇ ਡਾਕਟਰ ਐਸ ਪੀ ਸਿੰਘ ਓਬਰਾਏ ਵਲੋਂ ਦੁਨੀਆਂ ਭਰ ਵਿੱਚ ਕੀਤੇ ਜਾ ਰਹੇ ਬਿਨਾਂ ਕਿਸੇ ਤੋਂ ਪੈਸਾ ਲਿਆ ਸਮਾਜ ਭਲਾਈ ਦੇ ਕੰਮਾਂ ਦੀ ਸ਼ਲਾਘਾ ਕੀਤੀ ਅਤੇ ਲੋੜਵੰਦਾਂ ਨੂੰ ਆਪਣੇ ਕਰ ਕਮਲਾਂ ਨਾਲ ਸਹਾਇਤਾ ਰਾਸ਼ੀ ਦੇ ਚੈਕ ਵੀ ਤਕਸੀਮ ਕੀਤੇ। ਸਹਾਇਤਾ ਰਾਸ਼ੀ ਲੈਣ ਉਪਰੰਤ ਲੋੜਵੰਦਾਂ ਵੱਲੋਂ ਡਾ ਓਬਰਾਏ ਦਾ ਧੰਨਵਾਦ ਕੀਤਾ ਗਿਆ ਅਤੇ ਕਿਹਾ ਕਿ ਡਾ ਓਬਰਾਏ ਦੇ ਇਸ ਉਪਰਾਲੇ ਨਾਲ ਅਸੀਂ ਆਪਣੀਆਂ ਘਰੇਲੂ ਲੋੜਾ ਪੂਰੀਆਂ ਕਰਨ ਦੇ ਸਮਰੱਥ ਹੋ ਗਏ ਹਾਂ।ਇਸ ਮੌਕੇ ਬਲਵਿੰਦਰ ਸਿੰਘ ਬਰਾੜ ਰਿਟਾ ਪ੍ਰਿੰਸੀਪਲ, ਗੁਰਪਾਲ ਸਿੰਘ ਪਾਲੀ, ਜਸਪਾਲ ਸਿੰਘ ਮੀਤ ਪ੍ਰਧਾਨ,ਮਲਕੀਤ ਸਿੰਘ ਰਿਟਾ ਬੈਕ ਮੈਨੇਜਰ ਮੀਤ ਪ੍ਰਧਾਨ,ਬਰਨੇਕ ਸਿੰਘ ਰਿਟਾ ਲੈਕਚਰਾਰ, ਚਰਨਜੀਤ ਸਿੰਘ ਮੈਂਬਰ ਬਲਾਕ ਸੰਮਤੀ,  ਗੁਰਜੀਤ ਸਿੰਘ ਜੀਤਾ,ਮਾਸਟਰ ਰਾਜਿੰਦਰ ਸਿੰਘ,ਅਸ਼ੋਕ ਕੁਮਾਰ, ਬਲਜੀਤ ਸਿੰਘ ਮਾਨ ਰਿਟਾ ਪ੍ਰਿੰਸੀਪਲ,ਸੋਮ ਨਾਥ ਅਮ੍ਰਿਤ ਪਾਲ ਸਿੰਘ,ਜਸਕਰਨ ਸਿੰਘ ਬੂੜਾ ਗੁੱਜਰ ਕਿਸਾਨ ਯੂਨੀਅਨ, ਹੈਪੀ ਬਰਾੜ ਕਿਸਾਨ ਯੂਨੀਅਨ ਆਦਿ ਹਾਜ਼ਰ ਸਨ।
  • Related Posts

    ਸਾਫ-ਸੁਥਰੇ ਵਾਤਾਵਰਣ ਅਤੇ ਸ਼ੁੱਧ ਹਵਾ ਲਈ ਵਾਹਨਾਂ ਤੋਂ ਨਿਕਲਣ ਵਾਲੇ ਪ੍ਰਦੂਸ਼ਣ ਦੀ ਰੋਕਥਾਮ ਜਰੂਰੀ — ਗੁਰਦੀਪ ਸਿੰਘ ਕੰਗ * ਮੁਹੱਲਾ ਸ਼ਿਵਪੁਰੀ ਵਿਖੇ ਲਗਾਇਆ ਬੈਟਰੀ ਤੇ ਪ੍ਰਦੂਸ਼ਣ ਚੈੱਕਅਪ ਕੈਂਪ

    Spread the love

    Spread the loveਫਗਵਾੜਾ 1 ਅਕਤੂਬਰ ( ਪ੍ਰੀਤ ਕੌਰ ਪ੍ਰੀਤੀ ) ਫਗਵਾੜਾ ਦੀ ਸੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ ਕਲੱਬ ਫਗਵਾੜਾ ਪ੍ਰਾਈਡ ਵਲੋਂ ਦੀਸ਼ਾਂਤ ਬੈਟਰੀ ਹਾਊਸ ਫਰੈਂਡਜ ਕਲੋਨੀ ਦੇ ਸਹਿਯੋਗ ਸਦਕਾ…

    ਅਕਾਲੀ ਦਲ ਵਾਰਿਸ਼ ਪੰਜਾਬ ਦੇ ਹਰਿਆਣਾ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਮੰਡੇਵਰ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਅਸਥਾਨ ਤੇ ਨਤਮਸਤਕ ਹੋਏ

    Spread the love

    Spread the loveਨੂਰਪੁਰ ਬੇਦੀ ਦਲਜੀਤ ਚਨੌਲੀ=ਜਥੇਬੰਦੀ ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਸੁਖਵਿੰਦਰ ਸਿੰਘ ਮੰਡੇਵਰ ਨੂੰ ਜਥੇਬੰਦੀ ਵਾਰਸ ਪੰਜਾਬ ਹਰਿਆਣਾ ਦੇ…

    Leave a Reply

    Your email address will not be published. Required fields are marked *