ਡੀ.ਆਈ.ਜੀ ਫਰੀਦਕੋਟ ਰੇਂਜ ਅਤੇ ਐਸ.ਐਸ.ਪੀ ਫਰੀਦਕੋਟ ਵੱਲੋਂ ਫਰੀਦਕੋਟ ਜ਼ਿਲ੍ਹੇ ਵਿੱਚ ਲਗਾਏ ਜਾ ਰਹੇ ਨਾਕਿਆਂ, ਪੈਟਰੋਲਿੰਗ ਪਾਰਟੀਆਂ ਅਤੇ ਥਾਣਿਆਂ ਦੀ ਕੀਤੀ ਅਚਨਚੇਤ ਚੈਕਿੰਗ

Spread the love

ਫਰੀਦਕੋਟ, 17 ਦਸੰਬਰ  (ਗੁਰਦੀਪ ਸਿੰਘ ਢਿੱਲੋਂ) ਫਰੀਦਕੋਟ ਜ਼ਿਲ੍ਹੇ ਵਿੱਚ ਕਾਨੂੰਨ-ਵਿਵਸਥਾ ਨੂੰ ਬਣਾਈ ਰੱਖਣ ਦੇ ਲਈ, ਫਰੀਦਕੋਟ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਸ਼੍ਰੀ ਅਸ਼ਵਨੀ ਕਪੂਰ ਡੀ.ਆਈ.ਜੀ ਫਰੀਦਕੋਟ ਰੇਂਜ ਅਤੇ ਐਸ.ਐਸ.ਪੀ ਫਰੀਦਕੋਟ ਡਾ. ਪ੍ਰਗਿਆ ਜੈਨ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਨਾਕਿਆਂ ਅਤੇ ਪੈਟਰੋਲਿੰਗ ਪਾਰਟੀਆਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਇਸ ਦੇ ਨਾਲ ਹੀ ਥਾਣਿਆ ਦੀ ਵੀ ਅਚਨਚੇਤ ਕੀਤੀ ਗਈ ਅਤੇ ਡਿਊਟੀ ਪਰ ਹਾਜਰ ਪੁਲਿਸ ਕਰਮਚਾਰੀਆਂ ਨੂੰ ਜਰੂਰੀ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ। ਇਸ ਮੌਕੇ ਸ਼੍ਰੀ ਅਸ਼ਵਨੀ ਕਪੂਰ ਡੀ.ਆਈ.ਜੀ ਫਰੀਦਕੋਟ ਰੇਂਜ ਨੇ ਦੱਸਿਆ ਕਿ ਇਸ ਨਿਰੀਖਣ ਦਾ ਮੁੱਖ ਉਦੇਸ਼ ਜ਼ਿਲ੍ਹੇ ਵਿੱਚ ਕ੍ਰਾਈਮ ਕੰਟਰੋਲ ਨੂੰ ਮਜ਼ਬੂਤ ਕਰਨਾ, ਗੈਰ-ਕਾਨੂੰਨੀ ਸਰਗਰਮੀਆਂ ਨੂੰ ਰੋਕਣਾ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦਾ ਭਾਵਨਾ ਨੂੰ ਹੋਰ ਮਜ਼ਬੂਤ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਕਾਨੂੰਨ ਦੀ ਪਾਲਣਾ ਅਤੇ ਸ਼ਰਾਰਤੀ ਤੱਤਾਂ ਨੂੰ ਕਾਬੂ ’ਚ ਰੱਖਣ ਲਈ ਬਹੁਤ ਹੀ ਮਹੱਤਵਪੂਰਨ ਹੈ। ਨਿਰੀਖਣ ਦੌਰਾਨ, ਐਸ.ਐਸ.ਪੀ ਫਰੀਦਕੋਟ ਡਾ. ਪ੍ਰਗਿਆ ਜੈਨ ਵੱਲੋਂ ਪੁਲਿਸ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਕਿ ਨਾਕਿਆਂ ’ਤੇ ਸਖ਼ਤੀ ਨਾਲ ਤਾਇਨਾਤੀ ਹੋਵੇ ਅਤੇ ਹਰ ਆਉਣ-ਜਾਣ ਵਾਲੇ ਵਾਹਨ ਦੀ ਜਾਂਚ ਵਧੇਰੇ ਧਿਆਨ ਨਾਲ ਕੀਤੀ ਜਾਵੇ। ਇਸ ਨਾਲ ਨਾ ਸਿਰਫ਼ ਗੈਰ-ਕਾਨੂੰਨੀ ਸਰਗਰਮੀਆਂ ’ਤੇ ਰੋਕ ਲਗੇਗੀ ਬਲਕਿ ਅਪਰਾਧਿਕ ਅਨਸਰਾਂ ਨੂੰ ਵੀ ਕਾਬੂ ਕਰਨ ਵਿੱਚ ਮਦਦ ਮਿਲੇਗੀ। ਇਸ ਦੇ ਨਾਲ ਹੀ, ਇਹ ਵੀ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਨਾਕਿਆਂ ’ਤੇ ਪਬਲਿਕ ਦੀ ਅਸੁਵਿਧਾ ਘੱਟ ਰਹੇ

ਅਤੇ ਸਮੇਂ-ਸਿਰ ਜਾਂਚ ਕਰਕੇ ਉਨ੍ਹਾਂ ਨੂੰ ਬਿਹਤਰ ਸਹੂਲਤ ਪ੍ਰਦਾਨ ਕੀਤੀ ਜਾਵੇ। ਇਸ ਤੋਂ ਇਲਾਵਾ ਪੈਟਰੋਲਿੰਗ ਪਾਰਟੀਆਂ ਨੂੰ ਸ਼ੱਕੀ ਵਿਅਕਤੀਆ ਅਤੇ ਵਾਹਨਾਂ ਦੀ ਚੈਕਿੰਗ ਲਈ ਜਰੂਰੀ ਹਦਾਇਤਾਂ ਵੀ ਦਿੱਤੀਆਂ ਗਈਆਂ।

  • Related Posts

    ਭਾਜਪਾ ਆਗੂ ਦੀਪਕ ਸ਼ਰਮਾ ਨੇ ਭਾਜਪਾ ਵਰਕਰਾਂ ਨਾਲ ਰਲ ਕੇ ਮਨਾਇਆ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ

    Spread the love

    Spread the loveਕੀਤੇ ਸ਼ਰਧਾ ਦੇ ਫੁੱਲ ਭੇਟ ਤੇ ਕੱਟੇ ਗਏ ਕੇਕ। ਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ) ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਭਾਜਪਾ ਦੇ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ…

    ਸੰਤ ਸੁਖਜੀਤ ਸਿੰਘ ਸੀਚੇਵਾਲ ਨੇ ਭੁਲੱਥ ਪਹੁੰਚਕੇ ਕਾਲੀ ਵੇਈਂ ਘਾਟ  ‘ਤੇ ਕੀਤਾ ਸਫਾਈ ਮੁਹਿੰਮ ਦਾ ਮੁਆਇਨਾ 

    Spread the love

    Spread the love ਭੁਲੱਥ 12 ਅਪ੍ਰੈਲ (ਕੰਨੂੰ ਭੁਲੱਥ) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਸਬੰਧੀ ਕਾਲੀ ਵੇਈਂ ਦੀ ਸਾਫ ਸਫਾਈ ਕਰਕੇ ਵੱਖ-ਵੱਖ…

    Leave a Reply

    Your email address will not be published. Required fields are marked *