ਲੋੜਵੰਦਾਂ ਲਈ ਪ੍ਰਭ ਆਸਰਾ ਚੈਰੀਟੇਬਲ ਹਸਪਤਾਲ ਦਾ ਵਿਸ਼ੇਸ਼ ਉਪਰਾਲਾ ਅੱਜ ਮੋਹਾਲੀ ਜਿਲ੍ਹਾ ਦੇ ਵੱਖ-ਵੱਖ ਪਿੰਡਾਂ ਤੇ ਸਕੂਲਾਂ ਵਿੱਚ ਮੁਫ਼ਤ ਅੱਖਾਂ ਦੀ ਜਾਂਚ ਅਤੇ ਐਨਕਾਂ ਵੰਡ ਕੈਂਪ ਲਗਾਇਆ ਗਿਆ                                                                                   

Spread the love
ਕੁਰਾਲੀ 21ਜੁਲਾਈ (ਜਗਦੇਵ ਸਿੰਘ )ਪ੍ਰਭ ਆਸਰਾ ਮਲਟੀਸਪੈਸ਼ਲਿਟੀ ਚੈਰੀਟੇਬਲ ਹਸਪਤਾਲ ਕੁਰਾਲੀ ਵੱਲੋਂ ਮੋਹਾਲੀ ਜਿਲ੍ਹਾ ਦੇ ਵੱਖ-ਵੱਖ ਪਿੰਡਾਂ ਅਤੇ ਵਿਦਿਅਕ ਸੰਸਥਾਵਾਂ ਵਿੱਚ ਮੁਫ਼ਤ ਅੱਖਾਂ ਦੀ ਜਾਂਚ ਅਤੇ ਮੁਫ਼ਤ ਐਨਕਾਂ ਵੰਡ ਕੈਂਪ ਲਗਾਇਆ ਗਿਆ ਕੈਂਪਾਂ ਦੌਰਾਨ ਅੱਖਾਂ ਦੀ ਜਾਂਚ ਦੇ ਨਾਲ-ਨਾਲ ਹੀਮੋਗਲੋਬਿਨ ਬਲੱਡ ਪ੍ਰੈਸ਼ਰ (ਬੀ.ਪੀ.) ਪਲਸ ਅਤੇ ਆਕਸੀਜਨ ਲੈਵਲ ਦੀ ਜਾਂਚ ਵੀ ਬਿਲਕੁਲ ਮੁਫ਼ਤ ਕੀਤੀ ਗਈ ਪ੍ਰਭ ਆਸਰਾ ਸੰਸਥਾ ਦੇ ਮੁਖੀ ਭਾਈ ਸ਼ਮਸ਼ੇਰ ਸਿੰਘ ਅਤੇ ਬੀਬੀ ਰਜਿੰਦਰ ਕੌਰ ਨੇ ਦੱਸਿਆ ਕਿ ਇਹ ਵਿਸ਼ੇਸ਼ ਕੈਂਪ ਅਮਰੀਕਾ (USA) ਤੋਂ ਆਈ ਆਧੁਨਿਕ ਮੈਡੀਕਲ ਟੈਕਨਾਲੋਜੀ ਅਤੇ ਉਪਕਰਣਾਂ ਨਾਲ ਲੈਸ ਸਮਾਜ ਸੇਵਕਾਂ ਦੀ ਟੀਮ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ ਇਸ ਦੌਰਾਨ ਮੋਹਾਲੀ ਜਿਲ੍ਹਾ ਦੇ ਵੱਖ-ਵੱਖ ਪਿੰਡਾਂ ਅਤੇ ਵਿਦਿਅਕ ਸੰਸਥਾਵਾਂ ਵਿੱਚ ਨਿਰਧਾਰਿਤ ਸਮੇਂ ਅਨੁਸਾਰ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ ਜਿਸ ਵਿੱਚ ਵੱਧ ਤੋਂ ਵੱਧ ਲੋੜਵੰਦ ਲੋਕਾ ਨੇ ਇਸ ਦਾ ਲਾਭ ਚੁੱਕਿਆ ਉਨ੍ਹਾਂ ਵੱਲੋਂ ਜਿਲ੍ਹਾ ਰੂਪਨਗਰ ਦੇ ਵੀ ਸਮੂਹ ਇਲਾਕਾ ਨਿਵਾਸੀਆਂ ਖ਼ਾਸ ਕਰਕੇ ਲੋੜਵੰਦ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਉਹ 20,21,22 ਜੁਲਾਈ ਤੱਕ ਆਪਣੇ ਨਜ਼ਦੀਕੀ ਕੈਂਪ ਸਥਾਨ ਤੇ ਪਹੁੰਚ ਕੇ ਮੁਫ਼ਤ ਅੱਖਾਂ ਦੀ ਜਾਂਚ ਮੁਫ਼ਤ ਐਨਕਾਂ ਅਤੇ ਹੋਰ ਸਿਹਤ ਜਾਂਚਾਂ ਦੀ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ ਉਨ੍ਹਾਂ ਕਿਹਾ ਕਿ ਪ੍ਰਭ ਆਸਰਾ ਦਾ ਉਦੇਸ਼ ਸਮਾਜ ਦੇ ਲੋੜਵੰਦ ਨਾਗਰਿਕਾਂ ਤੱਕ ਮਿਆਰੀ ਅਤੇ ਆਧੁਨਿਕ ਸਿਹਤ ਸੇਵਾਵਾਂ ਨਿਰਸਵਾਰਥ ਪਹੁੰਚਾਉਣਾ ਹੈ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *