ਪੇਡਾ ਦੇ ਵਾਇਸ ਚੇਅਰਮੈਨ ਬਣਨ ਉਪਰੰਤ ਸ. ਸੁਖਜੀਤ ਸਿੰਘ ਢਿੱਲਵਾਂ ਟਿੱਲਾ ਬਾਬਾ ਫ਼ਰੀਦ ਵਿਖੇ ਹੋਏ ਨਤਮਸਤਕ

Spread the love
ਫ਼ਰੀਦਕੋਟ, 21 ਜੁਲਾਈ (ਗੁਰਦੀਪ ਸਿੰਘ ਢਿੱਲੋਂ )=ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ (ਪੇਡਾ) ਦੇ ਵਾਇਸ ਚੇਅਰਮੈਨ ਵਜੋਂ ਨਿਯੁਕਤ ਹੋਣ ਉਪਰੰਤ ਸ. ਸੁਖਜੀਤ ਸਿੰਘ ਢਿੱਲਵਾਂ ਅੱਜ ਟਿੱਲਾ ਬਾਬਾ ਫ਼ਰੀਦ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਰੂਹਾਨੀ ਅਸਥਾਨ ’ਤੇ ਮੱਥਾ ਟੇਕ ਕੇ ਸਰਬੱਤ ਦੇ ਭਲੇ, ਪੰਜਾਬ ਦੀ ਖੁਸ਼ਹਾਲੀ ਅਤੇ ਲੋਕਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ।ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਸ. ਸੁਖਜੀਤ ਸਿੰਘ ਢਿੱਲਵਾਂ ਨੂੰ ਸਨਮਾਨਿਤ ਕੀਤਾ ਅਤੇ ਨਵੀਂ ਜ਼ਿੰਮੇਵਾਰੀ ਸੰਭਾਲਣ ’ਤੇ ਵਧਾਈ ਦਿੱਤੀ। ਉਨ੍ਹਾਂ ਪਰਮਾਤਮਾ ਦਾ ਸ਼ੁਕਰਾਨਾ ਕਰਦਿਆਂ ਕਿਹਾ ਕਿ ਸ. ਢਿੱਲਵਾਂ ਦੀ ਯੋਗਤਾ, ਤਜਰਬੇ ਅਤੇ ਲੋਕ ਸੇਵਾ ਪ੍ਰਤੀ ਵਚਨਬੱਧਤਾ ਦਾ ਲਾਭ ਪੇਡਾ ਨੂੰ ਮਿਲੇਗਾ ਅਤੇ ਉਹ ਇਸ ਅਹਿਮ ਅਹੁਦੇ ਦੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣਗੇ।ਸ. ਸੁਖਜੀਤ ਸਿੰਘ ਢਿੱਲਵਾਂ ਨੇ ਇਸ ਮੌਕੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ’ਤੇ ਜਤਾਏ ਵਿਸ਼ਵਾਸ ’ਤੇ ਉਹ ਪੂਰੀ ਤਰ੍ਹਾਂ ਖਰਾ ਉਤਰਨ ਦਾ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਊਰਜਾ ਸੰਭਾਲ, ਨਵਿਆਉਣਯੋਗ ਊਰਜਾ ਸਰੋਤਾਂ ਦੇ ਪ੍ਰਚਾਰ ਅਤੇ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਉਹ ਪੂਰੀ ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਕੰਮ ਕਰਨਗੇ।ਇਸ ਮੌਕੇ ਸ਼ਿਵਜੀਤ ਸਿੰਘ ਸੰਘਾ, ਸੁਖਵੰਤ ਸਿੰਘ ਪੱਕਾ, ਮਨਦੀਪ ਮੋਂਗਾ (ਸੈਕਟਰੀ, ਰੈੱਡ ਕਰਾਸ), ਅਨਮੋਲ ਸਿੰਘ ਸੇਖੋਂ, ਕੁਲਵਿੰਦਰ ਸਿੰਘ, ਹਰਦੀਪ ਸਿੰਘ, ਭੁਪਿੰਦਰ ਸਿੰਘ, ਗੌਰਵ ਅਰੋੜਾ, ਗੁਰਿੰਦਰ ਸਿੰਘ, ਸੰਦੀਪ ਸਿੰਘ, ਰੁਪਿੰਦਰ ਸਿੰਘ, ਬੱਬੂ ਸੇਖੋਂ, ਜਗਸੀਰ ਚਹਿਲ, ਗੁਰਪ੍ਰੇਮ ਸਿੰਘ, ਕੁਲਦੀਪ ਸਿੰਘ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।
  • Related Posts

    ਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਐਸੋਸੀਏਸ਼ਨ ਵਲੋਂ ਹਲਕਾ ਵਿਧਾਇਕ ਕਾਕਾ ਬਰਾੜ ਨੂੰ ਦਿੱਤਾ ਗਿਆ ਮੰਗ ਪੱਤਰ- ਪੱਤਰਕਾਰਾਂ ਨੇ ‘ਡਿਮਾਂਡ ਡੇ’ ਮੌਕੇ ਚੁੱਕੀਆਂ ਅਹਿਮ ਮੰਗਾਂ; ਸੁਰੱਖਿਆ ਐਕਟ ਅਤੇ ਮੀਡੀਆ ਕਮਿਸ਼ਨ ਬਣਾਉਣ ‘ਤੇ ਦਿੱਤਾ ਜ਼ੋਰ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 03 ਅਕਤੂਬਰ (ਮਨਜੀਤ ਸਿੱਧੂ):- ਇੰਡੀਅਨ ਜਰਨਲਿਸਟਸ ਯੂਨੀਅਨ ਦੇ ਦੇਸ਼-ਵਿਆਪੀ ਸੱਦੇ ‘ਤੇ ਅੱਜ ਸਾਂਝੇ ਤੌਰ ‘ਤੇ ਪੱਤਰਕਾਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਅਤੇ ਕੰਮਕਾਜ ਦੌਰਾਨ ਆ…

    ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਤੇ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਯੋਧਾ ਹਵੇਲੀਆਂ ਨੇ ਦਿੱਤੀ ਵਧਾਈ 

    Spread the love

    Spread the love ਸਰਾਏ ਅਮਾਨਤ ਖਾਂ, 3  ਅਕਤੂਬਰ (ਗੁਰਸ਼ਰਨ ਸਿੰਘ ਔਲਖ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਮਨਜੋਤ ਸਿੰਘ ਯੋਧਾ ਹਵੇਲੀਆਂ ਨੇ ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼…

    Leave a Reply

    Your email address will not be published. Required fields are marked *