ਅਕਾਲੀ ਦਲ ਵਾਰਿਸ ਪੰਜਾਬ ਵਲੋਂ ਐਡਵੋਕੇਟ ਗਗਨਦੀਪ ਸਿੰਘ ਗੁਰਾਇਆ ਨੂੰ ਜੋਨ 3 ਦਾ ਇਚਾਰਜ ਲਗਾਉਣ ਤੇ ਸਮਾਜ ਸੇਵੀ ਭਾਈ ਜਗਜੀਤ ਸਿੰਘ ਖਾਲਸਾ ਕਕਰਾਲੇ ਵਾਲਿਆ ਵਲੋਂ ਕੀਤਾ ਗਿਆ ਸਨਮਾਨਿਤ

Spread the love
ਭਾਦਸੋਂ,21 ਜੁਲਾਈ ( ਜਗਜੀਤ ਸਿੰਘ ਕੈਂਥ ) :- ਅਕਾਲੀ ਦਲ ਵਾਰਿਸ ਪੰਜਾਬ ਵਲੋਂ ਐਡਵੋਕੇਟ ਗਗਨਦੀਪ ਸਿੰਘ ਗੁਰਾਇਆ ਨੂੰ ਜੋਨ 3  ਪਟਿਆਲ਼ਾ, ਸੰਗਰੂਰ, ਮਾਨਸਾ, ਮਲੇਰਕੋਟਲਾ ਦਾ ਇਚਾਰਜ ਲੱਗਣ ਤੇ ਸਮਾਜ ਸੇਵੀ ਭਾਈ ਜਗਜੀਤ ਸਿੰਘ ਖਾਲਸਾ ਕਕਰਾਲੇ ਵਾਲਿਆ ਵਲੋਂ ਸਨਮਾਨਿਤ ਕੀਤਾ ਗਿਆ । ਪੰਜਾਬ ਦੇ ਲੋਕ ਵਾਰਿਸ ਪੰਜਾਬ ਪਾਰਟੀ ਦੀ ਸਰਕਾਰ ਬਣਾਉਣ ਲਈ, ਤਿਆਰ ਬਰ ਤਿਆਰ ਹਨ, ਇਸ ਦਾ ਪ੍ਰਗਟਾਵਾ ਭਾਈ ਜਗਜੀਤ ਸਿੰਘ ਜੀ ਖਾਲਸਾ,ਕਕਰਾਲੇ ਵਾਲੇ ਉੱਘੇ ਸਮਾਜ ਸੇਵੀ ਵਲੋ ਕੀਤਾ ਗਿਆ ,ਓਹਨਾ ਨੇ ਕਿਹਾ ਅਕਾਲੀ ਦਲ ਵਾਰਿਸ ਪੰਜਾਬ ਦੀ ਸਰਕਾਰ ਬਣਾਉਣ ਲਈ ਪੰਜਾਬ ਦੇ ਲੋਕ 2027, ਚੋਣਾਂ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ, ਤਾ ਜੋ ਸੂਬੇ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੀ ਪਾਰਟੀ ਦੀ ਸਰਕਾਰ ਬਣਾਈ ਜਾ ਸਕੇ ਅਤੇ ਪੰਜਾਬ ਨੂੰ ਫਿਰ ਤੋਂ ਦੇਸ਼ ਦਾ ਨੰਬਰ ਇੱਕ ਸੂਬਾ ਬਣਿਆ ਜਾ ਸਕੇ,ਇਹ ਪ੍ਰਗਟਾਵਾ ਪਾਰਟੀ ਦੇ  ਉਘੇ ਸਮਾਜ ਸੇਵੀ ਭਾਈ ਜਗਜੀਤ ਸਿੰਘ ਜੀ ਖਾਲਸਾ ਕਕਰਾਲੇ ਵਾਲੇ ਨੇ ਕੀਤਾ ਹੈ । ਮੀਟਿੰਗ ਦੌਰਾਨ ਨੌਜਵਾਨ ਵੀਰਾਂ ਚ ਬੜਾ ਚਾਅ ਆਪ ਮਹਾਰੇ ਲੋਕ ਪਾਰਟੀ ਦੇ ਨਾਲ ਜੁੜ ਰਿਹਾ ਹੈ ,ਅਤੇ ਕਿਹਾ ਕਿ ਪਾਰਟੀ ਵਰਕਰਾਂ ਨੂੰ ਹੁਣ ਤੋਂ ਹੀ ਵਿਧਾਨ ਸਭਾ ਚੋਣਾਂ ਲਈ, ਕਮਰਕਸੇ ਕਰ ਲੈਣੇ ਚਾਹੀਦੇ ਹਨ ਅਤੇ ਆਪੋ ਆਪਣੇ ਹਲਕਿਆਂ ਵਿੱਚ ਵੱਧ ਤੋਂ ਵੱਧ ਲੋਕਾਂ ਨਾਲ ਰਾਬਤਾ ਕਾਇਮ ਕਰਕੇ ਹਰ ਭਾਈਚਾਰੇ ਨਾਲ ਸਾਂਝ ਲੋਕਾਂ ਨਾਲ ਸੰਪਰਕ ਕਰ ਕੇ ਲੋਕ ਲਹਿਰ ਖੜ੍ਹੀ ਕਰਨੀ ਚਾਹੀਦੀ ਹੈ ਤਾਂ ਜ਼ੋ ਆਉਣ ਵਾਲੀ ਸਰਕਾਰ ਨਿਰੋਲ ਅਕਾਲੀ ਦਲ ਵਾਰਿਸ ਪੰਜਾਬ ਦੀ ਬਣਾਈ ਜਾ ਸਕੇ ਅਤੇ ਅਮ੍ਰਿਤਪਾਲ ਸਿੰਘ ਜੀ ਖਾਲਸਾ, ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਇਆ ਜਾ ਸਕੇ । ਪੰਜਾਬ ਨੂੰ ਮੁੜ ਤਰੱਕੀ ਤੇ ਖੁਸ਼ਹਾਲੀ ਦੇ ਰਾਹ ਪਾ ਕੇ ਆਪਸੀ ਭਾਈਚਾਰਕ ਸਾਂਝ ਕਾਇਮ ਕੀਤੀ ਜਾ ਸਕੇ । ਉਹਨਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਦ ਬਹੁਤ ਨੁਕਸਾਨ ਹੋਇਆ ਹੈ ਤਾਂ ਪੰਜਾਬ ਦੀ ਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕੀਤਾ ਜਾਵੇ ਉਹਨਾਂ ਕਿਹਾ ਕਿ ਇਸ ਵਾਸਤੇ ਸਾਨੂੰ ਸਭ ਨੂੰ ਸਖ਼ਤ ਮਿਹਨਤ ਕਰਨੀ ਪਵੇਗੀ ਤੇ ਅਸੀਂ ਸਾਰੇ ਇਸ ਵਾਸਤੇ ਤਿਆਰ ਬਰ ਤਿਆਰ ਹਾਂ , ਪੰਜਾਬ ਨੂੰ ਮੁੜ ਤਰੱਕੀ ਦੇ ਰਾਹ ਤੇ ਲਿਆਉਣ ਲਈ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਦੂਰ ਕਰਨ ਲਈ ਅਸੀਂ ਸਾਰੇ ਦਿਨ ਰਾਤ ਇੱਕ ਕਰਾਂਗੇ ਪੰਥ ਬਚਾਓ ਪੰਜਾਬ ਬਚਾਓ ਮੁਹਿੰਮ ਦਾ ਹਿੱਸਾ ਬਣੀਏ ।
ਸਰਕਾਰ ਏ, ਖਾਲਸਾ ਬਣਾਓ, ਭਾਈ ਅਮ੍ਰਿਤਪਾਲ ਸਿੰਘ ਖਾਲਸਾ ਨੂੰ ਲਿਆਓ ।
  • Related Posts

    ਸਾਫ-ਸੁਥਰੇ ਵਾਤਾਵਰਣ ਅਤੇ ਸ਼ੁੱਧ ਹਵਾ ਲਈ ਵਾਹਨਾਂ ਤੋਂ ਨਿਕਲਣ ਵਾਲੇ ਪ੍ਰਦੂਸ਼ਣ ਦੀ ਰੋਕਥਾਮ ਜਰੂਰੀ — ਗੁਰਦੀਪ ਸਿੰਘ ਕੰਗ * ਮੁਹੱਲਾ ਸ਼ਿਵਪੁਰੀ ਵਿਖੇ ਲਗਾਇਆ ਬੈਟਰੀ ਤੇ ਪ੍ਰਦੂਸ਼ਣ ਚੈੱਕਅਪ ਕੈਂਪ

    Spread the love

    Spread the loveਫਗਵਾੜਾ 1 ਅਕਤੂਬਰ ( ਪ੍ਰੀਤ ਕੌਰ ਪ੍ਰੀਤੀ ) ਫਗਵਾੜਾ ਦੀ ਸੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ ਕਲੱਬ ਫਗਵਾੜਾ ਪ੍ਰਾਈਡ ਵਲੋਂ ਦੀਸ਼ਾਂਤ ਬੈਟਰੀ ਹਾਊਸ ਫਰੈਂਡਜ ਕਲੋਨੀ ਦੇ ਸਹਿਯੋਗ ਸਦਕਾ…

    ਅਕਾਲੀ ਦਲ ਵਾਰਿਸ਼ ਪੰਜਾਬ ਦੇ ਹਰਿਆਣਾ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਮੰਡੇਵਰ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਅਸਥਾਨ ਤੇ ਨਤਮਸਤਕ ਹੋਏ

    Spread the love

    Spread the loveਨੂਰਪੁਰ ਬੇਦੀ ਦਲਜੀਤ ਚਨੌਲੀ=ਜਥੇਬੰਦੀ ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਸੁਖਵਿੰਦਰ ਸਿੰਘ ਮੰਡੇਵਰ ਨੂੰ ਜਥੇਬੰਦੀ ਵਾਰਸ ਪੰਜਾਬ ਹਰਿਆਣਾ ਦੇ…

    Leave a Reply

    Your email address will not be published. Required fields are marked *