ਸੰਗਰੂਰ ਵਿੱਚ ਗਰਜਣਗੇ ਕਮਿਊਨਟੀ ਹੈਲਥ ਅਫ਼ਸਰ ਸੂਬਾ ਪੱਧਰੀ ਮਹਾਂ ਰੈਲੀ ਦੀਆਂ ਤਿਆਰੀਆਂ ਮੁਕੰਮਲ, ਪੰਜਾਬ ਭਰ ਤੋਂ ਵੱਡੀ ਗਿਣਤੀ ਵਿੱਚ ਪਹੁੰਚਣਗੇ CHO

Spread the love
ਪੱਟੀ ਸਦੀਕ, 21 ਜੁਲਾਈ (ਬਲਕਰਨ ਸਿੰਘ ਮਸ਼ਾਲ)- ਕਮਿਊਨਟੀ ਹੈਲਥ ਅਫ਼ਸਰ (CHO) ਐਸੋਸੀਏਸ਼ਨ ਪੰਜਾਬ ਵੱਲੋਂ ਮਿਤੀ 22 ਜੁਲਾਈ ਨੂੰ ਸੰਗਰੂਰ ਵਿਖੇ ਮਾਣਯੋਗ ਮੁੱਖ ਮੰਤਰੀ ਪੰਜਾਬ ਜੀ ਦੀ ਰਿਹਾਇਸ਼ ਨੇੜੇ ਕੀਤੀ ਜਾ ਰਹੀ ਸੂਬਾ ਪੱਧਰੀ ਮਹਾਂ ਰੈਲੀ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਪੰਜਾਬ ਦੇ ਹਰ ਜ਼ਿਲ੍ਹੇ ਤੋਂ ਵੱਡੀ ਗਿਣਤੀ ਵਿੱਚ ਕਮਿਊਨਟੀ ਹੈਲਥ ਅਫ਼ਸਰ ਅਤੇ ਹੋਰ ਮੁਲਾਜ਼ਮ ਸਾਥੀ ਇਸ ਰੈਲੀ ਵਿੱਚ ਸ਼ਮੂਲੀਅਤ ਕਰਨਗੇ।ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਪਿਛਲੇ ਦੋ ਮਹੀਨਿਆਂ ਤੋਂ ਵੱਧ ਸਮੇਂ ਤੋਂ CHO ਆਪਣੀਆਂ ਜਾਇਜ਼ ਮੰਗਾਂ ਦੇ ਹੱਲ ਲਈ ਸ਼ਾਂਤਮਈ ਅਤੇ ਲੋਕਤੰਤਰੀ ਢੰਗ ਨਾਲ ਸੰਘਰਸ਼ ਕਰ ਰਹੇ ਹਨ। ਇਸ ਦੌਰਾਨ ਪੰਜਾਬ ਸਰਕਾਰ, ਸਿਹਤ ਵਿਭਾਗ, ਮਾਣਯੋਗ ਮਿਸ਼ਨ ਡਾਇਰੈਕਟਰ, ਮਾਣਯੋਗ ਮੁੱਖ ਸਕੱਤਰ ਸਿਹਤ ਵਿਭਾਗ ਅਤੇ ਮਾਣਯੋਗ ਵਿੱਤ ਮੰਤਰੀ ਪੰਜਾਬ ਜੀ ਨਾਲ ਕਈ ਦੌਰ ਦੀਆਂ ਮੀਟਿੰਗਾਂ ਹੋਈਆਂ। ਹਰ ਵਾਰ ਮੰਗਾਂ ਦੇ ਹੱਲ ਦਾ ਭਰੋਸਾ ਦਿੱਤਾ ਗਿਆ, ਪਰ ਅੱਜ ਤੱਕ ਮੰਨੀਆਂ ਹੋਈਆਂ ਮੰਗਾਂ ਦੇ ਨੋਟੀਫਿਕੇਸ਼ਨ ਜਾਰੀ ਨਹੀਂ ਕੀਤੇ ਗਏ, ਜਿਸ ਕਾਰਨ ਸਮੂਹ CHO ਵਿੱਚ ਭਾਰੀ ਰੋਸ ਹੈ।ਆਗੂਆਂ ਨੇ ਕਿਹਾ ਕਿ CHO ਦੀਆਂ ਮੁੱਖ ਮੰਗਾਂ ਵਿੱਚ ਰੈਗੂਲਰ ਕੈਡਰ ਨੂੰ ਮਨਜ਼ੂਰੀ, ਹੋਰ ਸੂਬਿਆਂ ਦੇ ਮੁਕਾਬਲੇ ₹5,000 ਘੱਟ ਤਨਖਾਹ ਦੀ ਵਿਸੰਗਤੀ ਦੂਰ ਕਰਨਾ, ਸਾਲ 2018 ਤੋਂ ਬੰਦ ਲੌਇਲਟੀ ਬੋਨਸ ਮੁੜ ਜਾਰੀ ਕਰਨਾ, CHO ਦੀ ਤਨਖਾਹ ਅਤੇ ਇੰਸੈਂਟਿਵ ਨੂੰ ਮਰਜ ਕਰਨਾ ਅਤੇ CHO ਨਾਲ ਸਬੰਧਤ ਮੰਨੀਆਂ ਹੋਈਆਂ ਵਿੱਤੀ ਮੰਗਾਂ ਦੇ ਨੋਟੀਫਿਕੇਸ਼ਨ ਤੁਰੰਤ ਜਾਰੀ ਕਰਨਾ ਸ਼ਾਮਲ ਹਨ।ਉਨ੍ਹਾਂ ਕਿਹਾ ਕਿ CHO ਨੇ ਸੰਘਰਸ਼ ਦੌਰਾਨ ਵੀ ਲੋਕ ਹਿੱਤ ਨੂੰ ਪਹਿਲ ਦਿੰਦਿਆਂ OPD ਅਤੇ ਟੀ.ਬੀ. ਸਬੰਧੀ ਸੇਵਾਵਾਂ ਜਾਰੀ ਰੱਖੀਆਂ, ਪਰ ਸਰਕਾਰ ਵੱਲੋਂ ਅਜੇ ਤੱਕ ਕੋਈ ਠੋਸ ਕਦਮ ਨਾ ਚੁੱਕਿਆ ਜਾਣਾ ਬਹੁਤ ਹੀ ਨਿਰਾਸ਼ਾਜਨਕ ਹੈ।ਆਗੂਆਂ ਨੇ ਕਿਹਾ ਕਿ 22 ਜੁਲਾਈ ਦੀ ਮਹਾਂ ਰੈਲੀ ਪੰਜਾਬ ਸਰਕਾਰ ਨੂੰ ਸਪੱਸ਼ਟ ਸੰਦੇਸ਼ ਦੇਵੇਗੀ ਕਿ ਹੁਣ ਸਿਹਤ ਕਰਮੀ ਸਿਰਫ਼ ਭਰੋਸਿਆਂ ਨਾਲ ਸੰਤੁਸ਼ਟ ਨਹੀਂ ਹੋਣਗੇ, ਸਗੋਂ ਆਪਣੀਆਂ ਮੰਨੀਆਂ ਹੋਈਆਂ ਮੰਗਾਂ ਦੇ ਨੋਟੀਫਿਕੇਸ਼ਨ ਜਾਰੀ ਹੋਣ ਤੱਕ ਲੋਕਤੰਤਰੀ ਢੰਗ ਨਾਲ ਆਪਣਾ ਸੰਘਰਸ਼ ਜਾਰੀ ਰੱਖਣਗੇ।ਉਨ੍ਹਾਂ ਸਮੂਹ ਕਮਿਊਨਟੀ ਹੈਲਥ ਅਫ਼ਸਰਾਂ ਅਤੇ ਬਾਕੀ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿੱਚ ਸੰਗਰੂਰ ਪਹੁੰਚ ਕੇ ਆਪਣੀ ਏਕਤਾ ਅਤੇ ਹੱਕਾਂ ਲਈ ਚੱਲ ਰਹੇ ਸੰਘਰਸ਼ ਨੂੰ ਹੋਰ ਮਜ਼ਬੂਤ ਬਣਾਉਣ।
  • Related Posts

    ਅੰਤਰਰਾਸ਼ਟਰੀ ਸ਼ਤਰੰਜ ਦਿਵਸ ਆਧਾਰਸ਼ਿਲਾ ਸਕੂਲ ਵਿੱਚ ਪ੍ਰਤਿਭਾ ਦਾ ਜਸ਼ਨ ਬਣ ਗਿਆ ਅਧਾਰਸ਼ਿਲਾ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸ਼ਤਰੰਜ ਬੋਰਡ ‘ਤੇ ਗੂੰਜਿਆ ਅੰਤਰਰਾਸ਼ਟਰੀ ਸ਼ਤਰੰਜ ਦਿਵਸ ਬੁੱਧੀ, ਸਬਰ ਅਤੇ ਰਣਨੀਤੀ ਦਾ ਇੱਕ ਸ਼ਾਨਦਾਰ ਸੰਗਮ ਬਣ ਗਿਆ

    Spread the love

    Spread the loveਪੱਟੀ ਸਦੀਕ, 21 ਜੁਲਾਈ (ਬਲਕਰਨ ਸਿੰਘ ਮਸ਼ਾਲ)- ਅੰਤਰਰਾਸ਼ਟਰੀ ਸ਼ਤਰੰਜ ਦਿਵਸ ਦੇ ਮੌਕੇ ਤੇ ਆਧਾਰਸ਼ਿਲਾ ਸਕੂਲ, ਅਬੋਹਰ ਵਿਖੇ ਇੱਕ ਸ਼ਾਨਦਾਰ ਓਪਨ ਸ਼ਤਰੰਜ ਮੁਕਾਬਲਾ ਆਯੋਜਿਤ ਕੀਤਾ ਗਿਆ। ਵਿਦਿਆਰਥੀਆਂ ਨੇ ਉਤਸ਼ਾਹ…

    ਸਿੱਖਿਆਂ, ਅਨੁਭਵ ਅਤੇ ਪ੍ਰੇਰਨਾ ਦਾ ਇੱਕ ਸ਼ਾਨਦਾਰ ਸੰਗਮ: ਸਿੱਖਿਅਕ ਦੀਪਿਕਾ ਚੋਪੜਾ ਦਾ ਇੰਪੀਰੀਅਲ ਇੰਟਰਨੈਸ਼ਨਲ ਸਕੂਲ ਵਿਖੇ ਪ੍ਰੇਰਨਾਦਾਇਕ ਦੌਰਾ

    Spread the love

    Spread the loveਪੱਟੀ ਸਦੀਕ, 21 ਜੁਲਾਈ (ਬਲਕਰਨ ਸਿੰਘ ਮਸ਼ਾਲ)- ਇੰਪੀਰੀਅਲ ਇੰਟਰਨੈਸ਼ਨਲ ਸਕੂਲ ਫ਼ਾਰ ਐਕਸੀਲੈਂਸ, ਖੂਈਆਂ ਸਰਵਰ ਨੇ ਉਤਸ਼ਾਹ ਅਤੇ ਪ੍ਰੇਰਨਾ ਦੇ ਇੱਕ ਵਿਸ਼ੇਸ਼ ਮਾਹੌਲ ਦਾ ਅਨੁਭਵ ਕੀਤਾ ਜਦੋਂ ਸ਼੍ਰੀਮਤੀ ਦੀਪਿਕਾ…

    Leave a Reply

    Your email address will not be published. Required fields are marked *