ਆਮ ਆਦਮੀ ਪਾਰਟੀ ਦੀ ਸਰਕਾਰ ਸ਼ਹਿਰ ਤੇ ਪਿੰਡਾਂ ਦਾ ਆਧੁਨਿਕ ਵਿਕਾਸ ਲਈ ਪੂਰੀ ਤਰ੍ਹਾਂ ਬਚਨਬੱਧ ਹੈ: ਬਹਾਦਰ ਸਿੰਘ ਓਕੇ  ਕੌਂਸਲਰ ਪ੍ਰਧਾਨ ਬਹਾਦਰ ਸਿੰਘ ਓਕੇ ਨੇ ਪਿੰਡ ਪਡਿਆਲਾ ‘ਚ ਕਰੀਬ 18 ਲੱਖ ਰੁਪਏ ਦੀ ਲਾਗਤ ਨਾਲ ਸੜਕ ਦੇ ਨਵੀਨੀਕਰਨ ਲਈ ਪੇਵਰ ਬਲਾਕ ਲਗਾਉਣ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ 

Spread the love
ਕੁਰਾਲੀ 22 ਜੁਲਾਈ (ਜਗਦੇਵ ਸਿੰਘ ):=ਸ਼ਹਿਰ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੀ ਲੜੀ ਤਹਿਤ ਵਾਰਡ ਨੰਬਰ 9 ਪਡਿਆਲਾ ਵਿਖੇ ਇੱਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਹ ਸਮਾਗਮ ਵਾਰਡ ਨੰਬਰ 9 ਦੇ ਕੌਂਸਲਰ ਨੀਰਜ਼ ਰਠੌਰ ਪਤਨੀ ਬਿਕਰਮ ਸਿੰਘ ਬਿਕਾ ਪਡਿਆਲਾ ਅਤੇ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ  ਰਜਨੀਸ਼ ਸੂਦ ਦੀ ਦੇਖਰੇਖ ਹੇਠ ਸੰਪੰਨ ਹੋਇਆ।ਇਸ ਪ੍ਰੋਗਰਾਮ ਦੌਰਾਨ ਨਗਰ ਕੌਂਸਲ ਦੇ ਪ੍ਰਧਾਨ ਬਹਾਦਰ ਸਿੰਘ ਓਕੇ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਵੱਲੋਂ ਵਾਰਡ 9 ਪਡਿਆਲਾ ਵਿੱਚ ਕਰੀਬ 18 ਲੱਖ ਰੁਪਏ ਦੀ ਲਾਗਤ ਨਾਲ  ਪਿੰਡ ਤੋਂ ਕਾਲਜ ਤੱਕ ਲਿੰਕ ਸੜਕ ‘ਤੇ ਸੀਮਿੰਟਡ ਪੇਵਰ ਬਲਾਕ ਲਗਾਉਣ ਤੇ ਸੜਕ ਦੇ ਨਵੀਨੀਕਰਨ ਵਿਕਾਸ ਕਾਰਜਾਂ ਦਾ ਰਸਮੀ ਉਦਘਾਟਨ ਕੀਤਾ ਗਿਆ। ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਕੌਂਸਲ ਪ੍ਰਧਾਨ ਬਹਾਦਰ ਸਿੰਘ ਓਕੇ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸ਼ਹਿਰਾਂ ਅਤੇ ਪਿੰਡਾਂ ਦੇ ਆਧੁਨਿਕ ਵਿਕਾਸ ਲਈ ਪੂਰੀ ਤਰ੍ਹਾਂ ਬਚਨਬੱਧ ਹੈ। ਸ਼ਹਿਰ ਦੇ ਹਰ ਵਾਰਡ ਵਿੱਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾ ਰਿਹਾ ਹੈ।ਵਾਰਡ ਦੇ ਕੌਂਸਲਰ ਨੀਰਜ਼ ਰਠੌਰ ਦੇ ਪਤੀ ਬਿਕਰਮ ਸਿੰਘ ਬਿਕਾ ਪਡਿਆਲਾ ਨੇ ਇਲਾਕਾ ਨਿਵਾਸੀਆਂ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਇਹ ਸੜਕ ਦਾ ਨਵੀਨੀਕਰਨ ਪਿੰਡ ਤੋਂ ਲੈਕੇ ਕਾਲਜ  ਤੱਕ ਦੀ ਸੜਕ ਦੀ ਹਾਲਤ ਕਾਫ਼ੀ ਖ਼ਸਤਾ ਬਣੀ ਹੋਈ ਸੀ। ਉਨ੍ਹਾਂ ਦਸਿਆ ਕਿ ਪਿੰਡ ਵਾਸੀਆਂ ਤੇ ਸੰਗਤਾਂ ਅਤੇ ਰਾਹਗੀਰਾਂ ਅਤੇ ਸਕੂਲੀ ਬੱਚਿਆਂ ਨੂੰ ਮੇਨ ਸੜਕ ਤੇ ਗੁਰਦੁਆਰਾ ਸ੍ਰੀ ਝੰਡਾ ਸਾਹਿਬ ਤੱਕ ਆਉਣ-ਜਾਣ ਵਿੱਚ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ। ਪਿੰਡ ਵਾਸੀਆਂ ਵੱਲੋਂ ਇਹ ਮਸਲਾ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ, ਜਿਸ ਤੋਂ ਬਾਅਦ ਕੌਂਸਲ ਪ੍ਰਧਾਨ ਦੇ ਸਹਿਯੋਗ ਨਾਲ ਇਸ ਸੜਕ ਦੇ ਨਵੀਨੀਕਰਨ ਲਈ ਪੇਵਰ ਬਲਾਕ ਲਗਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ। ਇਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।ਇਸ ਮੌਕੇ ਸ਼ਹਿਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ  ਕੌਂਸਲਰ ਡਾਕਟਰ ਨੀਤੀ ਕਾਲੀਆ ਦੇ ਪਤੀ ਤੇ ਸਾਬਕਾ ਕੌਂਸਲਰ ਰਮਾਂਕਾਂਤ ਕਾਲੀਆ, ਕੌਂਸਲਰ ਡਾਕਟਰ ਅਸ਼ਵਨੀ ਸ਼ਰਮਾ, ਕੌਂਸਲਰ ਜੀਤਾ, ਕੌਂਸਲਰ ਸ਼ਾਲੂ ਧੀਮਾਨ ਦੇ ਪਤੀ ਹੈਪੀ ਧੀਮਾਨ, ਕੌਂਸਲਰ ਪ੍ਰਦੀਪ ਕੁਮਾਰ ਰੂੜਾ,ਸਾਬਕਾ ਕੌਂਸਲਰ ਵਿਨੀਤ ਕਾਲੀਆ , ਕੌਂਸਲਰ ਨੰਦੀਪਾਲ ਬਾਂਸਲ, ਹਰਦੇਵ ਸਿੰਘ ਯੂਪੀ, ਤਰਲੋਚਨ ਸਿੰਘ ਗਰੇਵਾਲ, ਭੁਪਿੰਦਰ ਸਿੰਘ ਸੋਮਲ ਆਦਿ ਸਮੇਤ ਭਾਰੀ ਗਿਣਤੀ ਵਿੱਚ ਸਥਾਨਕ ਪਤਵੰਤੇ ਸੱਜਣ ਅਤੇ ਇਲਾਕਾ ਨਿਵਾਸੀ ਮੌਜੂਦ ਸਨ।
ਫੋਟੋ ਕੈਪਸਨ 22, ਕੌਂਸਲ ਪ੍ਰਧਾਨ ਬਹਾਦਰ ਸਿੰਘ ਓਕੇ ਤੇ ਬਿਕਰਮ ਸਿੰਘ ਬਿਕਾ ਪਡਿਆਲਾ  ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਉਂਦੇ ਹੋਏ।
  • Related Posts

    ਸਾਫ-ਸੁਥਰੇ ਵਾਤਾਵਰਣ ਅਤੇ ਸ਼ੁੱਧ ਹਵਾ ਲਈ ਵਾਹਨਾਂ ਤੋਂ ਨਿਕਲਣ ਵਾਲੇ ਪ੍ਰਦੂਸ਼ਣ ਦੀ ਰੋਕਥਾਮ ਜਰੂਰੀ — ਗੁਰਦੀਪ ਸਿੰਘ ਕੰਗ * ਮੁਹੱਲਾ ਸ਼ਿਵਪੁਰੀ ਵਿਖੇ ਲਗਾਇਆ ਬੈਟਰੀ ਤੇ ਪ੍ਰਦੂਸ਼ਣ ਚੈੱਕਅਪ ਕੈਂਪ

    Spread the love

    Spread the loveਫਗਵਾੜਾ 1 ਅਕਤੂਬਰ ( ਪ੍ਰੀਤ ਕੌਰ ਪ੍ਰੀਤੀ ) ਫਗਵਾੜਾ ਦੀ ਸੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ ਕਲੱਬ ਫਗਵਾੜਾ ਪ੍ਰਾਈਡ ਵਲੋਂ ਦੀਸ਼ਾਂਤ ਬੈਟਰੀ ਹਾਊਸ ਫਰੈਂਡਜ ਕਲੋਨੀ ਦੇ ਸਹਿਯੋਗ ਸਦਕਾ…

    ਅਕਾਲੀ ਦਲ ਵਾਰਿਸ਼ ਪੰਜਾਬ ਦੇ ਹਰਿਆਣਾ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਮੰਡੇਵਰ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਅਸਥਾਨ ਤੇ ਨਤਮਸਤਕ ਹੋਏ

    Spread the love

    Spread the loveਨੂਰਪੁਰ ਬੇਦੀ ਦਲਜੀਤ ਚਨੌਲੀ=ਜਥੇਬੰਦੀ ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਸੁਖਵਿੰਦਰ ਸਿੰਘ ਮੰਡੇਵਰ ਨੂੰ ਜਥੇਬੰਦੀ ਵਾਰਸ ਪੰਜਾਬ ਹਰਿਆਣਾ ਦੇ…

    Leave a Reply

    Your email address will not be published. Required fields are marked *