ਝਬਾਲ ਸਕੂਲ ਦੇ ਵਿਦਿਆਰਥੀਆਂ ਨੇ ‘ਸਕੂਲ ਇਨੋਵੇਸ਼ਨ ਮੈਰਾਥਨ 2024’ ਰਾਹੀਂ ਇਲਾਕੇ ਦੇ ਲੋਕਾਂ ਨੂੰ ਕੀਤਾ ਸਿਹਤ ਸੰਬੰਧੀ ਜਾਗਰੂਕ

Spread the love

 ਝਬਾਲ, 17 ਦਸੰਬਰ (ਗੁਰਸ਼ਰਨ ਸਿੰਘ ਔਲਖ) – ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ ਇੰਦਰਬੀਰ ਸਿੰਘ ਨਿੱਜਰ ਦੀ ਯੋਗ ਰਹਿਨੁਮਾਈ ਹੇਠ ਚੱਲ ਰਹੀ ਇਲਾਕੇ ਦੀ ਸਿਰਮੌਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਝਬਾਲ ਦੇ ਵਿਦਿਆਰਥੀਆਂ ਦੁਆਰਾ ਸੀ. ਬੀ.ਐੱਸ.ਸੀ ਦੇ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਤੀ 16 ਦਸੰਬਰ ਦਿਨ ਸੋਮਵਾਰ ਨੂੰ ਝਬਾਲ ਇਲਾਕੇ ਵਿੱਚ ‘ਸਕੂਲ ਇਨੋਵੇਸ਼ਨ ਮੈਰਾਥਨ 2024’ ਵਿੱਚ ਵਿਦਿਆਰਥੀਆਂ ਨੇ ਭਾਗ ਲਿਆ। ਜਿਸ ਨੂੰ ਸਕੂਲ ਦੇ ਪ੍ਰਿੰਸੀਪਲ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਵਿਦਿਆਰਥੀਆਂ ਨੇ ਇਲਾਕਾ ਨਿਵਾਸੀਆਂ ਨੂੰ ਜੰਕ ਫੂਡ ਖਾਣ ਦੇ ਨੁਕਸਾਨ ਬਾਰੇ ਦੱਸਦਿਆਂ ਅਤੇ ਸੰਤੁਲਿਤ ਭੋਜਨ ਖਾਣ ਦੀ ਮਹੱਤਤਾ ਤੋਂ ਜਾਣੂ ਕਰਵਾਇਆ। ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਅਨੂਰੀਤ ਬਾਵਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਆਪਣੇ ਸਰੀਰ ਨੂੰ ਰਿਸ਼ਟ- ਪੁਸ਼ਟ ਰੱਖਣ ਲਈ ਸਿਹਤ ਵਧਾਊ ਭੋਜਨ ਖਾਣਾ ਚਾਹੀਦਾ ਹੈ। ਉਨਾਂ ਨੇ ਵਿਦਿਆਰਥੀਆਂ ਨੂੰ ਯੋਗਾ ਕਰਨ,

Oplus_131072

ਸਵੇਰ ਦੀ ਸੈਰ ਕਰਨ ਅਤੇ ਕਸਰਤ ਕਰਨ ਦੇ ਲਈ ਪ੍ਰੇਰਿਤ ਕੀਤਾ।

  • Related Posts

    ਭਾਜਪਾ ਆਗੂ ਦੀਪਕ ਸ਼ਰਮਾ ਨੇ ਭਾਜਪਾ ਵਰਕਰਾਂ ਨਾਲ ਰਲ ਕੇ ਮਨਾਇਆ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ

    Spread the love

    Spread the loveਕੀਤੇ ਸ਼ਰਧਾ ਦੇ ਫੁੱਲ ਭੇਟ ਤੇ ਕੱਟੇ ਗਏ ਕੇਕ। ਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ) ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਭਾਜਪਾ ਦੇ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ…

    ਸੰਤ ਸੁਖਜੀਤ ਸਿੰਘ ਸੀਚੇਵਾਲ ਨੇ ਭੁਲੱਥ ਪਹੁੰਚਕੇ ਕਾਲੀ ਵੇਈਂ ਘਾਟ  ‘ਤੇ ਕੀਤਾ ਸਫਾਈ ਮੁਹਿੰਮ ਦਾ ਮੁਆਇਨਾ 

    Spread the love

    Spread the love ਭੁਲੱਥ 12 ਅਪ੍ਰੈਲ (ਕੰਨੂੰ ਭੁਲੱਥ) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਸਬੰਧੀ ਕਾਲੀ ਵੇਈਂ ਦੀ ਸਾਫ ਸਫਾਈ ਕਰਕੇ ਵੱਖ-ਵੱਖ…

    Leave a Reply

    Your email address will not be published. Required fields are marked *