ਸਿੱਖਿਆ ਕ੍ਰਾਂਤੀ ਤਹਿਤ ਫਿਰੋਜ਼ਪੁਰ ‘ਚ ਸਕੂਲੀ ਬੱਚਿਆਂ ਨੂੰ ਵੰਡੇ ਗਏ ਸਕੂਲ ਬੈਗ।

Spread the love
ਫਿਰੋਜ਼ਪੁਰ 22 ਜੁਲਾਈ (ਅਸ਼ੋਕ  ਭਾਰਦਵਾਜ)=ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਚਲਾਈ ਜਾ ਰਹੀ ‘ਸਿੱਖਿਆ ਕ੍ਰਾਂਤੀ’ ਮੁਹਿੰਮ ਦੇ ਤਹਿਤ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਫਿਰੋਜ਼ਪੁਰ ਸ਼ਹਿਰੀ ਤੋਂ ਵਿਧਾਇਕ ਰਣਬੀਰ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਯਤਨਾਂ ਸਦਕਾ ਅੱਜ ਸਰਕਾਰੀ ਹਾਈ ਸਕੂਲ (ਲੜਕੇ) ਸਰਕਾਰੀ ਹਾਈ ਸਕੂਲ ਬਾਰੇ ਕੇ ਦੇ ਸਕੂਲੀ ਬੱਚਿਆਂ ਨੂੰ ਮੁਫ਼ਤ ਸਕੂਲ ਬੈਗ ਵੰਡੇ ਗਏ। ਇਸ ਮੌਕੇ ਪਾਰਟੀ ਵੱਲੋਂ ਵਿਸ਼ੇਸ਼ ਤੌਰ ‘ਤੇ ਪਹੁੰਚੇ ਆਗੂਆਂ ਨੇ ਬੱਚਿਆਂ ਨੂੰ ਬੈਗ ਵੰਡਦਿਆਂ ਉਨ੍ਹਾਂ ਦਾ ਹੌਸਲਾ ਵਧਾਇਆ। ਇਸ ਸਮਾਗਮ ਵਿੱਚ ਯੂਥ ਹਲਕਾ ਪ੍ਰਧਾਨ ਰਮਨ ਸਿੰਘ ਸਰਪੰਚ, ਬਲਾਕ ਪ੍ਰਧਾਨ ਮੰਦੀਪ ਸਿੰਘ ਭੁੱਲਰ, ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ, ਦੀਪਕ ਨਾਰੰਗ ਹਲਕਾ ਕੋਆਰਡੀਨੇਟਰ ਮੀਡੀਆ ਵਿੰਗ ਮਨੀਸ਼ ਮੋਂਗਾ ਅਤੇ ਪ੍ਰਦੀਪ ਚਾਵਲਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।ਇਸ ਮੌਕੇ ਗੱਲਬਾਤ ਕਰਦਿਆਂ ਪਾਰਟੀ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਦਾ ਪੱਧਰ ਊਚਾ ਚੁੱਕਣ ਅਤੇ ਵਿਦਿਆਰਥੀਆਂ ਨੂੰ ਵਧੀਆ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ‘ਸਿੱਖਿਆ ਕ੍ਰਾਂਤੀ’ ਦੇ ਤਹਿਤ ਸਕੂਲਾਂ ਦੀ ਕਾਇਆ-ਕਲਪ ਕੀਤੀ ਜਾ ਰਹੀ ਹੈ ਤਾਂ ਜੋ ਹਰ ਗਰੀਬ ਅਤੇ ਲੋੜਵੰਦ ਬੱਚਾ ਵਧੀਆ ਸਿੱਖਿਆ ਪ੍ਰਾਪਤ ਕਰ ਸਕੇ। ਇਸ ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ, ਸਕੂਲ ਸਟਾਫ਼ ਅਤੇ ਅਧਿਆਪਕ ਸਾਹਿਬਾਨ ਵੀ ਹਾਜ਼ਰ ਸਨ। ਸਕੂਲ ਪ੍ਰਬੰਧਕਾਂ ਅਤੇ ਬੱਚਿਆਂ ਦੇ ਮਾਪਿਆਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਰਣਬੀਰ ਸਿੰਘ ਭੁੱਲਰ ਦਾ ਇਸ ਸ਼ਲਾਘਾਯੋਗ ਉਪਰਾਲੇ ਲਈ ਧੰਨਵਾਦ ਕੀਤਾ।
  • Related Posts

    ਸਾਫ-ਸੁਥਰੇ ਵਾਤਾਵਰਣ ਅਤੇ ਸ਼ੁੱਧ ਹਵਾ ਲਈ ਵਾਹਨਾਂ ਤੋਂ ਨਿਕਲਣ ਵਾਲੇ ਪ੍ਰਦੂਸ਼ਣ ਦੀ ਰੋਕਥਾਮ ਜਰੂਰੀ — ਗੁਰਦੀਪ ਸਿੰਘ ਕੰਗ * ਮੁਹੱਲਾ ਸ਼ਿਵਪੁਰੀ ਵਿਖੇ ਲਗਾਇਆ ਬੈਟਰੀ ਤੇ ਪ੍ਰਦੂਸ਼ਣ ਚੈੱਕਅਪ ਕੈਂਪ

    Spread the love

    Spread the loveਫਗਵਾੜਾ 1 ਅਕਤੂਬਰ ( ਪ੍ਰੀਤ ਕੌਰ ਪ੍ਰੀਤੀ ) ਫਗਵਾੜਾ ਦੀ ਸੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ ਕਲੱਬ ਫਗਵਾੜਾ ਪ੍ਰਾਈਡ ਵਲੋਂ ਦੀਸ਼ਾਂਤ ਬੈਟਰੀ ਹਾਊਸ ਫਰੈਂਡਜ ਕਲੋਨੀ ਦੇ ਸਹਿਯੋਗ ਸਦਕਾ…

    ਅਕਾਲੀ ਦਲ ਵਾਰਿਸ਼ ਪੰਜਾਬ ਦੇ ਹਰਿਆਣਾ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਮੰਡੇਵਰ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਅਸਥਾਨ ਤੇ ਨਤਮਸਤਕ ਹੋਏ

    Spread the love

    Spread the loveਨੂਰਪੁਰ ਬੇਦੀ ਦਲਜੀਤ ਚਨੌਲੀ=ਜਥੇਬੰਦੀ ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਸੁਖਵਿੰਦਰ ਸਿੰਘ ਮੰਡੇਵਰ ਨੂੰ ਜਥੇਬੰਦੀ ਵਾਰਸ ਪੰਜਾਬ ਹਰਿਆਣਾ ਦੇ…

    Leave a Reply

    Your email address will not be published. Required fields are marked *