ਐੱਸਡੀਐਮ ਤਪਾ ਆਯੂਸ਼ ਗੋਇਲ ਵੱਲੋਂ ਡਰੇਨਾਂ ਦੀ ਸਫ਼ਾਈ ਦੇ ਪ੍ਰਬੰਧਾਂ ਦਾ ਜਾਇਜ਼ਾ ਮੌਨਸੂਨ ਦੌਰਾਨ ਪਾਣੀ ਦੀ ਨਿਕਾਸੀ ਨੂੰ ਸੁਚਾਰੂ ਬਣਾਈ ਰੱਖਣ ਲਈ ਅਧਿਕਾਰੀਆਂ ਨੂੰ ਦਿੱਤੇ ਲੋੜੀਂਦੇ ਦਿਸ਼ਾ-ਨਿਰਦੇਸ਼

Spread the love
ਤਪਾ ਮੰਡੀ, 22 ਜੁਲਾਈ (ਗੋਲਡੀ ਵਿਆਸ) ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ ਤਹਿਤ ਮੌਨਸੂਨ ਸੀਜ਼ਨ ਦੌਰਾਨ ਪਾਣੀ ਦੀ ਨਿਕਾਸੀ ਨੂੰ ਸੁਚਾਰੂ ਬਣਾਉਣ ਲਈ ਐੱਸਡੀਐਮ ਤਪਾ ਸ੍ਰੀ ਆਯੂਸ਼ ਗੋਇਲ, ਆਈਏਐੱਸ ਵੱਲੋਂ ਤਪਾ ਸਬ-ਡਿਵੀਜ਼ਨ ਅਧੀਨ ਆਉਂਦੀਆਂ ਵੱਖ-ਵੱਖ ਡਰੇਨਾਂ ਦੇ ਸਫ਼ਾਈ ਪ੍ਰਬੰਧਾਂ ਦਾ ਮੌਕੇ ‘ਤੇ ਜਾਇਜ਼ਾ ਲਿਆ ਗਿਆ।  ਉਨ੍ਹਾਂ ਨੇ ਪਿੰਡ ਘੁੰਨਸ ਵਿਖੇ ਧਨੌਲਾ ਡਰੇਨ ਅਤੇ ਪਿੰਡ ਜਗਜੀਤਪੁਰਾ ਵਿਖੇ ਕੁਰੜ ਡਰੇਨ ਅਤੇ ਲਸਾੜਾ ਡਰੇਨ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਡਰੇਨਾਂ ਵਿੱਚੋਂ ਗਾਦ, ਜੰਗਲੀ ਬੂਟੀ ਅਤੇ ਹੋਰ ਰੁਕਾਵਟਾਂ ਨੂੰ ਸਮੇਂ ਸਿਰ ਹਟਾਉਣ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਫ਼ਾਈ ਦਾ ਕੰਮ ਤਰਜੀਹੀ ਆਧਾਰ ‘ਤੇ ਮੁਕੰਮਲ ਕੀਤਾ ਜਾਵੇ, ਤਾਂ ਜੋ ਬਰਸਾਤ ਦੇ ਮੌਸਮ ਦੌਰਾਨ ਪਾਣੀ ਦੀ ਨਿਕਾਸੀ ਵਿੱਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਨਾ ਆਵੇ।ਉਨ੍ਹਾਂ ਨੇ ਇਹ ਵੀ ਕਿਹਾ ਕਿ ਬਰਸਾਤ ਦੌਰਾਨ ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਸਬੰਧਤ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਫੀਲਡ ਪੱਧਰ ‘ਤੇ ਲਗਾਤਾਰ ਨਿਗਰਾਨੀ ਬਣਾਈ ਰੱਖਣ, ਤਾਂ ਜੋ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਡ੍ਰੇਨੇਜ ਵਿਭਾਗ ਦੇ ਅਧਿਕਾਰੀ ਅਤੇ ਸੁਪਰਡੈਂਟ ਤਪਾ ਵਿੱਕੀ ਡਾਬਲਾ ਮੌਜੂਦ ਸਨ।
  • Related Posts

    ਪੇਪਰ ਲੀਕ ਮਾਮਲੇ ‘ਚ ਅੱਜ ਡੀ.ਸੀ. ਦਫ਼ਤਰ ਫ਼ਾਜ਼ਿਲਕਾ ਅੱਗੇ ਕੇਂਦਰ ਅਤੇ ਪੰਜਾਬ ਸਰਕਾਰ ਦਾ ਪੁਤਲਾ ਫੂਕੇਗੀ ਕਾਂਗਰਸ

    Spread the love

    Spread the loveਪੱਟੀ ਸਦੀਕ, 22 ਜੁਲਾਈ (ਬਲਕਰਨ ਸਿੰਘ ਮਸ਼ਾਲ)- ਪੰਜਾਬ ਵਿੱਚ ਲਗਾਤਾਰ ਹੋ ਰਹੇ ਪੇਪਰ ਲੀਕ ਮਾਮਲਿਆਂ ਨੂੰ ਲੈ ਕੇ ਪੰਜਾਬ ਪ੍ਰਦੇਸ਼ ਕਾਂਗਰਸ ਵੱਲੋਂ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਤਿੱਖੇ ਪ੍ਰਦਰਸ਼ਨਾਂ…

    ਲੋਕ ਹਿੱਤ ਮਿਸ਼ਨ ਵੱਲੋਂ ਭਾਰਤ ਅਮਰੀਕਾ ਸਮਝੌਤੇ ਖਿਲਾਫ਼ ਟੋਲ ਪਲਾਜ਼ਾ ਬੜੌਦੀ ਕੀਤਾ ਗਿਆ ਫ਼ਰੀ

    Spread the love

    Spread the loveਨਿਊ ਚੰਡੀਗੜ੍ਹ, 22 ਜੁਲਾਈ (ਬਜੀਦਪੁਰ) – ਲੋਕ ਹਿੱਤ ਮਿਸ਼ਨ ਬੀਕੇਯੂ ਪੰਜਾਬ ਵੱਲੋਂ ਸਯੁੰਕਤ ਕਿਸਾਨ ਮੋਰਚੇ ਦੇ ਸੱਦੇ ਤੇ ਭਾਰਤ ਅਮਰੀਕਾ ਸਮਝੌਤੇ ਖਿਲਾਫ਼ ਟੋਲ ਪਲਾਜ਼ਾ ਬੜੌਦੀ ਫ਼ਰੀ ਕੀਤਾ ਗਿਆ। ਇਸ…

    Leave a Reply

    Your email address will not be published. Required fields are marked *