ਹੱਕਾਂ ਦੀ ਲੜਾਈ ਹੋਈ ਹੋਰ ਤਿੱਖੀ; ਬਿਜਲੀ ਮੁਲਾਜ਼ਮਾਂ ਨੇ ਕੋਟਕਪੂਰਾ ‘ਚ ਸਰਕਾਰ ਖ਼ਿਲਾਫ਼ ਗੱਜਿਆ ਰੋਸ

Spread the love
ਕੋਟਕਪੂਰਾ, 22 ਜੁਲਾਈ (ਮਨਜੀਤ ਸਿੰਘ ਢੱਲਾ)-ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ, ਟੀਐੱਸਯੂ ਭੰਗਲ, ਮੁਲਾਜ਼ਮ ਯੂਨਾਈਟਿਡ ਆਰਗੇਨਾਈਜ਼ੇਸ਼ਨ (ਐੱਮਯੂਓ) ਅਤੇ ਹੋਰ ਭਰਾਤਰੀ ਜਥੇਬੰਦੀਆਂ ਦੇ ਸੱਦੇ ‘ਤੇ ਮੰਡਲ ਦਫ਼ਤਰ ਕੋਟਕਪੂਰਾ ਅਤੇ ਇਸ ਅਧੀਨ ਆਉਂਦੀਆਂ ਵੱਖ-ਵੱਖ ਸਬ-ਡਿਵੀਜ਼ਨਾਂ ਦੇ ਮੁਲਾਜ਼ਮਾਂ ਵੱਲੋਂ 21 ਤੋਂ 24 ਜੁਲਾਈ ਤੱਕ ਚੱਲ ਰਹੀ ਸਮੂਹਿਕ ਛੁੱਟੀ ਦੇ ਤਹਿਤ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਮੁਲਾਜ਼ਮਾਂ ਨੇ ਆਪਣੀਆਂ ਹੱਕੀ ਮੰਗਾਂ ਦੇ ਹੱਕ ਵਿੱਚ ਏਕਤਾ ਦਾ ਪ੍ਰਗਟਾਵਾ ਕਰਦਿਆਂ ਸਰਕਾਰ ਅਤੇ ਪਾਵਰਕੌਮ ਪ੍ਰਬੰਧਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।ਧਰਨੇ ਵਿੱਚ ਪਾਵਰਕੌਮ ਠੇਕਾ ਮੁਲਾਜ਼ਮ ਯੂਨੀਅਨ, ਟੈਕਨੀਕਲ ਸਰਵਿਸਿਜ਼ ਯੂਨੀਅਨ (ਇਨਕਲਾਬੀ) ਅਤੇ ਐੱਮਐੱਸਯੂ ਦੇ ਨੁਮਾਇੰਦਿਆਂ ਨੇ ਵੀ ਸ਼ਮੂਲੀਅਤ ਕੀਤੀ। ਸਟੇਜ ਦੀ ਕਾਰਵਾਈ ਇਕਬਾਲ ਸਿੰਘ ਨੇ ਸੰਭਾਲੀ।ਧਰਨੇ ਨੂੰ ਬਲਕਰਨ ਸਿੰਘ, ਅਮਨਦੀਪ ਸਿੰਘ (ਐੱਮਯੂਓ), ਬਲਦੇਵ ਕੁਮਾਰ, ਸ਼ਮਿੰਦਰ ਸਿੰਘ, ਚੰਦਰ ਬਹਾਦਰ (ਟੀਐੱਸਯੂ), ਜਸਵਿੰਦਰ ਸਿੰਘ (ਸੈਂਟਰਲ ਸਟੋਰ ਕੋਟਕਪੂਰਾ), ਬਲਵਿੰਦਰ ਸਿੰਘ ਢਿੱਲੋਂ (ਸਰਕਲ ਮੀਤ ਪ੍ਰਧਾਨ, ਟੀਐੱਸਯੂ ਭੰਗਲ), ਹਰਪ੍ਰੀਤ ਸਿੰਘ (ਟੀਐੱਸਯੂ ਇਨਕਲਾਬੀ) ਅਤੇ ਜਸਕਰਨ ਸਿੰਘ (ਪ੍ਰਧਾਨ, ਟੀਐੱਸਯੂ ਭੰਗਲ, ਕੋਟਕਪੂਰਾ) ਨੇ ਸੰਬੋਧਨ ਕੀਤਾ। ਇਸ ਤੋਂ ਇਲਾਵਾ ਐੱਮਐੱਸਯੂ ਦੀਆਂ ਮਹਿਲਾ ਮੈਂਬਰਾਂ ਨੇ ਵੀ ਵੱਡੀ ਗਿਣਤੀ ਵਿੱਚ ਹਾਜ਼ਰੀ ਲਗਵਾਈ।ਬੁਲਾਰਿਆਂ ਨੇ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੀ ਨਿੰਦਾ ਕਰਦਿਆਂ ਡੀਏ ਦੀਆਂ ਬਕਾਇਆ ਕਿਸ਼ਤਾਂ, ਪੇਅ ਸਕੇਲ, ਐੱਨਪੀਐੱਸ, ਨਿੱਜੀਕਰਨ, “ਬਰਾਬਰ ਕੰਮ-ਬਰਾਬਰ ਤਨਖ਼ਾਹ” ਦੀ ਨੀਤੀ ਲਾਗੂ ਕਰਨ, ਫ਼ੀਲਡ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਜ਼ਬਰਦਸਤੀ ਮੋਬਾਈਲ ਫ਼ੋਨ ਦੇਣ ਵਰਗੇ ਫ਼ੈਸਲਿਆਂ ‘ਤੇ ਸਖ਼ਤ ਇਤਰਾਜ਼ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਮੰਨਣ ਦੀ ਬਜਾਏ ਤਾਨਾਸ਼ਾਹੀ ਰਵੱਈਆ ਅਪਣਾ ਰਹੀ ਹੈ।ਇਸ ਮੌਕੇ ਵਿਸ਼ੇਸ਼ ਤੌਰ ‘ਤੇ ਐੱਮਐੱਸਯੂ ਦੇ ਸੂਬਾ ਜਨਰਲ ਸਕੱਤਰ ਅਵਤਾਰ ਸਿੰਘ ਜੈਤੋ ਅਤੇ ਸੂਬਾ ਆਗੂ ਮੱਖਣ ਲਾਲ ਸ਼ਰਮਾ ਨੇ ਵੀ ਸੰਬੋਧਨ ਕਰਦਿਆਂ ਮੁਲਾਜ਼ਮ ਏਕਤਾ ਨੂੰ ਹੋਰ ਮਜ਼ਬੂਤ ਕਰਨ ਦਾ ਸੱਦਾ ਦਿੱਤਾ।ਅੰਤ ਵਿੱਚ ਟੀਐੱਸਯੂ ਭੰਗਲ ਦੇ ਮੰਡਲ ਪ੍ਰਧਾਨ ਜਸਕਰਨ ਸਿੰਘ ਨੇ ਧਰਨੇ ਵਿੱਚ ਸ਼ਾਮਲ ਹੋਏ ਸਾਰੇ ਮੁਲਾਜ਼ਮਾਂ ਅਤੇ ਜਥੇਬੰਦੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਐਲਾਨ ਕੀਤਾ ਕਿ ਜੇਕਰ ਸਰਕਾਰ ਅਤੇ ਪਾਵਰਕੌਮ ਪ੍ਰਬੰਧਨ ਨੇ ਹੱਕੀ ਮੰਗਾਂ ਜਲਦੀ ਨਾ ਮੰਨੀਆਂ ਤਾਂ 24 ਜੁਲਾਈ (ਸ਼ੁੱਕਰਵਾਰ) ਨੂੰ ਮੁਕਤਸਰ ਰੋਡ ‘ਤੇ ਵਿਸ਼ਾਲ ਰੋਸ ਮਾਰਚ ਕੱਢ ਕੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

  • Related Posts

    ਸਾਫ-ਸੁਥਰੇ ਵਾਤਾਵਰਣ ਅਤੇ ਸ਼ੁੱਧ ਹਵਾ ਲਈ ਵਾਹਨਾਂ ਤੋਂ ਨਿਕਲਣ ਵਾਲੇ ਪ੍ਰਦੂਸ਼ਣ ਦੀ ਰੋਕਥਾਮ ਜਰੂਰੀ — ਗੁਰਦੀਪ ਸਿੰਘ ਕੰਗ * ਮੁਹੱਲਾ ਸ਼ਿਵਪੁਰੀ ਵਿਖੇ ਲਗਾਇਆ ਬੈਟਰੀ ਤੇ ਪ੍ਰਦੂਸ਼ਣ ਚੈੱਕਅਪ ਕੈਂਪ

    Spread the love

    Spread the loveਫਗਵਾੜਾ 1 ਅਕਤੂਬਰ ( ਪ੍ਰੀਤ ਕੌਰ ਪ੍ਰੀਤੀ ) ਫਗਵਾੜਾ ਦੀ ਸੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ ਕਲੱਬ ਫਗਵਾੜਾ ਪ੍ਰਾਈਡ ਵਲੋਂ ਦੀਸ਼ਾਂਤ ਬੈਟਰੀ ਹਾਊਸ ਫਰੈਂਡਜ ਕਲੋਨੀ ਦੇ ਸਹਿਯੋਗ ਸਦਕਾ…

    ਅਕਾਲੀ ਦਲ ਵਾਰਿਸ਼ ਪੰਜਾਬ ਦੇ ਹਰਿਆਣਾ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਮੰਡੇਵਰ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਅਸਥਾਨ ਤੇ ਨਤਮਸਤਕ ਹੋਏ

    Spread the love

    Spread the loveਨੂਰਪੁਰ ਬੇਦੀ ਦਲਜੀਤ ਚਨੌਲੀ=ਜਥੇਬੰਦੀ ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਸੁਖਵਿੰਦਰ ਸਿੰਘ ਮੰਡੇਵਰ ਨੂੰ ਜਥੇਬੰਦੀ ਵਾਰਸ ਪੰਜਾਬ ਹਰਿਆਣਾ ਦੇ…

    Leave a Reply

    Your email address will not be published. Required fields are marked *