ਕੇਂਦਰ ਸਰਕਾਰ ਵੱਲੋਂ ਦਿੱਲੀ ਵਿਖੇ ਨੌਜਵਾਨਾਂ ਤੇ ਕੀਤਾ ਗਿਆ ਲਾਠੀ ਚਾਰਜ ਜਮਹੂਰੀਅਤ ਦਾ ਕਤਲ ਹੈ ਨਨਹੇੜੀਆਂ 

Spread the love
 ਕੁਰਾਲੀ 22ਜੁਲਾਈ (ਜਗਦੇਵ ਸਿੰਘ )ਕੇਂਦਰ ਸਰਕਾਰ ਵੱਲੋਂ ਆਪਣੇ ਹੱਕ ਮੰਗ ਰਹੇ ਨੌਜਵਾਨਾਂ ਤੇ ਕੀਤਾ ਗਿਆ ਲਾਠੀ ਚਾਰਜ ਜੀ ਬਹੁਜਨ ਸਮਾਜ ਪਾਰਟੀ ਦੇ ਸੂਬਾ ਜਨ ਸਕੱਤਰ ਸਰਦਾਰ ਅਜਿੰਦਰ ਸਿੰਘ ਨਨੇਹੇੜੀਆਂ ਵੱਲੋਂ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ. ਪ੍ਰੈਸ ਨੋਟ ਜਾਰੀ ਕਰਦੇ ਆਂ ਨਹਹੇੜੀਆਂ ਨੇ ਕਿਹਾ ਕਿ ਇਹ ਲੋਕਤੰਤਰ ਦਾ ਕਤਲ ਹੈ ਦਿੱਲੀ ਵਿਖੇ ਜੰਤਰ ਮੰਤਰ ਤੇ ਪੜੇ ਲਿਖੇ ਨੌਜਵਾਨ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਸਨ ਕੇਂਦਰ ਸਰਕਾਰ ਵੱਲੋਂ ਨੌਜਵਾਨਾਂ ਦੀ ਆਵਾਜ਼ ਨੂੰ ਦਬਾਉਣ ਲਈ ਉਹਨਾਂ ਤੇ ਲਾਠੀ ਚਾਰਜ ਕੀਤਾ ਗਿਆ ਜੋ ਕਿ ਬਹੁਤ ਹੀ ਮੰਦਭਾਗਾ ਹੈ ਇਸ ਲਾਠੀ ਚਾਰਜ ਵਿੱਚ ਅਨੇਕਾਂ ਹੀ ਨੌਜਵਾਨ ਜ਼ਖਮੀ ਹੋਏ ਤੇ ਦਿੱਲੀ ਦੀ ਪੁਲਿਸ ਵੱਲੋਂ ਉਹਨਾਂ ਤੇ ਪਾਣੀ ਦੀਆਂ ਪਛਾੜਾਂ ਮਾਰ ਮਾਰ ਕੇ ਬੇਹੋਸ਼ ਕੀਤਾ ਗਿਆ  ਇਸ ਘਨਾਉਣੇ ਕਾਰਨਾਮੇ ਦੀ ਬਹੁਜਨ ਸਮਾਜ ਪਾਰਟੀ ਦੇ ਆਗੂਆਂ ਵੱਲੋਂ ਘੋਰ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ ਉਹਨਾਂ ਕਿਹਾ ਕਿ ਕੇਂਦਰ ਸਰਕਾਰ ਬੁਖਲਾ ਚੁੱਕੀ ਹੈ ਤੇ ਕੇਂਦਰ ਦਾ ਤਾਨਾ ਸ਼ਾਹੀ ਰਵਈਆ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਇਸ ਸਮੇਂ ਉਨ੍ਹਾਂ ਨਾਲ ਨਰਿੰਦਰ ਸਿੰਘ ਬਡਵਾਲੀ ਜ਼ਿਲ੍ਹਾ ਜਨ ਸਕੱਤਰ ਬਸਪਾ,ਜਗਦੇਵ ਸਿੰਘ ਪਵਾਰ, ਸੀਨੀਅਰ ਬਾਮਸੇਫ ਆਗੂ,ਹਰਦੀਪ ਸਿੰਘ ਨੰਗਲਗੜੀਆ, ਸਾਬਕਾ ਪ੍ਰਧਾਨ ਹਲਕਾ ਖਰੜ, ਮਨਜੀਤ ਸਿੰਘ ਕਕਰਾਲੀ ਜ਼ਿਲ੍ਹਾ ਜਨਰਲ ਸਕੱਤਰ ਰੋਪੜ ਨੇ ਵੀ ਇਸ ਘਨਾਉਣੀ ਹਰਕਤ ਦੀ ਔਰ ਸ਼ਬਦਾਂ ਵਿੱਚ ਨਿੰਦਾ ਕੀਤੀ
  • Related Posts

    ਸਮੂਹ ਨਗਰ ਕੌਂਸਲਾਂ ਵਿੱਚ ਤੁਰੰਤ ਸਫ਼ਾਈ ਯਕੀਨੀ ਬਣਾਈ ਜਾਵੇ-ਡਿਪਟੀ ਕਮਿਸ਼ਨਰ ਫਿਰੋਜਪੁਰ

    Spread the love

    Spread the love ਫਿਰੋਜ਼ਪੁਰ, 23 ਜੁਲਾਈ (ਅਸ਼ੋਕ ਭਾਰਦਵਾਜ)-ਨਗਰ ਕੌਂਸਲਾਂ ਫਿਰੋਜ਼ਪੁਰ/ਜ਼ੀਰਾ/ਗੁਰੂਹਰਸਹਾਏ ਅਤੇ ਨਗਰ ਪੰਚਾਇਤ ਮਮਦੋਟ/ਮੱਖੂ/ਮੱਲਾਂਵਾਲਾ/ਤਲਵੰਡੀ ਭਾਈ/ਮੁੱਦਕੀ ਦੇ ਅਧਿਕਾਰ ਖੇਤਰ ਵਿੱਚ ਸਫਾਈ ਸੇਵਕਾਂ ਦੀ ਚੱਲ ਰਹੀ ਹੜਤਾਲ ਕਾਰਨ ਨਿਯਮਤ ਸਫਾਈ ਅਤੇ ਠੋਸ…

    ਝਾੜੂ ਰੁਕੀ ਤਾਂ ਸ਼ਹਿਰ ਰੋਇਆ; ਹੱਕਾਂ ਦੀ ਜੰਗ ਨੇ ਸਰਕਾਰ ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ ਬਰਨਾਲਾ ‘ਚ ਸਫ਼ਾਈ ਕਾਮਿਆਂ ‘ਤੇ ਪੁਲਿਸ ਵੱਲੋਂ ਬਲ ਪ੍ਰਯੋਗ ਦੇ ਦੋਸ਼; ਜ਼ਖ਼ਮੀ ਮਜ਼ਦੂਰਾਂ ਦੇ ਹੱਕ ‘ਚ ਜੈਤੋ ਦੀਆਂ ਸੜਕਾਂ ‘ਤੇ ਫੁੱਟਿਆ ਰੋਸ

    Spread the love

    Spread the love ਜੈਤੋ, 23 ਜੁਲਾਈ (ਮਨਜੀਤ ਸਿੰਘ ਢੱਲਾ):=ਸਫ਼ਾਈ ਸੇਵਕਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਭਰ ਵਿੱਚ ਪਿਛਲੇ 15 ਦਿਨਾਂ ਤੋਂ ਚੱਲ ਰਹੀ ਹੜਤਾਲ ਬੁੱਧਵਾਰ ਨੂੰ ਜੈਤੋ ਵਿੱਚ…

    Leave a Reply

    Your email address will not be published. Required fields are marked *