ਪੇਪਰ ਲੀਕ ਮਾਮਲੇ ‘ਚ ਅੱਜ ਡੀ.ਸੀ. ਦਫ਼ਤਰ ਫ਼ਾਜ਼ਿਲਕਾ ਅੱਗੇ ਕੇਂਦਰ ਅਤੇ ਪੰਜਾਬ ਸਰਕਾਰ ਦਾ ਪੁਤਲਾ ਫੂਕੇਗੀ ਕਾਂਗਰਸ

Spread the love
ਪੱਟੀ ਸਦੀਕ, 22 ਜੁਲਾਈ (ਬਲਕਰਨ ਸਿੰਘ ਮਸ਼ਾਲ)- ਪੰਜਾਬ ਵਿੱਚ ਲਗਾਤਾਰ ਹੋ ਰਹੇ ਪੇਪਰ ਲੀਕ ਮਾਮਲਿਆਂ ਨੂੰ ਲੈ ਕੇ ਪੰਜਾਬ ਪ੍ਰਦੇਸ਼ ਕਾਂਗਰਸ ਵੱਲੋਂ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਤਿੱਖੇ ਪ੍ਰਦਰਸ਼ਨਾਂ ਦਾ ਐਲਾਨ ਕੀਤਾ ਗਿਆ ਹੈ। ਇਸੇ ਲੜੀ ਤਹਿਤ 23 ਜੁਲਾਈ ਨੂੰ ਸਵੇਰੇ ਠੀਕ 10 ਵਜੇ ਜ਼ਿਲ੍ਹਾ ਫ਼ਾਜ਼ਿਲਕਾ ਕਾਂਗਰਸ ਕਮੇਟੀ ਵੱਲੋਂ ਡਿਸਟ੍ਰਿਕਟ ਕੰਪਲੈਕਸ (ਡੀ.ਸੀ. ਦਫ਼ਤਰ) ਦੇ ਸਾਹਮਣੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਦੋਵਾਂ ਸਰਕਾਰਾਂ ਦੇ ਪੁਤਲੇ ਫੂਕੇ ਜਾਣਗੇ। ਜ਼ਿਲ੍ਹਾ ਕਾਂਗਰਸ ਕਮੇਟੀ ਫ਼ਾਜ਼ਿਲਕਾ ਦੇ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਰਾਜ ਵਿੱਚ ਹੁਣ ਤੱਕ ਤਿੰਨ ਵੱਡੇ ਪੇਪਰ ਲੀਕ ਹੋ ਚੁੱਕੇ ਹਨ। ਫਾਰਮਾਸਿਸਟ ਭਰਤੀ ਪ੍ਰੀਖਿਆ ਤੋਂ ਪਹਿਲਾਂ 12ਵੀਂ ਜਮਾਤ ਦਾ ਅੰਗਰੇਜ਼ੀ ਅਤੇ PSTET ਦਾ ਪੇਪਰ ਵੀ ਲੀਕ ਹੋਇਆ ਸੀ, ਜਿਸ ਨਾਲ ਨੌਜਵਾਨਾਂ ਦੇ ਭਵਿੱਖ ਨਾਲ ਸ਼ਰੇਆਮ ਖਿਲਵਾੜ ਕੀਤਾ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿੱਚ ਪਿਛਲੇ 6 ਮਹੀਨਿਆਂ ਤੋਂ ਗਰੁੱਪ-ਬੀ ਪੇਪਰ ਲੀਕ ਮਾਮਲੇ ਵਿੱਚ ਕੋਈ ਠੋਸ ਜਾਂਚ ਨਹੀਂ ਕੀਤੀ ਗਈ। ਇਸ ਤੋਂ ਇਲਾਵਾ, ਦੇਸ਼ ਪੱਧਰ ‘ਤੇ NEET ਪ੍ਰੀਖਿਆ ਸਮੇਤ ਲਗਾਤਾਰ ਹੋ ਰਹੀਆਂ ਧਾਂਦਲੀਆਂ ਨੇ ਦੇਸ਼ ਦੇ ਨੌਜਵਾਨਾਂ ਦਾ ਭਰੋਸਾ ਪੂਰੀ ਤਰ੍ਹਾਂ ਤੋੜ ਦਿੱਤਾ ਹੈ। ਕਾਂਗਰਸ ਲੀਡਰਸ਼ਿਪ ਦਾ ਕਹਿਣਾ ਹੈ ਕਿ ਮੋਦੀ ਅਤੇ ਮਾਨ ਸਰਕਾਰਾਂ ਨੌਜਵਾਨਾਂ ਨੂੰ ਇਨਸਾਫ਼ ਦਿਵਾਉਣ ਵਿੱਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈਆਂ ਹਨ। ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਨੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਮੂਹ ਅਹੁਦੇਦਾਰਾਂ, ਸੀਨੀਅਰ ਲੀਡਰਸ਼ਿਪ, ਬਲਾਕ ਪ੍ਰਧਾਨਾਂ, ਯੂਥ ਕਾਂਗਰਸ, ਕਿਸਾਨ ਸੈੱਲ, ਮਹਿਲਾ ਕਾਂਗਰਸ, ਸੇਵਾ ਦਲ, ਐੱਸ.ਸੀ. ਸੈੱਲ ਅਤੇ ਵਰਕਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਨੌਜਵਾਨਾਂ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨ।
  • Related Posts

    ਸਮੂਹ ਨਗਰ ਕੌਂਸਲਾਂ ਵਿੱਚ ਤੁਰੰਤ ਸਫ਼ਾਈ ਯਕੀਨੀ ਬਣਾਈ ਜਾਵੇ-ਡਿਪਟੀ ਕਮਿਸ਼ਨਰ ਫਿਰੋਜਪੁਰ

    Spread the love

    Spread the love ਫਿਰੋਜ਼ਪੁਰ, 23 ਜੁਲਾਈ (ਅਸ਼ੋਕ ਭਾਰਦਵਾਜ)-ਨਗਰ ਕੌਂਸਲਾਂ ਫਿਰੋਜ਼ਪੁਰ/ਜ਼ੀਰਾ/ਗੁਰੂਹਰਸਹਾਏ ਅਤੇ ਨਗਰ ਪੰਚਾਇਤ ਮਮਦੋਟ/ਮੱਖੂ/ਮੱਲਾਂਵਾਲਾ/ਤਲਵੰਡੀ ਭਾਈ/ਮੁੱਦਕੀ ਦੇ ਅਧਿਕਾਰ ਖੇਤਰ ਵਿੱਚ ਸਫਾਈ ਸੇਵਕਾਂ ਦੀ ਚੱਲ ਰਹੀ ਹੜਤਾਲ ਕਾਰਨ ਨਿਯਮਤ ਸਫਾਈ ਅਤੇ ਠੋਸ…

    ਝਾੜੂ ਰੁਕੀ ਤਾਂ ਸ਼ਹਿਰ ਰੋਇਆ; ਹੱਕਾਂ ਦੀ ਜੰਗ ਨੇ ਸਰਕਾਰ ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ ਬਰਨਾਲਾ ‘ਚ ਸਫ਼ਾਈ ਕਾਮਿਆਂ ‘ਤੇ ਪੁਲਿਸ ਵੱਲੋਂ ਬਲ ਪ੍ਰਯੋਗ ਦੇ ਦੋਸ਼; ਜ਼ਖ਼ਮੀ ਮਜ਼ਦੂਰਾਂ ਦੇ ਹੱਕ ‘ਚ ਜੈਤੋ ਦੀਆਂ ਸੜਕਾਂ ‘ਤੇ ਫੁੱਟਿਆ ਰੋਸ

    Spread the love

    Spread the love ਜੈਤੋ, 23 ਜੁਲਾਈ (ਮਨਜੀਤ ਸਿੰਘ ਢੱਲਾ):=ਸਫ਼ਾਈ ਸੇਵਕਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਭਰ ਵਿੱਚ ਪਿਛਲੇ 15 ਦਿਨਾਂ ਤੋਂ ਚੱਲ ਰਹੀ ਹੜਤਾਲ ਬੁੱਧਵਾਰ ਨੂੰ ਜੈਤੋ ਵਿੱਚ…

    Leave a Reply

    Your email address will not be published. Required fields are marked *