ਸਾਬਕਾ ਸਰਪੰਚ ਤਰਲੋਚਨ ਸਿੰਘ ਗੋਸ਼ੀ ਵੱਲੋਂ ਸਰਕਾਰੀ ਮਿਡਲ ਸਕੂਲ ਸੁੰਨੜਵਾਲ ਨੂੰ ਏ ਸੀ ਦਾਨ 

Spread the love
 ਕਪੂਰਥਲਾ, 22 ਜੁਲਾਈ ( ਕੌੜਾ )- ਪਿੰਡ ਸੁੰਨੜਵਾਲ ਦੇ ਦਾਨੀ ਸੱਜਣ ਤੇ ਸਾਬਕਾ ਸਰਪੰਚ ਸਰਦਾਰ ਤਰਲੋਚਨ ਸਿੰਘ ਗੋਸ਼ੀ ਜੋ ਕਿ ਹਮੇਸ਼ਾ ਸਮਾਜ ਦੇ ਭਲੇ ਹਿੱਤ ਕਰਦੇ ਰਹਿੰਦੇ ਹਨ ਨੇ ਅੱਜ ਸਰਕਾਰੀ ਮਿਡਲ ਸਕੂਲ ਸੁੰਨੜਵਾਲ ਦੇ ਇੰਚਾਰਜ ਸਰਦਾਰ ਸੁਖਦਿਆਲ ਸਿੰਘ ਝੰਡ ਦੀ ਪ੍ਰੇਰਨਾ ਸਦਕਾ ਵੱਧ ਰਹੀ ਗਰਮੀ ਨੂੰ ਮੱਦੇਨਜ਼ਰ ਰੱਖਦੇ ਹੋਏ ਸਕੂਲ ਵਿੱਚ ਨਵੇਂ ਬਣੇ ਐਡੀਸ਼ਨਲ ਕਲਾਸਰੂਮ ਵਿੱਚ ਏ ਸੀ ਲਗਵਾ ਕੇ ਦਿੱਤਾ । ਇਸ ਸਮੇਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਲੇਰਖਾਨਪੁਰ ਦੇ ਪ੍ਰਿੰਸੀਪਲ ਸਾਹਿਬਾਨ ਸ਼੍ਰੀਮਤੀ ਰਵਿੰਦਰ ਕੌਰ ਸਟੇਟ ਐਵਾਰਡੀ ਨੇ ਸਰਪੰਚ ਸਾਹਿਬ ਦਾ ਧੰਨਵਾਦ ਕੀਤਾ ਅਤੇ ਉਨਾਂ ਨੂੰ ਭਵਿੱਖ ਵਿੱਚ ਵੀ ਸਮਾਜ ਦੇ ਭਲੇ ਹਿੱਤ ਕੰਮ ਕਰਨ ਲਈ ਕਿਹਾ ਇਸ ਸਮੇਂ ਸਰਦਾਰ ਸੁਖਦਿਆਲ ਸਿੰਘ ਝੰਡ ਨੇ ਸਰਪੰਚ ਸਾਹਿਬ ਦਾ ਧੰਨਵਾਦ ਕੀਤਾ ਨਾਲ ਹੀ ਉਹਨਾਂ ਨੂੰ ਵਿਸ਼ਵਾਸ ਦਿਵਾਇਆ ਗਿਆ। ਉਹ ਵਿਦਿਆਰਥੀਆਂ ਦੇ ਭਲੇ ਹਮੇਸ਼ਾ ਯਤਨ ਕਰਦੇ ਰਹਿਣਗੇ। ਇਸ ਤੋਂ ਪਹਿਲਾਂ ਤਰਲੋਚਨ ਸਿੰਘ ਗੋਸ਼ੀ ਵੱਲੋਂ ਸਕੂਲ ਦੇ ਮੁੱਖ ਦੁਆਰ ਦੀ ਸੇਵਾ ਕੀਤੀ ਗਈ ਸੀ। ਪ੍ਰਿੰਸੀਪਲ ਸ਼੍ਰੀਮਤੀ ਰਵਿੰਦਰ ਕੌਰ ਸਟੇਟ ਐਵਾਰਡੀ ਵੱਲੋਂ ਸਰਦਾਰ ਤਰਲੋਚਨ ਸਿੰਘ ਗੋਸ਼ੀ ਨੂੰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਸਰੂਪ ਅਤੇ ਗੁਰੂ ਸਾਹਿਬ ਜੀ ਦੀ ਬਖਸ਼ਿਸ਼ ਸਿਰੋਪਾਓ ਭੇਂਟ ਕੀਤਾ ਗਿਆ। ਇਸ ਸਮੇਂ ਬਲਦੇਵ ਸਿੰਘ ਦੇਬੀ ਪ੍ਰਧਾਨ ਸਪੋਰਟਸ ਕਲੱਬ, ਸ਼੍ਰੀ ਮਨੂੰ ਕੁਮਾਰ ਪਰਾਸ਼ਰ , ਸ਼੍ਰੀਮਤੀ ਅਰਵਿੰਦ ਕੌਰ, ਸ਼੍ਰੀਮਤੀ ਮਨਜਿੰਦਰ ਕੌਰ ਕੰਪਿਊਟਰ ਫੈਕਲਟੀ, ਰਮੇਸ਼ ਕੁਮਾਰ ਭੇਟਾਂ ,ਸੁਖਜਿੰਦਰ ਸਿੰਘ ਢੋਲਣ ,ਹਰਦੇਵ ਸਿੰਘ ਖਾਨੋਵਾਲ ਅਤੇ ਅਜੇ ਸਿੰਗਲਾ ਆਦਿ ਹਾਜ਼ਿਰ ਸਨ
  • Related Posts

    ਸਾਫ-ਸੁਥਰੇ ਵਾਤਾਵਰਣ ਅਤੇ ਸ਼ੁੱਧ ਹਵਾ ਲਈ ਵਾਹਨਾਂ ਤੋਂ ਨਿਕਲਣ ਵਾਲੇ ਪ੍ਰਦੂਸ਼ਣ ਦੀ ਰੋਕਥਾਮ ਜਰੂਰੀ — ਗੁਰਦੀਪ ਸਿੰਘ ਕੰਗ * ਮੁਹੱਲਾ ਸ਼ਿਵਪੁਰੀ ਵਿਖੇ ਲਗਾਇਆ ਬੈਟਰੀ ਤੇ ਪ੍ਰਦੂਸ਼ਣ ਚੈੱਕਅਪ ਕੈਂਪ

    Spread the love

    Spread the loveਫਗਵਾੜਾ 1 ਅਕਤੂਬਰ ( ਪ੍ਰੀਤ ਕੌਰ ਪ੍ਰੀਤੀ ) ਫਗਵਾੜਾ ਦੀ ਸੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ ਕਲੱਬ ਫਗਵਾੜਾ ਪ੍ਰਾਈਡ ਵਲੋਂ ਦੀਸ਼ਾਂਤ ਬੈਟਰੀ ਹਾਊਸ ਫਰੈਂਡਜ ਕਲੋਨੀ ਦੇ ਸਹਿਯੋਗ ਸਦਕਾ…

    ਅਕਾਲੀ ਦਲ ਵਾਰਿਸ਼ ਪੰਜਾਬ ਦੇ ਹਰਿਆਣਾ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਮੰਡੇਵਰ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਅਸਥਾਨ ਤੇ ਨਤਮਸਤਕ ਹੋਏ

    Spread the love

    Spread the loveਨੂਰਪੁਰ ਬੇਦੀ ਦਲਜੀਤ ਚਨੌਲੀ=ਜਥੇਬੰਦੀ ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਸੁਖਵਿੰਦਰ ਸਿੰਘ ਮੰਡੇਵਰ ਨੂੰ ਜਥੇਬੰਦੀ ਵਾਰਸ ਪੰਜਾਬ ਹਰਿਆਣਾ ਦੇ…

    Leave a Reply

    Your email address will not be published. Required fields are marked *