ਸਫ਼ਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਦੋਰਾਹਾ ਗੰਦਗੀ ਦੇ ਢੇਰਾਂ ਹੇਠ ਦੱਬਿਆ 15 ਦਿਨਾਂ ਤੋਂ ਠੱਪ ਸਫ਼ਾਈ ਪ੍ਰਬੰਧ, ਸ਼ਹਿਰ ਵਾਸੀਆਂ ਦਾ ਜਿਉਣਾ ਹੋਇਆ ਦੁੱਭਰ; ਸਰਕਾਰ ਖ਼ਿਲਾਫ਼ ਰੋਜ਼ਾਨਾ ਨਾਅਰੇਬਾਜ਼ੀ ਜਾਰੀ

Spread the love
ਦੋਰਾਹਾ, 22 ਜੁਲਾਈ ( ਗੁਰਦੀਪ ਸਿੰਘ ਸ਼ਾਹਪੁਰ)=ਦੋਰਾਹਾ ਵਿੱਚ ਸਫ਼ਾਈ ਕਰਮਚਾਰੀਆਂ ਦੀ 8 ਜੁਲਾਈ ਤੋਂ ਚੱਲ ਰਹੀ ਹੜਤਾਲ ਕਾਰਨ ਸ਼ਹਿਰ ਦੀ ਸਫ਼ਾਈ ਵਿਵਸਥਾ ਪੂਰੀ ਤਰ੍ਹਾਂ ਚਰਮਰਾ ਗਈ ਹੈ। ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਕੂੜੇ ਦੇ ਵੱਡੇ-ਵੱਡੇ ਢੇਰ ਲੱਗੇ ਹੋਏ ਹਨ, ਜਿਸ ਨਾਲ ਨਾ ਸਿਰਫ਼ ਬਦਬੂ ਫੈਲ ਰਹੀ ਹੈ, ਸਗੋਂ ਬਿਮਾਰੀਆਂ ਫੈਲਣ ਦਾ ਖ਼ਤਰਾ ਵੀ ਵਧਦਾ ਜਾ ਰਿਹਾ ਹੈ। ਗੰਦਗੀ ਕਾਰਨ ਸ਼ਹਿਰ ਵਾਸੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਬੁੱਧਵਾਰ ਨੂੰ ਵੀ ਸਫ਼ਾਈ ਸੇਵਕ ਯੂਨੀਅਨ ਵੱਲੋਂ ਨਗਰ ਕੌਂਸਲ ਦੋਰਾਹਾ ਦੇ ਦਫ਼ਤਰ ਦੇ ਬਾਹਰ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਧਰਨਾਕਾਰੀਆਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਮੰਗਾਂ ਨੂੰ ਤੁਰੰਤ ਲਾਗੂ ਕਰਨ ਦੀ ਮੰਗ ਕੀਤੀ।ਇਸ ਮੌਕੇ ਸਫ਼ਾਈ ਸੇਵਕ ਯੂਨੀਅਨ ਦੋਰਾਹਾ ਦੇ ਪ੍ਰਧਾਨ ਰਾਕੀ ਸਹੋਤਾ ਨੇ ਕਿਹਾ ਕਿ ਕਰਮਚਾਰੀ ਪਿਛਲੇ 15 ਦਿਨਾਂ ਤੋਂ ਹੜਤਾਲ ‘ਤੇ ਬੈਠੇ ਹਨ, ਪਰ ਸਰਕਾਰ ਜਾਂ ਪ੍ਰਸ਼ਾਸਨ ਵੱਲੋਂ ਅਜੇ ਤੱਕ ਕੋਈ ਵੀ ਗੱਲਬਾਤ ਕਰਨ ਨਹੀਂ ਆਇਆ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨਹੀਂ ਮੰਨਦੀ, ਉਦੋਂ ਤੱਕ ਹੜਤਾਲ ਇਸੇ ਤਰ੍ਹਾਂ ਜਾਰੀ ਰਹੇਗੀ।ਧਰਨੇ ਵਿੱਚ ਸ਼ਾਮਲ ਸਫ਼ਾਈ ਕਰਮਚਾਰੀ ਰਾਹੁਲ ਨੋਈ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਨੇ ਕਰਮਚਾਰੀਆਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪਹਿਲੀ ਹੜਤਾਲ ਦੌਰਾਨ ਸਰਕਾਰ ਨੇ ਸਾਰੀਆਂ ਮੰਗਾਂ ਮੰਨਣ ਦਾ ਭਰੋਸਾ ਦੇ ਕੇ ਹੜਤਾਲ ਖ਼ਤਮ ਕਰਵਾ ਦਿੱਤੀ ਸੀ, ਪਰ ਹੁਣ ਸਰਕਾਰ ਆਪਣੇ ਵਾਅਦੇ ਤੋਂ ਪਿੱਛੇ ਹਟ ਗਈ ਹੈ, ਜਿਸ ਕਾਰਨ ਕਰਮਚਾਰੀਆਂ ਨੂੰ ਮੁੜ ਸੰਘਰਸ਼ ਦਾ ਰਾਹ ਅਖ਼ਤਿਆਰ ਕਰਨਾ ਪਿਆ ਹੈ।ਜਲਦ ਹੱਲ ਕੱਢਣ ਦਾ ਭਰੋਸਾ: ਸੈਨੇਟਰੀ ਇੰਸਪੈਕਟਰ ਅਸ਼ਵਨੀ ਕੁਮਾਰਸ਼ਹਿਰ ਵਿੱਚ ਵਿਗੜ ਰਹੀ ਸਫ਼ਾਈ ਵਿਵਸਥਾ ਬਾਰੇ ਜਦੋਂ ਸੈਨੇਟਰੀ ਇੰਸਪੈਕਟਰ ਅਸ਼ਵਨੀ ਕੁਮਾਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀਆਂ ਨਾਲ ਤਾਲਮੇਲ ਬਣਾ ਕੇ ਜਲਦੀ ਹੀ ਹੜਤਾਲ ਖ਼ਤਮ ਕਰਵਾਉਣ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਹੜਤਾਲ ਖ਼ਤਮ ਹੁੰਦੇ ਹੀ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਮੁੜ ਪਟੜੀ ‘ਤੇ ਲਿਆਂਦਾ ਜਾਵੇਗਾ।
  • Related Posts

    ਸਾਫ-ਸੁਥਰੇ ਵਾਤਾਵਰਣ ਅਤੇ ਸ਼ੁੱਧ ਹਵਾ ਲਈ ਵਾਹਨਾਂ ਤੋਂ ਨਿਕਲਣ ਵਾਲੇ ਪ੍ਰਦੂਸ਼ਣ ਦੀ ਰੋਕਥਾਮ ਜਰੂਰੀ — ਗੁਰਦੀਪ ਸਿੰਘ ਕੰਗ * ਮੁਹੱਲਾ ਸ਼ਿਵਪੁਰੀ ਵਿਖੇ ਲਗਾਇਆ ਬੈਟਰੀ ਤੇ ਪ੍ਰਦੂਸ਼ਣ ਚੈੱਕਅਪ ਕੈਂਪ

    Spread the love

    Spread the loveਫਗਵਾੜਾ 1 ਅਕਤੂਬਰ ( ਪ੍ਰੀਤ ਕੌਰ ਪ੍ਰੀਤੀ ) ਫਗਵਾੜਾ ਦੀ ਸੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ ਕਲੱਬ ਫਗਵਾੜਾ ਪ੍ਰਾਈਡ ਵਲੋਂ ਦੀਸ਼ਾਂਤ ਬੈਟਰੀ ਹਾਊਸ ਫਰੈਂਡਜ ਕਲੋਨੀ ਦੇ ਸਹਿਯੋਗ ਸਦਕਾ…

    ਅਕਾਲੀ ਦਲ ਵਾਰਿਸ਼ ਪੰਜਾਬ ਦੇ ਹਰਿਆਣਾ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਮੰਡੇਵਰ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਅਸਥਾਨ ਤੇ ਨਤਮਸਤਕ ਹੋਏ

    Spread the love

    Spread the loveਨੂਰਪੁਰ ਬੇਦੀ ਦਲਜੀਤ ਚਨੌਲੀ=ਜਥੇਬੰਦੀ ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਸੁਖਵਿੰਦਰ ਸਿੰਘ ਮੰਡੇਵਰ ਨੂੰ ਜਥੇਬੰਦੀ ਵਾਰਸ ਪੰਜਾਬ ਹਰਿਆਣਾ ਦੇ…

    Leave a Reply

    Your email address will not be published. Required fields are marked *