ਵਿਦਿਆਰਥੀਆਂ ਤੇ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ 

Spread the love
ਸ੍ਰੀ ਮੁਕਤਸਰ ਸਾਹਿਬ, 22 ਜੁਲਾਈ ( ਮਨਪ੍ਰੀਤ ਮੋਨੂੰ )=ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਵਿਗਿਆਨਿਕ) ਵੱਲੋਂ ਦਿੱਲੀ ਵਿੱਚ ਨੀਟ ਪੇਪਰ ਲੀਕ ਦੇ ਵਿਰੋਧ ਵਿੱਚ ਜੰਤਰ ਮੰਤਰ ਦਿੱਲੀ ਵਿਖੇ ਸ਼ਾਂਤਮਈ ਸੰਘਰਸ਼ ਕਰ ਰਹੇ ਵਿਦਿਆਰਥੀਆਂ ਉੱਪਰ ਦਿੱਲੀ ਪੁਲਿਸ ਵੱਲੋਂ ਵਹਿਸ਼ੀਪੁਣੇ ਢੰਗ ਨਾਲ ਕੀਤੇ ਲਾਠੀਚਾਰਜ ਦਾ ਸਖਤ ਵਿਰੋਧ ਕੀਤਾ ਗਿਆ।ਫੈਡਰੇਸ਼ਨ ਦੇ ਸੂਬਾ ਪ੍ਰਧਾਨ ਗਗਨਦੀਪ ਸਿੰਘ ਭੁੱਲਰ, ਜਨਰਲ ਸਕੱਤਰ ਐਨ ਡੀ ਤਿਵਾੜੀ, ਸੀਨੀਅਰ ਮੀਤ ਪ੍ਰਧਾਨ ਨਵਪ੍ਰੀਤ ਬੱਲੀ, ਬਿਕਰ ਸਿੰਘ ਮਾਖਾ, ਸ੍ਰੀਮਤੀ ਭੁਪਿੰਦਰਪਾਲ ਕੌਰ , ਪਰਗਟ ਸਿੰਘ ਜੰਬਰ ਨੇ ਕਿਹਾ ਕਿ ਮੋਦੀ ਸਰਕਾਰ ਦੇ ਦਸ ਸਾਲ ਦੇ ਕਾਰਜ ਕਾਲ ਵਿੱਚ ਸੈਂਕੜੇ ਵਾਰ ਪ੍ਰੀਖਿਆ ਪੱਤਰ ਲੀਕ ਹੋਣ ਕਾਰਨ ਕਰੋੜਾਂ ਵਿਦਿਆਰਥੀਆਂ ਨੂੰ ਦੁੱਖ ਅਤੇ ਪਰੇਸ਼ਾਨੀਆਂ ਝਲਣੀਆਂ ਪਈਆਂ ਹਨ। ਹੁਣੇ ਹੋਏ ਨੀਟ ਦੇ ਪੇਪਰ ਦੇ ਲੀਕ ਹੋਣ ਨਾਲ ਸੈਂਕੜੇ ਵਿਦਿਆਰਥੀਆਂ ਬਹੁਤ ਪਰੇਸ਼ਾਨ ਹੋਏ ਤੇ ਕਈ ਵਿਦਿਆਰਥੀਆਂ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ, ਜਿਸ ਦੇ ਵਿਰੋਧ ਵਿਚ ਸੋਨਮ ਵਾਂਗਚੁਕ ਪਿਛਲੇ 20 ਦਿਨਾਂ ਤੋਂ ਭੁੱਖ ਹੜਤਾਲ ‘ਤੇ ਸਨ ਅਤੇ ਦੇਸ਼ ਦੇ ਸਿੱਖਿਆ ਮੰਤਰੀ ਤੇ ਅਸਤੀਫ਼ੇ ਦੀ ਮੰਗ ਕਰ ਰਹੇ ਸਨ ਜਿਸ ਦੇ ਹੱਕ ਵਿਚ ਹਜ਼ਾਰਾਂ ਵਿਦਿਆਰਥੀ ਦਿੱਲੀ ਦੇ ਜੰਤਰ ਮੰਤਰ ਵਿਚ ਪੁੱਜੇ ਸਨ। ਮੋਦੀ ਸਰਕਾਰ ਵੱਲੋਂ ਉਹਨਾਂ ਨਾਲ ਗੱਲ ਕਰਨ ਦੀ ਬਜਾਏ ਲਾਠੀ ਦਾ ਸਹਾਰਾ ਲਿਆ ਗਿਆ । ਨਿਹੱਥੇ ਸ਼ਾਤਮਈ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਉੱਤੇ ਪੁਲਿਸ ਵੱਲੋਂ ਅੱਥਰੂ ਗੈਸ ਗੋਲੇ ਤੇ ਲਾਠੀਚਾਰਜ ਕੀਤਾ ਗਿਆ, ਜਿਸ ਵਿੱਚ ਸੈਂਕੜੇ ਵਿਦਿਆਰਥੀ ਜ਼ਖ਼ਮੀ ਹੋਏ । ਸਾਦੀ ਵਰਦੀ ਵਿੱਚ ਵੀ ਪੁਲਿਸ ਵੱਲੋਂ ਮੋਦੀ ਸਰਕਾਰ ਦੇ ਇਸ਼ਾਰੇ ਉੱਤੇ ਗੁੰਡਿਆਂ ਰਾਹੀਂ ਲਾਠੀਚਾਰਜ ਕਰਵਾਇਆ ਗਿਆ। ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਵਿਗਿਆਨਿਕ) ਮੰਗ ਕਰਦੀ ਹੈ ਕਿ ਨੀਟ ਪੇਪਰ ਲੀਕ ਦੇ ਦੋਸ਼ੀਆਂ ਖਿਲਾਫ ਕਾਰਵਾਈ ਕਰਦੇ ਹੋਏ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦਾ ਅਸਤੀਫ਼ਾ ਲੈ ਕੇ ਨੀਟ ਪੇਪਰ ਘਪਲੇ ਦੀ ਜਾਂਚ ਕਰਵਾਈ ਜਾਵੇ । ਇਸ ਮੌਕੇ ਗੁਲਜ਼ਾਰ ਖਾਨ, ਸੁਰਿੰਦਰ ਕੰਬੋਜ, ਗੁਰਪ੍ਰੀਤ ਸਿੰਘ ਸੰਧੂ, ਮੋਹਨ ਲਾਲ,ਅਜੀਤਪਾਲ ਸਿੰਘ, ਸੁਮੇਸ਼ ਕੁਮਾਰ, ਗਗਨਦੀਪ ਸਿੰਘ,ਸੁਖਵਿੰਦਰ ਸਿੰਘ ਦੋਦਾ, ਸੋਮ ਸਿੰਘ, ਕੰਵਲਜੀਤ ਸੰਗੋਵਾਲ, ਗੁਰਜੀਤ ਸਿੰਘ ਮੋਹਾਲੀ, ਹਰਮਿੰਦਰ ਪਾਲ ਫਤਿਹਗੜ੍ਹ ਸਾਹਿਬ, ਡਾ ਕਰਮਦੀਨ, ਲਾਲ ਚੰਦ, ਜਗਤਾਰ ਸਿੰਘ ਖਮਾਣੋ, ਸੁੱਚਾ ਸਿੰਘ ਰੋਪੜ, ਜਤਿੰਦਰ ਸਿੰਘ ਸੋਨੀ, ਭਰਪੂਰ ਸਿੰਘ ਛਾਜਲੀ, ਹਰਦੀਪ ਕੁਮਾਰ, ਜਤਿੰਦਰ ਸਿੰਘ ਸੋਨੀ, ਚਰਨਜੀਤ ਸਿੰਘ ਸਿੱਧੂ,ਅਸ਼ੋਕ ਕੁਮਾਰ, ਜਸਵਿੰਦਰ ਸਿੰਘ ਆਈ ਟੀ ਆਈ, ਅਮਨ ਕੁਮਾਰ ਲੰਬੀ ,ਮਨੀਸ਼ ਬਠਿੰਡਾ,ਲਖਵਿੰਦਰ ਸਿੰਘ ਲਾਡੀ ,ਪਰਮਲ ਧਨੌਲਾ ,ਸੁਖਪਾਲ ਕੌਰ, ਗੁਰੇਕ ਸਿੰਘ ਨੇ ਵੀ ਪੁਲਿਸ ਵੱਲੋਂ ਕੀਤੇ ਲਾਠੀਚਾਰਜ ਦੀ ਨਿੰਦਾ ਕੀਤੀ ।
  • Related Posts

    ਬਿਜਲੀ ਦਫਤਰ ਭਾਦਸੋਂ ਵਿਖੇ ਬਿਜਲੀ ਕਾਮਿਆਂ ਵੱਲੋਂ ਮੰਗਾਂ ਦੇ ਹੱਕ ਵਿੱਚ ਦਿੱਤਾ ਰੋਸ ਧਰਨਾ ।

    Spread the love

    Spread the love ਭਾਦਸੋਂ,22 ਜੁਲਾਈ (ਜਗਜੀਤ ਸਿੰਘ ਕੈਂਥ) :- ਜੁਆਇੰਟ ਫੋਰਮ ਅਤੇ ਏਕਤਾ ਮੰਚ ਦੇ ਸੱਦੇ ਤੇ ਅੱਜ ਸਬ ਡਵੀਜ਼ਨ ਭਾਦਸੋਂ ਦੇ ਮੁਲਾਜ਼ਮ,ਸਬ ਡਵੀਜ਼ਨ ਸਮਸਪੁਰ ਸਬ ਡਵੀਜ਼ਨ ਅਮਲੋਹ, ਸਬ ਡਵੀਜ਼ਨ…

    ਬਰਸਾਤ ਦਾ ਮੌਸਮ ਸਿਰ ਪਰ ਚੌਏ ਚ ਫਸੀ ਜੰਗਲੀ ਬੂਟੀ ਦੀ ਨਹੀ ਹੋਈ ਸਫਾਈ -ਧਰਮਸੋਤ

    Spread the love

    Spread the love ਭਾਦਸੋਂ, 22 ਜੁਲਾਈ ( ਜਗਜੀਤ ਸਿੰਘ ਕੈਂਥ ) ਕਾਂਗਰਸ ਪਾਰਟੀ ਦੇ ਕਾਰਜਕਾਲ ਦੌਰਾਨ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ਨੇ ਬੀਤੇ ਦਿਨੀ ਭਾਦਸੋਂ ਸਰਹੰਦ ਚੋਅ ਵਿਖੇ ਦੌਰਾ ਕੀਤਾ ਅਤੇ…

    Leave a Reply

    Your email address will not be published. Required fields are marked *