ਨਵੇਂ ਰਾਸ਼ਨ ਕਾਰਡ ਬਣਾਉਣ ਜਾਂ ਮੌਜੂਦਾ ਰਾਸ਼ਨ ਕਾਰਡਾਂ ਵਿੱਚ ਮੈਂਬਰ ਸ਼ਾਮਲ ਕਰਨ ਲਈ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ : ਡਿਪਟੀ ਕਮਿਸ਼ਨਰ

Spread the love
ਸ੍ਰੀ ਮੁਕਤਸਰ ਸਾਹਿਬ, 22 ਜੁਲਾਈ  ( ਮਨਪ੍ਰੀਤ ਮੋਨੂੰ ) = ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵਲੋਂ ਕੀਤੀ ਗਈ ਘੋਸ਼ਣਾ ਅਤੇ ਰਾਜ ਸਰਕਾਰ ਵਲੋਂ ਲਏ ਫੈਸਲੇ ਅਨੁਸਾਰ ਨੈਸ਼ਨਲ ਫੂਡ ਸਿਕਿਊਰਿਟੀ ਐਕਟ, 2013/ ਸਮਾਰਟ ਰਾਸ਼ਨ ਕਾਰਡ ਸਕੀਮ ਹੇਠ ਨਵੇਂ ਰਾਸ਼ਨ ਕਾਰਡ ਬਨਾਉਣ ਅਤੇ ਮੌਜੂਦਾ ਰਾਸ਼ਨ ਕਾਰਡਾਂ ਵਿੱਚ ਮੈਂਬਰ ਸ਼ਾਮਲ ਕਰਨ ਲਈ ਆਨਲਾਇਨ ਅਰਜ਼ੀਆਂ ਪ੍ਰਾਪਤ ਕੀਤੀਆਂ ਜਾਣੀਆਂ ਹਨ। ਇਸ ਪਹਿਲਕਦਮੀ ਦਾ ਮੁੱਖ ਮੰਤਵ ਇਹ ਯਕੀਨੀ ਬਣਾਉਣਾ ਹੈ ਕਿ ਯੋਗ ਪਰਿਵਾਰਾਂ/ਲਾਭਪਾਤਰੀਆਂ ਨੂੰ ਇੱਕ ਪਾਰਦਰਸ਼ੀ, ਨਿਰਪੱਖ ਅਤੇ ਤਕਨਾਲੋਜੀ-ਅਧਾਰਿਤ ਪ੍ਰਕਿਰਿਆ ਰਾਹੀਂ ਸ਼ਾਮਲ ਕੀਤਾ ਜਾਵੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਕੁਮਾਰ ਪੰਚਾਲ ਨੇ ਸਾਂਝੀ ਕੀਤੀ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਵੇਂ ਰਾਸ਼ਨ ਕਾਰਡ ਬਣਾਉਣ ਜਾਂ ਮੌਜੂਦਾ ਰਾਸ਼ਨ ਕਾਰਡਾਂ ਵਿੱਚ ਮੈਂਬਰ ਸ਼ਾਮਲ ਕਰਨ ਲਈ ਫਾਰਮ – ਅੰਗਰੇਜ਼ੀ ਅਤੇ ਪੰਜਾਬੀ ਭਾਸ਼ਾ ਵਿੱਚ ਵਿਭਾਗੀ ਵੈਬਸਾਇਟ – http://foodsuppb.gov.in ਤੋਂ ਡਾਉਨਲੋਡ ਕੀਤੇ ਜਾ ਸਕਦੇ ਹਨ। ਬਿਨੈਕਾਰ ਫਾਰਮ ਭਰਨ ਤੋਂ ਪਹਿਲਾਂ ਫਾਰਮ ਦੇ ਨਾਲ ਦਿੱਤੀਆਂ ਹਦਾਇਤਾਂ ਨੂੰ ਧਿਆਨ ਨਾਲ ਪੜ੍ਹਨ ਅਤੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਹੀ ਮੁਕੰਮਲ ਅਰਜ਼ੀ ਜਮ੍ਹਾਂ ਕਰਵਾਉਣ। ਬਿਨੈਕਾਰ ਆਪਣੀਆਂ ਅਰਜ਼ੀਆਂ ਨਜ਼ਦੀਕੀ ਸੇਵਾ ਕੇਂਦਰ/ਕਾਮਨ ਸਰਵਿਸ ਸੈਂਟਰ (ਸੀ.ਐੱਸ.ਸੀ) ਜਾ ਕੇ ਅਨਲਾਇਨ ਜਮ੍ਹਾਂ ਕਰਵਾ ਸਕਦਾ ਹੈ। ਸੇਵਾ ਕੇਂਦਰ/ਸੀ.ਐੱਸ.ਸੀ. ਰਾਹੀਂ ਅਰਜ਼ੀ ਸਫਲਤਾਪੂਰਵਕ ਜਮ੍ਹਾਂ ਹੋਣ ‘ਤੇ ਬਿਨੈਕਾਰ ਨੂੰ 100/-ਰੁਪਏ ਪ੍ਰਤੀ ਫਾਰਮ ਪ੍ਰੋਸੈਸਿੰਗ ਫੀਸ ਵੀ ਜਮ੍ਹਾਂ ਕਰਵਾਉਣੀ ਪਵੇਗੀ। ਬਿਨੈਕਾਰ ਆਪਣੀ ਅਰਜ਼ੀ ਖੁਦ ਵੀ ਸਿੱਧੇ ਤੌਰ ਤੇ https://ercms.punjab.gov.in ਪੋਰਟਲ ਰਾਹੀਂ ਆਨਲਾਈਨ ਜਮ੍ਹਾਂ ਕਰਵਾ ਸਕਦੇ ਹਨ ਅਤੇ ਫਾਰਮ ਆਨਲਾਈਨ ਜਮ੍ਹਾਂ ਕਰਵਾਉਣ ਲਈ ਬਿਨੈਕਾਰ ਨੂੰ ਕੋਈ ਵੀ ਫੀਸ ਨਹੀਂ ਦੇਣੀ ਪਵੇਗੀ। ਇਸ ਤੋਂ ਇਲਾਵਾ ਬਿਨੈਕਾਰ ਆਪਣਾ ਫਾਰਮ – ਸਮੇਤ ਦਸਤਾਵੇਜ਼ ਅਤੇ 100/- ਰੁਪਏ ਪ੍ਰਤੀ ਫਾਰਮ ਫੀਸ – ਸਬੰਧਤ ਜ਼ਿਲ੍ਹਾ ਕੰਟਰੋਲਰ, ਖੁਰਾਕ ਸਿਵਲ ਸਪਲਾਇਜ਼ ਅਤੇ ਖਪਤਕਾਰ ਮਾਮਲੇ ਦੇ ਜ਼ਿਲ੍ਹਾ ਦਫਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਵੀ ਜਮ੍ਹਾਂ ਕਰਵਾ ਸਕਦਾ ਹੈ।ਫਾਰਮ ਸਫਲਤਾਪੂਰਵਕ ਆਨਲਾਇਨ ਜਮ੍ਹਾਂ ਹੋਣ ਤੇ ਬਿਨੈਕਾਰ ਨੂੰ ਉਸਦੇ ਮੋਬਾਇਲ ਨੰਬਰ ਤੇ ਫਾਰਮ ਪ੍ਰਾਪਤੀ ਦਾ ਮੈਸਜ ਸਮੇਤ ਰਸੀਦ ਨੰਬਰ ਪ੍ਰਾਪਤ ਹੋਵੇਗਾ। ਅਰਜੀਆਂ 11 ਅਗਸਤ 2026 ਤੱਕ ਹੀ ਪ੍ਰਾਪਤ ਕੀਤੀਆਂ ਜਾਣਗੀਆਂ ਅਤੇ ਬਿਨੈਕਾਰ ਕਿਸੇ ਵੀ ਕੰਮਕਾਜੀ ਦਿਨ ਦੌਰਾਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਆਨਲਾਇਨ ਵਿਧੀ ਰਾਹੀਂ ਸੇਵਾ ਕੇਂਦਰ/ਸੀ.ਐੱਸ.ਸੀ. ‘ਤੇ ਜਾਂ ਆਫਲਾਇਨ ਵਿਧੀ ਰਾਹੀਂ ਜ਼ਿਲ੍ਹਾ ਕੰਟਰੋਲਰ, ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਦੇ ਜ਼ਿਲ੍ਹਾ ਦਫਤਰ ਵਿਖੇ ਫਾਰਮ ਜਮ੍ਹਾਂ ਕਰਵਾ ਸਕਦਾ ਹੈ।ਵਧੇਰੇ ਜਾਣਕਾਰੀ ਲਈ ਬਿਨੈਕਾਰ ਦਫਤਰ ਜ਼ਿਲ੍ਹਾ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਸ੍ਰੀ ਮੁਕਤਸਰ ਸਾਹਿਬ ਵਿਖੇ ਜਾਂ ਨਜ਼ਦੀਕੀ ਸੇਵਾ ਕੇਂਦਰ/ਸੀ.ਐੱਸ.ਸੀ. ਨਾਲ ਸੰਪਰਕ ਕਰ ਸਕਦੇ ਹਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *