*ਪੇਪਰ ਲੀਕ ਦੇ ਮਾਮਲਿਆਂ ਨੂੰ ਲੈ ਕੇ ਕੇਂਦਰ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਅਸਤੀਫਾ ਦੇਣ -ਅਜੇ ਮੰਗੂਪੁਰ ਜ਼ਿਲ੍ਹਾ ਪ੍ਰਧਾਨ ਕਾਂਗਰਸ *ਕਾਂਗਰਸ ਪਾਰਟੀ ਦਾ ਪੇਪਰ ਲੀਕ ਅਤੇ ਵਿਦਿਆਰਥੀਆਂ ‘ਤੇ ਪੁਲਿਸ ਦੀ ਦਰਿੰਦਗੀ ਕਾਰਨ ਭਾਜਪਾ ਖ਼ਿਲਾਫ਼ ਬਲਾਚੌਰ ਵਿਖੇ ਵਿਸ਼ਾਲ ਰੋਸ ਪ੍ਰਦਰਸ਼ਨ*

Spread the love
ਬਲਾਚੌਰ 22 ਜੁਲਾਈ(ਜਤਿੰਦਰ ਪਾਲ ਸਿੰਘ ਕਲੇਰ ) ਸੈਂਕੜਿਆਂ ਕਾਂਗਰਸੀ ਵਰਕਰਾਂ ਨੇ ਵਾਰ-ਵਾਰ ਹੋ ਰਹੇ ਪੇਪਰ ਲੀਕ ਅਤੇ ਦਿੱਲੀ ਵਿੱਚ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ‘ਤੇ ਪੁਲਿਸ ਵੱਲੋਂ ਕੀਤੀ ਗਈ ਦਰਿੰਦਗੀ ਦੇ ਵਿਰੋਧ ਵਿੱਚ ਅਜੇ ਮੰਗੂਪੁਰ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਪੇਪਰ ਲੀਕ ਮਾਮਲਿਆਂ ਨੂੰ ਲੈ ਕੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਅਸਤੀਫ਼ਿਆਂ ਦੀ ਮੰਗ ਕੀਤੀ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਅਜੇ ਮੰਗੂਪੁਰ ਨੇ ਕਿਹਾ ਕਿ ਦੇਸ਼ ਵਿੱਚ ਲਗਭਗ ਹਰ ਮੁਕਾਬਲੇ ਦੀ ਪ੍ਰੀਖਿਆ ਦਾ ਪੇਪਰ ਲੀਕ ਹੋ ਰਿਹਾ ਹੈ ਅਤੇ ਸਿੱਖਿਆ ਪ੍ਰਣਾਲੀ ਦੇ ਪ੍ਰਬੰਧ ਵਿੱਚ ਪੂਰੀ ਤਰ੍ਹਾਂ ਅਵਿਵਸਥਾ ਫੈਲੀ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਸੀਬੀਐਸਈ ਵੀ ਗਲਤ ਮੁਲਾਂਕਣ ਕਰਕੇ ਵਿਦਿਆਰਥੀਆਂ ਨਾਲ ਇਨਸਾਫ਼ ਕਰਨ ਵਿੱਚ ਨਾਕਾਮ ਰਹੀ ਹੈ, ਲੇਕਿਨ ਸਰਕਾਰ ਨੂੰ ਇਸਦੀ ਕੋਈ ਪਰਵਾਹ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਜਦੋਂ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਵਿਦਿਆਰਥੀ ਪੇਪਰ ਲੀਕ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕਰ ਰਹੇ ਸਨ, ਤਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਿਰਦੇਸ਼ਾਂ ‘ਤੇ ਦਿੱਲੀ ਪੁਲਿਸ ਨੇ ਉਨ੍ਹਾਂ ਨਾਲ ਬੇਰਹਿਮੀ ਨਾਲ ਧੱਕਾ-ਮੁੱਕੀ ਅਤੇ ਕੁੱਟਮਾਰ ਕੀਤੀ। ਉਨ੍ਹਾਂ ਨੇ ਜ਼ੋਰ ਦਿੰਦਿਆਂ, ਕਿਹਾ ਕਿ ਭਾਜਪਾ ਲੋਕਤੰਤਰੀ ਸਰਕਾਰ ਨਹੀਂ, ਸਗੋਂ ਤਾਨਾਸ਼ਾਹੀ ਚਲਾ ਰਹੀ ਹੈ, ਜਿੱਥੇ ਵਿਰੋਧ ਦੀ ਹਰ ਆਵਾਜ਼ ਨੂੰ ਕੁਚਲਿਆ ਜਾ ਰਿਹਾ ਹੈ। ਸੀਨੀਅਰ ਕਾਂਗਰਸੀ ਆਗੂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ‘ਤੇ ਵੀ ਤੰਜ ਕੱਸਦਿਆਂ, ਕਿਹਾ ਕਿ ਇੱਕ ਪਾਸੇ ਉਹ ਕੇਂਦਰੀ ਸਿੱਖਿਆ ਮੰਤਰੀ ਤੋਂ ਪੇਪਰ ਲੀਕ ਮਾਮਲਿਆਂ ‘ਤੇ ਅਸਤੀਫ਼ੇ ਦੀ ਮੰਗ ਕਰ ਰਹੀ ਹੈ, ਜਦਕਿ ਦੂਜੇ ਧਿਰ ਪੰਜਾਬ ਵਿੱਚ ਹੋਏ ਕਈ ਪੇਪਰ ਲੀਕ ਮਾਮਲਿਆਂ ਦੇ ਬਾਵਜੂਦ ਆਪਣੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਬਚਾਅ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਆਪ ਨੂੰ ਵੀ ਉਹੀ ਕਰਨਾ ਚਾਹੀਦਾ ਹੈ, ਜੋ ਉਹ ਦੂਜਿਆਂ ਨੂੰ ਕਰਨ ਲਈ ਕਹਿੰਦੀ ਹੈ। ਉਨ੍ਹਾਂ ਨੇ ਖ਼ੁਲਾਸਾ ਕੀਤਾ ਕਿ ਆਪ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਕਈ ਵੱਡੇ ਪੱਧਰ ਤੇ ਪੇਪਰ ਲੀਕ ਦੇ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਵਿੱਚ ਫਾਰਮਾਸਿਸਟ ਭਰਤੀ ਪ੍ਰੀਖਿਆ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬਾਰ੍ਹਵੀਂ ਜਮਾਤ ਦੇ ਅੰਗਰੇਜ਼ੀ ਦੇ ਪੇਪਰ ਦਾ ਲੀਕ ਹੋਣਾ ਸ਼ਾਮਲ ਹੈ। ਉਨ੍ਹਾਂ ਨੇ ਪੁੱਛਿਆ ਕਿ ਪੰਜਾਬ ਸਰਕਾਰ ਨੇ ਇਨ੍ਹਾਂ ਮਾਮਲਿਆਂ ਵਿੱਚ ਕੀ ਕਾਰਵਾਈ ਕੀਤੀ ਹੈ? ਕਾਂਗਰਸੀ ਆਗੂਆਂ ਨੇ ਕਿਹਾ ਕਿ ਭਾਜਪਾ ਅਤੇ ਆਮ ਆਦਮੀ ਪਾਰਟੀ ਇੱਕੋ ਸਿੱਕੇ ਦੇ ਦੋ ਪਹਿਲੂ ਹਨ। ਕੇਂਦਰ ਵਿੱਚ ਜੋ ਕੁਝ ਭਾਜਪਾ ਕਰ ਰਹੀ ਹੈ, ਉਹੀ ਕੁਝ ਪੰਜਾਬ ਵਿੱਚ ਆਪ ਸਰਕਾਰ ਕਰ ਰਹੀ ਹੈ। ਉਨ੍ਹਾਂ ਵੱਲੋਂ ਕਾਂਗਰਸੀ ਸਾਥੀਆਂ ਸਮੇਤ ਨਰੇਂਦਰ ਮੋਦੀ ਅਤੇ ਭਗਵੰਤ ਮਾਨ ਦਾ ਪੁਤਲਾ ਫੂਕ ਰੋਸ ਜ਼ਾਹਰ ਕੀਤਾ ਗਿਆ। ਇਸ ਮੌਕੇ ਅਜੇ ਮੰਗੂਪੁਰ ਜ਼ਿਲ੍ਹਾ ਪ੍ਰਧਾਨ ਸ਼ਹੀਦ ਭਗਤ ਸਿੰਘ ਨਗਰ, ਕਮਲਜੀਲ ਸਿੰਘ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ, ਅੰਮ੍ਰਿਤਪਾਲ ਭੋਸਲੇ ਜ਼ਿਲ੍ਹਾ ਕੋਆਰਡੀਨੇਟਰ, ਮੋਹਨ ਲਾਲ ਸੰਧੂ ਬਲਾਕ ਪ੍ਰਧਾਨ ਬਲਾਚੌਰ, ਧਰਮਪਾਲ ਸਾਬਕਾ ਚੇਅਰਮੈਨ, ਨਾਨਕ ਸਿੰਘ ਬਾਂਠ ਚੇਅਰਮੈਨ,ਹਰਜੀਤ ਸਿੰਘ ਜਾਡਲੀ ਜਨਰਲ ਸਕੱਤਰ,  ਕੁਲਵਰਨ ਸਿੰਘ ਬਲਾਕ ਪ੍ਰਧਾਨ ਬੰਗਾ, ਰਾਮਦਾਸ ਸਿੰਘ ਬਲਾਕ ਪ੍ਰਧਾਨ ਔੜ, ਕੁਲਦੀਪ ਕੁਮਾਰ ਦੀਪਾ ਬਲਾਕ ਪ੍ਰਧਾਨ ਕਿਸਾਨ ਸੈੱਲ ਬਲਾਚੌਰ, ਜਤਿੰਦਰ ਸਿੰਘ ਬਲਾਕ ਪ੍ਰਧਾਨ ਕਿਸਾਨ ਸੈੱਲ ਯੜੋਆ, ਹੇਮੰਤ ਕੁਮਾਰ ਮੰਡਲ ਪ੍ਰਧਾਨ, ਰਾਜੂ ਬੂੰਗੜੀ ਜਨਰਲ ਸਕੱਤਰ, ਕੇਵਲ ਕ੍ਰਿਸ਼ਨ ਮੀਤ ਪ੍ਰਧਾਨ, ਮੋਹਿੰਦਰ ਪਾਲ ਮੀਤ ਪ੍ਰਧਾਨ, ਨਰਿੰਦਰ ਘਈ ਟਿੰਕੂ ਸਾਬਕਾ ਪ੍ਰਧਾਨ, ਲਾਲ ਚੇਚੀ ਪ੍ਰਧਾਨ ਯੂਥ, ਜਿੰਦਰ ਕੁਮਾਰ ਪ੍ਰਧਾਨ ਐਸ ਸੀ ਸੈੱਲ, ਰਾਜਿੰਦਰ ਸਿੰਘ ਸ਼ਿੰਦੀ ਦਫ਼ਤਰ ਸਕੱਤਰ, ਲਾਲ ਬਹਾਦੁਰ ਗਾਂਧੀ ਸਾਬਕਾ ਕੌਂਸਲਰ, ਨਰੇਸ਼ ਚੇਚੀ ਕੋਂਸਲਰ, ਪਾਨੀ ਕੁਮਾਰ ਕੋੰਸਲਰ, ਹਰਮੇਸ਼ ਬਿੱਲਾਂ ਪ੍ਰਧਾਨ, ਹਰਪ੍ਰੀਤ ਹੈਰੀ ਯੂਥ ਪ੍ਰਧਾਨ, ਅਵਤਾਰ ਸਿੰਘ ਓ ਬੀ ਸੀ ਚੇਅਰਮੈਨ, ਸੁਰਿੰਦਰ ਸ਼ਿੰਦਾ ਪ੍ਰਧਾਨ, ਸੌਨੂੰ ਪ੍ਰੇਮਨਗਰ, ਸੋਮਨਾਥ ਤੱਕਲਾ ਸੀਨੀਅਰ ਮੀਤ ਪ੍ਰਧਾਨ ਆਦਿ ਕਾਂਗਰਸੀ ਵਰਕਰ ਹਾਜ਼ਰ ਸਨ।
  • Related Posts

    ਸਮੂਹ ਨਗਰ ਕੌਂਸਲਾਂ ਵਿੱਚ ਤੁਰੰਤ ਸਫ਼ਾਈ ਯਕੀਨੀ ਬਣਾਈ ਜਾਵੇ-ਡਿਪਟੀ ਕਮਿਸ਼ਨਰ ਫਿਰੋਜਪੁਰ

    Spread the love

    Spread the love ਫਿਰੋਜ਼ਪੁਰ, 23 ਜੁਲਾਈ (ਅਸ਼ੋਕ ਭਾਰਦਵਾਜ)-ਨਗਰ ਕੌਂਸਲਾਂ ਫਿਰੋਜ਼ਪੁਰ/ਜ਼ੀਰਾ/ਗੁਰੂਹਰਸਹਾਏ ਅਤੇ ਨਗਰ ਪੰਚਾਇਤ ਮਮਦੋਟ/ਮੱਖੂ/ਮੱਲਾਂਵਾਲਾ/ਤਲਵੰਡੀ ਭਾਈ/ਮੁੱਦਕੀ ਦੇ ਅਧਿਕਾਰ ਖੇਤਰ ਵਿੱਚ ਸਫਾਈ ਸੇਵਕਾਂ ਦੀ ਚੱਲ ਰਹੀ ਹੜਤਾਲ ਕਾਰਨ ਨਿਯਮਤ ਸਫਾਈ ਅਤੇ ਠੋਸ…

    ਝਾੜੂ ਰੁਕੀ ਤਾਂ ਸ਼ਹਿਰ ਰੋਇਆ; ਹੱਕਾਂ ਦੀ ਜੰਗ ਨੇ ਸਰਕਾਰ ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ ਬਰਨਾਲਾ ‘ਚ ਸਫ਼ਾਈ ਕਾਮਿਆਂ ‘ਤੇ ਪੁਲਿਸ ਵੱਲੋਂ ਬਲ ਪ੍ਰਯੋਗ ਦੇ ਦੋਸ਼; ਜ਼ਖ਼ਮੀ ਮਜ਼ਦੂਰਾਂ ਦੇ ਹੱਕ ‘ਚ ਜੈਤੋ ਦੀਆਂ ਸੜਕਾਂ ‘ਤੇ ਫੁੱਟਿਆ ਰੋਸ

    Spread the love

    Spread the love ਜੈਤੋ, 23 ਜੁਲਾਈ (ਮਨਜੀਤ ਸਿੰਘ ਢੱਲਾ):=ਸਫ਼ਾਈ ਸੇਵਕਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਭਰ ਵਿੱਚ ਪਿਛਲੇ 15 ਦਿਨਾਂ ਤੋਂ ਚੱਲ ਰਹੀ ਹੜਤਾਲ ਬੁੱਧਵਾਰ ਨੂੰ ਜੈਤੋ ਵਿੱਚ…

    Leave a Reply

    Your email address will not be published. Required fields are marked *