ਪਿੰਡ ਟੌਂਸਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਬਜ਼ੁਰਗਾਂ ਦੀ ਬੱਸ ਰਵਾਨਾ; ਸਮਾਜ ਸੇਵੀ ਮਦਨ ਲਾਲ ਮੀਲੂ ਟੌਂਸਾ ਨੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ – ਧਾਰਮਿਕ ਸੇਵਾਦਾਰਾਂ ਲਈ ਉਮਰ ਦੀ ਸ਼ਰਤ ਵਿੱਚ ਵਿਸ਼ੇਸ਼ ਛੋਟ ਦਿੱਤੀ ਜਾਵੇ : ਮਦਨ ਲਾਲ

Spread the love
ਬਲਾਚੌਰ, 23 ਜੁਲਾਈ (ਜਤਿੰਦਰਪਾਲ ਸਿੰਘ ਕਲੇਰ):=ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਸ. ਭਗਵੰਤ ਮਾਨ ਜੀ ਦੀ ਤੀਰਥ ਯਾਤਰਾ ਸਕੀਮ ਤਹਿਤ ਅੱਜ ਬਲਾਚੌਰ ਦੇ ਪਿੰਡ ਟੌਂਸਾ ਤੋਂ ਇਲਾਕੇ ਦੇ ਬਜ਼ੁਰਗਾਂ ਅਤੇ ਮਾਤਾਵਾਂ ਨੂੰ ਪੂਰੀ ਸ਼ਰਧਾ ਭਾਵਨਾ ਨਾਲ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਹਲਕਾ ਬਲਾਚੌਰ ਦੇ ਵਿਧਾਇਕ ਸੰਤੋਸ਼ ਕਟਾਰੀਆ ਵਿਸ਼ੇਸ਼ ਤੌਰ ’ਤੇ ਪਹੁੰਚੇ। ਉਨ੍ਹਾਂ ਦੇ ਨਾਲ ਸੀਨੀਅਰ ‘ਆਪ’ ਆਗੂ ਤੇ ਸਾਬਕਾ ਚੇਅਰਮੈਨ ਸਤਨਾਮ ਜਲਾਲਪੁਰ, ਖ਼ਾਸ ਪ੍ਰਬੰਧਕ ਬਲਬੀਰ ਸਿੰਘ ਮੀਲੂ ਟੌਂਸਾ ਅਤੇ ਮਾਤਾ ਜੀਤੋ ਦੇਵੀ ਨੇ ਸਾਂਝੇ ਤੌਰ ’ਤੇ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਉੱਘੇ ਸਮਾਜ ਸੇਵੀ ਅਤੇ ਕਾਂਗਰਸ ਪਾਰਟੀ ਦੇ ਆਗੂ ਮਦਨ ਲਾਲ ਮੀਲੂ ਟੌਂਸਾ ਨੇ ਆਪਣੀ ਪਾਰਟੀ ਕਾਂਗਰਸ ਵੱਲੋਂ ਇਸ ਉਪਰਾਲੇ ਲਈ ਪੰਜਾਬ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਇਸ ਨੂੰ ਇੱਕ ਬਹੁਤ ਹੀ ਸ਼ਲਾਘਾਯੋਗ ਕਦਮ ਕਰਾਰ ਦਿੰਦਿਆਂ ਕਿਹਾ ਕਿ ਇਸ ਨਾਲ ਸਾਡੇ ਬਜ਼ੁਰਗਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰੀ ਮੌਕਾ ਮਿਲਿਆ ਹੈ।- ਧਾਰਮਿਕ ਸੇਵਾਦਾਰਾਂ ਲਈ ਉਮਰ ਦੀ ਸ਼ਰਤ ਵਿੱਚ ਵਿਸ਼ੇਸ਼ ਛੋਟ ਦਿੱਤੀ ਜਾਵੇ : ਮਦਨ ਲਾਲ ਇਸ ਮੌਕੇ ਮਦਨ ਲਾਲ ਮੀਲੂ ਟੌਂਸਾ ਵੱਲੋਂ ਇੱਕ ਨਿਮਰ ਬੇਨਤੀ ਕੀਤੀ ਗਈ ਕਿ ਮੰਦਰਾਂ ਦੇ ਪੰਡਤਾਂ, ਗੁਰਦੁਆਰਿਆਂ ਦੇ ਪਾਠੀਆਂ ਅਤੇ ਹੋਰ ਧਾਰਮਿਕ ਸੇਵਾਦਾਰਾਂ ਲਈ ਉਮਰ ਦੀ ਸ਼ਰਤ ਵਿੱਚ ਵਿਸ਼ੇਸ਼ ਛੋਟ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਭਾਵੇਂ ਉਹ 50 ਸਾਲ ਤੋਂ ਘੱਟ ਉਮਰ ਦੇ ਵੀ ਹੋਣ, ਤਾਂ ਵੀ ਉਨ੍ਹਾਂ ਨੂੰ ਇਸ ਯਾਤਰਾ ਦਾ ਮੌਕਾ ਮਿਲਣਾ ਚਾਹੀਦਾ ਹੈ ਤਾਂ ਜੋ ਉਹ ਉੱਥੋਂ ਪ੍ਰਾਪਤ ਧਾਰਮਿਕ ਗਿਆਨ ਅਤੇ ਅਨੁਭਵ ਨੂੰ ਆਪਣੇ ਇਲਾਕੇ ਅਤੇ ਸਮਾਜ ਨਾਲ ਸਾਂਝਾ ਕਰ ਸਕਣ। ਅਜਿਹੇ ਲੋਕਾਂ ਨੂੰ ਵੀ ਇਸ ਪੁੰਨ ਦੇ ਕੰਮ ਦਾ ਹਿੱਸਾ ਬਣਾਉਣਾ ਸਮਾਜ ਲਈ ਹੋਰ ਵੀ ਲਾਭਦਾਇਕ ਸਾਬਤ ਹੋਵੇਗਾ।
  • Related Posts

    ਸਾਫ-ਸੁਥਰੇ ਵਾਤਾਵਰਣ ਅਤੇ ਸ਼ੁੱਧ ਹਵਾ ਲਈ ਵਾਹਨਾਂ ਤੋਂ ਨਿਕਲਣ ਵਾਲੇ ਪ੍ਰਦੂਸ਼ਣ ਦੀ ਰੋਕਥਾਮ ਜਰੂਰੀ — ਗੁਰਦੀਪ ਸਿੰਘ ਕੰਗ * ਮੁਹੱਲਾ ਸ਼ਿਵਪੁਰੀ ਵਿਖੇ ਲਗਾਇਆ ਬੈਟਰੀ ਤੇ ਪ੍ਰਦੂਸ਼ਣ ਚੈੱਕਅਪ ਕੈਂਪ

    Spread the love

    Spread the loveਫਗਵਾੜਾ 1 ਅਕਤੂਬਰ ( ਪ੍ਰੀਤ ਕੌਰ ਪ੍ਰੀਤੀ ) ਫਗਵਾੜਾ ਦੀ ਸੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ ਕਲੱਬ ਫਗਵਾੜਾ ਪ੍ਰਾਈਡ ਵਲੋਂ ਦੀਸ਼ਾਂਤ ਬੈਟਰੀ ਹਾਊਸ ਫਰੈਂਡਜ ਕਲੋਨੀ ਦੇ ਸਹਿਯੋਗ ਸਦਕਾ…

    ਅਕਾਲੀ ਦਲ ਵਾਰਿਸ਼ ਪੰਜਾਬ ਦੇ ਹਰਿਆਣਾ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਮੰਡੇਵਰ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਅਸਥਾਨ ਤੇ ਨਤਮਸਤਕ ਹੋਏ

    Spread the love

    Spread the loveਨੂਰਪੁਰ ਬੇਦੀ ਦਲਜੀਤ ਚਨੌਲੀ=ਜਥੇਬੰਦੀ ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਸੁਖਵਿੰਦਰ ਸਿੰਘ ਮੰਡੇਵਰ ਨੂੰ ਜਥੇਬੰਦੀ ਵਾਰਸ ਪੰਜਾਬ ਹਰਿਆਣਾ ਦੇ…

    Leave a Reply

    Your email address will not be published. Required fields are marked *