ਸਫਾਈ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਮੰਨੇ ਪੰਜਾਬ ਸਰਕਾਰ, ਲਾਠੀਚਾਰਜ ਨਿੰਦਣਯੋਗ : ਜਸਪਾਲ ਪੰਜਗਰਾਈ

Spread the love
ਜੈਤੋ, 23 ਜੁਲਾਈ (ਮਨਜੀਤ ਸਿੰਘ ਢੱਲਾ)- ਭਾਜਪਾ ਐੱਸ.ਸੀ. ਮੋਰਚਾ ਵਿਧਾਨ ਸਭਾ ਹਲਕਾ ਜੈਤੋ ਦੇ ਮੀਤ ਪ੍ਰਧਾਨ ਜਸਪਾਲ ਸਿੰਘ ਪੰਜਗਰਾਈ ਨੇ ਕਿਹਾ ਕਿ ਸਫਾਈ ਕਰਮਚਾਰੀ ਦੇਸ਼ ਦੇ ਵਿਕਾਸ ਅਤੇ ਲੋਕਾਂ ਦੀ ਸਿਹਤ ਲਈ ਰੀੜ੍ਹ ਦੀ ਹੱਡੀ ਵਾਂਗ ਹਨ। ਉਹ ਰੋਜ਼ਾਨਾ ਕੂੜਾ-ਕਰਕਟ ਦੀ ਸਫਾਈ ਕਰਕੇ ਭਿਆਨਕ ਬਿਮਾਰੀਆਂ ਅਤੇ ਮਹਾਂਮਾਰੀਆਂ ਦੇ ਫੈਲਾਅ ਨੂੰ ਰੋਕਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ, ਜਿਸ ਨਾਲ ਸ਼ਹਿਰ, ਪਿੰਡ ਅਤੇ ਜਨਤਕ ਥਾਵਾਂ ਸਾਫ਼-ਸੁਥਰੀਆਂ ਅਤੇ ਰਹਿਣਯੋਗ ਬਣਦੀਆਂ ਹਨ। ਪ੍ਰੈਸ ਨਾਲ ਗੱਲਬਾਤ ਦੌਰਾਨ ਪੰਜਗਰਾਈ ਨੇ ਕਿਹਾ ਕਿ ਸਵੱਛ ਭਾਰਤ ਅਭਿਆਨ ਨੂੰ ਸਫਲ ਬਣਾਉਣ ਵਿੱਚ ਸਫਾਈ ਕਰਮਚਾਰੀਆਂ ਦਾ ਸਭ ਤੋਂ ਵੱਡਾ ਯੋਗਦਾਨ ਹੈ। ਉਨ੍ਹਾਂ ਨੂੰ ਸਮਾਜ ਦੇ ਅਸਲ ਸਿਹਤ ਰੱਖਿਅਕ ਕਰਾਰ ਦਿੰਦਿਆਂ ਕਿਹਾ ਕਿ ਬਰਨਾਲਾ ਵਿਖੇ ਸਫਾਈ ਕਰਮਚਾਰੀਆਂ ਉੱਤੇ ਹੋਇਆ ਪੁਲਿਸ ਲਾਠੀਚਾਰਜ ਬਹੁਤ ਹੀ ਮੰਦਭਾਗਾ ਅਤੇ ਨਿੰਦਣਯੋਗ ਹੈ।ਉਨ੍ਹਾਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਵੱਖ-ਵੱਖ ਵਰਗਾਂ ਦੇ ਸੰਘਰਸ਼ਾਂ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ, ਮਜ਼ਦੂਰਾਂ, ਸਫਾਈ ਕਰਮਚਾਰੀਆਂ, ਬਿਜਲੀ ਮੁਲਾਜ਼ਮਾਂ, ਬੇਰੁਜ਼ਗਾਰ ਅਧਿਆਪਕਾਂ ਅਤੇ ਹੋਰ ਵਰਗਾਂ ਦੀਆਂ ਜਾਇਜ਼ ਮੰਗਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਪੰਜਗਰਾਈ ਨੇ ਮੰਗ ਕੀਤੀ ਕਿ ਸਫਾਈ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਤੁਰੰਤ ਮੰਨੀਆਂ ਜਾਣ ਅਤੇ ਉਨ੍ਹਾਂ ਨੂੰ ਪੱਕਾ ਰੁਜ਼ਗਾਰ ਦਿੱਤਾ ਜਾਵੇ।
  • Related Posts

    ਸਾਫ-ਸੁਥਰੇ ਵਾਤਾਵਰਣ ਅਤੇ ਸ਼ੁੱਧ ਹਵਾ ਲਈ ਵਾਹਨਾਂ ਤੋਂ ਨਿਕਲਣ ਵਾਲੇ ਪ੍ਰਦੂਸ਼ਣ ਦੀ ਰੋਕਥਾਮ ਜਰੂਰੀ — ਗੁਰਦੀਪ ਸਿੰਘ ਕੰਗ * ਮੁਹੱਲਾ ਸ਼ਿਵਪੁਰੀ ਵਿਖੇ ਲਗਾਇਆ ਬੈਟਰੀ ਤੇ ਪ੍ਰਦੂਸ਼ਣ ਚੈੱਕਅਪ ਕੈਂਪ

    Spread the love

    Spread the loveਫਗਵਾੜਾ 1 ਅਕਤੂਬਰ ( ਪ੍ਰੀਤ ਕੌਰ ਪ੍ਰੀਤੀ ) ਫਗਵਾੜਾ ਦੀ ਸੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ ਕਲੱਬ ਫਗਵਾੜਾ ਪ੍ਰਾਈਡ ਵਲੋਂ ਦੀਸ਼ਾਂਤ ਬੈਟਰੀ ਹਾਊਸ ਫਰੈਂਡਜ ਕਲੋਨੀ ਦੇ ਸਹਿਯੋਗ ਸਦਕਾ…

    ਅਕਾਲੀ ਦਲ ਵਾਰਿਸ਼ ਪੰਜਾਬ ਦੇ ਹਰਿਆਣਾ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਮੰਡੇਵਰ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਅਸਥਾਨ ਤੇ ਨਤਮਸਤਕ ਹੋਏ

    Spread the love

    Spread the loveਨੂਰਪੁਰ ਬੇਦੀ ਦਲਜੀਤ ਚਨੌਲੀ=ਜਥੇਬੰਦੀ ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਸੁਖਵਿੰਦਰ ਸਿੰਘ ਮੰਡੇਵਰ ਨੂੰ ਜਥੇਬੰਦੀ ਵਾਰਸ ਪੰਜਾਬ ਹਰਿਆਣਾ ਦੇ…

    Leave a Reply

    Your email address will not be published. Required fields are marked *