ਬ੍ਰਿਗੇਡੀਅਰ ਰਾਜ ਕੁਮਾਰ ਵੱਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਵਿਸ਼ੇਸ਼ ਮੁਲਾਕਾਤ ਹਲਕਾ ਬਲਾਚੌਰ ਦੇ ਰਹਿੰਦੇ ਵਿਕਾਸ ਕੰਮਾ ਸਬੰਧੀ ਵਿਚਾਰ ਵਟਾਂਦਰਾ ਕੀਤਾ 

Spread the love
ਬਲਾਚੌਰ, 24 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ )-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਚੇਅਰਮੈਨ ਗੁੱਜਰ ਵੈੱਲਫੇਅਰ ਬੋਰਡ ਪੰਜਾਬ ਬ੍ਰਿਗੇਡੀਅਰ ਰਾਜ ਕੁਮਾਰ ਨੇ ਚੰਡੀਗੜ੍ਹ ਵਿਖੇ ਪੰਜਾਬ ਦੇ ਵਿੱਤ ਸੀਨੀਅਰ ‘ਆਪ’ ਆਗੂ ਚੇਅਰਮੈਨ ਗੁੱਜਰ ਮੰਤਰੀ ਸ. ਹਰਪਾਲ ਸਿੰਘ ਚੀਮਾ ਨਾਲਮੁਲਾਕਾਤ ਕੀਤੀ ਗਈ। ਇਸ ਮੁਲਾਕਾਤ ਦੌਰਾਨ ਉਨ੍ਹਾਂ ਨੇ ਆਪਣੇ ਹਲਕਾ ਬਲਾਚੌਰ ਦੇ ਲੋਕਾਂ ਨਾਲ ਜੁੜੇ ਵੱਖ-ਵੱਖ ਜਨਹਿੱਤ ਮਸਲਿਆਂ ਤੇ ਵਿਕਾਸ ਕਾਰਜਾਂ ਬਾਰੇ ਵਿਸਥਾਰ ਪੂਰਵਕ ਵਿਚਾਰ-ਵਟਾਂਦਰਾ ਕੀਤਾ। ਬ੍ਰਿਗੇਡੀਅਰ ਰਾਜ ਕੁਮਾਰ ਨੇ ਕਿਹਾ ਕਿ ਉਹ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣ ਲਈ ਲਗਾਤਾਰ ਯਤਨਸ਼ੀਲ ਹਨ। ਉਨ੍ਹਾਂ ਭਰੋਸਾ ਜਤਾਇਆ ਕਿ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਲੋਕਾਂ ਦੇ ਜਾਇਜ਼ ਕੰਮਾਂ ਨੂੰ ਤਰਜੀਹ ਦੇ ਕੇ ਪੂਰਾ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸ. ਹਰਪਾਲ ਸਿੰਘ ਚੀਮਾ ਨੇ ਵੀ ਲੋਕ ਭਲਾਈ ਨਾਲ ਸਬੰਧਤ ਮਸਲਿਆਂ ਨੂੰ ਗੰਭੀਰਤਾ ਨਾਲ ਵਿਚਾਰਨ ਤੇ ਯੋਗ ਕਾਰਵਾਈ ਦਾ ਭਰੋਸਾ ਦਿੱਤਾ। ਦੋਵਾਂ ਆਗੂਆਂ ਨੇ ਆਪਸੀ ਸਾਂਝ ਅਤੇ ਤਾਲਮੇਲ ਨਾਲ ਲੋਕਾਂ ਦੀ ਭਲਾਈ ਲਈ ਮਿਲ ਕੇ ਕੰਮ ਕਰਨ ਦੀ ਵਚਨਬੱਧਤਾ ਦੁਹਰਾਈ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਦੇ ਸਹਿਯੋਗ ਨਾਲ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਦੁਬਾਰਾ ਰਿਪੀਟ ਕੀਤੀ ਜਾਵੇਗੀ।
  • Related Posts

    ਨਹਿਰ ‘ਚ ਗੱਡੀ ਡਿੱਗਣ ਨਾਲ ਦੋ ਨੌਜਵਾਨ ਲਾਪਤਾ    ਗੰਧਲੇ ਪਾਣੀ ਕਾਰਨ ਰੈਸਕਿਊ ਆਪ੍ਰੇਸ਼ਨ ‘ਚ ਮੁਸ਼ਕਿਲ, ਗੋਤਾਖੋਰਾਂ ਵੱਲੋਂ ਤਲਾਸ਼ ਜਾਰੀ

    Spread the love

    Spread the loveਮਾਛੀਵਾੜਾ ਸਾਹਿਬ 24 ਜੁਲਾਈ (ਸੁੱਚਾ ਬੰਗੜ) ਇਲਾਕੇ ‘ਚ ਇੱਕ ਭਿਆਨਕ ਸੜਕ ਹਾਦਸੇ ਤੋਂ ਬਾਅਦ ਸਰਹਿੰਦ ਨਹਿਰ ‘ਚ ਸ਼ਰਾਬ ਨਾਲ ਭਰੀ ਗੱਡੀ ਡਿੱਗ ਜਾਣ ਕਾਰਨ ਦੋ ਨੌਜਵਾਨ ਲਾਪਤਾ ਹੋ…

    ਨਗਰ ਕੌਂਸਲ ਚੋਣਾਂ ਹੋਈਆਂ ਪੂਰੀਆਂ ਪਰ ਫਿਰੋਜ਼ਪੁਰ ਵਾਸੀਆਂ ਨੂੰ ਪਾਣੀ-ਸੀਵਰੇਜ ਦੇ ‘ਮੋਟੇ ਬਿੱਲਾਂ’ ਦੀ ਲੁੱਟ ਤੋਂ ਨਾ ਮਿਲੀ ਨਿਜਾਤ -ਲੋਕਾਂ ਦੀ ਜੇਬ ‘ਤੇ ਡਾਕਾ ਸਰਕਾਰੀ ਰੇਟ 50 ਰੁਪਏ, ਪਰ ਫਿਰੋਜ਼ਪੁਰ ਵਾਸੀਆਂ ਤੋਂ ਵਸੂਲੇ ਜਾ ਰਹੇ ਹਨ 230 ਰੁਪਏ ਮਹੀਨਾ।

    Spread the love

    Spread the loveਫਿਰੋਜ਼ਪੁਰ 24 ਜੁਲਾਈ  (ਅਸ਼ੋਕ ਭਾਰਦਵਾਜ)=ਨਗਰ ਕੌਂਸਲ ਫਿਰੋਜ਼ਪੁਰ ਦੇ ਕੌਂਸਲਰਾਂ ਦੀਆਂ ਚੋਣਾਂ ਵੀ ਹੋ ਗਈਆਂ ਅਤੇ ਪ੍ਰਧਾਨਗੀ ਦੀ ਕੁਰਸੀ ‘ਤੇ ਵੀ ਨੇਤਾ ਬਿਰਾਜਮਾਨ ਹੋ ਗਏ, ਪਰ ਅਫ਼ਸੋਸ ਦੀ ਗੱਲ…

    Leave a Reply

    Your email address will not be published. Required fields are marked *