ਸਰਕਾਰ ਦਾ ਧੱਕਾ ਬਰਦਾਸ਼ਤ ਨਹੀਂ ਕਰਾਂਗੇ, ਗਰੀਬਾਂ ਤੇ ਮਜ਼ਦੂਰਾਂ ਨਾਲ ਸ਼੍ਰੋਮਣੀ ਅਕਾਲੀ (ਬਾਦਲ ) ਚੱਟਾਨ ਵਾਂਗ ਖੜ੍ਹੀ ਹੈ : ਗੁਰਪ੍ਰੀਤ ਗੁੱਜਰ ਰੈਲਮਾਜਰਾ 

Spread the love
ਬਲਾਚੌਰ , 23 ਜੁਲਾਈ ( ਜਤਿੰਦਰ ਪਾਲ ਸਿੰਘ ਕਲੇਰ ) ਬਰਨਾਲਾ ਵਿੱਚ ਬੀਤੇ ਕੱਲ੍ਹ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਗਰੀਬਾਂ, ਮਜ਼ਦੂਰਾਂ ਅਤੇ ਬਜ਼ੁਰਗ ਬੀਬੀਆਂ ‘ਤੇ ਪੁਲਿਸ ਵੱਲੋਂ ਕੀਤੇ ਲਾਠੀਚਾਰਜ ਦੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਪਾਰਟੀ ਵੱਲੋਂ ਸਖ਼ਤ ਨਿੰਦਾ ਕੀਤੀ ਗਈ ਹੈ।ਇਸ ਸਰਕਾਰ ਦੀ ਘਿਨਾਉਣੀ ਕੀਤੀ ਗਈ ਕਾਰਵਾਈ ਦੀ ਘੋਰ ਨਿੰਦਾ ਕਰਦਿਆਂ ਸੀਨੀਅਰ ਨੋਜਵਾਨ ਆਗੂ ਗੁਰਪ੍ਰੀਤ ਗੁੱਜਰ ਰੈਲਮਾਜਰਾ ਕਿਹਾ ਕਿ ਗਰੀਬ ਅਤੇ ਮਜ਼ਦੂਰ ਵਰਗ ਨਾਲ ਸਰਕਾਰ ਵੱਲੋਂ ਕੀਤਾ ਜਾ ਰਿਹਾ ਧੱਕਾ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਾਰਟੀ ਹਮੇਸ਼ਾ ਗਰੀਬਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੇ ਇਨ੍ਹਾਂ ਲੋਕਾਂ ਦੇ ਨਾਲ ਚੱਟਾਨ ਵਾਂਗ ਖੜ੍ਹੀ ਹੈ। ਗੁਰਪ੍ਰੀਤ ਗੁੱਜਰ ਰੈਲਮਾਜਰਾ ਕਿਹਾ ਕਿ ਬਰਨਾਲਾ ਵਿੱਚ ਬੀਤੇ ਕੱਲ੍ਹ ਜਿਸ ਤਰੀਕੇ ਨਾਲ ਸ਼ਾਂਤਮਈ ਢੰਗ ਨਾਲ ਆਪਣੀ ਆਵਾਜ਼ ਬੁਲੰਦ ਕਰ ਰਹੇ ਲੋਕਾਂ ’ਤੇ ਡੰਡੇ ਵਰ੍ਹਾਏ ਗਏ, ਉਹ ਬੇਹੱਦ ਨਿੰਦਣਯੋਗ ਹੈ। ਖ਼ਾਸ ਕਰਕੇ ਬਜ਼ੁਰਗ ਬੀਬੀਆਂ ਨਾਲ ਕੀਤੀ ਗਈ ਕਥਿਤ ਧੱਕੇਸ਼ਾਹੀ ਅਤੇ ਕੁੱਟਮਾਰ ਦੀਆਂ ਤਸਵੀਰਾਂ ਦੇਖ ਕੇ ਹਰ ਇਨਸਾਨ ਦਾ ਦਿਲ ਦੁਖੀ ਹੈ।ਗੁਰਪ੍ਰੀਤ ਗੁੱਜਰ ਰੈਲਮਾਜਰਾ ਨੇ ਕਿਹਾ ਕਿ ਜਿਹੜੀ ਸਰਕਾਰ ਲੋਕਾਂ ਦੀ ਰਾਖੀ ਕਰਨ ਦੀ ਜ਼ਿੰਮੇਵਾਰੀ ਨਿਭਾਉਣ ਦੀ ਬਜਾਏ ਉਨ੍ਹਾਂ ‘ਤੇ ਡੰਡੇ ਵਰ੍ਹਾਉਂਦੀ ਹੈ, ਉਸ ਨੂੰ ਲੋਕ ਕਦੇ ਵੀ ਮੁਆਫ਼ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਾਰਟੀ ਇਸ ਪੂਰੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੀ ਹੈ ਅਤੇ ਪੀੜਤ ਗਰੀਬਾਂ ਤੇ ਮਜ਼ਦੂਰਾਂ ਨੂੰ ਇਨਸਾਫ਼ ਦਿਵਾਉਣ ਲਈ ਹਰ ਪੱਧਰ ‘ਤੇ ਉਨ੍ਹਾਂ ਦੀ ਆਵਾਜ਼ ਬੁਲੰਦ ਕਰੇਗੀ। ਗੁਰਪ੍ਰੀਤ ਗੁੱਜਰ ਰੈਲਮਾਜਰਾ ਨੇ ਕਿਹਾ ਕਿ ਸਾਡੀ ਪਾਰਟੀ ਦੇ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਜੋ ਵੀ ਹੁਕਮ ਕਰਨਗੇ  ਉਨ੍ਹਾਂ ਮੁਤਾਬਿਕ ਚਲਿਆ ਜਾਵੇਗਾ ਉਨ੍ਹਾਂ ਕਿਹਾ ਕਿ ਸਰਕਾਰ ਨੂੰ ਲੋਕਾਂ ਦੀ ਆਵਾਜ਼ ਦਬਾਉਣ ਦੀ ਬਜਾਏ ਉਨ੍ਹਾਂ ਦੀਆਂ ਜਾਇਜ਼ ਮੰਗਾਂ ਸੁਣਨੀਆਂ ਚਾਹੀਦੀਆਂ ਹਨ। ਜੇਕਰ ਸਰਕਾਰ ਨੇ ਗਰੀਬਾਂ ਅਤੇ ਮਜ਼ਦੂਰਾਂ ਨਾਲ ਧੱਕੇਸ਼ਾਹੀ ਬੰਦ ਨਾ ਕੀਤੀ ਤਾਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਲੋਕਾਂ ਨੂੰ ਨਾਲ ਲੈ ਕੇ ਵੱਡਾ ਸੰਘਰਸ਼ ਕਰਨ ਤੋਂ ਪਿੱਛੇ ਨਹੀਂ ਹਟੇਗੀ। ਹੱਕਾਂ ਲਈ ਲੜਦੀ ਆਈ ਹੈ ਹੁਣ ਵੀ ਅੱਗੇ ਹੋ ਕੇ ਇਹ ਲੜਾਈ ਲੜ ਕੇ ਇਹਨਾਂ ਦੇ ਹੱਕ ਦਿਵਾਉਣ ਲਈ 24 ਘੰਟੇ ਇਹਨਾਂ ਦੇ ਨਾਲ ਖੜੇ ਹਨ।
  • Related Posts

    ਬਿਜਲੀ ਦਫਤਰ ਭਾਦਸੋਂ ਵਿਖੇ ਮੁਲਾਜ਼ਮਾਂ ਵੱਲੋਂ ਬਿਜਲੀ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਵਿਰੁੱਧ ਦਿੱਤਾ ਰੋਸ ਧਰਨਾ

    Spread the love

    Spread the loveਭਾਦਸੋਂ ,24 ਜੁਲਾਈ (ਜਗਜੀਤ ਸਿੰਘ ਕੈਂਥ) :- ਜੋਇੰਟ ਫੋਰਮ ਅਤੇ ਏਕਤਾ ਮੰਚ ਦੇ ਮੁੱਦੇ ਤੇ ਅੱਜ ਸਬ ਡਵੀਜ਼ਨ ਭਾਦਸੋ ਦੇ ਮੁਲਾਜ਼ਮ ਅਮਲੋਹ ਸਮਸਪੁਰ ਟੋਹੜਾ ਡਵੀਜ਼ਨ ਅਮਲੋਹ ਦੇ ਸਾਰੇ…

    ਨੈਸ਼ਨਲ ਹਾਈਵੇ ਤੇ ਖੜੇ ਟਰੱਕ ਦੇ ਪਿੱਛੇ ਵੱਜੀ ਕਾਰ  ਕਾਰ ਸਵਾਰ ਭੈਣ ਭਰਾ ਗੰਭੀਰ ਜ਼ਖ਼ਮੀ  ਜਾਨੀ ਨੁਕਸਾਨ ਦਾ ਬਚਾਅ  ਕਾਰ ਦੇ ਉੱਡੇ ਚਿੱਥੜੇ 

    Spread the love

    Spread the love ਬਲਾਚੌਰ 25 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) ਰੋਪੜ੍ਹ ਬਲਾਚੌਰ ਨੈਸ਼ਨਲ ਹਾਈਵੇ ਤੇ ਪਿੰਡ ਰੱਕੜਾਂ ਨੇੜੇ ਸਰਪੰਚ ਢਾਬੇ ਕੋਲ ਐਕਸੀਡੈਂਟ ਹੋਣ ਦਾ ਸਮਾਂ ਪ੍ਰਾਪਤ ਹੋਇਆ ਹੈ  ਇਸ…

    Leave a Reply

    Your email address will not be published. Required fields are marked *