ਪਿੰਡ ਨਿੱਘੀ ਪਹੁੰਚ ਕੇ ਬ੍ਰਿਗੇਡੀਅਰ ਰਾਜ ਕੁਮਾਰ ਨੇ ਪਿੰਡ ਵਾਸੀਆਂ ਦੀਆਂ ਸੁਣੀਆਂ ਮੁਸ਼ਕਿਲਾਂ, ਦਿੱਤਾ ਵਿਕਾਸ ਦਾ ਭਰੋਸਾl ਨਿੱਘੀ ਪਹੁੰਚਣ ਤੇ ਕੀਤਾ ਗਿਆ ਭਰਵਾਂ ਸਵਾਗਤ 

Spread the love
ਬਲਾਚੌਰ, 24 ਜੁਲਾਈ (  ਜਤਿੰਦਰ ਪਾਲ ਸਿੰਘ ਕਲੇਰ ): ਆਪ ਦੇ ਸੀਨੀਅਰ ਆਗੂ ਅਤੇ ਚੇਅਰਮੈਨ ਗੁੱਜਰ ਵੈੱਲਫੇਅਰ ਬੋਰਡ ਪੰਜਾਬ ਨੇ ਪਿੰਡ ਨਿੱਘੀ ਵਿਖੇ ਇੱਕ ਵਿਸ਼ੇਸ਼ ਜਨ-ਸੰਪਰਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਪਿੰਡ ਵਾਸੀਆਂ ਅਤੇ ਬ੍ਰਿਗੇਡੀਅਰ ਰਾਜ ਕੁਮਾਰ ਵਿਚਕਾਰ ਬਹੁਤ ਹੀ ਨਿੱਘੀ, ਪਿਆਰ ਭਰੀ ਅਤੇ ਆਪਸੀ ਵਿਸ਼ਵਾਸ ਨਾਲ ਭਰਪੂਰ ਮੁਲਾਕਾਤ ਦੇਖਣ ਨੂੰ ਮਿਲੀ। ਬੈਠਕ ਦੌਰਾਨ ਪਿੰਡ ਵਾਸੀਆਂ ਨੇ ਆਪਣੇ ਰੋਜ਼ਾਨਾ ਦੇ ਕੰਮ-ਕਾਜ, ਅਧੂਰੇ ਵਿਕਾਸ ਕਾਰਜਾਂ ਅਤੇ ਇਲਾਕੇ ਦੀਆਂ ਮੁੱਖ ਸਮੱਸਿਆਵਾਂ ‘ਤੇ ਖੁੱਲ੍ਹ ਕੇ ਚਰਚਾ ਕੀਤੀ।​​ਪ੍ਰੋਗਰਾਮ ਦੌਰਾਨ ਪਿੰਡ ਦੇ ਨਿਵਾਸੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਆਪਣੇ ਵਿਚਾਰ ਅਤੇ ਸਮੱਸਿਆਵਾਂ ਬ੍ਰਿਗੇਡੀਅਰ ਰਾਜ ਕੁਮਾਰ ਸਾਹਮਣੇ ਰੱਖੀਆਂ। ਉਨ੍ਹਾਂ ਕਿਹਾ ਕਿ ਨੇ ਲੋਕਾਂ ਦੀਆਂ ਗੱਲਾਂ ਨੂੰ ਬਹੁਤ ਹੀ ਗੰਭੀਰਤਾ ਨਾਲ ਸੁਣਿਆ ਅਤੇ ਆਖਿਆ ਕਿ ਪਿੰਡ ਵਾਸੀਆਂ ਦੇ ਹਰ ਛੋਟੇ-ਵੱਡੇ ਕੰਮ-ਕਾਜ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਵਾਉਣਾ ਉਨ੍ਹਾਂ ਦੀ ਪਹਿਲੀ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਵਿਸ਼ਵਾਸ ਦਿਵਾਇਆ ਕਿ ਵਿਕਾਸ ਦੇ ਕੰਮਾਂ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ।ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਬ੍ਰਿਗੇਡੀਅਰ ਰਾਜ ਕੁਮਾਰ ਨੇ ਬਹੁਤ ਹੀ ਭਾਵੁਕ ਸ਼ਬਦਾਂ ਵਿੱਚ ਆਖਿਆ“ਲੋਕਾਂ ਦਾ ਅਥਾਹ ਪਿਆਰ ਅਤੇ ਭਰੋਸਾ ਹੀ ਸਾਡੀ ਸਭ ਤੋਂ ਵੱਡੀ ਤਾਕਤ ਹੈ। ਅਸੀਂ ਹਮੇਸ਼ਾ ਆਪਣੇ ਇਲਾਕਾ ਨਿਵਾਸੀਆਂ ਨਾਲ ਸੁੱਖ-ਦੁੱਖ ਵਿੱਚ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਾਂ। ਜਨ-ਸੇਵਾ ਹੀ ਸਾਡਾ ਮੁੱਖ ਮਨੋਰਥ ਹੈ ਅਤੇ ਲੋਕਾਂ ਦੇ ਕੰਮ-ਕਾਜ ਤੇ ਹੱਕਾਂ ਲਈ ਅਸੀਂ ਹਰ ਵੇਲੇ ਤਤਪਰ ਹਾਂ।”​ਗਰਮਜੋਸ਼ੀ ਨਾਲ ਹੋਇਆ ਸਵਾਗਤ, ਜਤਾਇਆ ਆਪਸੀ ਵਿਸ਼ਵਾਸ​ਪਿੰਡ ਨਿੱਘੀ ਪਹੁੰਚਣ ‘ਤੇ ਪਿੰਡ ਦੇ ਮੋਹਤਬਰ ਵਿਅਕਤੀਆਂ ਵੱਲੋਂ ਬ੍ਰਿਗੇਡੀਅਰ ਰਾਜ ਕੁਮਾਰ ਦਾ ਫੁੱਲਾਂ ਦੇ ਹਾਰ ਪਾ ਕੇ ਅਤੇ ਗਰਮਜੋਸ਼ੀ ਨਾਲ ਭਰਵਾਂ ਸਵਾਗਤ ਕੀਤਾ ਗਿਆ। ਪਿੰਡ ਵਾਸੀਆਂ ਨੇ ਬ੍ਰਿਗੇਡੀਅਰ ਰਾਜ ਕੁਮਾਰ ਵੱਲੋਂ ਹਮੇਸ਼ਾ ਲੋਕਾਂ ਦੇ ਕੰਮਾਂ ਲਈ ਵਚਨਬੱਧ ਰਹਿਣ ਦੀ ਸ਼ਲਾਘਾ ਕੀਤੀ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਆਪਣਾ ਪੂਰਨ ਸਹਿਯੋਗ ਤੇ ਵਿਸ਼ਵਾਸ ਬਣਾਏ ਰੱਖਣ ਦਾ ਭਰੋਸਾ ਦਿੱਤਾ।
ਤਸਵੀਰ ਹਰਸਿਮਰਨ ਜੋਤ ਸਿੰਘ ਕਲੇਰ
  • Related Posts

    ਬਿਜਲੀ ਦਫਤਰ ਭਾਦਸੋਂ ਵਿਖੇ ਮੁਲਾਜ਼ਮਾਂ ਵੱਲੋਂ ਬਿਜਲੀ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਵਿਰੁੱਧ ਦਿੱਤਾ ਰੋਸ ਧਰਨਾ

    Spread the love

    Spread the loveਭਾਦਸੋਂ ,24 ਜੁਲਾਈ (ਜਗਜੀਤ ਸਿੰਘ ਕੈਂਥ) :- ਜੋਇੰਟ ਫੋਰਮ ਅਤੇ ਏਕਤਾ ਮੰਚ ਦੇ ਮੁੱਦੇ ਤੇ ਅੱਜ ਸਬ ਡਵੀਜ਼ਨ ਭਾਦਸੋ ਦੇ ਮੁਲਾਜ਼ਮ ਅਮਲੋਹ ਸਮਸਪੁਰ ਟੋਹੜਾ ਡਵੀਜ਼ਨ ਅਮਲੋਹ ਦੇ ਸਾਰੇ…

    ਨੈਸ਼ਨਲ ਹਾਈਵੇ ਤੇ ਖੜੇ ਟਰੱਕ ਦੇ ਪਿੱਛੇ ਵੱਜੀ ਕਾਰ  ਕਾਰ ਸਵਾਰ ਭੈਣ ਭਰਾ ਗੰਭੀਰ ਜ਼ਖ਼ਮੀ  ਜਾਨੀ ਨੁਕਸਾਨ ਦਾ ਬਚਾਅ  ਕਾਰ ਦੇ ਉੱਡੇ ਚਿੱਥੜੇ 

    Spread the love

    Spread the love ਬਲਾਚੌਰ 25 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) ਰੋਪੜ੍ਹ ਬਲਾਚੌਰ ਨੈਸ਼ਨਲ ਹਾਈਵੇ ਤੇ ਪਿੰਡ ਰੱਕੜਾਂ ਨੇੜੇ ਸਰਪੰਚ ਢਾਬੇ ਕੋਲ ਐਕਸੀਡੈਂਟ ਹੋਣ ਦਾ ਸਮਾਂ ਪ੍ਰਾਪਤ ਹੋਇਆ ਹੈ  ਇਸ…

    Leave a Reply

    Your email address will not be published. Required fields are marked *