ਡੀ.ਐੱਸ.ਪੀ ਪ੍ਰਿਤਪਾਲ ਸਿੰਘ ਸੰਧੂ ਨੂੰ ਦੋ ਡੀ.ਜੀ.ਪੀ ਕਮੈਂਡੇਸ਼ਨ ਡਿਸਕਾਂ ਨਾਲ ਸਨਮਾਨਿਤ

Spread the love
ਸਮਰਾਲਾ 24 ਜੁਲਾਈ (ਮੁਕੇਸ਼ ਵਰਮਾ) ਖੰਨਾ ਪੁਲਿਸ ਅਧੀਨ ਸਬ-ਡਵੀਜ਼ਨ ਸਮਰਾਲਾ ਵਿੱਚ ਤਾਇਨਾਤ ਡੀ.ਐੱਸ.ਪੀ ਪ੍ਰਿਤਪਾਲ ਸਿੰਘ ਸੰਧੂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ, ਇਮਾਨਦਾਰ ਕਾਰਗੁਜ਼ਾਰੀ ਅਤੇ ਫਰਜ਼ ਪ੍ਰਤੀ ਸਮਰਪਣ ਲਈ ਪੰਜਾਬ ਪੁਲਿਸ ਦੇ ਡੀ.ਜੀ.ਪੀ ਵੱਲੋਂ ਦੋ ਡੀ.ਜੀ.ਪੀ ਕਮੈਂਡੇਸ਼ਨ ਡਿਸਕਾਂ ਨਾਲ ਸਨਮਾਨਿਤ ਕੀਤਾ ਗਿਆ।ਇਹ ਸਨਮਾਨ ਪੰਜਾਬ ਪੁਲਿਸ ਦੇ ਡੀ.ਜੀ.ਪੀ ਗੌਰਵ ਯਾਦਵ ਵੱਲੋਂ ਪ੍ਰਦਾਨ ਕੀਤਾ ਗਿਆ, ਜਿਸ ਨੂੰ ਪੁਲਿਸ ਜ਼ਿਲ੍ਹਾ ਖੰਨਾ ਦੇ ਐੱਸ.ਐੱਸ.ਪੀ ਡਾ. ਦਰਪਣ ਆਹਲੂਵਾਲੀਆ ਨੇ ਡੀ.ਐੱਸ.ਪੀ ਪ੍ਰਿਤਪਾਲ ਸਿੰਘ ਸੰਧੂ ਦੀ ਵਰਦੀ ‘ਤੇ ਕਮੈਂਡੇਸ਼ਨ ਡਿਸਕਾਂ ਲਗਾ ਕੇ ਰਸਮੀ ਤੌਰ ‘ਤੇ ਭੇਂਟ ਕੀਤਾ।ਇਸ ਮੌਕੇ ਐੱਸ.ਐੱਸ.ਪੀ ਡਾ. ਦਰਪਣ ਆਹਲੂਵਾਲੀਆ ਨੇ ਡੀ.ਐੱਸ.ਪੀ ਪ੍ਰਿਤਪਾਲ ਸਿੰਘ ਸੰਧੂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ, ਮਿਹਨਤ ਅਤੇ ਲਗਨ ਨਾਲ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਮਿਹਨਤੀ ਅਤੇ ਜ਼ਿੰਮੇਵਾਰ ਅਧਿਕਾਰੀ ਪੰਜਾਬ ਪੁਲਿਸ ਦੀ ਅਸਲੀ ਤਾਕਤ ਹਨ, ਜੋ ਹਰ ਹਾਲਾਤ ਵਿੱਚ ਆਪਣੀ ਡਿਊਟੀ ਨੂੰ ਪਹਿਲ ਦਿੰਦੇ ਹਨ। ਉਨ੍ਹਾਂ ਨੇ ਕਿਹਾ ਕਿ ਡੀ.ਐੱਸ.ਪੀ ਸੰਧੂ ਦੀ ਮਿਹਨਤ ਅਤੇ ਸਮਰਪਣ ਹੋਰ ਪੁਲਿਸ ਮੁਲਾਜ਼ਮਾਂ ਲਈ ਵੀ ਪ੍ਰੇਰਣਾ ਦਾ ਸਰੋਤ ਹੈ।ਸਮਾਗਮ ਦੌਰਾਨ ਖੰਨਾ ਪੁਲਿਸ ਜ਼ਿਲ੍ਹੇ ਵਿੱਚ ਤਾਇਨਾਤ ਹੋਰ ਪੁਲਿਸ ਅਧਿਕਾਰੀਆਂ ਨੇ ਵੀ ਡੀ.ਐੱਸ.ਪੀ ਪ੍ਰਿਤਪਾਲ ਸਿੰਘ ਸੰਧੂ ਨੂੰ ਇਸ ਵਿਸ਼ੇਸ਼ ਸਨਮਾਨ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉਜਲੇ ਭਵਿੱਖ ਲਈ ਸ਼ੁਭਕਾਮਨਾਵਾਂ ਪ੍ਰਗਟ ਕੀਤੀਆਂ।
  • Related Posts

    ਸਾਫ-ਸੁਥਰੇ ਵਾਤਾਵਰਣ ਅਤੇ ਸ਼ੁੱਧ ਹਵਾ ਲਈ ਵਾਹਨਾਂ ਤੋਂ ਨਿਕਲਣ ਵਾਲੇ ਪ੍ਰਦੂਸ਼ਣ ਦੀ ਰੋਕਥਾਮ ਜਰੂਰੀ — ਗੁਰਦੀਪ ਸਿੰਘ ਕੰਗ * ਮੁਹੱਲਾ ਸ਼ਿਵਪੁਰੀ ਵਿਖੇ ਲਗਾਇਆ ਬੈਟਰੀ ਤੇ ਪ੍ਰਦੂਸ਼ਣ ਚੈੱਕਅਪ ਕੈਂਪ

    Spread the love

    Spread the loveਫਗਵਾੜਾ 1 ਅਕਤੂਬਰ ( ਪ੍ਰੀਤ ਕੌਰ ਪ੍ਰੀਤੀ ) ਫਗਵਾੜਾ ਦੀ ਸੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ ਕਲੱਬ ਫਗਵਾੜਾ ਪ੍ਰਾਈਡ ਵਲੋਂ ਦੀਸ਼ਾਂਤ ਬੈਟਰੀ ਹਾਊਸ ਫਰੈਂਡਜ ਕਲੋਨੀ ਦੇ ਸਹਿਯੋਗ ਸਦਕਾ…

    ਅਕਾਲੀ ਦਲ ਵਾਰਿਸ਼ ਪੰਜਾਬ ਦੇ ਹਰਿਆਣਾ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਮੰਡੇਵਰ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਅਸਥਾਨ ਤੇ ਨਤਮਸਤਕ ਹੋਏ

    Spread the love

    Spread the loveਨੂਰਪੁਰ ਬੇਦੀ ਦਲਜੀਤ ਚਨੌਲੀ=ਜਥੇਬੰਦੀ ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਸੁਖਵਿੰਦਰ ਸਿੰਘ ਮੰਡੇਵਰ ਨੂੰ ਜਥੇਬੰਦੀ ਵਾਰਸ ਪੰਜਾਬ ਹਰਿਆਣਾ ਦੇ…

    Leave a Reply

    Your email address will not be published. Required fields are marked *