ਨਗਰ ਕੌਂਸਲ ਬਾਘਾ ਪੁਰਾਣਾ ਦੇ ਸਫਾਈ ਕਾਮਿਆਂ ਨੇ ਕੀਤਾ ਪੰਜਾਬ ਸਰਕਾਰ ਦਾ ਪਿੱਟ ਸਿਆਪਾ–

Spread the love
ਬਾਘਾ ਪੁਰਾਣਾ, 24 ਜੁਲਾਈ ( ਪ ਪ )– ਬੀਤੇ ਦਿਨੀ ਪੰਜਾਬ ਪੁਲਿਸ ਵੱਲੋ ਬਰਨਾਲਾ ਵਿਖੇ ਸਫਾਈ ਕਰਮਚਾਰੀਆਂ ਮੁਲਾਜ਼ਮਾਂ ‘ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿਚ ਅੱਜ ਨਗਰ ਕੌਂਸਲ ਬਾਘਾ ਪੁਰਾਣਾ ਦੇ ਸਫਾਈ ਕਾਮਿਆਂ ਵੱਲੋ ਸ਼ਹਿਰ ਵਿੱਚ ਰੋਸ ਪ੍ਰਦਰਸ਼ਨ ਕਰਕੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜੀ ਕੀਤੀ ਗਈ। ਇਸ ਸਮੇਂ ਉਨਾਂ ਵਁਲੋ ਮੁੱਖ ਮੰਤਰੀ ਪੰਜਾਬ, ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ, ਅਤੇ ਮੰਤਰੀ ਹਰਜੋਤ ਬੈੰਸ ਦਾ ਪੁਤਲਾ ਫੂਕਿਆ ਅਤੇ ਸਰਕਾਰ ਦਾ ਪਿੱਟ ਸਿਆਪਾ ਕੀਤਾ। ਇਸ ਸਮੇਂ ਸਫਾਈ ਕਰਮਚਾਰੀ ਯੂਨੀਅਨ ਬਾਘਾ ਪੁਰਾਣਾ ਦੇ ਪ੍ਰਧਾਨ ਮਾਤਾਦੀਨ ਨੇ ਸਫ਼ਾਈ ਸੇਵਕ ਯੂਨੀਅਨ ਬਾਘਾ ਪੁਰਾਣਾ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਇਕ ਵੱਡੇ ਪੱਧਰ ‘ਤੇ ਰੋਸ ਰੈਲੀ ਕੱਢੀ ਗਈ। ਇਹ ਰੈਲੀ ਕੱਢਣ ਸਮੇਂ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਚਮਕੌਰ ਸਿੰਘ ਰੋਡੇ ,ਮਜਦੂਰ ਯੂਨੀਅਨ ਦੇ ਆਗੂ ਮੰਗਾ ਸਿੰਘ ਵੈਰੋਕੇ, ਔਰਤ ਵਿੰਗ ਦੇ ਆਗੂ ਸ਼ਿੰਦਰਪਾਲ ਕੌਰ ਰੋਡੇ, ਜਗਵਿੰਦਰ ਕੌਰ ਰਾਜਿਆਣਾ ਅਤੇ ਕਾਂਗਰਸ ਪਾਰਟੀ ਦੇ ਸਾਬਕਾ ਐਮ ਸੀ ਜਗਸੀਰ ਸਿੰਘ ਅਤੇ ਹੋਰ ਜਥੇਬੰਦੀਆਂ ਦੇ ਆਗੂ ਵੀ ਸਫਾਈ ਕਮਰਚਾਰੀਆਂ ਦੁ ਹੱਕ ਵਿੱਚ ਇੱਥੇ ਪਹੁੰਚੇ। ਇਹ ਰੋਸ ਰੈਲੀ ਮੇਨ ਚੌਂਕ ਵਿੱਚ ਪੁਤਲਾ ਫੂਕਕੇ ਸਮਾਪਤ ਕੀਤੀ ਗਈ। ਇਸ ਸਮੇਂ ਪ੍ਰਧਾਨ ਮਾਤਾ ਦੀਨ ਨੇ ਬਰਨਾਲਾ ਸ਼ਹਿਰ ਵਿਚ ਨਗਰ ਕੌਂਸਲ ਦੇ ਮੁਲਾਜ਼ਮਾਂ ‘ਤੇ ਹੋਏ ਪੁਲਿਸ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀਂ। ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਹੁਣ ਤੱਕ ਨਗਰ ਕੌਂਸਲ ਮੁਲਾਜ਼ਮ ਸ਼ਾਂਤਮਈ ਤਰੀਕੇ ਨਾਲ ਹੜਤਾਲ ਕਰ ਰਹੇ ਸਨ, ਪਰ ਸਰਕਾਰ ਦੇ ਇਸ ਦਮਨਕਾਰੀ ਰਵੱਈਏ ਤੋਂ ਬਾਅਦ ਹੁਣ ਪੂਰੇ ਪੰਜਾਬ ਵਿਚ ਸਰਕਾਰ ਦੇ ਪੁਤਲੇ ਫੂਕੇ ਜਾਣਗੇ ਅਤੇ ਇਸ ਰੋਸ ਪ੍ਰਦਰਸ਼ਨ ਨੂੰ ਵੱਖ ਵੱਖ ਸ਼ਹਿਰਾਂ ਵਿਚ ਵੱਡੇ ਪੱਧਰ ‘ਤੇ ਫੈਲਾਇਆ ਜਾਵੇਗਾ। ਰੈਲੀ ਦੌਰਾਨ ਬਾਘਾ ਪੁਰਾਣਾ ਸ਼ਹਿਰ ਅਤੇ ਮੇਨ ਚੌਕ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰਿਆਂ ਨਾਲ ਗੂੰਜ ਉੱਠਿਆ। ਇਸ ਮੌਕੇ ਸਫ਼ਾਈ ਸੇਵਕ ਯੂਨੀਅਨ ਬਾਘਾ ਪੁਰਾਣਾ ਦੇ ਪ੍ਰਧਾਨ ਮਨਜੀਤ ਸਿੰਘ, ਵਾਈਸ ਪ੍ਰਧਾਨ ਭਾਗ ਮੱਲ ਅਤੇ ਸੈਕਟਰੀ ਸੁਰਿੰਦਰਪਾਲ ਨੇ ਵੀ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੀ ਆਲੋਚਨਾ ਕੀਤੀ। ਇਸ ਰੋਸ ਪ੍ਰਦਰਸ਼ਨ ਨੂੰ ਹੋਰਨਾਂ ਜਥੇਬੰਦੀਆਂ ਦਾ ਵੀ ਭਰਵਾਂ ਸਮਰਥਨ ਮਿਲਿਆ।
  • Related Posts

    ਸਾਫ-ਸੁਥਰੇ ਵਾਤਾਵਰਣ ਅਤੇ ਸ਼ੁੱਧ ਹਵਾ ਲਈ ਵਾਹਨਾਂ ਤੋਂ ਨਿਕਲਣ ਵਾਲੇ ਪ੍ਰਦੂਸ਼ਣ ਦੀ ਰੋਕਥਾਮ ਜਰੂਰੀ — ਗੁਰਦੀਪ ਸਿੰਘ ਕੰਗ * ਮੁਹੱਲਾ ਸ਼ਿਵਪੁਰੀ ਵਿਖੇ ਲਗਾਇਆ ਬੈਟਰੀ ਤੇ ਪ੍ਰਦੂਸ਼ਣ ਚੈੱਕਅਪ ਕੈਂਪ

    Spread the love

    Spread the loveਫਗਵਾੜਾ 1 ਅਕਤੂਬਰ ( ਪ੍ਰੀਤ ਕੌਰ ਪ੍ਰੀਤੀ ) ਫਗਵਾੜਾ ਦੀ ਸੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ ਕਲੱਬ ਫਗਵਾੜਾ ਪ੍ਰਾਈਡ ਵਲੋਂ ਦੀਸ਼ਾਂਤ ਬੈਟਰੀ ਹਾਊਸ ਫਰੈਂਡਜ ਕਲੋਨੀ ਦੇ ਸਹਿਯੋਗ ਸਦਕਾ…

    ਅਕਾਲੀ ਦਲ ਵਾਰਿਸ਼ ਪੰਜਾਬ ਦੇ ਹਰਿਆਣਾ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਮੰਡੇਵਰ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਅਸਥਾਨ ਤੇ ਨਤਮਸਤਕ ਹੋਏ

    Spread the love

    Spread the loveਨੂਰਪੁਰ ਬੇਦੀ ਦਲਜੀਤ ਚਨੌਲੀ=ਜਥੇਬੰਦੀ ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਸੁਖਵਿੰਦਰ ਸਿੰਘ ਮੰਡੇਵਰ ਨੂੰ ਜਥੇਬੰਦੀ ਵਾਰਸ ਪੰਜਾਬ ਹਰਿਆਣਾ ਦੇ…

    Leave a Reply

    Your email address will not be published. Required fields are marked *