ਸੂਬਾ ਸਰਕਾਰ ਸਫਾਈ ਸੇਵਕਾਂ ਦਾ ਸੰਘਰਸ਼ ਡੰਡੇ ਦੇ ਜ਼ੋਰ ਨਾਲ ਦਬਾਉਣਾ ਚਾਹੁੰਦੀ ਹੈ –ਰਾਜਵਿੰਦਰ ਸਿੰਘ ਸ਼ੀਤਲ।

Spread the love

ਤਪਾ ਮੰਡੀ  24 ਜੁਲਾਈ (ਗੋਲਡੀ ਵਿਆਸ) ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਸਫਾਈ ਸੇਵਕਾਂ ਦੇ ਸੰਘਰਸ਼ ਨੂੰ ਪੁਲਿਸ ਦੇ ਡੰਡੇ ਨਾਲ ਦਵਾਉਣਾ ਚਾਹੁੰਦੀ ਹੈ ਜਿਸ ਕਰਕੇ ਸਰਕਾਰ ਦਾ ਅਸਲੀ ਚਿਹਰਾ ਸਾਹਮਣੇ ਆ ਗਿਆ ਹੈ । ਇਸ ਸਬੰਧੀ ਗੱਲਬਾਤ ਕਰਦਿਆਂ ਹੋਇਆਂ ਕਾਂਗਰਸ ਦੇ ਸੀਨੀਅਰ ਆਗੂ ਅਤੇ ਹਲਕਾ ਭਦੌੜ ਤੋਂ ਟਿਕਟ ਦੇ ਦਾਅਵੇਦਾਰ ਰਾਜਵਿੰਦਰ ਸਿੰਘ ਸ਼ੀਤਲ ਨੇ ਕਿਹਾ ਕਿ ਪਿਛਲੇ ਦਿਨੀ ਬਰਨਾਲਾ ਵਿਖੇ ਸਫਾਈ ਸੇਵਕਾਂ ਤੇ ਅੰਨੇਵਾਹ ਕੀਤੇ ਲਾਠੀ ਚਾਰਜ ਦੀ ਕਰੜੇ ਸ਼ਬਦਾਂ ਦੇ ਵਿੱਚ ਨਿਖੇਦੀ ਕੀਤੀ । ਉਹਨਾਂ ਕਿਹਾ ਕਿ  ਪਿਛਲੇ ਕਈ ਦਿਨਾਂ ਤੋਂ ਸਫਾਈ ਸੇਵਕ ਸ਼ਾਂਤਮਈ ਹੜਤਾਲ ਬੈਠੇ ਸਨ , ਪ੍ਰਸ਼ਾਸਨ ਵੱਲੋਂ ਨਿਜੀ ਵਿਅਕਤੀਆਂ ਤੋਂ ਸ਼ਹਿਰ ਅੰਦਰੋਂ ਕੂੜਾ ਚੁਕਵਾਇਆ ਜਾ ਰਿਹਾ ਸੀ ਜਿਸ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਵੱਲੋਂ ਸਫਾਈ ਸੇਵਕਾਂ ਤੇ ਅੰਨੇਵਾਹ ਲਾਠੀ ਚਾਰਜ ਕਰ ਦਿੱਤਾ ਗਿਆ ਜਿਸ ਵਿੱਚ  ਮਹਿਲਾ ਸਫਾਈ ਸੇਵਕ ਅਤੇ ਮਰਦ ਸਫਾਈ ਸੇਵਕ ਬੁਰੀ ਹਾਲਤ ਵਿੱਚ ਜਖਮੀ ਹੋ ਗਏ ਸਨ,ਜੋਂ ਕਿ  ਹਸਪਤਾਲ ਵਿਖੇ ਜੇਰੇ ਇਲਾਜ ਹਨ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ਤੇ ਫੇਲ ਸਾਬਤ ਹੋ ਰਹੀ ਹੈ ਕਿਉਂਕਿ ਅਗਰ ਸਰਕਾਰ ਦੇ ਖਿਲਾਫ ਕੋਈ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰਦਾ ਹੈ ਤਾਂ ਉਹਨਾਂ ਦਾ ਸੰਘਰਸ਼ ਪੁਲਿਸ ਦੀ ਮਦਦ ਨਾਲ ਦਬਾਇਆ ਜਾਂਦਾ ਹੈ । ਉਹਨਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸੂਬੇ ਅੰਦਰ ਕਾਂਗਰਸ ਦੀ ਸਰਕਾਰ ਬਣੇਗੀ ਜਿਸ ਕਰਕੇ ਹਰ ਵਰਗ ਦੇ ਲੋਕਾਂ ਨੂੰ ਲੋਕ ਭਲਾਈ ਸਕੀਮ ਦਿੱਤੀਆਂ ਜਾਣਗੀਆਂ। ਇਸ ਮੌਕੇ  ਡਾ.ਹਰਿੰਦਰ ਸ਼ਹਿਰੀ ਪ੍ਰਧਾਨ ਤਪਾ,ਮੌਜੀ ਪੂਨੀਆ,ਰਣਜੀਤ ਸਿੰਘ ਜ਼ਿਲ੍ਹਾ ਜਨਰਲ ਸਕੱਤਰ,ਜਗਦੇਵ ਸਿੰਘ ਜ਼ਿਲ੍ਹਾ ਜਨਰਲ ਸਕੱਤਰ,ਕੌਰ ਸਿੰਘ,ਕਰਨ ਮਿੱਤਲ,ਦਵਿੰਦਰ ਸਿੰਘ ਭੰਗੂ, ਮਨਿੰਦਰ ਸਿੰਘ ਭੰਗੂ ਆਦਿ ਹਾਜ਼ਰ ਸਨ।

  • Related Posts

    ਸਾਫ-ਸੁਥਰੇ ਵਾਤਾਵਰਣ ਅਤੇ ਸ਼ੁੱਧ ਹਵਾ ਲਈ ਵਾਹਨਾਂ ਤੋਂ ਨਿਕਲਣ ਵਾਲੇ ਪ੍ਰਦੂਸ਼ਣ ਦੀ ਰੋਕਥਾਮ ਜਰੂਰੀ — ਗੁਰਦੀਪ ਸਿੰਘ ਕੰਗ * ਮੁਹੱਲਾ ਸ਼ਿਵਪੁਰੀ ਵਿਖੇ ਲਗਾਇਆ ਬੈਟਰੀ ਤੇ ਪ੍ਰਦੂਸ਼ਣ ਚੈੱਕਅਪ ਕੈਂਪ

    Spread the love

    Spread the loveਫਗਵਾੜਾ 1 ਅਕਤੂਬਰ ( ਪ੍ਰੀਤ ਕੌਰ ਪ੍ਰੀਤੀ ) ਫਗਵਾੜਾ ਦੀ ਸੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ ਕਲੱਬ ਫਗਵਾੜਾ ਪ੍ਰਾਈਡ ਵਲੋਂ ਦੀਸ਼ਾਂਤ ਬੈਟਰੀ ਹਾਊਸ ਫਰੈਂਡਜ ਕਲੋਨੀ ਦੇ ਸਹਿਯੋਗ ਸਦਕਾ…

    ਅਕਾਲੀ ਦਲ ਵਾਰਿਸ਼ ਪੰਜਾਬ ਦੇ ਹਰਿਆਣਾ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਮੰਡੇਵਰ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਅਸਥਾਨ ਤੇ ਨਤਮਸਤਕ ਹੋਏ

    Spread the love

    Spread the loveਨੂਰਪੁਰ ਬੇਦੀ ਦਲਜੀਤ ਚਨੌਲੀ=ਜਥੇਬੰਦੀ ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਸੁਖਵਿੰਦਰ ਸਿੰਘ ਮੰਡੇਵਰ ਨੂੰ ਜਥੇਬੰਦੀ ਵਾਰਸ ਪੰਜਾਬ ਹਰਿਆਣਾ ਦੇ…

    Leave a Reply

    Your email address will not be published. Required fields are marked *