ਅਵਾਰਾ ਕੁੱਤਿਆਂ ਦੇ ਹਮਲੇ ਨਾਲ ਗ਼ਰੀਬ ਪਰਿਵਾਰ ਬਰਬਾਦ,ਇਕ ਲੱਖ ਤੋਂ ਵੱਧ ਦਾ ਨੁਕਸਾਨ ਪਿੰਡ ‘ਚ ਦਹਿਸ਼ਤ, ਸਰਪੰਚ ਵੱਲੋਂ ਪ੍ਰਸ਼ਾਸਨ ਤੋਂ ਮੁਆਵਜ਼ੇ ਅਤੇ ਕੁੱਤੇ ਫੜਨ ਦੀ ਮੰਗ

Spread the love
ਮਾਛੀਵਾੜਾ ਸਾਹਿਬ, 24 ਜੁਲਾਈ (ਸੁੱਚਾ ਬੰਗੜ)ਮਾਛੀਵਾੜਾ ਇਲਾਕੇ ਦੇ ਪਿੰਡਾਂ ‘ਚ ਅਵਾਰਾ ਕੁੱਤਿਆਂ ਦਾ ਆਤੰਕ ਦਿਨੋਂ-ਦਿਨ ਵਧਦਾ ਜਾ ਰਿਹਾ ਹੈ। ਪਿੰਡ ਲੁਬਾਣਗੜ੍ਹ ‘ਚ ਬੱਚਿਆਂ ਤੇ ਬਜ਼ੁਰਗਾਂ ‘ਤੇ ਹਮਲੇ ਤੋਂ ਬਾਅਦ ਹੁਣ ਖੂੰਖਾਰ ਕੁੱਤਿਆਂ ਨੇ ਪਿੰਡ ਰਾਮਗੜ੍ਹ ‘ਚ ਇੱਕ ਗ਼ਰੀਬ ਬਜ਼ੁਰਗ ਜੋੜੇ ਦਾ ਚੁੱਲ੍ਹਾ ਹੀ ਠੰਡਾ ਕਰ ਦਿੱਤਾ। ਅਵਾਰਾ ਕੁੱਤਿਆਂ ਨੇ ਘਰ ‘ਚ ਬੰਨ੍ਹੀਆਂ 8 ਬੱਕਰੀਆਂ ਅਤੇ 15 ਮੁਰਗੀਆਂ ਨੂੰ ਨੋਚ ਕੇ ਮਾਰ ਦਿੱਤਾ, ਜਿਸ ਕਾਰਨ ਪੀੜਤ ਪਰਿਵਾਰ ਨੂੰ 1 ਲੱਖ ਰੁਪਏ ਤੋਂ ਵੱਧ ਦਾ ਨੁਕਸਾਨ ਝੱਲਣਾ ਪਿਆ ਹੈ। ਇਸ ਘਟਨਾ ਤੋਂ ਬਾਅਦ ਪੂਰੇ ਪਿੰਡ ‘ਚ ਦਹਿਸ਼ਤ ਦਾ ਮਾਹੌਲ ਹੈ।ਪੀੜਤ ਸੁਰਜੀਤ ਕੌਰ ਨੇ ਦੱਸਿਆ ਕਿ ਉਹ ਅਤੇ ਉਸ ਦਾ ਪਤੀ ਬੱਕਰੀਆਂ ਪਾਲ ਕੇ ਉਨ੍ਹਾਂ ਦਾ ਦੁੱਧ ਵੇਚਣ ਅਤੇ ਮੁਰਗੀਆਂ ਪਾਲ ਕੇ ਆਪਣਾ ਗੁਜ਼ਾਰਾ ਕਰਦੇ ਹਨ। ਉਹਨਾਂ ਨੇ ਦੱਸਿਆ ਕਿ ਉਹ ਪਿੰਡ ਦੇ ਇੱਕ ਸਮਾਗਮ ‘ਚ ਗਏ ਹੋਏ ਸਨ। ਜਦੋਂ ਵਾਪਸ ਪਰਤੇ ਤਾਂ ਬੱਕਰੀਆਂ ਅਤੇ ਮੁਰਗੀਆਂ ਵਾਲੇ ਕਮਰੇ ਦਾ ਜਾਲੀਦਾਰ ਦਰਵਾਜ਼ਾ ਟੁੱਟਿਆ ਪਿਆ ਸੀ। ਅੰਦਰ ਦਾ ਮੰਜ਼ਰ ਦੇਖ ਕੇ ਉਨ੍ਹਾਂ ਦੇ ਹੋਸ਼ ਉੱਡ ਗਏ। ਕਮਰੇ ‘ਚ 8 ਬੱਕਰੀਆਂ ਅਤੇ 15 ਮੁਰਗੀਆਂ ਲਹੂ-ਲੁਹਾਨ ਹਾਲਤ ‘ਚ ਮਰੀਆਂ ਪਈਆਂ ਸਨ। ਸੁਰਜੀਤ ਕੌਰ ਦਾ ਕਹਿਣਾ ਹੈ ਕਿ ਅਵਾਰਾ ਕੁੱਤੇ ਕਮਰੇ ‘ਚ ਵੜ ਕੇ ਸਾਰੇ ਜਾਨਵਰਾਂ ਨੂੰ ਨੋਚ ਗਏ। ਪਿੰਡ ਦੇ ਸਰਪੰਚ ਕੁਲਵੰਤ ਸਿੰਘ ਨੇ ਇਸ ਘਟਨਾ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਅਵਾਰਾ ਕੁੱਤਿਆਂ ਦਾ ਵਧਦਾ ਆਤੰਕ ਹੁਣ ਪਿੰਡ ਵਾਸੀਆਂ ਲਈ ਗੰਭੀਰ ਚਿੰਤਾ ਦਾ ਵਿਸ਼ਾ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਕੁੱਤਿਆਂ ਨੇ ਬੇਜ਼ੁਬਾਨ ਜਾਨਵਰਾਂ ਨੂੰ ਨਿਸ਼ਾਨਾ ਬਣਾਇਆ ਹੈ, ਜੇਕਰ ਸਮੇਂ ਸਿਰ ਕਾਰਵਾਈ ਨਾ ਹੋਈ ਤਾਂ ਕੱਲ੍ਹ ਨੂੰ ਇਹ ਬੱਚਿਆਂ, ਬਜ਼ੁਰਗਾਂ ਅਤੇ ਖੇਤਾਂ ‘ਚ ਕੰਮ ਕਰਦੇ ਕਿਸਾਨਾਂ ‘ਤੇ ਵੀ ਹਮਲਾ ਕਰ ਸਕਦੇ ਹਨ। ਸਰਪੰਚ ਨੇ ਪ੍ਰਸ਼ਾਸਨ ਅਤੇ ਪਸ਼ੂ ਪਾਲਣ ਵਿਭਾਗ ਤੋਂ ਤੁਰੰਤ ਕਾਰਵਾਈ ਦੀ ਮੰਗ ਕਰਦਿਆਂ ਕਿਹਾ ਕਿ ਪੀੜਤ ਪਰਿਵਾਰ ਨੂੰ ਬਣਦਾ ਮੁਆਵਜ਼ਾ ਜਲਦ ਦਿੱਤਾ ਜਾਵੇ। ਨਾਲ ਹੀ ਬੇਟ ਖੇਤਰ ਦੇ ਸਾਰੇ ਪਿੰਡਾਂ ‘ਚ ਘੁੰਮ ਰਹੇ ਖੂੰਖਾਰ ਅਵਾਰਾ ਕੁੱਤਿਆਂ ਨੂੰ ਫੜ ਕੇ ਉਨ੍ਹਾਂ ਦੀ ਨਸਬੰਦੀ ਅਤੇ ਟੀਕਾਕਰਨ ਕਰਵਾਇਆ ਜਾਵੇ, ਤਾਂ ਜੋ ਕਿਸੇ ਹੋਰ ਗ਼ਰੀਬ ਪਰਿਵਾਰ ਨੂੰ ਅਜਿਹੇ ਨੁਕਸਾਨ ਦਾ ਸਾਹਮਣਾ ਨਾ ਕਰਨਾ ਪਵੇ। ਇਸ ਘਟਨਾ ਤੋਂ ਬਾਅਦ ਪਿੰਡ ਰਾਮਗੜ੍ਹ ਅਤੇ ਆਲੇ-ਦੁਆਲੇ ਦੇ ਪਿੰਡਾਂ ਦੇ ਲੋਕ ਸਹਿਮੇ ਹੋਏ ਹਨ। ਲੋਕਾਂ ਦਾ ਕਹਿਣਾ ਹੈ ਕਿ ਸ਼ਾਮ ਢਲਦੇ ਹੀ ਕੁੱਤਿਆਂ ਦੇ ਝੁੰਡ ਸੜਕਾਂ ‘ਤੇ ਨਜ਼ਰ ਆਉਂਦੇ ਹਨ। ਸਕੂਲ ਜਾਂਦੇ ਬੱਚੇ ਅਤੇ ਖੇਤਾਂ ‘ਚ ਕੰਮ ਕਰਨ ਵਾਲੇ ਮਜ਼ਦੂਰ ਵੀ ਹੁਣ ਡਰ-ਡਰ ਕੇ ਨਿਕਲਦੇ ਹਨ। ਪਿੰਡ ਵਾਸੀਆਂ ਨੇ ਪ੍ਰਸ਼ਾਸਨ ਤੋਂ ਜਲਦ ਤੋਂ ਜਲਦ ਇਸ ਸਮੱਸਿਆ ਦਾ ਹੱਲ ਕੱਢਣ ਦੀ ਮੰਗ ਕੀਤੀ ਹੈ।
  • Related Posts

    ਸਾਫ-ਸੁਥਰੇ ਵਾਤਾਵਰਣ ਅਤੇ ਸ਼ੁੱਧ ਹਵਾ ਲਈ ਵਾਹਨਾਂ ਤੋਂ ਨਿਕਲਣ ਵਾਲੇ ਪ੍ਰਦੂਸ਼ਣ ਦੀ ਰੋਕਥਾਮ ਜਰੂਰੀ — ਗੁਰਦੀਪ ਸਿੰਘ ਕੰਗ * ਮੁਹੱਲਾ ਸ਼ਿਵਪੁਰੀ ਵਿਖੇ ਲਗਾਇਆ ਬੈਟਰੀ ਤੇ ਪ੍ਰਦੂਸ਼ਣ ਚੈੱਕਅਪ ਕੈਂਪ

    Spread the love

    Spread the loveਫਗਵਾੜਾ 1 ਅਕਤੂਬਰ ( ਪ੍ਰੀਤ ਕੌਰ ਪ੍ਰੀਤੀ ) ਫਗਵਾੜਾ ਦੀ ਸੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ ਕਲੱਬ ਫਗਵਾੜਾ ਪ੍ਰਾਈਡ ਵਲੋਂ ਦੀਸ਼ਾਂਤ ਬੈਟਰੀ ਹਾਊਸ ਫਰੈਂਡਜ ਕਲੋਨੀ ਦੇ ਸਹਿਯੋਗ ਸਦਕਾ…

    ਅਕਾਲੀ ਦਲ ਵਾਰਿਸ਼ ਪੰਜਾਬ ਦੇ ਹਰਿਆਣਾ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਮੰਡੇਵਰ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਅਸਥਾਨ ਤੇ ਨਤਮਸਤਕ ਹੋਏ

    Spread the love

    Spread the loveਨੂਰਪੁਰ ਬੇਦੀ ਦਲਜੀਤ ਚਨੌਲੀ=ਜਥੇਬੰਦੀ ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਸੁਖਵਿੰਦਰ ਸਿੰਘ ਮੰਡੇਵਰ ਨੂੰ ਜਥੇਬੰਦੀ ਵਾਰਸ ਪੰਜਾਬ ਹਰਿਆਣਾ ਦੇ…

    Leave a Reply

    Your email address will not be published. Required fields are marked *