ਮੁਕਤਸਰ ’ਚ ਵਕੀਲਾਂ ਵੱਲੋਂ ਅਦਾਲਤੀ ਕੰਮਾਂ ਦਾ ਬਾਈਕਾਟ 18ਵੇਂ ਦਿਨ ’ਚ ਦਾਖਲ- ਅਦਾਲਤੀ ਚਾਰਾਜੋਈ ਨਾ ਹੋਣ ਕਰਕੇ ਲੋਕ ਪ੍ਰੇਸ਼ਾਨ-

Spread the love
ਸ੍ਰੀ ਮੁਕਤਸਰ ਸਾਹਿਬ, 24 ਜੁਲਾਈ (ਮਨਜੀਤ ਸਿੱਧੂ):- ਮੁਕਤਸਰ ਦੇ ਵਕੀਲਾਂ ਵੱਲੋਂ ਐਲ ਏ ਡੀ ਸੀ ਪ੍ਰਣਾਲੀ ਦੇ ਖ਼ਿਲਾਫ਼ ਸ਼ੁਰੂ ਕੀਤੀ ਕੰਮ ਛੋੜ ਹੜਤਾਲ 18ਵੇਂ ਦਿਨ ਵਿੱਚ ਦਾਖਲ ਹੋ ਗਈ ਹੈ। ਪੰਜ ਦਿਨਾਂ ਤੋਂ ਲੜੀਵਾਲ ਭੁੱਖ ਹੜਤਾਲ ਵੀ ਜਾਰੀ ਹੈ। ਵਕੀਲਾਂ ਨੇ ਦੋਸ਼ ਲਾਇਆ ਕਿ ਐਲ ਏ ਡੀ ਸੀ ਪ੍ਰਣਾਲੀ ਕਰਕੇ ਵਕੀਲਾਂ ਦੇ ਰੁਜ਼ਗਾਰ ’ਤੇ ਮਾੜਾ ਅਸਰ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਣਾਲੀ ਰੱਦ ਨਾ ਕੀਤੇ ਜਾਣ ਤੱਕ ਉਹ ਹੜਤਾਲ ਜਾਰੀ ਰੱਖਣਗੇ। ਦੂਜੇ ਪਾਸੇ ਵਕੀਲਾਂ ਦੇ ਅਦਾਲਤਾਂ ’ਚ ਚਾਰਾਜੋਈ ਨਾ ਕਰਕੇ ਜਿਹੜੇ ਲੋਕਾਂ ਦੇ ਕੇਸ ਲਟਕ ਰਹੇ ਹਨ ਉਨ੍ਹਾਂ ਡਾਢੇ ਪ੍ਰੇਸ਼ਾਨ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਝਗੜਾ ਵਕੀਲਾਂ ਤੇ ਸਰਕਾਰਾਂ ਦਾ ਹੈ ਪਰ ਨੁਕਸਾਨ ਉਨ੍ਹਾਂ ਦਾ ਹੋ ਰਿਹਾ ਹੈ। ਕੋਈ ਜ਼ਮਾਨਤ ਨਾ ਹੋਣ ਕਰਕੇ ਜੇਲ੍ਹ ਬੈਠਾ ਹੈ ਅਤੇ ਕਿਸੇ ਦਾ ਮਾਲੀ ਨੁਕਸਾਨ ਹੋ ਰਿਹਾ ਹੈ। ਲੋਕਾਂ ਦੀ ਮੰਗ ਹੈ ਕਿ ਵਕੀਲ ਉਨ੍ਹਾਂ ਦੀ ਸਾਰ ਵੀ ਲੈਣ।
  • Related Posts

    ਸਾਫ-ਸੁਥਰੇ ਵਾਤਾਵਰਣ ਅਤੇ ਸ਼ੁੱਧ ਹਵਾ ਲਈ ਵਾਹਨਾਂ ਤੋਂ ਨਿਕਲਣ ਵਾਲੇ ਪ੍ਰਦੂਸ਼ਣ ਦੀ ਰੋਕਥਾਮ ਜਰੂਰੀ — ਗੁਰਦੀਪ ਸਿੰਘ ਕੰਗ * ਮੁਹੱਲਾ ਸ਼ਿਵਪੁਰੀ ਵਿਖੇ ਲਗਾਇਆ ਬੈਟਰੀ ਤੇ ਪ੍ਰਦੂਸ਼ਣ ਚੈੱਕਅਪ ਕੈਂਪ

    Spread the love

    Spread the loveਫਗਵਾੜਾ 1 ਅਕਤੂਬਰ ( ਪ੍ਰੀਤ ਕੌਰ ਪ੍ਰੀਤੀ ) ਫਗਵਾੜਾ ਦੀ ਸੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ ਕਲੱਬ ਫਗਵਾੜਾ ਪ੍ਰਾਈਡ ਵਲੋਂ ਦੀਸ਼ਾਂਤ ਬੈਟਰੀ ਹਾਊਸ ਫਰੈਂਡਜ ਕਲੋਨੀ ਦੇ ਸਹਿਯੋਗ ਸਦਕਾ…

    ਅਕਾਲੀ ਦਲ ਵਾਰਿਸ਼ ਪੰਜਾਬ ਦੇ ਹਰਿਆਣਾ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਮੰਡੇਵਰ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਅਸਥਾਨ ਤੇ ਨਤਮਸਤਕ ਹੋਏ

    Spread the love

    Spread the loveਨੂਰਪੁਰ ਬੇਦੀ ਦਲਜੀਤ ਚਨੌਲੀ=ਜਥੇਬੰਦੀ ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਸੁਖਵਿੰਦਰ ਸਿੰਘ ਮੰਡੇਵਰ ਨੂੰ ਜਥੇਬੰਦੀ ਵਾਰਸ ਪੰਜਾਬ ਹਰਿਆਣਾ ਦੇ…

    Leave a Reply

    Your email address will not be published. Required fields are marked *