ਨਗਰ ਕੌਂਸਲ ਚੋਣਾਂ ਹੋਈਆਂ ਪੂਰੀਆਂ ਪਰ ਫਿਰੋਜ਼ਪੁਰ ਵਾਸੀਆਂ ਨੂੰ ਪਾਣੀ-ਸੀਵਰੇਜ ਦੇ ‘ਮੋਟੇ ਬਿੱਲਾਂ’ ਦੀ ਲੁੱਟ ਤੋਂ ਨਾ ਮਿਲੀ ਨਿਜਾਤ -ਲੋਕਾਂ ਦੀ ਜੇਬ ‘ਤੇ ਡਾਕਾ ਸਰਕਾਰੀ ਰੇਟ 50 ਰੁਪਏ, ਪਰ ਫਿਰੋਜ਼ਪੁਰ ਵਾਸੀਆਂ ਤੋਂ ਵਸੂਲੇ ਜਾ ਰਹੇ ਹਨ 230 ਰੁਪਏ ਮਹੀਨਾ।

Spread the love
ਫਿਰੋਜ਼ਪੁਰ 24 ਜੁਲਾਈ  (ਅਸ਼ੋਕ ਭਾਰਦਵਾਜ)=ਨਗਰ ਕੌਂਸਲ ਫਿਰੋਜ਼ਪੁਰ ਦੇ ਕੌਂਸਲਰਾਂ ਦੀਆਂ ਚੋਣਾਂ ਵੀ ਹੋ ਗਈਆਂ ਅਤੇ ਪ੍ਰਧਾਨਗੀ ਦੀ ਕੁਰਸੀ ‘ਤੇ ਵੀ ਨੇਤਾ ਬਿਰਾਜਮਾਨ ਹੋ ਗਏ, ਪਰ ਅਫ਼ਸੋਸ ਦੀ ਗੱਲ ਹੈ ਕਿ ਸ਼ਹਿਰ ਵਾਸੀਆਂ ਨੂੰ ਦਰਪੇਸ਼ ਸਭ ਤੋਂ ਵੱਡੀ ਸਮੱਸਿਆ ਵੱਲ ਕਿਸੇ ਵੀ ਚੁਣੇ ਹੋਏ ਨੁਮਾਇੰਦੇ ਨੇ ਧਿਆਨ ਦੇਣਾ ਮੁਨਾਸਿਬ ਨਹੀਂ ਸਮਝਿਆ। ਸੀਵਰੇਜ ਬੋਰਡ ਫਿਰੋਜ਼ਪੁਰ ਵੱਲੋਂ ਪਾਣੀ ਅਤੇ ਸੀਵਰੇਜ ਦੇ ਬਿੱਲਾਂ ਦੇ ਨਾਂ ‘ਤੇ ਕੀਤੀ ਜਾ ਰਹੀ ਕਥਿਤ ਲੁੱਟ ਨੂੰ ਬੰਦ ਕਰਵਾਉਣਾ ਤਾਂ ਦੂਰ ਦੀ ਗੱਲ, ਕਿਸੇ ਵੀ ਆਗੂ ਨੇ ਇਸ ਗੈਰ-ਵਾਜਬ ਬੋਝ ਖ਼ਿਲਾਫ਼ ਆਵਾਜ਼ ਚੁੱਕਣਾ ਵੀ ਜ਼ਰੂਰੀ ਨਹੀਂ ਸਮਝਿਆ। ਜਾਣਕਾਰੀ ਅਨੁਸਾਰ ਸਰਕਾਰੀ ਨੋਟੀਫਿਕੇਸ਼ਨ/ਨੋਟਿਸ ਮੁਤਾਬਕ ਪਾਣੀ ਅਤੇ ਸੀਵਰੇਜ ਦੇ ਬਿੱਲ 50-50 ਰੁਪਏ ਪ੍ਰਤੀ ਮਹੀਨਾ ਤੈਅ ਕੀਤੇ ਗਏ ਹਨ। ਪਰ ਹੈਰਾਨੀ ਦੀ ਗੱਲ ਹੈ ਕਿ ਸਿਰਫ਼ ਫਿਰੋਜ਼ਪੁਰ ਵਿੱਚ ਹੀ ਆਮ ਜਨਤਾ ਕੋਲੋਂ 230 ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਬਿੱਲ ਵਸੂਲੇ ਜਾ ਰਹੇ ਹਨ। ਮਹਿੰਗਾਈ ਦੇ ਇਸ ਦੌਰ ਵਿੱਚ ਇਹ ਵਾਧੂ ਬੋਝ ਆਮ ਲੋਕਾਂ ਦੀ ਲੱਕ ਤੋੜ ਰਿਹਾ ਹੈ।ਜਦੋਂ ਪੰਜਾਬ ਸਰਕਾਰ ਵੱਲੋਂ ਨਿਯਮ ਤੈਅ ਹਨ, ਤਾਂ ਫਿਰੋਜ਼ਪੁਰ ਦੇ ਲੋਕਾਂ ਨਾਲ ਹੀ ਇਹ ਧੱਕਾ ਕਿਉਂ? ਆਖ਼ਰ ਨਗਰ ਕੌਂਸਲ ਦਾ ਪ੍ਰਸ਼ਾਸਨ ਅਤੇ ਚੁਣੇ ਹੋਏ ਕੌਂਸਲਰ ਇਸ ਮਾਮਲੇ ‘ਤੇ ਚੁੱਪ ਧਾਰੀ ਕਿਉਂ ਬੈਠੇ ਹਨ? ਸਾਡੇ ਅਦਾਰੇ ਵੱਲੋਂ ਪਹਿਲਾਂ ਵੀ ਜਨਹਿਤ ਵਿੱਚ ਇਸ ਮੁਹਿੰਮ ਨੂੰ ਪ੍ਰਮੁੱਖਤਾ ਨਾਲ ਚੁੱਕਿਆ ਗਿਆ ਸੀ ਅਤੇ ਪ੍ਰਸ਼ਾਸਨ ਦਾ ਧਿਆਨ ਇਸ ਵੱਲ ਦਿਵਾਇਆ ਗਿਆ ਸੀ। ਪਰ ਨਾ ਤਾਂ ਸੀਵਰੇਜ ਬੋਰਡ ਦੇ ਕੰਨ ‘ਤੇ ਜੂੰ ਸਰਕੀ ਅਤੇ ਨਾ ਹੀ ਨਗਰ ਕੌਂਸਲ ਦੇ ਅਮਲੇ ਨੇ ਲੋਕਾਂ ਨੂੰ ਰਾਹਤ ਦਿਵਾਉਣ ਲਈ ਕੋਈ ਠੋਸ ਕਦਮ ਚੁੱਕਿਆ। ਸ਼ਹਿਰ ਵਾਸੀਆਂ ਅਤੇ ਚੇਤੰਨ ਨਾਗਰਿਕਾਂ ਨੇ ਮੰਗ ਕੀਤੀ ਹੈ ਕਿ ਪਾਣੀ ਅਤੇ ਸੀਵਰੇਜ ਦੇ ਬਿੱਲ ਤੁਰੰਤ ਪ੍ਰਭਾਵ ਨਾਲ ਸਰਕਾਰੀ ਨਿਯਮਾਂ (50-50 ਰੁਪਏ) ਅਨੁਸਾਰ ਕੀਤੇ ਜਾਣ। ਵਸੂਲੇ ਗਏ ਵਾਧੂ ਪੈਸਿਆਂ ਦਾ ਹਿਸਾਬ-ਕਿਤਾਬ ਕਰਕੇ ਲੋਕਾਂ ਨੂੰ ਰਾਹਤ ਦਿੱਤੀ ਜਾਵੇ। ਨਗਰ ਕੌਂਸਲ ਅਤੇ ਸੀਵਰੇਜ ਬੋਰਡ ਦੀ ਇਸ ਮਿਲੀਭੁਗਤ ਦੀ ਉੱਚ-ਪੱਧਰੀ ਜਾਂਚ ਕਰਵਾਈ ਜਾਵੇ। ਜੇਕਰ ਜਲਦ ਹੀ ਇਸ ਲੁੱਟ ਨੂੰ ਬੰਦ ਨਾ ਕੀਤਾ ਗਿਆ ਤਾਂ ਸ਼ਹਿਰ ਵਾਸੀ ਤਿੱਖਾ ਸੰਘਰਸ਼ ਵਿੱਢਣ ਲਈ ਮਜ਼ਬੂਰ ਹੋਣਗੇ।
  • Related Posts

    ਕੁੱਲ ਹਿੰਦ ਕਿਸਾਨ ਸਭਾ ਸਮਰਾਲਾ ਵੱਲੋਂ ਦਿੱਲੀ ਤੇ ਬਰਨਾਲਾ ‘ਚ ਲਾਠੀਚਾਰਜ ਦੀ ਸਖ਼ਤ ਨਿਖੇਧੀ    ਜੰਰ-ਮੰਤਰ ‘ਤੇ ਵਿਦਿਆਰਥੀਆਂ ਅਤੇ ਬਰਨਾਲਾ ‘ਚ ਸਫਾਈ ਕਰਮਚਾਰੀਆਂ ‘ਤੇ ਤਸ਼ੱਦਦ ਲੋਕਤੰਤਰ ਦਾ ਘਾਣ – ਨਿੱਕਾ ਸਿੰਘ ਖੇੜਾ

    Spread the love

    Spread the loveਮਾਛੀਵਾੜਾ ਸਾਹਿਬ, 25 ਜੁਲਾਈ (ਸੁੱਚਾ ਬੰਗੜ)-ਕੁੱਲ ਹਿੰਦ ਕਿਸਾਨ ਸਭਾ ਤਹਿਸੀਲ ਸਮਰਾਲਾ ਨੇ ਦੇਸ਼ ਭਰ ‘ਚ “ਜੰਤਰ-ਮੰਤਰ ਹਰ ਥਾਂ” ਦੇ ਸੱਦੇ ਤਹਿਤ ਦੇਰ ਰਾਤ 10 ਵਜੇ ਮੋਮਬੱਤੀਆਂ ਜਗਾ ਕੇ…

    ਬਰਨਾਲਾ ‘ਚ ਸਫਾਈ ਕਰਮਚਾਰੀਆਂ ‘ਤੇ ਲਾਠੀਚਾਰਜ ਦੀ ਬੇਗ਼ਮਪੁਰਾ ਟਾਈਗਰ ਫੋਰਸ ਵੱਲੋਂ ਸਖ਼ਤ ਨਿਖੇਧੀ   ਸ਼ਾਂਤਮਈ ਪ੍ਰਦਰਸ਼ਨਕਾਰੀਆਂ ‘ਤੇ ਹਮਲਾ ਲੋਕਤੰਤਰ ਦਾ ਘਾਣ – ਧਰਮਪਾਲ ਸਿੰਘ

    Spread the love

    Spread the loveਮਾਛੀਵਾੜਾ ਸਾਹਿਬ, 25 ਜੁਲਾਈ (ਸੁੱਚਾ ਬੰਗੜ)ਬਰਨਾਲਾ ‘ਚ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਸਫਾਈ ਕਰਮਚਾਰੀਆਂ ‘ਤੇ ਹੋਏ ਪੁਲਿਸ ਲਾਠੀਚਾਰਜ ਨੂੰ ਲੈ ਕੇ ਸਿਆਸੀ ਅਤੇ…

    Leave a Reply

    Your email address will not be published. Required fields are marked *