ਬਰਨਾਲਾ ਵਿਖੇ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਸਫਾਈ ਸੇਵਕਾਂ ‘ਤੇ ਪੁਲਿਸ ਕਾਰਵਾਈ ਲੋਕਤੰਤਰੀ ਸਵਿਧਾਨ ਦੇ ਵਿਰੁੱਧ : ਰਾਜਪਾਲ ਬੇਗੜਾ

Spread the love
ਕੁਰਾਲੀ, 24 ਜੁਲਾਈ (ਜਗਦੇਵ ਸਿੰਘ ) : ਕਾਂਗਰਸ ਦੇ ਐਸੀ ਵਿਭਾਗ ਦੇ ਕੌਮੀ ਸਕੱਤਰ ਰਾਜਪਾਲ ਬੇਗੜਾ ਨੇ ਬੀਤੇ ਦਿਨੀਂ ਬਰਨਾਲਾ ਵਿਖੇ ਸੂਬਾ ਸਰਕਾਰ ਦੀ ਸਹਿ ਤੇ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਸਫਾਈ ਸੇਵਕਾਂ ‘ਤੇ ਪੰਜਾਬ ਪੁਲਿਸ ਵੱਲੋਂ ਕੀਤੇ ਗਏ ਅਮਾਨਵੀ ਢੰਗ ਨਾਲ ਔਰਤਾਂ ਅਤੇ ਬੱਚੀਆਂ ਤੇ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਬੇਗੜਾ ਨੇ ਕਿਹਾ ਕਿ ਭਾਰਤ ਦੇ ਸਵਿਧਾਨ ਵਿੱਚ ਹਰ ਨਾਗਰਿਕ ਨੂੰ ਆਪਣੀਆਂ ਜਾਇਜ਼ ਮੰਗਾਂ ਲਈ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰਕੇ ਆਪਣੀ ਆਵਾਜ਼ ਬੁਲੰਦ ਕਰਨ ਦਾ ਸੰਵਿਧਾਨਕ ਅਧਿਕਾਰ ਹੈ। ਅਜਿਹੇ ਸ਼ਾਂਤੀਪੂਰਨ ਅੰਦੋਲਨਾਂ ‘ਤੇ ਬਲ ਪੂਰਵਕ ਦਬਾਉਣ ਲਈ ਲੋਕਤੰਤਰੀ ਮਰਿਆਦਾਵਾਂ ਦੇ ਉਲਟ ਹੈ ਅਤੇ ਇਸ ਨਾਲ ਸਰਕਾਰ ਦੀ ਕਾਰਜਸ਼ੈਲੀ ‘ਤੇ ਗੰਭੀਰ ਸਵਾਲ ਖੜ੍ਹੇ ਹੁੰਦੇ ਹਨ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੋਂ ਸਵਾਲ ਕੀਤਾ ਕਿ ਕੀ ਪੰਜਾਬ ਵਿੱਚ ਬਾਰ-ਬਾਰ ਹੋ ਰਹੇ ਅਜਿਹੇ ਲਾਠੀਚਾਰਜ ਉਨ੍ਹਾਂ ਨੂੰ ਨਜ਼ਰ ਨਹੀਂ ਆਉਂਦੇ । ਕੀ ਆਪਣੇ ਹੱਕਾਂ ਲਈ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰਨਾ ਹੁਣ ਜੁਰਮ ਬਣ ਗਿਆ ਹੈ । ਬੇਗੜਾ ਨੇ ਕਿਹਾ ਕਿ ਸਰਕਾਰ ਦਾ ਫਰਜ਼ ਹੈ ਕਿ ਉਹ ਕਰਮਚਾਰੀਆਂ ਦੀਆਂ ਸਮੱਸਿਆਵਾਂ ਨੂੰ ਸੰਵੇਦਨਸ਼ੀਲਤਾ ਨਾਲ ਸੁਣੇ ਅਤੇ ਬਲ ਪ੍ਰਯੋਗ ਦੀ ਬਜਾਏ ਸੰਵਾਦ ਰਾਹੀਂ ਹੱਲ ਕੱਢੇ। ਉਨ੍ਹਾਂ ਕਿਹਾ ਕਿ ਇੱਕ ਪਾਸੇ ਦਿੱਲੀ ਵਿੱਚ ਧਰਨਿਆਂ ਅਤੇ ਪ੍ਰਦਰਸ਼ਨਾਂ ਦੇ ਹੱਕ ਵਿੱਚ ਗੱਲਾਂ ਕੀਤੀਆਂ ਜਾਂਦੀਆਂ ਹਨ, ਜਦਕਿ ਦੂਜੇ ਪਾਸੇ ਪੰਜਾਬ ਵਿੱਚ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਕਰਮਚਾਰੀਆਂ ਨਾਲ ਸਖ਼ਤੀ ਕੀਤੀ ਜਾ ਰਹੀ ਹੈ। ਇਹ ਦੋਹਰਾ ਰਵੱਈਆ ਲੋਕਾਂ ਵਿੱਚ ਨਿਰਾਸ਼ਾ ਅਤੇ ਸਰਕਾਰ ਪ੍ਰਤੀ ਅਵਿਸ਼ਵਾਸ ਪੈਦਾ ਕਰਦਾ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਫਾਈ ਸੇਵਕਾਂ ਨਾਲ ਤੁਰੰਤ ਗੱਲਬਾਤ ਕਰਕੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕੀਤਾ ਜਾਵੇ ਅਤੇ ਇਸ ਘਟਨਾ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ, ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਦੀ ਦੁਹਰਾਈ ਨਾ ਹੋਵੇ। ਅੰਤ ਵਿੱਚ ਰਾਜਪਾਲ ਬੇਗੜਾ ਨੇ ਕਿਹਾ ਕਿ ਕਾਂਗਰਸ ਹਮੇਸ਼ਾ ਸਫਾਈ ਸੇਵਕਾਂ, ਮਿਹਨਤਕਸ਼ ਵਰਗ ਅਤੇ ਹਰ ਉਸ ਵਿਅਕਤੀ ਦੇ ਨਾਲ ਡਟ ਕੇ ਖੜ੍ਹੀ ਹੈ ਜੋ ਆਪਣੇ ਹੱਕਾਂ ਅਤੇ ਇਨਸਾਫ਼ ਲਈ ਲੋਕਤੰਤਰੀ ਢੰਗ ਨਾਲ ਸੰਘਰਸ਼ ਕਰਦਾ ਹੈ।
  • Related Posts

    ਸਾਫ-ਸੁਥਰੇ ਵਾਤਾਵਰਣ ਅਤੇ ਸ਼ੁੱਧ ਹਵਾ ਲਈ ਵਾਹਨਾਂ ਤੋਂ ਨਿਕਲਣ ਵਾਲੇ ਪ੍ਰਦੂਸ਼ਣ ਦੀ ਰੋਕਥਾਮ ਜਰੂਰੀ — ਗੁਰਦੀਪ ਸਿੰਘ ਕੰਗ * ਮੁਹੱਲਾ ਸ਼ਿਵਪੁਰੀ ਵਿਖੇ ਲਗਾਇਆ ਬੈਟਰੀ ਤੇ ਪ੍ਰਦੂਸ਼ਣ ਚੈੱਕਅਪ ਕੈਂਪ

    Spread the love

    Spread the loveਫਗਵਾੜਾ 1 ਅਕਤੂਬਰ ( ਪ੍ਰੀਤ ਕੌਰ ਪ੍ਰੀਤੀ ) ਫਗਵਾੜਾ ਦੀ ਸੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ ਕਲੱਬ ਫਗਵਾੜਾ ਪ੍ਰਾਈਡ ਵਲੋਂ ਦੀਸ਼ਾਂਤ ਬੈਟਰੀ ਹਾਊਸ ਫਰੈਂਡਜ ਕਲੋਨੀ ਦੇ ਸਹਿਯੋਗ ਸਦਕਾ…

    ਅਕਾਲੀ ਦਲ ਵਾਰਿਸ਼ ਪੰਜਾਬ ਦੇ ਹਰਿਆਣਾ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਮੰਡੇਵਰ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਅਸਥਾਨ ਤੇ ਨਤਮਸਤਕ ਹੋਏ

    Spread the love

    Spread the loveਨੂਰਪੁਰ ਬੇਦੀ ਦਲਜੀਤ ਚਨੌਲੀ=ਜਥੇਬੰਦੀ ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਸੁਖਵਿੰਦਰ ਸਿੰਘ ਮੰਡੇਵਰ ਨੂੰ ਜਥੇਬੰਦੀ ਵਾਰਸ ਪੰਜਾਬ ਹਰਿਆਣਾ ਦੇ…

    Leave a Reply

    Your email address will not be published. Required fields are marked *