ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਦੇ ਸਮਾਗਮ ਸਬੰਧੀ ਤਿਆਰੀਆਂ ਜ਼ੋਰਾਂ ਤੇ

Spread the love
ਕਪੂਰਥਲਾ, 24 ਜੁਲਾਈ ( ਕੌੜਾ )- ਸ਼ਹੀਦ ਉਧਮ ਸਿੰਘ ਚੌਂਕ ਵਿਖੇ ਸ਼ਹੀਦ ਊਧਮ ਸਿੰਘ ਮੈਮੋਰੀਅਲ ਟਰੱਸਟ  ਵੱਲੋਂ ਬਾਰ ਐਸੋਸੀਏਸ਼ਨ ਸੁਲਤਾਨਪੁਰ ਲੋਧੀ,ਸਾਹਿਤ ਸਭਾ ਸੁਲਤਾਨਪੁਰ ਲੋਧੀ, ਸ੍ਰੀ ਗੁਰੂ ਨਾਨਕ ਦੇਵ ਪ੍ਰੈਸ ਕਲੱਬ ਸੁਲਤਾਨਪੁਰ ਲੋਧੀ ਅਤੇ ਹੋਰ ਵੱਖ ਵੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਮਨਾਏ ਜਾਣ ਵਾਲੇ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ ਤੇ ਚੱਲ ਰਹੀਆਂ ਹਨ। ਤਿਆਰੀਆਂ ਸਬੰਧੀ  ਸ਼ਹੀਦ ਊਧਮ ਸਿੰਘ ਮੈਮੋਰੀਅਲ ਟਰੱਸਟ ਦੇ ਪ੍ਰਧਾਨ ਡਾਕਟਰ ਬਲਜੀਤ ਕੌਰ , ਜਨਰਲ ਸਕੱਤਰ ਐਡ ਰਜਿੰਦਰ ਸਿੰਘ ਰਾਣਾ, ਸਾਹਿਤ ਸਭਾ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਡਾਕਟਰ ਸਵਰਨ ਸਿੰਘ, ਜਨਰਲ ਸਕੱਤਰ ਮੁਖਤਾਰ ਸਿੰਘ ਚੰਦੀ, ਪ੍ਰੈਸ ਕਲੱਬ ਦੇ ਪ੍ਰਧਾਨ ਸੁਰਿੰਦਰਪਾਲ ਸਿੰਘ ਸੋਢੀ,ਜਨਰਲ ਸਕੱਤਰ ਲਕਸ਼ਮੀ ਨੰਦਨ ਆਦਿ ਨੇ ਦੱਸਿਆ ਕਿ ਸਮਾਗਮ ਸਬੰਧੀ ਤਿਆਰੀਆਂ ਪੂਰੇ ਜੋਰਾਂ ਤੇ ਚੱਲ ਰਹੀਆਂ ਹਨ ਅਤੇ ਇਸ ਸਮਾਗਮ ਵਿੱਚ ਸ਼ਾਮਲ ਹੋਣ ਲਈ ਵੱਖ ਵੱਖ ਰਾਜਨੀਤਿਕ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਨੂੰ ਸੱਦਾ ਪੱਤਰ ਭੇਜਿਆ ਜਾ ਰਿਹਾ ਅਤੇ ਸਾਰਿਆਂ ਦੇ ਸਹਿਯੋਗ ਨਾਲ ਇਹ ਸਮਾਗਮ ਨੇਪਰੇ ਚਾੜਿਆ ਜਾਵੇਗਾ। ਉਹਨਾਂ ਦੱਸਿਆ ਕਿ ਸਮਾਗਮ ਦੀਆਂ ਤਿਆਰੀਆਂ ਲਈ ਸਭ ਤੋਂ ਪਹਿਲਾਂ ਸ਼ਹੀਦ ਉਧਮ ਸਿੰਘ ਬੁੱਤ ਅਤੇ ਪਾਰਕ ਦੀ ਸਫਾਈ ਕਰਵਾਈ ਜਾ ਰਹੀ ਹੈ ਅਤੇ ਸਮੂਹ ਰਾਜਨੀਤਕ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਨੂੰ ਖੁੱਲਾ ਸੱਦਾ ਦਿੱਤਾ ਜਾ ਰਿਹਾ ਹੈ। ਉਹਨਾਂ ਸਮੂਹ ਅਹੁਦੇਦਾਰਾਂ ਅਤੇ ਸਮੂਹ ਸਹਿਯੋਗੀ ਸੱਜਣਾ ਨੂੰ ਅਪੀਲ ਕੀਤੀ ਕਿ ਇਸ ਸਮਾਗਮ ਨੂੰ ਯਾਦਗਾਰੀ ਬਣਾਉਣ ਲਈ ਆਪਣਾ ਆਪਣਾ ਬਣਦਾ ਯੋਗਦਾਨ ਪਾਇਆ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਡ ਕੇਹਰ ਸਿੰਘ,ਮੀਤ ਪ੍ਰਧਾਨ ਐਡ ਗੁਰਮੇਲ ਸਿੰਘ,  ਸਾਹਿਤ ਸਭਾ ਦੇ ਪ੍ਰਧਾਨ ਡਾਕਟਰ ਸਵਰਨ ਸਿੰਘ,ਸਕੱਤਰ ਮੁਖਤਾਰ ਸਿੰਘ ਚੰਦੀ, ਸਰਪ੍ਰਸਤ ਨਰਿੰਦਰ ਸਿੰਘ ਸੋਨੀਆ, ਨਰਿੰਦਰ ਸਿੰਘ ਜੈਨਪੁਰ, ਬਾਰ ਅਸੋਸੀਏਸ਼ਨ ਪ੍ਰਧਾਨ ਐਡਵੋਕੇਟ ਜਰਨੈਲ ਸਿੰਘ ਸੰਧਾ, ਪ੍ਰਿੰਸੀਪਲ ਅਮਰੀਕ ਸਿੰਘ,ਐਡ ਸ਼ੈਲ ਪ੍ਰਭਾਕਰ, ਐਡ ਸਤਵੀਰ ਮਾਹੀਪਾਲ, ਪ੍ਰਿੰਸੀਪਲ ਲਖਬੀਰ ਸਿੰਘ,ਐਡ ਗੁਰਮੀਤ ਸਿੰਘ ਢਿੱਲੋਂ, ਮਾਸਟਰ ਚਰਨ ਸਿੰਘ ਹੈਬਤਪੁਰ,ਦਿਆਲ ਸਿੰਘ ਦੀਪੇਵਾਲ, ਸਰਵਣ ਸਿੰਘ ਕਰਮਜੀਤਪੁਰ, ਮੁਕੰਦ ਸਿੰਘ ਭੁਲਾਣਾ ਆਦਿ ਵੀ ਹਾਜ਼ਰ ਸਨ।
  • Related Posts

    ਸਾਫ-ਸੁਥਰੇ ਵਾਤਾਵਰਣ ਅਤੇ ਸ਼ੁੱਧ ਹਵਾ ਲਈ ਵਾਹਨਾਂ ਤੋਂ ਨਿਕਲਣ ਵਾਲੇ ਪ੍ਰਦੂਸ਼ਣ ਦੀ ਰੋਕਥਾਮ ਜਰੂਰੀ — ਗੁਰਦੀਪ ਸਿੰਘ ਕੰਗ * ਮੁਹੱਲਾ ਸ਼ਿਵਪੁਰੀ ਵਿਖੇ ਲਗਾਇਆ ਬੈਟਰੀ ਤੇ ਪ੍ਰਦੂਸ਼ਣ ਚੈੱਕਅਪ ਕੈਂਪ

    Spread the love

    Spread the loveਫਗਵਾੜਾ 1 ਅਕਤੂਬਰ ( ਪ੍ਰੀਤ ਕੌਰ ਪ੍ਰੀਤੀ ) ਫਗਵਾੜਾ ਦੀ ਸੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ ਕਲੱਬ ਫਗਵਾੜਾ ਪ੍ਰਾਈਡ ਵਲੋਂ ਦੀਸ਼ਾਂਤ ਬੈਟਰੀ ਹਾਊਸ ਫਰੈਂਡਜ ਕਲੋਨੀ ਦੇ ਸਹਿਯੋਗ ਸਦਕਾ…

    ਅਕਾਲੀ ਦਲ ਵਾਰਿਸ਼ ਪੰਜਾਬ ਦੇ ਹਰਿਆਣਾ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਮੰਡੇਵਰ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਅਸਥਾਨ ਤੇ ਨਤਮਸਤਕ ਹੋਏ

    Spread the love

    Spread the loveਨੂਰਪੁਰ ਬੇਦੀ ਦਲਜੀਤ ਚਨੌਲੀ=ਜਥੇਬੰਦੀ ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਸੁਖਵਿੰਦਰ ਸਿੰਘ ਮੰਡੇਵਰ ਨੂੰ ਜਥੇਬੰਦੀ ਵਾਰਸ ਪੰਜਾਬ ਹਰਿਆਣਾ ਦੇ…

    Leave a Reply

    Your email address will not be published. Required fields are marked *