ਸਰਦਾਰ ਭਗਵੰਤ ਸਿੰਘ ਮਾਨ ਦੀ ਸਰਕਾਰ ’ਚ ਪ੍ਰਗਟਾਏ ਭਰੋਸੇ ਲਈ ਧੰਨਵਾਦ : ਮਨਦੀਪ ਕੌਰ ਹੰਜਰਾ         

Spread the love

ਘਨੌਰ, 18 ਦਿਸੰਬਰ (ਅਭਿਸ਼ੇਕ ਸੂਦ) ਪੰਜਾਬ ਦੇ ਲੋਕਾਂ ਨੇ ਇਕ ਵਾਰ ਫਿਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਹਲਕਾ ਵਿਧਾਇਕ ਗੁਰਲਾਲ ਘਨੌਰ ਦੀ ਅਗਵਾਈ ਵਾਲੀ ਸਰਕਾਰ ’ਚ ਆਪਣਾ ਅਟੁੱਟ ਸਮਰਥਨ ਅਤੇ ਭਰੋਸਾ ਦਿਖਾਇਆ ਹੈ। ਨਗਰ ਪੰਚਾਇਤ ਸ਼ਹਿਰ ਘਨੌਰ ਦਿਆਂ ਚੋਣਾਂ ਵਿੱਚ 11ਦੇ 11 ਵਾਰਡਾਂ ਵਿਚੋਂ ਆਮ ਆਦਮੀ ਪਾਰਟੀ ਦੇ ਸਾਰੇ ਉਮੀਦਵਾਰ ਨਿਰਵਿਰੋਧ ਜੇਤੂ ਰਹੇ। ਇਸ ਜਿੱਤ ਦਾ ਜਸ਼ਨ ਮਨਾਉਂਦੇ ਹੋਏ ਬਲਾਕ ਪ੍ਰਧਾਨ ਪਰਮਿੰਦਰ ਸਿੰਘ ਹੰਜਰਾ ਦੀ ਧਰਮ ਪਤਨੀ ਮਨਦੀਪ ਕੌਰ ਹੰਜਰਾ ਕੌਡੀਨੇਟਰ ਲੇਡੀਜ਼ ਵਿੰਗ ਘਨੌਰ ਨੇ ਸ਼ਹਿਰ ’ਚ ਲੋਕਾਂ ਅਤੇ ਆਪ ਪਾਰਟੀ ਵਰਕਰਾਂ ਅਤੇ ਹਲਕਾ ਵਿਧਾਇਕ ਗੁਰਲਾਲ ਘਨੌਰ ਦਾ ਧੰਨਵਾਦ ਕੀਤਾ, ਜਿਨ੍ਹਾਂ ਜਿੱਤ ਨੂੰ ਯਕੀਨੀ ਬਣਾਉਣ ਲਈ ਘਨੌਰ ਸ਼ਹਿਰ ਚ ਪਾਰਟੀ ਉਮੀਦਵਾਰਾਂ ਲਈ ਪ੍ਰਚਾਰ ਕੀਤਾ। ਮਨਦੀਪ ਕੌਰ ਹੰਜਰਾ ਨੇ ਕਿਹਾ ਕਿ ਚੋਣਾਂ ਦੇ ਨਤੀਜਿਆਂ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕਾਂ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਹਲਕਾ ਵਿਧਾਇਕ ਗੁਰਲਾਲ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੂੰ ਇਸੇ ਤਰ੍ਹਾਂ ਮਾਣ ਸਤਕਾਰ ਬਖ਼ਸ਼ਦੇ ਰਹਿਣਗੇ । ਘਨੌਰ ਸ਼ਹਿਰ ਦੇ ਬਹਾਦਰ ਲੋਕਾਂ ਨੇ ਆਪ ਨੂੰ ਘਨੌਰ ਦੇ ਤਰੱਕੀ ਅਤੇ ਵਿਕਾਸ ਵੱਲ ਲਿਜਾਣ ਲਈ ਚੁਣਿਆ ਹੈ। ਇਹ ਜਿੱਤ ਸਰਕਾਰ ਦੀ ਪਿਛਲੇ ਢਾਈ ਸਾਲਾ ’ਚ ਕੀਤੇ ਕੰਮਾਂ ਅਤੇ ਸਖ਼ਤ ਮਿਹਨਤ ਅਤੇ ਲਗਨ ਦਾ ਸਬੂਤ ਹੈ। ਪਰਮਿੰਦਰ ਸਿੰਘ ਪੰਮਾ ਨੇ ਪਾਰਟੀ ਵਰਕਰਾਂ ਸਮੇਤ ਘਨੌਰ ਵਿਖੇ

ਜਿੱਤ ਦਾ ਜਸ਼ਨ ਮਨਾਇਆ ਅਤੇ ਲੋਕਾਂ ਵੱਲੋਂ ਮਿਲੇ ਭਰਵੇਂ ਸਹਿਯੋਗ ਲਈ ਧੰਨਵਾਦ

  • Related Posts

    ਲੋਕ ਹਿੱਤ ਮਿਸ਼ਨ ਦੀ ਇਲਾਕੇ ਦੇ ਮੁੱਦਿਆ ਸਬੰਧੀ ਮਾਜਰੀ ਬਲਾਕ ਵਿਖੇ ਵਿਸ਼ੇਸ ਮੀਟਿੰਗ ਹੋਈ

    Spread the love

    Spread the loveਨਿਊ ਚੰਡੀਗੜ੍ਹ, 8 ਅਗਸਤ (ਬਜੀਦਪੁਰ) -ਲੋਕ ਹਿੱਤ ਮਿਸ਼ਨ ਬੀਕੇਯੂ ਪੰਜਾਬ ਦੀ ਇਲਾਕੇ ਦੇ ਮੁੱਦਿਆ ਅਤੇ ਸ਼ਨਾਖ਼ਤੀ ਕਾਰਡਾਂ ਸਬੰਧੀ ਵਿਸ਼ੇਸ ਮੀਟਿੰਗ ਮਾਜਰੀ ਬਲਾਕ ਵਿਖੇ ਹੋਈ। ਇਸ ਸਬੰਧੀ ਗੁ. ਸਾਹਿਬ…

    ਸਕੂਲ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਡੀ ਟੀ ਐੱਫ ਵੱਲੋਂ ਬਿਨਾਂ ਦੇਰੀ ਦੇ ਕੀਤੇ ਜਾਣ ਦੀ ਮੰਗ 1100 ਤੋਂ ਵਧੇਰੇ ਸਕੂਲਾਂ ਦੀ ਪ੍ਰਿੰਸੀਪਲਾਂ ਦੀ ਉਡੀਕ ਦੂਰ ਕਰੇ ਵਿਭਾਗ – ਡੀ ਟੀ ਐੱਫ

    Spread the love

    Spread the love ਕਪੂਰਥਲਾ, 15 ਜੁਲਾਈ (ਕੌੜਾ )- ਪਿਛਲੇ ਦਿਨੀਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਲੈਕਚਰਾਰ ਅਤੇ ਹੈੱਡ ਮਾਸਟਰ ਕਾਡਰ ਤੋਂ ਪ੍ਰਿੰਸੀਪਲਾਂ ਦੀਆਂ ਹੋਣ ਵਾਲੀਆਂ ਤਰੱਕੀਆਂ ਦੇ ਰਾਹ ਵਿੱਚ…

    Leave a Reply

    Your email address will not be published. Required fields are marked *