ਸਫ਼ਾਈ ਸੇਵਕਾਂ ਨਾਲ ਚੱਲ ਰਿਹਾ ਵਿਵਾਦ ਖ਼ਤਮ, ਡੀਐਸਪੀ ਸਤਵੀਰ ਸਿੰਘ ਬੈਸ਼ ਸਿਸਪੈਂਡ 

Spread the love
ਬਲਵੰਤ ਸਿੰਘ ਸਿੱਧੂ (ਬਰਨਾਲਾ) 24 ਜੁਲਾਈ 2026 =ਬਰਨਾਲਾ ਵਿੱਚ ਸਫ਼ਾਈ ਸੇਵਕਾਂ ਅਤੇ ਪੁਲਿਸ ਵਿਚਕਾਰ ਪਿਛਲੇ ਦਿਨਾਂ ਤੋਂ ਚੱਲ ਰਿਹਾ ਵਿਵਾਦ ਅੱਜ ਉਸ ਸਮੇਂ ਖ਼ਤਮ ਹੋ ਗਿਆ, ਜਦੋਂ ਸਰਕਾਰ ਵੱਲੋਂ ਡੀਐਸਪੀ ਸਤਵੀਰ ਸਿੰਘ ਬੈਸ਼ ਨੂੰ ਮੁਅੱਤਲ ਕਰਨ ਦਾ ਫ਼ੈਸਲਾ ਲਿਆ ਗਿਆ। ਸਫ਼ਾਈ ਸੇਵਕਾਂ ਨਾਲ ਵਾਪਰੀ ਘਟਨਾ ਤੋਂ ਬਾਅਦ ਮੈਂਬਰ ਪਾਰਲੀਮੈਂਟ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਪੂਰੇ ਮਾਮਲੇ ਨੂੰ ਸਮਝਦਿਆਂ ਇਹ ਮਸਲਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਧਿਆਨ ਵਿੱਚ ਲਿਆਂਦਾ। ਇਸ ਤੋਂ ਬਾਅਦ ਸਰਕਾਰ ਵੱਲੋਂ ਕਾਰਵਾਈ ਕਰਦਿਆਂ ਡੀਐਸਪੀ ਸਤਵੀਰ ਸਿੰਘ ਬੈਸ਼ ਨੂੰ ਸਿਸਪੈਂਡ ਕਰ ਦਿੱਤਾ ਗਿਆ। ਇਸ ਮੌਕੇ ਸਫ਼ਾਈ ਸੇਵਕਾਂ ਨੇ ਮੈਂਬਰ ਪਾਰਲੀਮੈਂਟ ਸ. ਮੀਤ ਹੇਅਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸ ਮੁਸ਼ਕਲ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੇ ਰਹੇ ਅਤੇ ਉਨ੍ਹਾਂ ਦੀ ਆਵਾਜ਼ ਸਰਕਾਰ ਤੱਕ ਪਹੁੰਚਾਈ। ਸਫ਼ਾਈ ਸੇਵਕਾਂ ਨੇ ਕਿਹਾ ਕਿ ਗਲਤੀ ਕਰਨ ਵਾਲੇ ਪੁਲਿਸ ਅਧਿਕਾਰੀ ਖ਼ਿਲਾਫ਼ ਤੁਰੰਤ ਕਾਰਵਾਈ ਹੋਣ ਨਾਲ ਉਨ੍ਹਾਂ ਨੂੰ ਇਨਸਾਫ਼ ਦੀ ਉਮੀਦ ਬਣੀ ਹੈ। ਇਸ ਮੌਕੇ ਸ. ਮੀਤ ਹੇਅਰ ਨੇ ਪੁਲਿਸ ਨੂੰ ਸਖ਼ਤ ਤਾੜਨਾ ਕਰਦਿਆਂ ਕਿਹਾ ਕਿ ਕਿਸੇ ਵੀ ਕਾਮੇ ਨਾਲ ਹੱਥ ਨਾ ਲਾਇਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਮਸਲਾ ਹੈ ਤਾਂ ਗੱਲਬਾਤ ਰਾਹੀਂ ਹੱਲ ਕੀਤਾ ਜਾਵੇ ਅਤੇ ਪੁਲਿਸ ਅਧਿਕਾਰੀ ਸਫ਼ਾਈ ਸੇਵਕਾਂ ਨਾਲ ਕਿਸੇ ਵੀ ਤਰ੍ਹਾਂ ਦੀ ਬਦਸਲੂਕੀ ਨਾ ਕਰਨ। ਦੂਜੇ ਪਾਸੇ ਮੁਅੱਤਲ ਕੀਤੇ ਗਏ ਡੀਐਸਪੀ ਸਤਵੀਰ ਸਿੰਘ ਬੈਸ਼ ਨੇ ਆਪਣਾ ਪੱਖ ਰੱਖਦਿਆਂ ਦੱਸਿਆ ਕਿ ਉਹ ਸਫ਼ਾਈ ਸੇਵਕਾਂ ਨੂੰ ਸੜਕ ’ਤੇ ਕੂੜਾ ਨਾ ਖਿਲਾਰਨ ਤੋਂ ਰੋਕ ਰਹੇ ਸਨ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਦੌਰਾਨ ਕੁਝ ਨੌਜਵਾਨਾਂ ਵੱਲੋਂ ਗੰਦ ਨਾਲ ਭਰਿਆ ਲਿਫ਼ਾਫ਼ਾ ਉਨ੍ਹਾਂ ਦੀ ਪੱਗ ’ਤੇ ਮਾਰਿਆ ਗਿਆ, ਜਿਸ ਕਾਰਨ ਉਨ੍ਹਾਂ ਦੀ ਪੱਗ ਅਤੇ ਉਸ ’ਤੇ ਲੱਗਿਆ ਭਾਰਤ ਦਾ ਚਿੰਨ੍ਹ ਵੀ ਗੰਦ ਨਾਲ ਲਿੱਬੜ ਗਿਆ। ਡੀਐਸਪੀ ਨੇ ਦੱਸਿਆ ਕਿ ਇਸ ਘਟਨਾ ਤੋਂ ਬਾਅਦ ਉਹ ਗੁੱਸੇ ਵਿੱਚ ਆ ਗਏ ਅਤੇ ਨੌਜਵਾਨਾਂ ਨਾਲ ਹੱਥੋਪਾਈ ਹੋ ਗਈ। ਉਨ੍ਹਾਂ ਅਨੁਸਾਰ ਇਸ ਦੌਰਾਨ ਕੁਝ ਮਹਿਲਾ ਸਫ਼ਾਈ ਸੇਵਕ ਵੀ ਵਿਚਕਾਰ ਆ ਗਈਆਂ, ਜਿਸ ਕਾਰਨ ਮਾਮਲਾ ਹੋਰ ਵਧ ਗਿਆ। ਸਰਕਾਰ ਵੱਲੋਂ ਕੀਤੀ ਗਈ ਕਾਰਵਾਈ ਤੋਂ ਬਾਅਦ ਸਫ਼ਾਈ ਸੇਵਕਾਂ ਨੇ ਆਪਣਾ ਵਿਰੋਧ ਖ਼ਤਮ ਕਰ ਦਿੱਤਾ ਹੈ ਅਤੇ ਮਾਮਲਾ ਸ਼ਾਂਤ ਹੋ ਗਿਆ ਹੈ।
  • Related Posts

    ਬਲਾਚੌਰ ਵਿਖੇ ਭਾਜਪਾ ਦੀ ਅਹਿਮ ਮੀਟਿੰਗ, ਸੰਗਠਨ ਨੂੰ ਮਜ਼ਬੂਤ ਕਰਨ ਤੇ ਪਾਰਟੀ ਦੀਆਂ ਗਤੀਵਿਧੀਆਂ ਸਬੰਧੀ ਹੋਇਆ ਵਿਚਾਰ-ਵਟਾਂਦਰਾ

    Spread the love

    Spread the love ਬਲਾਚੌਰ, 29 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) : ਬਲਾਚੌਰ ਵਿਖੇ ਅੱਜ ਭਾਰਤੀ ਜਨਤਾ ਪਾਰਟੀ ਦੀ ਅਹਿਮ ਮੀਟਿੰਗ ਹੋਈ, ਜਿਸ ਵਿੱਚ ਪਾਰਟੀ ਦੀਆਂ ਗਤੀਵਿਧੀਆਂ, ਸੰਗਠਨਾਤਮਕ ਮਾਮਲਿਆਂ ਅਤੇ ਪਾਰਟੀ ਨੂੰ…

    ਆਂਗਨਵਾੜੀ ਸੈਂਟਰ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਬੱਚਿਆਂ ਨੇ ਪੇਸ਼ ਕੀਤੇ ਦੇਸ਼ ਭਗਤੀ ਦੇ ਗੀਤ, ਸ਼ਹੀਦ ਦੇ ਜੀਵਨ ਤੋਂ ਪ੍ਰੇਰਨਾ ਲੈਣ ਦਾ ਦਿੱਤਾ ਸੁਨੇਹਾ

    Spread the love

    Spread the love ਮਾਛੀਵਾੜਾ ਸਾਹਿਬ, 29=ਸਤੰਬਰ (ਸੁੱਚਾ ਬੰਗੜ) – ਸਥਾਨਕ ਆਂਗਨਵਾੜੀ ਸੈਂਟਰ ਨੰਬਰ 122 ਵਿਖੇ ਦੇਸ਼ ਦੇ ਮਹਾਨ ਕ੍ਰਾਂਤੀਕਾਰੀ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਹੀ ਸ਼ਰਧਾ…

    Leave a Reply

    Your email address will not be published. Required fields are marked *