ਬਰਨਾਲਾ ‘ਚ ਸਫਾਈ ਕਰਮਚਾਰੀਆਂ ‘ਤੇ ਲਾਠੀਚਾਰਜ ਦੀ ਬੇਗ਼ਮਪੁਰਾ ਟਾਈਗਰ ਫੋਰਸ ਵੱਲੋਂ ਸਖ਼ਤ ਨਿਖੇਧੀ   ਸ਼ਾਂਤਮਈ ਪ੍ਰਦਰਸ਼ਨਕਾਰੀਆਂ ‘ਤੇ ਹਮਲਾ ਲੋਕਤੰਤਰ ਦਾ ਘਾਣ – ਧਰਮਪਾਲ ਸਿੰਘ

Spread the love
ਮਾਛੀਵਾੜਾ ਸਾਹਿਬ, 25 ਜੁਲਾਈ (ਸੁੱਚਾ ਬੰਗੜ)ਬਰਨਾਲਾ ‘ਚ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਸਫਾਈ ਕਰਮਚਾਰੀਆਂ ‘ਤੇ ਹੋਏ ਪੁਲਿਸ ਲਾਠੀਚਾਰਜ ਨੂੰ ਲੈ ਕੇ ਸਿਆਸੀ ਅਤੇ ਸਮਾਜਿਕ ਹਲਕਿਆਂ ‘ਚ ਰੋਸ ਵਧਦਾ ਜਾ ਰਿਹਾ ਹੈ। ਬੇਗ਼ਮਪੁਰਾ ਟਾਈਗਰ ਫੋਰਸ ਨੇ ਇਸ ਘਟਨਾ ਦੀ ਸਖ਼ਤ ਸ਼ਬਦਾਂ ‘ਚ ਨਿੰਦਾ ਕਰਦਿਆਂ ਪੰਜਾਬ ਸਰਕਾਰ ‘ਤੇ ਲੋਕ ਵਿਰੋਧੀ ਨੀਤੀਆਂ ਅਪਣਾਉਣ ਦਾ ਦੋਸ਼ ਲਗਾਇਆ ਹੈ। ਸੰਗਠਨ ਦੇ ਕੌਮੀ ਪ੍ਰਧਾਨ ਧਰਮਪਾਲ ਸਾਹਨੇਵਾਲ, ਕੌਮੀ ਵਾਇਸ ਚੇਅਰਮੈਨ ਕ੍ਰਿਸ਼ਨ ਲਾਲ ਬਲੀਏਵਾਲ, ਹਲਕਾ ਸਮਰਾਲਾ ਪ੍ਰਧਾਨ ਬਲਵੀਰ ਚੰਦ ਅਤੇ ਬਲਾਕ ਪ੍ਰਧਾਨ ਗੁਰਪ੍ਰਸ਼ਾਦ ਸਿੰਘ ਨੇ ਮਾਛੀਵਾੜਾ ‘ਚ ਜਾਰੀ ਸਾਂਝੇ ਬਿਆਨ ‘ਚ ਕਿਹਾ ਕਿ ਬਰਨਾਲਾ ਦੀ ਘਟਨਾ ਲੋਕਤੰਤਰ, ਸੰਵਿਧਾਨਕ ਅਧਿਕਾਰਾਂ ਅਤੇ ਮਨੁੱਖੀ ਅਧਿਕਾਰਾਂ ‘ਤੇ ਸਿੱਧਾ ਹਮਲਾ ਹੈ। ਆਗੂਆਂ ਨੇ ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ “ਮਾਵਾਂ-ਧੀਆਂ ਸਤਿਕਾਰ ਯੋਜਨਾ” ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ, ਪਰ ਦੂਜੇ ਪਾਸੇ ਪ੍ਰਦਰਸ਼ਨ ਕਰ ਰਹੀਆਂ ਮਹਿਲਾਵਾਂ ਸਮੇਤ ਬੇਕਸੂਰ ਕਰਮਚਾਰੀਆਂ ‘ਤੇ ਬੇਰਹਿਮੀ ਨਾਲ ਲਾਠੀਚਾਰਜ ਕੀਤਾ ਗਿਆ। ਇਹ ਸਰਕਾਰ ਦੀ ਦੋਹਰੀ ਨੀਤੀ ਅਤੇ ਲੋਕ ਵਿਰੋਧੀ ਮਾਨਸਿਕਤਾ ਨੂੰ ਉਜਾਗਰ ਕਰਦਾ ਹੈ। ਉਨ੍ਹਾਂ ਨੇ ਕਿਹਾ ਕਿ ਨਾ ਸਿਰਫ਼ ਪੰਜਾਬ ਸਗੋਂ ਦਿੱਲੀ ਦੇ ਜੰਤਰ-ਮੰਤਰ ‘ਤੇ ਵੀ ਵਿਦਿਆਰਥੀਆਂ ‘ਤੇ ਲਾਠੀਚਾਰਜ ਕੀਤਾ ਗਿਆ। ਕਿਸੇ ਵੀ ਲੋਕਤੰਤਰੀ ਦੇਸ਼ ‘ਚ ਸ਼ਾਂਤਮਈ ਢੰਗ ਨਾਲ ਆਪਣੀਆਂ ਮੰਗਾਂ ਰੱਖ ਰਹੇ ਲੋਕਾਂ ‘ਤੇ ਤਾਕਤ ਦੀ ਵਰਤੋਂ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ।ਬੇਗ਼ਮਪੁਰਾ ਟਾਈਗਰ ਫੋਰਸ ਦੇ ਆਗੂਆਂ ਨੇ ਦੋਸ਼ ਲਗਾਇਆ ਕਿ ਪਿਛਲੇ ਕੁਝ ਸਮੇਂ ਤੋਂ ਨਰੇਗਾ ਕਰਮਚਾਰੀਆਂ, ਸਫਾਈ ਕਰਮਚਾਰੀਆਂ, ਬਿਜਲੀ ਕਾਮਿਆਂ, ਕਿਸਾਨਾਂ ਅਤੇ ਵਿਦਿਆਰਥੀਆਂ ਸਮੇਤ ਹੱਕਾਂ ਲਈ ਆਵਾਜ਼ ਉਠਾਉਣ ਵਾਲੇ ਹਰ ਵਰਗ ‘ਤੇ ਲਗਾਤਾਰ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਪਰ ਹੈਰਾਨੀ ਦੀ ਗੱਲ ਹੈ ਕਿ ‘ਆਪ’ ਦੇ ਸੁਪਰੀਮੋ ਅਤੇ ਕੋਈ ਵੀ ਮੰਤਰੀ ਇਸ ਮਾੜੀ ਕਾਰਗੁਜ਼ਾਰੀ ਖਿਲਾਫ਼ ਇੱਕ ਸ਼ਬਦ ਨਹੀਂ ਬੋਲ ਰਹੇ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਦੀਆਂ ਜਾਇਜ਼ ਮੰਗਾਂ ਸੁਣਨ ਦੀ ਬਜਾਏ ਪੁਲਿਸ ਬਲ ਦੀ ਵਰਤੋਂ ਕਰਕੇ ਇਨਸਾਨੀਅਤ ਵਿਰੋਧੀ ਕਾਰਵਾਈਆਂ ਕਰ ਰਹੀ ਹੈ, ਜੋ ਲੋਕਤੰਤਰ ਲਈ ਬਹੁਤ ਖ਼ਤਰਨਾਕ ਰੁਝਾਨ ਹੈ।ਬੇਗ਼ਮਪੁਰਾ ਟਾਈਗਰ ਫੋਰਸ ਨੇ ਪੰਜਾਬ ਸਰਕਾਰ ਅੱਗੇ  ਕਿਹਾ ਕਿ ਸਮੁੱਚੀ ਘਟਨਾ ਦੀ ਉੱਚ ਪੱਧਰੀ ਅਤੇ ਨਿਰਪੱਖ ਜਾਂਚ ਕਰਵਾਈ ਜਾਵੇ। ਦੋਸ਼ੀ ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਖਿਲਾਫ਼ ਭਾਰਤੀ ਨਿਆਂ ਸੰਹਿਤਾ ਬੀ ਐਨ.ਐਸ/ਐੱਸ.ਸੀ./ਐੱਸ.ਟੀ. ਐਕਟ ਅਤੇ ਹੋਰ ਲਾਗੂ ਧਾਰਾਵਾਂ ਤਹਿਤ ਕੇਸ ਦਰਜ ਕੀਤੇ ਜਾਣ। ਜੇ ਜਾਂਚ ‘ਚ ਕਤਲ ਦੀ ਕੋਸ਼ਿਸ਼ ਵਰਗੇ ਗੰਭੀਰ ਤੱਥ ਸਾਹਮਣੇ ਆਉਣ ਤਾਂ ਉਸ ਮੁਤਾਬਕ ਕਾਰਵਾਈ ਹੋਵੇ।
ਲਾਠੀਚਾਰਜ ਦੇ ਹੁਕਮ ਦੇਣ ਵਾਲਿਆਂ ਅਤੇ ਇਸ ਨੂੰ ਅੰਜਾਮ ਦੇਣ ਵਾਲੇ ਮੁਲਾਜ਼ਮਾਂ ਨੂੰ ਤੁਰੰਤ ਬਰਖਾਸਤ ਕਰਕੇ ਗ੍ਰਿਫ਼ਤਾਰ ਕੀਤਾ ਜਾਵੇ। ਲਾਠੀਚਾਰਜ ‘ਚ ਜ਼ਖ਼ਮੀ ਹੋਏ ਸਾਰੇ ਕਰਮਚਾਰੀਆਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ।ਸੂਬੇ ਦੇ ਸਾਰੇ ਸਫਾਈ ਕਰਮਚਾਰੀਆਂ ਅਤੇ ਹੋਰ ਕੱਚੇ ਕਾਮਿਆਂ ਨੂੰ ਬਿਨਾਂ ਕਿਸੇ ਸ਼ਰਤ ਤੁਰੰਤ ਪੱਕਾ ਕੀਤਾ ਜਾਵੇ।ਬਾਕਸ
*ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ*ਆਗੂਆਂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ 15 ਦਿਨਾਂ ਦੇ ਅੰਦਰ ਲੋਕਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਨਾ ਕੀਤਾ ਗਿਆ ਅਤੇ ਕਰਮਚਾਰੀਆਂ ‘ਤੇ ਧੱਕੇਸ਼ਾਹੀ ਬੰਦ ਨਾ ਹੋਈ ਤਾਂ ਬੇਗ਼ਮਪੁਰਾ ਟਾਈਗਰ ਫੋਰਸ ਵੱਲੋਂ ਸੂਬਾ ਪੱਧਰ ‘ਤੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਅਸੀਂ ਹਰ ਜ਼ੁਲਮ ਖਿਲਾਫ਼ ਆਵਾਜ਼ ਉਠਾਉਂਦੇ ਰਹਾਂਗੇ ਅਤੇ ਕਾਮਿਆਂ ਦੇ ਹੱਕਾਂ ਲਈ ਆਖਰੀ ਸਾਹ ਤੱਕ ਲੜਾਈ ਲੜਾਂਗੇ।
  • Related Posts

    ਖੇਡਾਂ ਵਤਨ ਪੰਜਾਬ ਦੀਆਂ  ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਮੁੰਡੇ ਦੂਜੇ ਤੇ ਕੁੜੀਆਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ : ਜੋਨਲ ਐਥਲੈਟਿਕਸ  ਟੂਰਨਾਮੈਂਟ ਤਖਤਗੜ੍ਹ ਵਿੱਚ ਮੂਸਾਪੁਰ ਦਾ ਖਿਡਾਰੀ ਮਨੀਸ਼ ਕੁਮਾਰ _17 ਲੰਮੀ ਛਾਲ ਦੇ ਫਸਵੇਂ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ

    Spread the love

    Spread the love ਨੂਰਪੁਰ ਬੇਦੀ ਦਲਜੀਤ ਚਨੋਲੀ  ਨਹਿਰੂ ਸਟੇਡੀਅਮ ਰੂਪਨਗਰ ਵਿਖੇ ਹੋ ਰਹੀਆਂ ਖੇਡਾਂ ਵਤਨ ਪੰਜਾਬ  ਦੀਆਂ ਵਿੱਚ ਸਰਕਾਰੀ ਮਿਡਲ ਸਕੂਲ ਮੂਸਾਪੁਰ ਦੇ ਖਿਡਾਰੀਆਂ ਨੇ ਖੋ ਖੋ ਦੇ ਫਸਵੇਂ ਮੁਕਾਬਲੇ…

    ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀਆ ਹੱਕਾਂ ਪ੍ਰਤੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਂਦਾ ਰਹੇਗਾ:-ਡਾ, ਇਕਬਾਲ ਸਿੰਘ ਢਿਲਵਾਂ, 

    Spread the love

    Spread the loveਤਪਾ ਮੰਡੀ 29 ਸਤੰਬਰ (ਗੋਲਡੀ ਵਿਆਸ) ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਡਾ. ਇਕਬਾਲ ਸਿੰਘ ਢਿਲਵਾਂ, ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਪੰਜਾਬ ਦੇ ਭਵਿੱਖ…

    Leave a Reply

    Your email address will not be published. Required fields are marked *