ਕੁੱਲ ਹਿੰਦ ਕਿਸਾਨ ਸਭਾ ਸਮਰਾਲਾ ਵੱਲੋਂ ਦਿੱਲੀ ਤੇ ਬਰਨਾਲਾ ‘ਚ ਲਾਠੀਚਾਰਜ ਦੀ ਸਖ਼ਤ ਨਿਖੇਧੀ    ਜੰਰ-ਮੰਤਰ ‘ਤੇ ਵਿਦਿਆਰਥੀਆਂ ਅਤੇ ਬਰਨਾਲਾ ‘ਚ ਸਫਾਈ ਕਰਮਚਾਰੀਆਂ ‘ਤੇ ਤਸ਼ੱਦਦ ਲੋਕਤੰਤਰ ਦਾ ਘਾਣ – ਨਿੱਕਾ ਸਿੰਘ ਖੇੜਾ

Spread the love
ਮਾਛੀਵਾੜਾ ਸਾਹਿਬ, 25 ਜੁਲਾਈ (ਸੁੱਚਾ ਬੰਗੜ)-ਕੁੱਲ ਹਿੰਦ ਕਿਸਾਨ ਸਭਾ ਤਹਿਸੀਲ ਸਮਰਾਲਾ ਨੇ ਦੇਸ਼ ਭਰ ‘ਚ “ਜੰਤਰ-ਮੰਤਰ ਹਰ ਥਾਂ” ਦੇ ਸੱਦੇ ਤਹਿਤ ਦੇਰ ਰਾਤ 10 ਵਜੇ ਮੋਮਬੱਤੀਆਂ ਜਗਾ ਕੇ ਜਾਗੋ ਕੱਢ ਕੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ।ਕਾਮਰੇਡ ਨਿੱਕਾ ਸਿੰਘ ਖੇੜਾ ਦੀ ਅਗਵਾਈ ‘ਚ ਹੋਏ ਇਸ ਰੋਸ਼ ਜਾਗੋ ਪ੍ਰਦਰਸ਼ਨ ਦੌਰਾਨ ਦਿੱਲੀ ਦੇ ਜੰਤਰ-ਮੰਤਰ ‘ਤੇ ਵਿਦਿਆਰਥੀਆਂ ਅਤੇ ਬਰਨਾਲਾ ‘ਚ ਸਫਾਈ ਕਰਮਚਾਰੀਆਂ ‘ਤੇ ਹੋਏ ਲਾਠੀਚਾਰਜ ਦੀ ਸਖ਼ਤ ਨਿਖੇਧੀ ਕੀਤੀ ਗਈ।ਇਸ ਮੌਕੇ ਸੰਗਠਨ ਦੇ ਆਗੂ ਨਿੱਕਾ ਸਿੰਘ ਖੇੜਾ ਨੇ ਕਿਹਾ ਕਿ ਆਪਣੇ ਹੱਕਾਂ ਲਈ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਨੌਜਵਾਨ ਵਿਦਿਆਰਥੀਆਂ ‘ਤੇ ਕੇਂਦਰ ਸਰਕਾਰ ਵੱਲੋਂ ਕੀਤਾ ਗਿਆ ਲਾਠੀਚਾਰਜ ਤਾਨਾਸ਼ਾਹੀ ਵਾਲਾ ਕਦਮ ਹੈ। ਉਨ੍ਹਾਂ ਕਿਹਾ ਕਿ ਸਰਕਾਰ ਲਾਠੀਆਂ ਦੇ ਜ਼ੋਰ ‘ਤੇ ਨੌਜਵਾਨਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜੋ ਕਿ ਲੋਕਤੰਤਰੀ ਕਦਰਾਂ-ਕੀਮਤਾਂ ਦੇ ਖਿਲਾਫ ਹੈ।ਉਨ੍ਹਾਂ ਕਿਹਾ ਕਿ ਦੇਸ਼ ‘ਚ ਵੱਧ ਰਹੀ ਬੇਰੁਜ਼ਗਾਰੀ, ਮਹਿੰਗਾਈ ਅਤੇ ਨੀਟ ਵਰਗੇ ਪੇਪਰ ਲੀਕ ਹੋਣ ਕਰਕੇ ਨੌਜਵਾਨ ਮਾਨਸਿਕ ਤੌਰ ‘ਤੇ ਬੁਰੀ ਤਰ੍ਹਾਂ ਪ੍ਰੇਸ਼ਾਨ ਹਨ। ਨੀਟ ਦਾ ਪੇਪਰ ਲੀਕ ਹੋਣ ਕਾਰਨ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਹੋਇਆ ਹੈ ਅਤੇ ਇਸ ਦੁੱਖ ਕਾਰਨ ਕਈ ਨੌਜਵਾਨਾਂ ਨੇ ਖੁਦਕੁਸ਼ੀ ਵਰਗਾ ਕਦਮ ਵੀ ਚੁੱਕਿਆ ਹੈ। ਨਿੱਕਾ ਸਿੰਘ ਖੇੜਾ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ  ਨੀਟ ਦੇ ਪੀੜਤ ਪਰਿਵਾਰਾਂ ਨੂੰ 1-1 ਕਰੋੜ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ। ਅੰਦੋਲਨਕਾਰੀ ਆਗੂ ਸੋਨਮ ਵਾਂਗਚੁਕ ਨੂੰ ਤੁਰੰਤ ਰਿਹਾ ਕੀਤਾ ਜਾਵੇ। ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਅਸਤੀਫਾ ਦੇਵੇ ਅਤੇ ਨਵੀਂ ਸਿੱਖਿਆ ਨੀਤੀ 2020 ਨੂੰ ਵਾਪਸ ਲਿਆ ਜਾਵੇ।ਆਗੂ ਨਿੱਕਾ ਸਿੰਘ ਖੇੜਾ ਨੇ ਬਰਨਾਲਾ ਵਿਖੇ ਆਪਣੀਆਂ ਹੱਕੀ ਮੰਗਾਂ ਲਈ ਸ਼ਾਂਤਮਈ ਧਰਨਾ ਦੇ ਰਹੇ ਸਫਾਈ ਕਰਮਚਾਰੀਆਂ ‘ਤੇ ਪੁਲਿਸ ਵੱਲੋਂ ਕੀਤੇ ਗਏ ਅੰਨ੍ਹੇਵਾਹ ਲਾਠੀਚਾਰਜ ਦੀ ਵੀ ਸਖ਼ਤ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਮਹਿਲਾਵਾਂ ਸਮੇਤ ਸਫਾਈ ਸੇਵਕਾਂ ‘ਤੇ ਤਸ਼ੱਦਦ ਕਰਨਾ ਲੋਕਤੰਤਰ ਦਾ ਘਾਣ ਹੈ।ਕੁੱਲ ਹਿੰਦ ਕਿਸਾਨ ਸਭਾ ਨੇ ਮੰਗ ਕੀਤੀ ਕਿ ਬਰਨਾਲਾ ਦੇ ਡੀਐਸਪੀ ਅਤੇ ਐਸਐਚਓ ਖਿਲਾਫ਼ ਬਣਦੀ  ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਧਰਨੇ ‘ਤੇ ਬੈਠੇ ਸਫਾਈ ਕਰਮਚਾਰੀਆਂ ਦੀਆਂ ਸਾਰੀਆਂ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਮੰਨਿਆ ਜਾਵੇ ਅਤੇ ਸਾਰੇ ਕੱਚੇ ਸਫਾਈ ਕਰਮਚਾਰੀਆਂ ਨੂੰ ਬਿਨਾਂ ਸ਼ਰਤ ਪੱਕਾ ਕੀਤਾ ਜਾਵੇ।ਕੁੱਲ ਹਿੰਦ ਕਿਸਾਨ ਸਭਾ ਨੇ ਕਿਹਾ ਕਿ ਉਹ ਮਜ਼ਦੂਰਾਂ, ਕਿਸਾਨਾਂ, ਖੇਤ ਮਜ਼ਦੂਰਾਂ, ਔਰਤਾਂ ਅਤੇ ਨੌਜਵਾਨਾਂ ਦੀਆਂ ਸਾਰੀਆਂ ਜਮਹੂਰੀ ਮੰਗਾਂ ਦੇ ਹੱਕ ‘ਚ ਡਟ ਕੇ ਖੜ੍ਹੀ ਹੈ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਨੂੰ ਸੂਬਾ ਪੱਧਰ ‘ਤੇ ਹੋਰ ਤੇਜ਼ ਕੀਤਾ ਜਾਵੇਗਾ। ਇਸ ਰੋਸ ਪ੍ਰਦਰਸ਼ਨ ‘ਚ ਨਰਿੰਦਰ ਕੌਰ, ਦਰਸ਼ਨਾਂ ਦੇਵੀ, ਗੁਰਪ੍ਰੀਤ ਕੌਰ, ਸੁਮਨਪ੍ਰੀਤ ਕੌਰ, ਪ੍ਰੀਤਮ ਕੌਰ, ਪਰਮਜੀਤ ਕੌਰ, ਰਵਿੰਦਰ ਕੌਰ, ਪੂਨਮ ਕੌਰ, ਬਚਨੀ ਦੇਵੀ, ਪਿੰਕੀ ਰਾਣੀ, ਸੁਮਨ ਕੌਰ, ਸੀਰਤ ਕੌਰ, ਮਨੀ ਖੇੜਾ, ਰੋਹਿਤਪ੍ਰੀਤ ਕੌਰ ਅਤੇ ਪ੍ਰਿੰਸ ਖੇੜਾ ਸਮੇਤ ਵੱਡੀ ਗਿਣਤੀ ‘ਚ ਆਗੂ ਅਤੇ ਕਾਰਕੁਨ ਸ਼ਾਮਲ ਸਨ।
  • Related Posts

    ਬਲਾਚੌਰ ਵਿਖੇ ਭਾਜਪਾ ਦੀ ਅਹਿਮ ਮੀਟਿੰਗ, ਸੰਗਠਨ ਨੂੰ ਮਜ਼ਬੂਤ ਕਰਨ ਤੇ ਪਾਰਟੀ ਦੀਆਂ ਗਤੀਵਿਧੀਆਂ ਸਬੰਧੀ ਹੋਇਆ ਵਿਚਾਰ-ਵਟਾਂਦਰਾ

    Spread the love

    Spread the love ਬਲਾਚੌਰ, 29 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) : ਬਲਾਚੌਰ ਵਿਖੇ ਅੱਜ ਭਾਰਤੀ ਜਨਤਾ ਪਾਰਟੀ ਦੀ ਅਹਿਮ ਮੀਟਿੰਗ ਹੋਈ, ਜਿਸ ਵਿੱਚ ਪਾਰਟੀ ਦੀਆਂ ਗਤੀਵਿਧੀਆਂ, ਸੰਗਠਨਾਤਮਕ ਮਾਮਲਿਆਂ ਅਤੇ ਪਾਰਟੀ ਨੂੰ…

    ਆਂਗਨਵਾੜੀ ਸੈਂਟਰ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਬੱਚਿਆਂ ਨੇ ਪੇਸ਼ ਕੀਤੇ ਦੇਸ਼ ਭਗਤੀ ਦੇ ਗੀਤ, ਸ਼ਹੀਦ ਦੇ ਜੀਵਨ ਤੋਂ ਪ੍ਰੇਰਨਾ ਲੈਣ ਦਾ ਦਿੱਤਾ ਸੁਨੇਹਾ

    Spread the love

    Spread the love ਮਾਛੀਵਾੜਾ ਸਾਹਿਬ, 29=ਸਤੰਬਰ (ਸੁੱਚਾ ਬੰਗੜ) – ਸਥਾਨਕ ਆਂਗਨਵਾੜੀ ਸੈਂਟਰ ਨੰਬਰ 122 ਵਿਖੇ ਦੇਸ਼ ਦੇ ਮਹਾਨ ਕ੍ਰਾਂਤੀਕਾਰੀ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਹੀ ਸ਼ਰਧਾ…

    Leave a Reply

    Your email address will not be published. Required fields are marked *