**ਕੁਰਾਲੀ ਰਾਜਪੂਤ ਸਭਾ  ਵਲੋਂ ਨਗਰ ਕੌਂਸਲ ਪ੍ਰਧਾਨ ਬਹਾਦਰ ਸਿੰਘ ਓਕੇ ਅਤੇ ਸਮੂਹ ਕੌਂਸਲਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ**

Spread the love
**ਕੁਰਾਲੀ 25 ਜੁਲਾਈ (ਜਗਦੇਵ ਸਿੰਘ ):=ਸਥਾਨਕ ਸ਼ਹਿਰ ਕੁਰਾਲੀ ਦੀ ਸਮਾਜਿਕ ਭਲਾਈ ਸੰਸਥਾ ਰਾਜਪੂਤ ਸਭਾ ਵੱਲੋਂ ਇੱਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਦੌਰਾਨ ਨਗਰ ਕੌਂਸਲ ਦੇ ਨਵ-ਨਿਯੁਕਤ ਪ੍ਰਧਾਨ ਬਹਾਦਰ ਸਿੰਘ ਓਕੇ, ਵਾਈਸ ਪ੍ਰਧਾਨ ਸ਼੍ਰੀਮਤੀ ਸ਼ਮਾ ਕਾਲੀਆ ਅਤੇ ਸਮੂਹ ਕੌਂਸਲਰਾਂ ਸਹਿਬਾਨ ਨੂੰ ਸ਼ਹਿਰ ਦੇ ਵਿਕਾਸ ਅਤੇ ਲੋਕ ਸੇਵਾ ਲਈ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ।ਸਮਾਰੋਹ ਦੌਰਾਨ ਰਾਜਪੂਤ ਸਭਾ ਦੇ ਅਹੁਦੇਦਾਰਾਂ ਨੇ ਨਗਰ ਕੌਂਸਲ ਦੀ ਪੂਰੀ ਟੀਮ ਨੂੰ ਮੁਬਾਰਕਬਾਦ ਦਿੱਤੀ ਅਤੇ ਸ਼ੁਭਕਾਮਨਾਵਾਂ ਭੇਟ ਕੀਤੀਆਂ। ਸਭਾ ਨੇ ਉਮੀਦ ਜਤਾਈ ਕਿ ਸਾਰੇ ਕੌਂਸਲਰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸ਼ਹਿਰ ਦੀ ਭਲਾਈ, ਸੁੰਦਰੀਕਰਨ ਅਤੇ ਸਰਬਪੱਖੀ ਵਿਕਾਸ ਲਈ ਇੱਕਜੁੱਟ ਹੋ ਕੇ ਕੰਮ ਕਰਨਗੇ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਟੀਮ ਕੁਰਾਲੀ ਸ਼ਹਿਰ ਨੂੰ ਤਰੱਕੀ ਦੀਆਂ ਨਵੀਂਆਂ ਬੁਲੰਦੀਆਂ ‘ਤੇ ਲੈ ਕੇ ਜਾਵੇਗੀ।ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਬਹਾਦਰ ਸਿੰਘ ਓਕੇ ਅਤੇ ਸਮੂਹ ਕੌਂਸਲਰਾਂ ਨੇ ਰਾਜਪੂਤ ਸਭਾ ਦਾ ਇਸ ਮਾਣ-ਸਨਮਾਨ ਲਈ ਤਹਿ ਦਿਲੋਂ ਧੰਨਵਾਦ ਕੀਤਾ। ਪ੍ਰਧਾਨ ਓਕੇ ਨੇ ਵਿਸ਼ਵਾਸ ਦਿਵਾਇਆ ਕਿ ਉਹ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ‘ਤੇ ਕਰਵਾਉਣ ਲਈ ਹਮੇਸ਼ਾ ਤਤਪਰ ਰਹਿਣਗੇ।ਇਸ ਮੌਕੇ ਕੌਂਸਲਰ ਰਾਜੇਸ਼ ਰਾਠੌਰ, ਕੌਂਸਲਰ ਹਰਪ੍ਰੀਤ ਕੌਰ ਦੇ ਪਤੀ ‘ਆਮ ਆਦਮੀ ਪਾਰਟੀ’ ਦੇ ਹਲਕਾ ਸੰਗਠਨ ਇੰਚਾਰਜ ਗੁਰਸ਼ਰਨ ਸਿੰਘ ਛੰਨਾ ਬਿੰਦਰਖੀਆ ,ਕੌਂਸਲਰ ਡਾਕਟਰ ਨੀਤੀ ਕਾਲੀਆ ਦੇ ਪਤੀ ਸਾਬਕਾ ਕੌਂਸਲਰ ਰਮਾਕਾਂਤ ਕਾਲੀਆ,ਕੌਂਸਲਰ ਆਸ਼ੀਸ਼ ਆਸ਼ੂ ਰਾਣਾ, ਕੌਂਸਲਰ ਭਾਰਤ ਭੂਸ਼ਣ ਵਰਮਾ, ਕੌਂਸਲਰ ਡਾਕਟਰ ਅਸ਼ਵਨੀ ਕੁਮਾਰ ਸ਼ਰਮਾ, ਕੌਂਸਲਰ ਦਿਨੇਸ਼ ਗੌਤਮ, ਕੌਂਸਲਰ ਪ੍ਰਦੀਪ ਕੁਮਾਰ ਰੂੜਾ ਚਨਾਲੋਂ, ਕੌਂਸਲਰ ਕੁਲਵੰਤ ਕੌਰ ਪਾਬਲਾ, ਕੌਂਸਲਰ ਖੁਸ਼ਵੀਰ ਸਿੰਘ ਹੈੱਪੀ, ਕੌਂਸਲਰ ਜੀਤਾ ਅਤੇ ਕੌਂਸਲਰ ਮਨਿੰਦਰ ਕੌਰ , ਕੌਂਸਲਰ ਸ਼ਾਲੂ ਧੀਮਾਨ ਦੇ ਪਤੀ ਤੇ ਸਮਾਜ ਸੇਵੀ ਧੀਰਜ ਕੁਮਾਰ ਹੈੱਪੀ, ਸਾਬਕਾ ਕੌਂਸਲਰ ਪਰਮਜੀਤ ਸਿੰਘ ਪੰਮੀ , ਕੌਂਸਲਰ ਨੀਰਜ਼ ਰਠੌਰ ਦੇ ਪਤੀ ਸਮਾਜ ਸੇਵੀ ਬਿਕਰਮ ਸਿੰਘ ਰਾਠੌਰ ਪਡਿਆਲਾ, ਸਾਬਕਾ ਕੌਂਸਲਰ ਵੀਨੂੰ ਕਾਲੀਆ, ਗੁਰਪਾਲ ਸਿੰਘ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ  ਰਾਜਪੂਤ ਸਭਾ ਦੇ ਵੱਖ-ਵੱਖ ਅਹੁਦੇਦਾਰ ਅਤੇ ਸ਼ਹਿਰ ਦੇ ਹੋਰ ਪਤਵੰਤੇ ਸੱਜਣ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
  • Related Posts

    ਬਲਾਚੌਰ ਵਿਖੇ ਭਾਜਪਾ ਦੀ ਅਹਿਮ ਮੀਟਿੰਗ, ਸੰਗਠਨ ਨੂੰ ਮਜ਼ਬੂਤ ਕਰਨ ਤੇ ਪਾਰਟੀ ਦੀਆਂ ਗਤੀਵਿਧੀਆਂ ਸਬੰਧੀ ਹੋਇਆ ਵਿਚਾਰ-ਵਟਾਂਦਰਾ

    Spread the love

    Spread the love ਬਲਾਚੌਰ, 29 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) : ਬਲਾਚੌਰ ਵਿਖੇ ਅੱਜ ਭਾਰਤੀ ਜਨਤਾ ਪਾਰਟੀ ਦੀ ਅਹਿਮ ਮੀਟਿੰਗ ਹੋਈ, ਜਿਸ ਵਿੱਚ ਪਾਰਟੀ ਦੀਆਂ ਗਤੀਵਿਧੀਆਂ, ਸੰਗਠਨਾਤਮਕ ਮਾਮਲਿਆਂ ਅਤੇ ਪਾਰਟੀ ਨੂੰ…

    ਆਂਗਨਵਾੜੀ ਸੈਂਟਰ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਬੱਚਿਆਂ ਨੇ ਪੇਸ਼ ਕੀਤੇ ਦੇਸ਼ ਭਗਤੀ ਦੇ ਗੀਤ, ਸ਼ਹੀਦ ਦੇ ਜੀਵਨ ਤੋਂ ਪ੍ਰੇਰਨਾ ਲੈਣ ਦਾ ਦਿੱਤਾ ਸੁਨੇਹਾ

    Spread the love

    Spread the love ਮਾਛੀਵਾੜਾ ਸਾਹਿਬ, 29=ਸਤੰਬਰ (ਸੁੱਚਾ ਬੰਗੜ) – ਸਥਾਨਕ ਆਂਗਨਵਾੜੀ ਸੈਂਟਰ ਨੰਬਰ 122 ਵਿਖੇ ਦੇਸ਼ ਦੇ ਮਹਾਨ ਕ੍ਰਾਂਤੀਕਾਰੀ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਹੀ ਸ਼ਰਧਾ…

    Leave a Reply

    Your email address will not be published. Required fields are marked *