ਹਰਭਜਨ ਸਿੰਘ ਢਿੱਲੋਂ ਦੀ ਅੰਤਿਮ ਅਰਦਾਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਨੇ ਉਨ੍ਹਾਂ ਦੇ ਸਪੁੱਤਰ ਨੂੰ ਸਿਰਪਾਓ ਦੇ ਕੇ ਸਰਧਾਂਜਲੀ ਦਿੱਤੀ 

Spread the love
ਸਰਾਏ ਅਮਾਨਤ ਖਾਂ, 25 ਜੁਲਾਈ (ਗੁਰਸ਼ਰਨ ਸਿੰਘ ਔਲਖ)-ਕਸਬਾ ਸਰਾਏ ਅਮਾਨਤ ਖਾਂ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਨਿਰਵੈਲ ਸਿੰਘ ਅਤੇ ਰਣਜੀਤ ਸਿੰਘ ਜਿਨਾਂ ਦੇ ਪਿਤਾ ਹਰਭਜਨ ਸਿੰਘ ਢਿੱਲੋਂ ਕੁਝ ਦਿਨ ਪਹਿਲਾਂ ਸਵਰਗਵਾਸ ਹੋ ਗਏ ਸਨ ਉਨ੍ਹਾਂ ਦੀ ਅੰਤਿਮ ਅਰਦਾਸ ਪਿੰਡ ਸਰਾਏ ਅਮਾਨਤ ਖਾਂ ਦੇ ਵੱਡਾ ਗੁਰਦੁਆਰ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਕੀਤੀ ਗਈ। ਜਿਸ ਵਿੱਚ ਸਿਆਸੀ ਆਗੂਆਂ ਤੋ ਇਲਾਵਾ  ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆ ਨੇ ਉਨ੍ਹਾਂ ਦੇ ਸਪੁੱਤਰ ਨੂੰ ਸਿਰੋਪਾਓ ਦੇ ਕੇ ਸਰਧਾਂਜਲੀ ਭੇਟ ਕੀਤੀ ਗਈ। ਇਸ ਦੁੱਖ ਦੀ ਘੜੀ ਵਿੱਚ  ਜੋਨ ਆਗੂ ਕੁਲਦੀਪ ਸਿੰਘ ਔਲਖ,ਜੋਨ ਆਗੂ ਗੁਰਦੇਵ ਸਿੰਘ ਡੱਡਵਾਲ,ਪ੍ਰਧਾਨ ਸਤਵਿੰਦਰ ਸਿੰਘ ਬਾਠ, ਸ਼ਮਸ਼ੇਰ ਸਿੰਘ ਡੱਡਵਾਲ, ਦਿਲਬਾਗ ਸਿੰਘ ਸਾਂਘਣੀਆ, ਗੁਰਜੀਤ ਸਿੰਘ ਢਿੱਲੋਂ, ਗੁਰਮੁੱਖ ਸਿੰਘ ਸਾਘਣੀਆ, ਤਜਿੰਦਰ ਸਿੰਘ ਬਾਈ, ਸੁਖਵਿੰਦਰ ਸਿੰਘ ਔਲਖ, ਗੁਰਦੇਵ ਸਿੰਘ ਰਾਝਾ,ਸਤਨਾਮ ਸਿੰਘ ਐੱਸਟੀਡੀ, ਮੰਗਲ ਸਿੰਘ ਰਟੌਲ,ਜਗਦੀਪ ਸਿੰਘ ਲਾਡੀ,ਸਾਬਕਾ ਸਰਪੰਚ ਲਖਵਿੰਦਰ ਸਿੰਘ ਅਤੇ ਹੋਰ ਵੱਡੀ ਗਿਣਤੀ ਇਲਾਕੇ ਦੀਆਂ ਸੰਗਤਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਤੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਪ੍ਰਮਾਤਮਾ ਵਿਛੜੀ ਹੋਈ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।
  • Related Posts

    ਬਲਾਚੌਰ ਵਿਖੇ ਭਾਜਪਾ ਦੀ ਅਹਿਮ ਮੀਟਿੰਗ, ਸੰਗਠਨ ਨੂੰ ਮਜ਼ਬੂਤ ਕਰਨ ਤੇ ਪਾਰਟੀ ਦੀਆਂ ਗਤੀਵਿਧੀਆਂ ਸਬੰਧੀ ਹੋਇਆ ਵਿਚਾਰ-ਵਟਾਂਦਰਾ

    Spread the love

    Spread the love ਬਲਾਚੌਰ, 29 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) : ਬਲਾਚੌਰ ਵਿਖੇ ਅੱਜ ਭਾਰਤੀ ਜਨਤਾ ਪਾਰਟੀ ਦੀ ਅਹਿਮ ਮੀਟਿੰਗ ਹੋਈ, ਜਿਸ ਵਿੱਚ ਪਾਰਟੀ ਦੀਆਂ ਗਤੀਵਿਧੀਆਂ, ਸੰਗਠਨਾਤਮਕ ਮਾਮਲਿਆਂ ਅਤੇ ਪਾਰਟੀ ਨੂੰ…

    ਆਂਗਨਵਾੜੀ ਸੈਂਟਰ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਬੱਚਿਆਂ ਨੇ ਪੇਸ਼ ਕੀਤੇ ਦੇਸ਼ ਭਗਤੀ ਦੇ ਗੀਤ, ਸ਼ਹੀਦ ਦੇ ਜੀਵਨ ਤੋਂ ਪ੍ਰੇਰਨਾ ਲੈਣ ਦਾ ਦਿੱਤਾ ਸੁਨੇਹਾ

    Spread the love

    Spread the love ਮਾਛੀਵਾੜਾ ਸਾਹਿਬ, 29=ਸਤੰਬਰ (ਸੁੱਚਾ ਬੰਗੜ) – ਸਥਾਨਕ ਆਂਗਨਵਾੜੀ ਸੈਂਟਰ ਨੰਬਰ 122 ਵਿਖੇ ਦੇਸ਼ ਦੇ ਮਹਾਨ ਕ੍ਰਾਂਤੀਕਾਰੀ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਹੀ ਸ਼ਰਧਾ…

    Leave a Reply

    Your email address will not be published. Required fields are marked *