ਵਾਰਿਸ ਪੰਜਾਬ ਜਥੇਬੰਦੀ ਦੀ ਭਰਵੀਂ ਮੀਟਿੰਗ ਕੋਟਸ਼ਮੀਰ ਵਿਖੇ ਹੋਈ। ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਪਹੁੰਚੇ ਭਾਈ ਅਮ੍ਰਿਤਪਾਲ ਦੇ ਮਾਤਾ ਬਲਵਿੰਦਰ ਕੌਰ।

Spread the love
Ashok  (26/7/26) ਵਾਰਿਸ ਪੰਜਾਬ ਦੇ ਜਥੇਬੰਦੀ ਦੀ ਇੱਕ ਭਰਵੀਂ ਮੀਟਿੰਗ ਕੋਟਸ਼ਮੀਰ ਦੇ ਗੁਰਦੁਆਰਾ ਰਵਿਦਾਸ ਜੀ ਵਿਖੇ ਹੋਈ।ਇਸ ਮੀਟਿੰਗ ਵਿੱਚ ਜਥੇਬੰਦੀ ਦੇ ਆਗੂ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਮਾਤਾ ਬਲਵਿੰਦਰ ਕੌਰ ਵਿਸ਼ੇਸ਼ ਤੌਰ ਤੇ ਪਹੁੰਚੇ। ਉਹਨਾਂ ਨਾਲ ਚਮਕੌਰ ਸਿੰਘ ਬਰਾੜ, ਗੁਰਤੇਜ ਸਿੰਘ ਫੌਜੀ, ਪ੍ਰਗਟ ਸਿੰਘ ਵਿਰਕ, ਸਰਕਲ ਪ੍ਰਧਾਨ ਅਰਸ਼ਦੀਪ ਸਿੰਘ ਕੋਟਸ਼ਮੀਰ, ਹਰਮੰਦਰ ਸਿੰਘ ਗੁਲਾਬਗੜ,ਸੁਖਮੰਦਰ ਸਿੰਘ ਜੈ ਸਿੰਘ ਵਾਲਾ, ਕੁਲਦੀਪ ਸਿੰਘ, ਸਤਵਿੰਦਰ ਸਿੰਘ ਸਿੱਧੂ,ਸਵਿੰਦਰ ਸਿੰਘ ਨੇ ਮੀਟਿੰਗ ਵਿੱਚ ਹਿੱਸਾ ਲਿਆ । ਇਸ ਮੌਕੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਮਾਤਾ ਬਲਵਿੰਦਰ ਕੌਰ ਨੇ ਕਿਹਾ ਕਿ ਪੰਜਾਬ ਵਿੱਚ ਚਿੱਟੇ ਵਰਗੀ ਗੈਰ ਕਾਨੂੰਨੀ ਨਸ਼ੇ ਨੇ ਅਨੇਕਾਂ ਘਰਾਂ ਦੇ ਘਰ ਉਜਾੜਨ ਦਿੱਤੇ ਹਨ ਜੋ ਅਜੇ ਵੀ ਜਾਰੀ ਹਨ।ਇਹ ਨਸ਼ਿਆਂ ਦੀ ਅਲਾਮਤ ਪਿੱਛੇ ਸਰਕਾਰਾਂ ਦਾ ਹੱਥ ਹੁੰਦਾ ਹੈ ।ਜੇਕਰ ਸਰਕਾਰਾਂ ਚਾਹੁਣ ਤਾਂ ਇਹ ਚਿੱਟੇ ਦਾ ਨਸ਼ਾ ਬੰਦ ਕਰਵਾਉਣ, ਤਾਂ ਇਹ ਸਰਕਾਰਾਂ ਲਈ ਕੁਝ ਘੰਟਿਆਂ ਦੀ ਖੇਡ ਹੈ ।ਪਰ ਸਰਕਾਰਾਂ ਦਾ ਇਸ ਨਸ਼ੇ ਦੀ ਅਲਾਮਤ ਵੱਲ ਕੋਈ ਧਿਆਨ ਨਹੀਂ ਹੈ।ਇਸ ਮੌਕੇ ਉਹਨਾਂ ਸਰਕਾਰਾਂ ਵੱਲੋਂ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਦਿੱਤੇ ਜਾ ਰਹੇ ਖੰਡ ਘਿਓ ਤੇਲ ਦੇ ਲਾਲਚ ਦੀ ਡੱਟ ਕੇ ਵਿਰੋਧ ਕੀਤਾ। ਉਹਨਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਇਹਨਾਂ ਨਸ਼ਿਆਂ ਤੋਂ ਬਚਾਉਣ ਲਈ ਇਸ ਵਾਰ ਵਾਰਿਸ ਪੰਜਾਬ ਜਥੇਬੰਦੀ ਦਾ ਸਾਥ ਦੇਣ ਦੀ ਅਪੀਲ ਕੀਤੀ।ਇਸ ਮੌਕੇ ਕੋਟਸ਼ਮੀਰ ਤੋਂ ਸਰਕਲ ਪ੍ਰਧਾਨ ਅਰਸ਼ਦੀਪ ਸਿੰਘ ਬਾਬੇ ਕਾ ,ਹਰਿਮੰਦਰ ਸਿੰਘ ਗੁਲਾਬਗੜ ,ਗੁਰਜਿੰਦਰ ਪਾਲ ਸਿੰਘ ਝੁੰਬਾ, ਸੰਦੀਪ ਸਿੰਘ ਹੈਡ ਗ੍ਰੰਥੀ ਸਤਪਾਲ ਸਿੰਘ ਕਮੇਟੀ ਮੈਂਬਰ, ਗੁਰਪਾਲ ਸਿੰਘ ਖਾਲਸਾ ਤੇ ਸ਼ੋਭਾ ਸਿੰਘ ਗੋਂਦਾਂ ਸਮੇਤ ਵੱਡੀ ਗਿਣਤੀ ਨਗਰ ਦੀਆਂ ਔਰਤਾਂ ਵੀ ਮਾਤਾ ਬਲਵਿੰਦਰ ਕੌਰ ਦੇ ਵਿਚਾਰ ਸੁਣੇ।
  • Related Posts

    ਬਲਾਚੌਰ ਵਿਖੇ ਭਾਜਪਾ ਦੀ ਅਹਿਮ ਮੀਟਿੰਗ, ਸੰਗਠਨ ਨੂੰ ਮਜ਼ਬੂਤ ਕਰਨ ਤੇ ਪਾਰਟੀ ਦੀਆਂ ਗਤੀਵਿਧੀਆਂ ਸਬੰਧੀ ਹੋਇਆ ਵਿਚਾਰ-ਵਟਾਂਦਰਾ

    Spread the love

    Spread the love ਬਲਾਚੌਰ, 29 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) : ਬਲਾਚੌਰ ਵਿਖੇ ਅੱਜ ਭਾਰਤੀ ਜਨਤਾ ਪਾਰਟੀ ਦੀ ਅਹਿਮ ਮੀਟਿੰਗ ਹੋਈ, ਜਿਸ ਵਿੱਚ ਪਾਰਟੀ ਦੀਆਂ ਗਤੀਵਿਧੀਆਂ, ਸੰਗਠਨਾਤਮਕ ਮਾਮਲਿਆਂ ਅਤੇ ਪਾਰਟੀ ਨੂੰ…

    ਆਂਗਨਵਾੜੀ ਸੈਂਟਰ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਬੱਚਿਆਂ ਨੇ ਪੇਸ਼ ਕੀਤੇ ਦੇਸ਼ ਭਗਤੀ ਦੇ ਗੀਤ, ਸ਼ਹੀਦ ਦੇ ਜੀਵਨ ਤੋਂ ਪ੍ਰੇਰਨਾ ਲੈਣ ਦਾ ਦਿੱਤਾ ਸੁਨੇਹਾ

    Spread the love

    Spread the love ਮਾਛੀਵਾੜਾ ਸਾਹਿਬ, 29=ਸਤੰਬਰ (ਸੁੱਚਾ ਬੰਗੜ) – ਸਥਾਨਕ ਆਂਗਨਵਾੜੀ ਸੈਂਟਰ ਨੰਬਰ 122 ਵਿਖੇ ਦੇਸ਼ ਦੇ ਮਹਾਨ ਕ੍ਰਾਂਤੀਕਾਰੀ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਹੀ ਸ਼ਰਧਾ…

    Leave a Reply

    Your email address will not be published. Required fields are marked *