ਫੌਜੀ ਵੀਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਕੁਰਬਾਨੀ ਦੇ ਜਜ਼ਬੇ ਦਾ ਮੁੱਲ ਕੋਈ ਨਹੀਂ ਦੇ ਸਕਦਾ : ਸੰਧਵਾਂ

Spread the love
ਸਾਬਕਾ ਫੌਜੀਆਂ ਦੀ ਜਥੇਬੰਦੀ ਵੱਲੋਂ ਸਪੀਕਰ ਸੰਧਵਾਂ ਦਾ ਵਿਸ਼ੇਸ ਸਨਮਾਨ
ਕੋਟਕਪੂਰਾ 25 ਜੁਲਾਈ (ਗੁਰਦੀਪ ਸਿੰਘ ਢਿੱਲੋਂ )=ਸਾਬਕਾ ਫੌਜੀਆਂ ਦੀ ਜਥੇਬੰਦੀ ‘ਐਕਸ ਸਰਵਿਸਮੈਨ ਵੈਲਫੇਅਰ ਯੂਨੀਅਨ ਕੋਟਕਪੂਰਾ’ ਦੇ ਪ੍ਰਧਾਨ ਦਰਸ਼ਨ ਸਿੰਘ ਭੱਟੀ, ਸਰਪ੍ਰਸਤ ਹਰਦਿਆਲ ਸਿੰਘ ਝੱਖੜਵਾਲਾ ਅਤੇ ਜਨਰਲ ਸਕੱਤਰ ਪ੍ਰੇਮਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਸਥਾਨਕ ਮੁੱਖ ਦਫਤਰ ਵਿਖੇ ਵਿਸ਼ੇਸ਼ ਮੀਟਿੰਗ ਹੋਈ। ਇਸ ਮੌਕੇ  ਮੁੱਖ ਮਹਿਮਾਨ ਦੇ ਤੌਰ ‘ਤੇ ਪਹੁੰਚੇ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਆਖਿਆ ਕਿ ਸਾਡਾ ਦੇਸ਼, ਪੰਜਾਬ ਅਤੇ ਸਮਾਜ ਫੌਜੀ ਵੀਰਾਂ ਦਾ ਅਤੇ ਉਹਨਾਂ ਦੇ ਪਰਿਵਾਰਾਂ ਦਾ ਦੇਣਾ ਨਹੀਂ ਦੇ ਸਕਦਾ।ਉਨਾ ਫੌਜੀ ਵੀਰਾਂ ਦੀ ਮਿਹਨਤ, ਲਗਨ, ਇਮਾਨਦਾਰੀ ਅਤੇ ਕੁਰਬਾਨੀ ਦੇ ਜਜ਼ਬੇ ਦੀਆਂ ਅਨੇਕਾਂ ਉਦਾਹਰਨਾਂ ਦਿੰਦਿਆਂ ਦੱਸਿਆ ਕਿ ਅੱਜ ‘ਆਮ ਆਦਮੀ ਪਾਰਟੀ’ ਦੀ ਸਰਕਾਰ ਵੱਲੋਂ ਵੀ  ਫੌਜੀ ਵੀਰਾਂ ਦਾ ਮਾਣ-ਸਤਿਕਾਰ ਬਰਕਰਾਰ ਰੱਖਿਆ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਆਮ ਲੋਕਾਂ ਦੀ ਸਰਕਾਰ ਨੇ ਥੋੜੇ ਸਮੇਂ ਵਿੱਚ ਹੀ ਜੋ ਬਦਲਾਅ ਦੀ ਰਾਜਨੀਤੀ ਦੀ ਝਲਕ ਦਿਖਾਈ ਹੈ, ਉਸਨੇ ਜਿਥੇ ਵਿਰੋਧੀਆਂ ਨੂੰ ਭਾਜੜਾਂ ਪਾ ਦਿਤੀਆਂ ਹਨ, ਉਥੇ ਰਵਾਇਤੀ ਪਾਰਟੀਆਂ ਅਤੇ ਉਨ੍ਹਾਂ ਪਾਰਟੀਆਂ ਦੇ ਆਗੂਆਂ ਦੀ ਮੌਕਾਪ੍ਰਸਤੀ ਅਤੇ ਦੇਸ਼ ਨੂੰ ਲੁੱਟਣ ਵਾਲੀਆਂ ਲੁਕਵੀਆਂ ਨੀਤੀਆਂ ਵੀ ਜਨਤਕ ਕਰ ਦਿਤੀਆਂ ਹਨ।ਸਪੀਕਰ ਸ. ਸੰਧਵਾ ਨੇ 15 ਅਗਸਤ ਅਤੇ 26 ਜਨਵਰੀ ਵਾਲੇ ਇਤਿਹਾਸਕ ਦਿਨਾਂ ਮੌਕੇ ਹੋਣ ਵਾਲੇ ਸਰਕਾਰੀ ਸਮਾਗਮਾਂ ਵਿੱਚ ਫੌਜੀ ਵੀਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਬਣਦਾ ਮਾਨ ਸਤਿਕਾਰ ਪ੍ਰਸ਼ਾਸ਼ਨ ਵੱਲੋਂ ਦੇਣ  ਦਾ ਵਿਸ਼ਵਾਸ ਦਿਵਾਇਆ। ਜਥੇਬੰਦੀ ਵੱਲੋਂ ਰੱਖੀਆਂ ਸਾਰੀਆਂ ਮੰਗਾਂ ਪ੍ਰਵਾਨ ਕਰਦਿਆਂ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਆਖਿਆ ਕਿ ਕੁਝ ਦਿਨਾਂ ਬਾਅਦ ਸਾਬਕਾ ਫੌਜੀਆਂ ਦੀ ਜਥੇਬੰਦੀ ਨੂੰ ਆਪਣਾ ਦਫਤਰ ਨਵਿਆਉਣ, ਉਸ ਵਿੱਚ ਏਅਰ ਕੰਡੀਸ਼ਨਰ ਵਗੈਰਾ ਲਵਾਉਣ ਅਤੇ ਹੋਰ ਸਹੂਲਤਾਂ ਸਬੰਧੀ ਬਣਦੀ ਰਾਸ਼ੀ ਦਾ ਚੈੱਕ ਪਹੁੰਚਦਾ ਕਰ ਦਿੱਤਾ ਜਾਵੇਗਾ।ਇਸ ਮੌਕੇ ਸਮਾਜ ਸੇਵਕ ਗੁਰਿੰਦਰ ਸਿੰਘ ਮਹਿੰਦੀਰੱਤਾ, ਕੈਪਟਨ ਬਸੰਤ ਸਿੰਘ, ਕੈਪਟਨ ਗੁਰਜੰਟ ਸਿੰਘ, ਕੈਪਟਨ ਰੂਪ ਚੰਦ ਅਰੋੜਾ ਅਤੇ ਜਗਜੀਤ ਸਿੰਘ ਰੱਤੀਰੋੜੀ ਸਮੇਤ ਜਥੇਬੰਦੀ ਦੇ ਅਨੇਕਾਂ ਹੋਰ ਅਹੁਦੇਦਾਰ ਹਾਜਰ ਸਨ।
  • Related Posts

    ਬਲਾਚੌਰ ਵਿਖੇ ਭਾਜਪਾ ਦੀ ਅਹਿਮ ਮੀਟਿੰਗ, ਸੰਗਠਨ ਨੂੰ ਮਜ਼ਬੂਤ ਕਰਨ ਤੇ ਪਾਰਟੀ ਦੀਆਂ ਗਤੀਵਿਧੀਆਂ ਸਬੰਧੀ ਹੋਇਆ ਵਿਚਾਰ-ਵਟਾਂਦਰਾ

    Spread the love

    Spread the love ਬਲਾਚੌਰ, 29 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) : ਬਲਾਚੌਰ ਵਿਖੇ ਅੱਜ ਭਾਰਤੀ ਜਨਤਾ ਪਾਰਟੀ ਦੀ ਅਹਿਮ ਮੀਟਿੰਗ ਹੋਈ, ਜਿਸ ਵਿੱਚ ਪਾਰਟੀ ਦੀਆਂ ਗਤੀਵਿਧੀਆਂ, ਸੰਗਠਨਾਤਮਕ ਮਾਮਲਿਆਂ ਅਤੇ ਪਾਰਟੀ ਨੂੰ…

    ਆਂਗਨਵਾੜੀ ਸੈਂਟਰ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਬੱਚਿਆਂ ਨੇ ਪੇਸ਼ ਕੀਤੇ ਦੇਸ਼ ਭਗਤੀ ਦੇ ਗੀਤ, ਸ਼ਹੀਦ ਦੇ ਜੀਵਨ ਤੋਂ ਪ੍ਰੇਰਨਾ ਲੈਣ ਦਾ ਦਿੱਤਾ ਸੁਨੇਹਾ

    Spread the love

    Spread the love ਮਾਛੀਵਾੜਾ ਸਾਹਿਬ, 29=ਸਤੰਬਰ (ਸੁੱਚਾ ਬੰਗੜ) – ਸਥਾਨਕ ਆਂਗਨਵਾੜੀ ਸੈਂਟਰ ਨੰਬਰ 122 ਵਿਖੇ ਦੇਸ਼ ਦੇ ਮਹਾਨ ਕ੍ਰਾਂਤੀਕਾਰੀ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਹੀ ਸ਼ਰਧਾ…

    Leave a Reply

    Your email address will not be published. Required fields are marked *