ਬਰਨਾਲਾ ‘ਚ ਸਫਾਈ ਸੇਵਕਾਂ ‘ਤੇ ਲਾਠੀਚਾਰਜ ਲੋਕਤੰਤਰ ‘ਤੇ ਕਾਲਾ ਧੱਬਾ, ਸਰਕਾਰ ਨੇ ਆਪਣਾ ਅਸਲੀ ਚਿਹਰਾ ਦਿਖਾਇਆ:- ਸੰਦੀਪ  ਭਾਟੀਆ (ਸੋਨੂੰ) ਆਦੋਆਨਾ  ਦਿੱਲੀ ‘ਚ ਵਿਦਿਆਰਥੀਆਂ ਨੂੰ ਭੜਕਾਉਣ ਵਾਲੇ ‘ਆਪ’ ਆਗੂ ਪੰਜਾਬ ਦੇ ਪੇਪਰ ਲੀਕ ਮਾਮਲੇ ‘ਚ  ਕਿਉ  ਚੁੱਪ ਹਨ: ਭਾਜਪਾ ਆਗੂ

Spread the love
ਬਲਾਚੌਰ 26 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) ਸੀਨੀਅਰ ਭਾਜਪਾ ਆਗੂ ਸੰਦੀਪ ਭਾਟੀਆ (ਸੋਨੂੰ) ਆਦੋਆਨਾ ਨੇ ਬਰਨਾਲਾ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰ ਰਹੇ ਸਫਾਈ ਸੇਵਕਾਂ ‘ਤੇ ਪੰਜਾਬ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਇਸ ਨੂੰ ਗੈਰ-ਮਨੁੱਖੀ ਅਤੇ ਲੋਕਤੰਤਰ ਵਿਰੋਧੀ ਕਾਰਵਾਈ ਕਰਾਰ ਦਿੱਤਾ ਹੈ। ਸੋਨੂੰ ਭਾਟੀਆ ਨੇ ਕਿਹਾ ਕਿ ਇਹ ਕਾਰਵਾਈ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀ ਸ਼ਹਿ ‘ਤੇ ਕੀਤੀ ਗਈ ਹੈ, ਜਿਸ ਨਾਲ ਸਰਕਾਰ ਦਾ ਲੋਕ ਵਿਰੋਧੀ ਚਿਹਰਾ ਇੱਕ ਵਾਰ ਫਿਰ ਬੇਨਕਾਬ ਹੋਇਆ ਹੈ। ਸੋਨੂੰ ਭਾਟੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਸਲ ਵਿੱਚ ਕੁਝ ਖਾਸ ਸੱਤਾ ਦੇ ਲਾਲਚੀ ਲੋਕਾਂ ਦਾ ਟੋਲਾ ਬਣ ਕੇ ਰਹਿ ਗਈ ਹੈ, ਜਿਸ ਨੂੰ ਲੋਕਾਂ ਦੀਆਂ ਸਮੱਸਿਆਵਾਂ ਜਾਂ ਹੱਕਾਂ ਨਾਲ ਕੋਈ ਲੈਣਾ-ਦੇਣਾ ਨਹੀਂ। ਉਨ੍ਹਾਂ ਦੋਸ਼  ਲਗਾਇਆ ਕਿ ਜਦੋਂ ਵੀ ਕੋਈ ਵਰਗ ਆਪਣੇ ਹੱਕਾਂ ਲਈ ਸ਼ਾਂਤਮਈ ਢੰਗ ਨਾਲ ਆਵਾਜ਼ ਉਠਾਉਂਦਾ ਹੈ ਤਾਂ ਪੰਜਾਬ ਸਰਕਾਰ ਉਸ ਦੀ ਆਵਾਜ਼ ਨੂੰ ਡੰਡੇ ਦੇ ਜ਼ੋਰ ‘ਤੇ ਦਬਾਉਣ ਦੀ ਕੋਸ਼ਿਸ਼ ਕਰਦੀ ਹੈ। ਸੋਨੂੰ ਭਾਟੀਆ ਕਿਹਾ ਕਿ ਪੰਜਾਬ ਦੇ ਲੋਕ ਹੁਣ ‘ਆਪ’ ਸਰਕਾਰ ਦੀਆਂ ਨੀਤੀਆਂ ਅਤੇ ਕਾਰਗੁਜ਼ਾਰੀਆਂ ਨੂੰ ਚੰਗੀ ਤਰ੍ਹਾਂ ਸਮਝ ਚੁੱਕੇ ਹਨ ਅਤੇ ਆਉਣ ਵਾਲੀਆਂ ਪੰਜਾਬ ਵਿਧਾਨਸਭਾ ਚੋਣਾਂ ਸਮੇਂ ਇਸ ਦਾ ਜਵਾਬ ਜ਼ਰੂਰ ਦੇਣਗੇ। ਸੋਨੂੰ ਭਾਟੀਆ ਇਹ ਵੀ ਕਿਹਾ ਕਿ ਦਿੱਲੀ ਵਿੱਚ ਵਿਦਿਆਰਥੀਆਂ ਨੂੰ ਹਿੰਸਾ ਲਈ ਭੜਕਾਉਣ ਵਿੱਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਦਾ ਬਰਾਬਰ ਦਾ ਹੱਥ ਹੈ ਅਤੇ ਦੋਵੇਂ ਪਾਰਟੀਆਂ ਸਿਆਸੀ ਲਾਭ ਲਈ ਨੌਜਵਾਨਾਂ ਨੂੰ ਗੁੰਮਰਾਹ ਕਰਨ ਤੋਂ ਵੀ ਗੁਰੇਜ਼ ਨਹੀਂ ਕਰਦੀਆਂ।  ਸੋਨੂੰ ਭਾਟੀਆ  ਕਿਹਾ ਕਿ ਫਰੀਦਕੋਟ ਸਥਿਤ ਬਾਬਾ ਫਰੀਦ ਯੂਨੀਵਰਸਿਟੀ ਦੇ ਪੇਪਰ ਲੀਕ ਮਾਮਲੇ ਨਾਲ ਸੂਬੇ ਦੀ ਸਿੱਖਿਆ ਪ੍ਰਣਾਲੀ ‘ਤੇ ਗੰਭੀਰ ਸਵਾਲ ਖੜ੍ਹੇ ਹੋਏ ਹਨ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਨਾ ਤਾਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਇਸ ਮਾਮਲੇ ‘ਤੇ ਕੁਝ ਬੋਲ ਰਹੇ ਹਨ ਅਤੇ ਨਾ ਹੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੋਸ਼ੀਆਂ ਖ਼ਿਲਾਫ਼ ਕੋਈ ਸਖ਼ਤ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਪੇਪਰ ਲੀਕ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ ਤਾਂ ਜੋ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਕੋਈ ਰਹਿਮ ਨਾ ਮਿਲੇ। ਸੋਨੂੰ ਭਾਟੀਆ ਨੇ ਕਿਹਾ ਕਿ ਪੰਜਾਬ ਨੂੰ ਬਦਲੇ ਦੀ ਰਾਜਨੀਤੀ ਨਹੀਂ, ਸਗੋਂ ਸੁਸ਼ਾਸਨ, ਪਾਰਦਰਸ਼ਤਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਦੀ ਲੋੜ ਹੈ। ਸਰਕਾਰ ਨੂੰ ਵਿਰੋਧ ਦੀ ਆਵਾਜ਼ ਨੂੰ ਦਬਾਉਣ ਦੀ ਬਜਾਏ ਲੋਕਾਂ ਦੀਆਂ ਜਾਇਜ਼ ਮੰਗਾਂ ਸੁਣ ਕੇ ਉਨ੍ਹਾਂ ਦਾ ਹੱਲ ਕਰਨਾ ਚਾਹੀਦਾ ਹੈ।
  • Related Posts

    ਸਾਫ-ਸੁਥਰੇ ਵਾਤਾਵਰਣ ਅਤੇ ਸ਼ੁੱਧ ਹਵਾ ਲਈ ਵਾਹਨਾਂ ਤੋਂ ਨਿਕਲਣ ਵਾਲੇ ਪ੍ਰਦੂਸ਼ਣ ਦੀ ਰੋਕਥਾਮ ਜਰੂਰੀ — ਗੁਰਦੀਪ ਸਿੰਘ ਕੰਗ * ਮੁਹੱਲਾ ਸ਼ਿਵਪੁਰੀ ਵਿਖੇ ਲਗਾਇਆ ਬੈਟਰੀ ਤੇ ਪ੍ਰਦੂਸ਼ਣ ਚੈੱਕਅਪ ਕੈਂਪ

    Spread the love

    Spread the loveਫਗਵਾੜਾ 1 ਅਕਤੂਬਰ ( ਪ੍ਰੀਤ ਕੌਰ ਪ੍ਰੀਤੀ ) ਫਗਵਾੜਾ ਦੀ ਸੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ ਕਲੱਬ ਫਗਵਾੜਾ ਪ੍ਰਾਈਡ ਵਲੋਂ ਦੀਸ਼ਾਂਤ ਬੈਟਰੀ ਹਾਊਸ ਫਰੈਂਡਜ ਕਲੋਨੀ ਦੇ ਸਹਿਯੋਗ ਸਦਕਾ…

    ਅਕਾਲੀ ਦਲ ਵਾਰਿਸ਼ ਪੰਜਾਬ ਦੇ ਹਰਿਆਣਾ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਮੰਡੇਵਰ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਅਸਥਾਨ ਤੇ ਨਤਮਸਤਕ ਹੋਏ

    Spread the love

    Spread the loveਨੂਰਪੁਰ ਬੇਦੀ ਦਲਜੀਤ ਚਨੌਲੀ=ਜਥੇਬੰਦੀ ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਸੁਖਵਿੰਦਰ ਸਿੰਘ ਮੰਡੇਵਰ ਨੂੰ ਜਥੇਬੰਦੀ ਵਾਰਸ ਪੰਜਾਬ ਹਰਿਆਣਾ ਦੇ…

    Leave a Reply

    Your email address will not be published. Required fields are marked *