cਵਿਖੇ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵੰਡੇ ਗਏ ਸਕੂਲ ਬੈਗ: ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਨੇ ਕੀਤਾ ਵਿਦਿਆਰਥੀਆਂ ਦਾ ਉਤਸ਼ਾਹ ਵਧਾਇਆ

Spread the love
ਬਲਾਚੌਰ, 26 ਜੁਲਾਈ (ਜਤਿੰਦਰਪਾਲ ਸਿੰਘ ਕਲੇਰ):=ਸਿੱਖਿਆ ਦੇ ਖੇਤਰ ਵਿੱਚ ਲਗਾਤਾਰ ਹੋ ਰਹੇ ਨਵੇਂ ਸੁਧਾਰਾਂ ਅਤੇ ਵਿਦਿਆਰਥੀਆਂ ਨੂੰ ਪੜ੍ਹਾਈ ਪ੍ਰਤੀ ਹੋਰ ਉਤਸ਼ਾਹਿਤ ਕਰਨ ਦੇ ਉਦੇਸ਼ ਤਹਿਤ ਅੱਜ ਸਕੂਲ ਆਫ ਐਮੀਨੈਂਸ ਬਲਾਚੌਰ ਵਿਖੇ ਇੱਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਕੂਲ ਵਿੱਚ ਪੜ੍ਹਦੇ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ਗਏ, ਜਿਸ ਨਾਲ ਬੱਚਿਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।ਇਸ ਸਮਾਗਮ ਵਿੱਚ ਵਿਸ਼ੇਸ਼ ਤੌਰ ‘ਤੇ ਪਹੁੰਚੇ ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮਾਨ ਸਰਕਾਰ ਸੂਬੇ ਵਿੱਚ ਸਿੱਖਿਆ ਦੇ ਖੇਤਰ ਨੂੰ ਹੋਰ ਮਜ਼ਬੂਤ ਅਤੇ ਮਿਆਰੀ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਟੀਚਾ ਹਰ ਵਿਦਿਆਰਥੀ ਨੂੰ ਬਿਹਤਰ ਸਹੂਲਤਾਂ ਅਤੇ ਉੱਚ ਪੱਧਰੀ ਸਿੱਖਿਆ ਪ੍ਰਦਾਨ ਕਰਨਾ ਹੈ ਤਾਂ ਜੋ ਸਰਕਾਰੀ ਸਕੂਲਾਂ ਦੇ ਬੱਚੇ ਆਪਣੇ ਸੁਪਨੇ ਪੂਰੇ ਕਰ ਸਕਣ। ਇਸ ਮੌਕੇ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੇ ਪੰਜਾਬ ਸਰਕਾਰ ਅਤੇ ਹਲਕਾ ਵਿਧਾਇਕ ਦਾ ਇਸ ਭਲਾਈ ਕਾਰਜ ਲਈ ਤਹਿ ਦਿਲੋਂ ਧੰਨਵਾਦ ਕੀਤਾ।
  • Related Posts

    ਤਲਵੰਡੀ ਪੁੱਲ ਚੌਂਕ ‘ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ, ਬਰਨਾਲਾ ਲਾਠੀਚਾਰਜ ਤੇ ਪਟਿਆਲਾ ਕਾਰਵਾਈ ਦੀ ਕੀਤੀ ਨਿੰਦਾ। *ਹੱਕਾਂ ਦੀ ਆਵਾਜ਼ ਦਬਾਉਣ ਦੇ ਦੋਸ਼; ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕਈ ਥਾਵਾਂ ‘ਤੇ ਫੂਕੇ ਸਰਕਾਰਾਂ ਦੇ ਪੁਤਲੇ।

    Spread the love

    Spread the loveਪਰਮਜੀਤ ਸਿੰਘ, ਪੰਜਾਬ ਦਾ ਖੁਲਾਸਾ=ਸੁਲਤਾਨਪੁਰ ਲੋਧੀ/ਡਡਵਿੰਡੀ -ਸੁਲਤਾਨਪੁਰ ਲੋਧੀ, ਜ਼ਿਲ੍ਹਾ ਕਪੂਰਥਲਾ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਦੀ ਰਹਿਨੁਮਾਈ ਹੇਠ ਐਤਵਾਰ ਨੂੰ ਸੁਲਤਾਨਪੁਰ…

    ਪੀਐਚਡੀ ਦੀ ਵਿਦਿਆਰਥਣ ਨੇ ਲਾਏ ਪੰਜਾਬ ਕੇਂਦਰੀ ਯੂਨੀਵਰਸਿਟੀ ਘੁੱਦਾ ਦੇ ਹੈੱਡ ਪ੍ਰੋਫੈਸਰ ‘ਤੇ ਮਾਨਸਿਕ ਪਰੇਸ਼ਾਨ ਕਰਨ ਦੇ ਦੋਸ਼ 

    Spread the love

    Spread the love ਬਠਿੰਡਾ 26 ਜੁਲਾਈ(ਸੁਰਿੰਦਰਪਾਲ ਸਿੰਘ):ਪ੍ਰੈੱਸ ਕਲੱਬ ਬਠਿੰਡਾ ਵਿਖੇ ਪੱਤਰਕਾਰਵਾਰਤਾ ਮੌਕੇ ਪੀਐਚਡੀ ਬੋਟਨੀ ਦੀ ਵਿਦਿਆਰਥਣ ਸਾਕਸ਼ੀ ਯਾਦਵ ਨੇ ਆਪਣੇ ਡਿਪਾਰਟਮੈਂਟ ਦੇ ਹੈਡ ਅਤੇ ਸੁਪਰਵਾਈਜ਼ਰ ਡਾਕਟਰ ਵਿਨੇ ਕੁਮਾਰ ‘ਤੇ ਸੰਗੀਨ…

    Leave a Reply

    Your email address will not be published. Required fields are marked *