ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਦੀ ਮੀਟਿੰਗ ਦੌਰਾਨ  ਮਹਾਨ ਕੀਰਤਨ ਦਰਬਾਰ ਅਤੇ ਗੁਰਮਤਿ ਸਮਾਗਮਾਂ ਸਬੰਧੀ ਅਹਿਮ ਵਿਚਾਰਾਂ।  *ਗਿਆਨੀ ਸਰਬਜੀਤ ਸਿੰਘ ਲੁਧਿਆਣੇ ਵਾਲਿਆਂ ਵੱਲੋਂ ਸੰਗਤਾਂ ਨੂੰ ਗੁਰਮਤਿ ਸਮਾਗਮਾਂ ਵਿੱਚ ਵੱਧ ਚੜ੍ਹ ਕੇ ਸਹਿਯੋਗ ਕਰਨ ਦੀ ਅਪੀਲ।*

Spread the love
ਨਵਾਂਸ਼ਹਿਰ 26 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) =ਹਰ ਸਾਲ ਦੀ ਤਰ੍ਹਾਂ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵੱਲੋਂ ਕਰਵਾਏ ਜਾਂਦੇ ਮਹਾਨ ਕੀਰਤਨ ਦਰਬਾਰ ਅਤੇ ਅਲੱਗ ਅਲੱਗ ਪਿੰਡਾਂ ਵਿੱਚ ਗੁਰਮਤਿ ਸਮਾਗਮਾਂ ਦੀਆਂ ਤਿਆਰੀਆਂ ਸਬੰਧੀ ਇੱਕ ਵਿਸ਼ੇਸ਼ ਮੀਟਿੰਗ ਗੁਰੂ ਨਾਨਕ ਮਿਸ਼ਨ ਸੇਵਾ ਸੋਸਾਇਟੀ ਦੇ ਦਫਤਰ ਵਿਖੇ ਹੋਈ ਜਿਸ ਦੀ ਪ੍ਰਧਾਨਗੀ ਸੁਸਾਇਟੀ ਦੇ ਮੁੱਖ ਸਰਪ੍ਰਸਤ ਅਤੇ ਮਹਾਨ ਵਿਦਵਾਨ ਗਿਆਨੀ ਸਰਬਜੀਤ ਸਿੰਘ ਲੁਧਿਆਣੇ ਵਾਲਿਆਂ ਵੱਲੋਂ ਕੀਤੀ ਗਈ। ਮੀਟਿੰਗ ਦੌਰਾਨ ਇਸ ਸਾਲ ਕਰਵਾਏ ਜਾਣ ਵਾਲੇ ਅੱਠਵੇਂ ਮਹਾਨ ਕੀਰਤਨ ਦਰਬਾਰ ਦੀਆਂ ਤਿਆਰੀਆਂ ਸਬੰਧੀ ਵਿਚਾਰਾਂ ਕੀਤੀਆਂ ਗਈਆਂ। ਇਹ ਕੀਰਤਨ ਦਰਬਾਰ 14, 15 ਅਤੇ 16 ਨਵੰਬਰ ਨੂੰ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਦੀ ਗਰਾਊਂਡ ਵਿਖੇ ਕਰਵਾਏ ਜਾਣੇ ਹਨ ਜਿਸ ਵਿੱਚ ਪੰਥ ਦੇ ਮਹਾਨ ਕੀਰਤਨੀ ਜਥੇ ਅਤੇ ਕਥਾਵਾਚਕ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਣਗੇ। ਇਹਨਾਂ ਬੁਲਾਰਿਆਂ ਨਾਲ ਸੰਪਰਕ ਸਾਧਿਆ ਜਾ ਰਿਹਾ ਹੈ ਅਤੇ ਇਸ ਸਬੰਧੀ ਵਿਸਤ੍ਰਿਤ ਜਾਣਕਾਰੀ ਆਉਣ ਵਾਲੇ ਕੁਝ ਦਿਨਾਂ ਵਿੱਚ ਸੰਗਤਾਂ ਨਾਲ ਸਾਂਝੀ ਕੀਤੀ ਜਾਵੇਗੀ । ਧੰਨ ਧੰਨ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 557 ਸਾਲਾ ਮਹਾਨ ਕੀਰਤਨ ਦਰਬਾਰ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ 20 ਦੇ ਕਰੀਬ ਗੁਰਮਤਿ ਸਮਾਗਮ ਜਿਲਾ ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ ਅਤੇ ਮਾਛੀਵਾੜਾ ਏਰੀਏ ਵਿੱਚ ਕਰਵਾਏ ਜਾਣ ਦੇ ਪ੍ਰੋਗਰਾਮ ਨੂੰ ਵੀ ਇਸ ਮੀਟਿੰਗ ਦੌਰਾਨ ਅੰਤਿਮ ਰੂਪ ਦਿੱਤਾ ਗਿਆ। ਸਮਾਗਮ ਲਈ ਸੁਨਿਸ਼ਚਿਤ ਕੀਤੇ ਗਏ ਪਿੰਡਾਂ ਸ਼ਹਿਰਾਂ ਅਤੇ ਇਹਨਾਂ ਸਮਾਗਮ ਵਿੱਚ ਹਾਜਰੀ ਭਰਨ ਵਾਲੇ ਬੁਲਾਰਿਆਂ ਦੀ ਲਿਸਟ ਵੀ ਕੁਝ ਹੀ ਦਿਨਾਂ ਵਿੱਚ ਜਾਰੀ ਕਰ ਦਿੱਤੀ ਜਾਵੇਗੀ। ਹਰ ਸਾਲ ਦੀ ਤਰ੍ਹਾਂ ਸੰਗਤਾਂ ਦੀ ਇਹਨਾਂ ਸਮਾਗਮਾਂ ਵਿੱਚ ਸ਼ਮੂਲੀਅਤ ਕਰਾਉਣ ਲਈ ਬੱਸਾਂ ਅਤੇ ਹੋਰ ਯਾਤਾਯਾਤ ਦੇ ਸਾਧਨਾਂ ਦਾ ਪ੍ਰਬੰਧ ਕਰਨ ਬਾਰੇ ਵੀ ਮੀਟਿੰਗ ਦੌਰਾਨ ਚਰਚਾ ਕੀਤੀ ਗਈ ਤਾਂ ਕਿ ਵੱਧ ਤੋਂ ਵੱਧ ਸੰਗਤਾਂ ਇਹਨਾਂ ਸਮਾਗਮਾਂ ਦੌਰਾਨ ਗੁਰਮਤਿ ਪ੍ਰਚਾਰ ਦਾ ਲਾਹਾ ਲੈ ਸਕਣ। ਇਹ ਜਾਣਕਾਰੀ ਸਾਂਝੀ ਕਰਦੇ ਹੋਏ ਸੁਸਾਇਟੀ ਦੇ ਮੁੱਖ ਸੇਵਾਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਉਹ ਪੰਥ ਦੇ ਪ੍ਰਸਿੱਧ ਵਿਦਵਾਨ ਭਾਈ ਪਿੰਦਰਪਾਲ ਸਿੰਘ ਜੀ, ਭਾਈ ਹਰਪਾਲ ਸਿੰਘ ਜੀ ਫਤਿਹਗੜ੍ਹ ਸਾਹਿਬ ਵਾਲੇ, ਪੰਥ ਦੇ ਮਹਾਨ ਕੀਰਤਨੀਏ ਭਾਈ ਅਨੰਤ ਵੀਰ ਸਿੰਘ ਜੀ, ਭਾਈ ਚਰਨਜੀਤ ਸਿੰਘ ਜੀ ਹੀਰਾ ਭਾਈ ਸਿਮਰਨਜੀਤ ਸਿੰਘ ਜੀ ਯੂ ਐਸ ਏ (ਸਪੁੱਤਰ ਗੁਰਪੁਰਵਾਸੀ ਭਾਈ ਇੰਦਰਜੀਤ ਸਿੰਘ ਜੀ ਬੰਬੇ ਵਾਲੇ), ਭਾਈ ਤਰਨਵੀਰ ਸਿੰਘ ਰੱਬੀ ਤੋਂ ਇਲਾਵਾ ਪੰਥ ਦੇ ਨਾਮੀ ਕੀਰਤਨੀ ਜਥੇ ਅਤੇ ਵਿਦਵਾਨ ਕਥਾ ਵਾਚਕਾਂ ਨਾਲ ਵੀ ਸੰਪਰਕ ਵਿਚ ਸਨ। ਇਹਨਾਂ ਸਮਾਗਮਾਂ ਦੌਰਾਨ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਜਥਿਆਂ ਵੱਲੋਂ ਮਿਲ ਕੇ ਇੱਕ ਦਿਨ ਦੇ ਆਤਮ ਰਸ ਕੀਰਤਨ ਦਰਬਾਰ ਕਰਵਾਉਣ  ਸਬੰਧੀ ਵੀ ਮੀਟਿੰਗ ਵਿੱਚ ਵਿਚਾਰਾ ਕੀਤੀਆਂ ਗਈਆਂ। ਸੋਸਾਇਟੀ ਦੇ ਮੁੱਖ ਸਰਪ੍ਰਸਤ ਗਿਆਨੀ ਸਰਬਜੀਤ ਸਿੰਘ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਕਰਵਾਏ ਜਾ ਰਹੇ  ਮਹਾਨ ਕੀਰਤਨ ਦਰਬਾਰ ਅਤੇ ਗੁਰਮਤਿ ਸਮਾਗਮਾਂ ਵਿੱਚ ਵੱਧ ਚੜ੍ਹ ਕੇ ਸਹਿਯੋਗ ਅਤੇ ਸ਼ਮੂਲੀਅਤ ਕਰਨ। ਮੀਟਿੰਗ ਦੌਰਾਨ ਸੋਸਾਇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਵਿੱਚ ਉੱਤਮ ਸਿੰਘ ਸੇਠੀ,  ਦੀਦਾਰ ਸਿੰਘ ਗਹੂੰਣ, ਜਗਜੀਤ ਸਿੰਘ ਸੈਣੀ, ਜਗਦੀਪ ਸਿੰਘ, ਪਰਮਿੰਦਰ ਸਿੰਘ ਕੰਵਲ, ਭਾਈ ਤਰਲੋਚਨ ਸਿੰਘ ਖਟਕੜ ਕਲਾਂ,  ਭਾਈ ਕੁਲਵਿੰਦਰ ਸਿੰਘ ਸੁੱਧਾ ਮਾਜਰਾ ਇੰਦਰਜੀਤ ਸਿੰਘ ਬਾਹੜਾ, ਜਗਜੀਤ ਸਿੰਘ ਬਾਟਾ, ਪਲਵਿੰਦਰ ਸਿੰਘ ਕਰਿਆਮ, ਜਸਵਿੰਦਰ ਸਿੰਘ ਸੈਣੀ, ਮਹਿੰਦਰ ਪਾਲ ਚੰਦਰ ਪ੍ਰਧਾਨ, ਕੁਲਜੀਤ ਸਿੰਘ ਖਾਲਸਾ, ਗਿਆਨ ਸਿੰਘ, ਰਾਜਵੀਰ ਸਿੰਘ ਬੈਂਸ, ਬਲਦੇਵ ਸਿੰਘ ਯੂਕੋ ਬੈਂਕ੍ਰ, ਦਲਜੀਤ ਸਿੰਘ ਕਰੀਹਾ, ਹਰਦੀਪ ਸਿੰਘ ਸਰਪੰਚ ਗੜ੍ਹ ਪਧਾਣਾ, ਮਨਮੋਹਨ ਸਿੰਘ ਕੰਵਲ, ਗੁਰਚਰਨ ਸਿੰਘ ਪਾਬਲਾ ਹਰਪਾਲ ਸਿੰਘ ਗਰੇਵਾਲ,  ਮਾਸਟਰ ਕੁਲਵਿੰਦਰ ਸਿੰਘ ਭੀਨ, ਡਾ: ਭਗਵਾਨ ਸਿੰਘ, ਭਾਈ ਗੁਰਦੇਵ ਸਿੰਘ ਮੁਬਾਰਕਪੁਰ, ਦਲਜੀਤ ਸਿੰਘ ਬਡਵਾਲ, ਹਰਵਿੰਦਰ ਸਿੰਘ  ਹਾਈਵੇ ਟਾਇਰ, ਜਸਕਰਨ ਸਿੰਘ ਹੰਸਰੋਂ, ਸੁੱਚਾ ਸਿੰਘ ਬੀਡੀਸੀ ਕਲੋਨੀ, ਸੋਹਨ ਸਿੰਘ ਉਸਤਾਦ ਅਤੇ ਸੁਰਿੰਦਰ ਸਿੰਘ ਵੀ ਸ਼ਾਮਲ ਸਨ।
  • Related Posts

    ਤਲਵੰਡੀ ਪੁੱਲ ਚੌਂਕ ‘ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ, ਬਰਨਾਲਾ ਲਾਠੀਚਾਰਜ ਤੇ ਪਟਿਆਲਾ ਕਾਰਵਾਈ ਦੀ ਕੀਤੀ ਨਿੰਦਾ। *ਹੱਕਾਂ ਦੀ ਆਵਾਜ਼ ਦਬਾਉਣ ਦੇ ਦੋਸ਼; ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕਈ ਥਾਵਾਂ ‘ਤੇ ਫੂਕੇ ਸਰਕਾਰਾਂ ਦੇ ਪੁਤਲੇ।

    Spread the love

    Spread the loveਪਰਮਜੀਤ ਸਿੰਘ, ਪੰਜਾਬ ਦਾ ਖੁਲਾਸਾ=ਸੁਲਤਾਨਪੁਰ ਲੋਧੀ/ਡਡਵਿੰਡੀ -ਸੁਲਤਾਨਪੁਰ ਲੋਧੀ, ਜ਼ਿਲ੍ਹਾ ਕਪੂਰਥਲਾ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਦੀ ਰਹਿਨੁਮਾਈ ਹੇਠ ਐਤਵਾਰ ਨੂੰ ਸੁਲਤਾਨਪੁਰ…

    ਪੀਐਚਡੀ ਦੀ ਵਿਦਿਆਰਥਣ ਨੇ ਲਾਏ ਪੰਜਾਬ ਕੇਂਦਰੀ ਯੂਨੀਵਰਸਿਟੀ ਘੁੱਦਾ ਦੇ ਹੈੱਡ ਪ੍ਰੋਫੈਸਰ ‘ਤੇ ਮਾਨਸਿਕ ਪਰੇਸ਼ਾਨ ਕਰਨ ਦੇ ਦੋਸ਼ 

    Spread the love

    Spread the love ਬਠਿੰਡਾ 26 ਜੁਲਾਈ(ਸੁਰਿੰਦਰਪਾਲ ਸਿੰਘ):ਪ੍ਰੈੱਸ ਕਲੱਬ ਬਠਿੰਡਾ ਵਿਖੇ ਪੱਤਰਕਾਰਵਾਰਤਾ ਮੌਕੇ ਪੀਐਚਡੀ ਬੋਟਨੀ ਦੀ ਵਿਦਿਆਰਥਣ ਸਾਕਸ਼ੀ ਯਾਦਵ ਨੇ ਆਪਣੇ ਡਿਪਾਰਟਮੈਂਟ ਦੇ ਹੈਡ ਅਤੇ ਸੁਪਰਵਾਈਜ਼ਰ ਡਾਕਟਰ ਵਿਨੇ ਕੁਮਾਰ ‘ਤੇ ਸੰਗੀਨ…

    Leave a Reply

    Your email address will not be published. Required fields are marked *