ਇਤਿਹਾਸਕ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਸਾਹਿਬ ਵਿਖੇ ਐਤਵਾਰ ਨੂੰ ਸਜਿਆ ਧਾਰਮਿਕ ਦੀਵਾਨ, ਸੰਗਤਾਂ ਨੇ ਟੇਕਿਆ ਮੱਥਾ

Spread the love
ਸ੍ਰੀ ਕੀਰਤਪੁਰ ਸਾਹਿਬ,26 ਜੁਲਾਈ, (ਮਨਦੀਪ)= ਇਤਿਹਾਸਕ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਸਾਹਿਬ ਵਿਖੇ ਐਤਵਾਰ ਦੇ ਦਿਨ ਸ਼ਰਧਾ ਅਤੇ ਸਤਿਕਾਰ ਨਾਲ ਧਾਰਮਿਕ ਦੀਵਾਨ ਸਜਾਏ ਗਏ। ਸਵੇਰ ਤੋਂ ਹੀ ਵੱਡੀ ਗਿਣਤੀ ਵਿੱਚ ਸੰਗਤਾਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਲਈ ਪਹੁੰਚਣੀਆਂ ਸ਼ੁਰੂ ਹੋ ਗਈਆਂ। ਸੰਗਤਾਂ ਨੇ ਗੁਰੂ ਚਰਨਾਂ ਵਿੱਚ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ।
ਜ਼ਿਕਰਯੋਗ ਹੈ ਕਿ ਇਤਿਹਾਸਕ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਸਾਹਿਬ ਵਿਖੇ ਹਰ ਐਤਵਾਰ ਨੂੰ ਦੂਰ-ਦੁਰਾਡੇ ਇਲਾਕਿਆਂ ਤੋਂ ਵੀ ਵੱਡੀ ਗਿਣਤੀ ਵਿੱਚ ਸੰਗਤਾਂ ਦਰਸ਼ਨ-ਦੀਦਾਰੇ ਕਰਨ ਲਈ ਪਹੁੰਚਦੀਆਂ ਹਨ। ਸੰਗਤਾਂ ਗੁਰੂ ਘਰ ਵਿੱਚ ਮੱਥਾ ਟੇਕ ਕੇ ਆਪਣੀਆਂ ਮਨੋਕਾਮਨਾਵਾਂ ਦੀ ਪੂਰਤੀ ਲਈ ਅਰਦਾਸ ਕਰਦੀਆਂ ਹਨ । ਧਾਰਮਿਕ ਆਸਥਾ ਦਾ ਇਹ ਕੇਂਦਰ ਹਰ ਐਤਵਾਰ ਸੰਗਤਾਂ ਦੀ ਭਾਰੀ ਆਮਦ ਨਾਲ ਰੌਣਕਾਂ ਨਾਲ ਭਰਿਆ ਰਹਿੰਦਾ ਹੈ।
ਫੋਟੋ ਕੈਪਸ਼ਨ
ਗੁਰਦੁਆਰਾ ਬਾਬਾ ਗੁਰਦਿੱਤਾ ਜੀ ਵਿਖੇ ਮੱਥਾ ਟੇਕਦੀਆਂ ਹੋਈਆਂ ਸੰਗਤਾਂ
  • Related Posts

    ਸਾਫ-ਸੁਥਰੇ ਵਾਤਾਵਰਣ ਅਤੇ ਸ਼ੁੱਧ ਹਵਾ ਲਈ ਵਾਹਨਾਂ ਤੋਂ ਨਿਕਲਣ ਵਾਲੇ ਪ੍ਰਦੂਸ਼ਣ ਦੀ ਰੋਕਥਾਮ ਜਰੂਰੀ — ਗੁਰਦੀਪ ਸਿੰਘ ਕੰਗ * ਮੁਹੱਲਾ ਸ਼ਿਵਪੁਰੀ ਵਿਖੇ ਲਗਾਇਆ ਬੈਟਰੀ ਤੇ ਪ੍ਰਦੂਸ਼ਣ ਚੈੱਕਅਪ ਕੈਂਪ

    Spread the love

    Spread the loveਫਗਵਾੜਾ 1 ਅਕਤੂਬਰ ( ਪ੍ਰੀਤ ਕੌਰ ਪ੍ਰੀਤੀ ) ਫਗਵਾੜਾ ਦੀ ਸੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ ਕਲੱਬ ਫਗਵਾੜਾ ਪ੍ਰਾਈਡ ਵਲੋਂ ਦੀਸ਼ਾਂਤ ਬੈਟਰੀ ਹਾਊਸ ਫਰੈਂਡਜ ਕਲੋਨੀ ਦੇ ਸਹਿਯੋਗ ਸਦਕਾ…

    ਅਕਾਲੀ ਦਲ ਵਾਰਿਸ਼ ਪੰਜਾਬ ਦੇ ਹਰਿਆਣਾ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਮੰਡੇਵਰ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਅਸਥਾਨ ਤੇ ਨਤਮਸਤਕ ਹੋਏ

    Spread the love

    Spread the loveਨੂਰਪੁਰ ਬੇਦੀ ਦਲਜੀਤ ਚਨੌਲੀ=ਜਥੇਬੰਦੀ ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਸੁਖਵਿੰਦਰ ਸਿੰਘ ਮੰਡੇਵਰ ਨੂੰ ਜਥੇਬੰਦੀ ਵਾਰਸ ਪੰਜਾਬ ਹਰਿਆਣਾ ਦੇ…

    Leave a Reply

    Your email address will not be published. Required fields are marked *