ਲਾਇਨਜ਼ ਕਲੱਬ ਜੈਤੋ ਗੰਗਸਰ ਨੇ ਸੇਵਾ ਨਾਲ ਜਗਾਈ ਸਿਹਤ ਦੀ ਜੋਤ ਬੇਸਹਾਰਾ ਗਊਸ਼ਾਲਾ ਵਿੱਚ ਮੁਫ਼ਤ ਸ਼ੂਗਰ ਜਾਂਚ ਕੈਂਪ, ਗਊ ਸੇਵਾ ਰਾਹੀਂ ਮਨੁੱਖਤਾ ਦਾ ਦਿੱਤਾ ਸੰਦੇਸ਼

Spread the love
ਜੈਤੋ, (ਮਨਜੀਤ ਸਿੰਘ ਢੱਲਾ) :=ਲਾਇਨਜ਼ ਕਲੱਬ ਜੈਤੋ ਗੰਗਸਰ ਵੱਲੋਂ ਸਮਾਜ ਸੇਵਾ ਦੇ ਆਪਣੇ ਸੰਕਲਪ ਨੂੰ ਅੱਗੇ ਵਧਾਉਂਦਿਆਂ ਬੇਸਹਾਰਾ ਗਊਸ਼ਾਲਾ, ਜੈਤੋ ਵਿਖੇ ਮੁਫ਼ਤ ਸ਼ੂਗਰ ਜਾਂਚ ਕੈਂਪ ਆਯੋਜਿਤ ਕੀਤਾ ਗਿਆ। ਇਹ ਕੈਂਪ ਕਲੱਬ ਦੇ ਪ੍ਰਧਾਨ ਪ੍ਰਦੀਪ ਸਿੰਗਲਾ ਦੀ ਪ੍ਰਧਾਨਗੀ ਹੇਠ ਅਤੇ ਲਾਇਨ ਆਈ ਕੇਅਰ ਸੈਂਟਰ ਜੈਤੋ ਦੇ ਚੇਅਰਮੈਨ ਰਾਕੇਸ਼ ਰੋਮਾਣਾ ਦੀ ਅਗਵਾਈ ਵਿੱਚ ਪ੍ਰੋਜੈਕਟ ਚੇਅਰਮੈਨ ਰਾਮ ਅਵਤਾਰ ਵਰਮਾ ਵੱਲੋਂ ਕਲੱਬ ਮੈਂਬਰਾਂ ਦੇ ਸਹਿਯੋਗ ਨਾਲ ਲਗਾਇਆ ਗਿਆ।ਕਲੱਬ ਦੇ ਪੀ.ਆਰ.ਓ. ਸੰਜੀਵ ਸ਼ਰਮਾ ‘ਟੀਨੂ’ ਅਤੇ ਪ੍ਰੋਜੈਕਟ ਚੇਅਰਮੈਨ ਰਾਮ ਅਵਤਾਰ ਵਰਮਾ ਨੇ ਦੱਸਿਆ ਕਿ ਇਹ ਮੁਫ਼ਤ ਸ਼ੂਗਰ ਜਾਂਚ ਕੈਂਪ ਕਲੱਬ ਦੇ ਡਾਇਰੈਕਟਰ ਅਤੇ ਸਾਬਕਾ ਪ੍ਰਧਾਨ ਸਪਨ ਕੋਠਾਰੀ ਅਤੇ ਸਾਬਕਾ ਪ੍ਰਧਾਨ ਕੁਲਭੂਸ਼ਣ ਮਹੇਸ਼ਵਰੀ ਦੇ ਜਨਮ ਦਿਵਸ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਕਲੱਬ ਮੈਂਬਰਾਂ ਨੇ ਬੇਸਹਾਰਾ ਗਊਸ਼ਾਲਾ ਵਿੱਚ ਗਊ ਮਾਤਾ ਲਈ ਚਾਰੇ ਦੀ ਸੇਵਾ ਕਰਦਿਆਂ ਸੇਵਾ, ਮਨੁੱਖਤਾ ਅਤੇ ਸਿਹਤ ਜਾਗਰੂਕਤਾ ਦਾ ਸੰਦੇਸ਼ ਵੀ ਦਿੱਤਾ।ਕਲੱਬ ਆਗੂਆਂ ਨੇ ਕਿਹਾ ਕਿ ਸ਼ੂਗਰ ਵਰਗੀਆਂ ਬਿਮਾਰੀਆਂ ਤੋਂ ਬਚਾਅ ਲਈ ਸਮੇਂ-ਸਮੇਂ ‘ਤੇ ਸਿਹਤ ਜਾਂਚ ਕਰਵਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਲਾਇਨਜ਼ ਕਲੱਬ ਜੈਤੋ ਗੰਗਸਰ ਲੋਕ ਭਲਾਈ, ਸਿਹਤ ਸੁਰੱਖਿਆ ਅਤੇ ਸਮਾਜ ਸੇਵਾ ਲਈ ਭਵਿੱਖ ਵਿੱਚ ਵੀ ਅਜਿਹੇ ਸੇਵਾ ਪ੍ਰੋਜੈਕਟ ਨਿਰੰਤਰ ਚਲਾਉਂਦਾ ਰਹੇਗਾ।ਇਸ ਮੌਕੇ ਰੀਜਨ ਚੇਅਰਮੈਨ ਵਿਕੇਸ਼ ਕਾਂਸਲ, ਚੇਅਰਮੈਨ ਰਾਕੇਸ਼ ਰੋਮਾਣਾ, ਪ੍ਰਧਾਨ ਪ੍ਰਦੀਪ ਸਿੰਗਲਾ, ਸਕੱਤਰ ਮੰਨੂ ਵਰਮਾ ‘ਮੰਟੂ’, ਖ਼ਜ਼ਾਨਚੀ ਜੀਵਨ ਗਰਗ ‘ਰਿੰਕੂ’, ਪੀ.ਆਰ.ਓ. ਸੰਜੀਵ ਸ਼ਰਮਾ ‘ਟੀਨੂ’, ਸਾਬਕਾ ਪ੍ਰਧਾਨ ਸਪਨ ਕੋਠਾਰੀ, ਸਾਬਕਾ ਪ੍ਰਧਾਨ ਕੁਲਭੂਸ਼ਣ ਮਹੇਸ਼ਵਰੀ, ਪ੍ਰੋਜੈਕਟ ਚੇਅਰਮੈਨ ਰਾਮ ਅਵਤਾਰ ਵਰਮਾ, ਆਈ ਕੈਂਪ ਚੇਅਰਮੈਨ ਨਰੇਸ਼ ਮਿੱਤਲ ਅਤੇ ਕਲੱਬ ਦੇ ਹੋਰ ਮੈਂਬਰ ਹਾਜ਼ਰ ਸਨ।
  • Related Posts

    ਸਾਫ-ਸੁਥਰੇ ਵਾਤਾਵਰਣ ਅਤੇ ਸ਼ੁੱਧ ਹਵਾ ਲਈ ਵਾਹਨਾਂ ਤੋਂ ਨਿਕਲਣ ਵਾਲੇ ਪ੍ਰਦੂਸ਼ਣ ਦੀ ਰੋਕਥਾਮ ਜਰੂਰੀ — ਗੁਰਦੀਪ ਸਿੰਘ ਕੰਗ * ਮੁਹੱਲਾ ਸ਼ਿਵਪੁਰੀ ਵਿਖੇ ਲਗਾਇਆ ਬੈਟਰੀ ਤੇ ਪ੍ਰਦੂਸ਼ਣ ਚੈੱਕਅਪ ਕੈਂਪ

    Spread the love

    Spread the loveਫਗਵਾੜਾ 1 ਅਕਤੂਬਰ ( ਪ੍ਰੀਤ ਕੌਰ ਪ੍ਰੀਤੀ ) ਫਗਵਾੜਾ ਦੀ ਸੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ ਕਲੱਬ ਫਗਵਾੜਾ ਪ੍ਰਾਈਡ ਵਲੋਂ ਦੀਸ਼ਾਂਤ ਬੈਟਰੀ ਹਾਊਸ ਫਰੈਂਡਜ ਕਲੋਨੀ ਦੇ ਸਹਿਯੋਗ ਸਦਕਾ…

    ਅਕਾਲੀ ਦਲ ਵਾਰਿਸ਼ ਪੰਜਾਬ ਦੇ ਹਰਿਆਣਾ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਮੰਡੇਵਰ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਅਸਥਾਨ ਤੇ ਨਤਮਸਤਕ ਹੋਏ

    Spread the love

    Spread the loveਨੂਰਪੁਰ ਬੇਦੀ ਦਲਜੀਤ ਚਨੌਲੀ=ਜਥੇਬੰਦੀ ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਸੁਖਵਿੰਦਰ ਸਿੰਘ ਮੰਡੇਵਰ ਨੂੰ ਜਥੇਬੰਦੀ ਵਾਰਸ ਪੰਜਾਬ ਹਰਿਆਣਾ ਦੇ…

    Leave a Reply

    Your email address will not be published. Required fields are marked *