ਬੇਰੁਜ਼ਗਾਰਾਂ ਨੂੰ ਤਕਨੀਕੀ ਸਿੱਖਿਆ ਦੇ ਕੇ ਡਾ: ਓਬਰਾਏ ਨੇ ਰੋਜ਼ਗਾਰ ਸ਼ੁਰੂ ਕਰਨ ਲਈ ਦਿੱਤੀਆਂ ਸਿਲਾਈ ਮਸ਼ੀਨਾਂ-

Spread the love
ਸ਼੍ਰੀ ਮੁਕਤਸਰ ਸਾਹਿਬ, 26 ਜੁਲਾਈ (ਮਨਜੀਤ ਸਿੱਧੂ):- ਡਾਕਟਰ ਐਸ.ਪੀ.ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਪਿੰਡਾਂ ਅਤੇ ਸ਼ਹਿਰਾਂ ਵਿੱਚ ਨੋਜਵਾਨ ਲੜਕੇ ਲੜਕੀਆਂ ਨੂੰ ਆਤਮ ਨਿਰਭਰ ਬਣਾਉਣ ਲਈ ਮੁਫ਼ਤ ਸਿਖਲਾਈ ਸੈਂਟਰ (ਸਿਲਾਈ, ਬਿਊਟੀ ਪਾਰਲਰ, ਕੰਪਿਊਟਰ) ਖੋਲ ਕੇ ਮੁਫ਼ਤ ਸਿਖਲਾਈ ਦਿੱਤੀ ਜਾ ਰਹੀ ਹੈ ਤਾਂ ਜੋ ਇਹ ਬੇਰੁਜ਼ਗਾਰ ਤਕਨੀਕੀ ਸਿੱਖਿਆ ਲੈ ਕੇ ਆਪਣੇ ਪੈਰਾਂ ਤੇ ਖੜੇ ਹੋ ਸਕਣ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਜੱਸਾ ਸਿੰਘ ਸੰਧੂ ਕੋਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੈਡਮ ਇੰਦਰਜੀਤ ਕੌਰ ਡਾਇਰੈਕਟਰ ਐਜੂਕੇਸ਼ਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਵੀ 8 ਮੁਫ਼ਤ ਸਿਖਲਾਈ ਸੈਂਟਰ ਚੱਲ ਰਹੇ ਹਨ ਅਤੇ ਇਸ ਤੋਂ ਪਹਿਲਾਂ ਹਜ਼ਾਰਾਂ ਦੀ ਗਿਣਤੀ ਵਿਚ ਨੋਜਵਾਨ ਤਕਨੀਕੀ ਸਿੱਖਿਆ ਲੈ ਕੇ ਆਪਣੇ ਪਰਿਵਾਰਾਂ ਦਾ ਵਧੀਆ ਪਾਲਣ ਪੋਸ਼ਣ ਕਰ ਰਹੇ ਹਨ। ਇੱਥੇ ਇਹ ਵੀ ਦੱਸਿਆ ਜਾਂਦਾ ਹੈ ਕਿ ਤਕਨੀਕੀ ਸਿੱਖਿਆ ਲੈ ਕੇ ਕਈ ਬੇਰੁਜ਼ਗਾਰ ਆਪਣਾ ਕੰਮ ਸ਼ੁਰੂ ਕਰਨਾ ਚਾਹੁੰਦੇ ਹਨ ਪਰ ਘਰੇਲੂ ਹਾਲਾਤ ਦੇਖਦੇ ਹੋਏ ਉਹ ਕੰਮ ਸ਼ੁਰੂ ਨਹੀਂ ਕਰ ਸਕਦੇ। ਇਨ੍ਹਾਂ ਹਾਲਤਾਂ ਵਿੱਚ ਉਨ੍ਹਾਂ ਵੱਲੋਂ ਡਾ ਐਸ ਪੀ ਸਿੰਘ ਓਬਰਾਏ ਨੂੰ ਮਸ਼ੀਨਾਂ ਦੇਣ ਲਈ ਬੇਨਤੀ ਕੀਤੀ ਜਾਂਦੀ ਹੈ ਤਾਂ ਮੈਡਮ ਇੰਦਰਜੀਤ ਕੌਰ ਡਾਇਰੈਕਟਰ ਐਜੂਕੇਸ਼ਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਪੜਤਾਲ ਕਰਨ ਉਪਰੰਤ ਮਸ਼ੀਨਾਂ ਦੇਣ ਦੀ ਸਿਫਾਰਸ਼ ਕੀਤੀ ਜਾਂਦੀ ਹੈ।ਇਸ ਲੜੀ ਤਹਿਤ ਸ਼੍ਰੀ ਮੁਕਤਸਰ ਸਾਹਿਬ ਵਿਖੇ 4 ਲੋੜਵੰਦ ਔਰਤਾਂ ਨੂੰ ਆਪਣਾਂ ਕੰਮ ਸ਼ੂਰੁ ਕਰਨ ਲਈ ਸਿਲਾਈ ਮਸ਼ੀਨਾਂ ਡਾ ਓਬਰਾਏ ਵਲੋਂ ਮੁਫ਼ਤ ਦਿੱਤੀਆਂ ਗਈਆਂ ਹਨ।  ਇਸ ਮੌਕੇ ਜਸਪਾਲ ਸਿੰਘ ਮੋਗਾ ਰਿਟਾ ਜ਼ਿਲ੍ਹਾ ਸਿੱਖਿਆ ਅਫ਼ਸਰ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ।ਮਸ਼ੀਨਾਂ ਲੈਣ ਉਪਰੰਤ ਲੋੜਵੰਦਾਂ ਵੱਲੋਂ ਡਾ ਓਬਰਾਏ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਬਲਵਿੰਦਰ ਸਿੰਘ ਬਰਾੜ ਰਿਟਾ ਪ੍ਰਿੰਸੀਪਲ, ਗੁਰਪਾਲ ਸਿੰਘ ਪਾਲੀ, ਜਸਪਾਲ ਸਿੰਘ ਰਿਟਾ ਲੈਕਚਰਾਰ ਸੀਨੀਅਰ ਮੀਤ ਪ੍ਰਧਾਨ,ਮਲਕੀਤ ਸਿੰਘ ਰਿਟਾ ਬੈਕ ਮੈਨੇਜਰ ਮੀਤ ਪ੍ਰਧਾਨ, ਬਲਜੀਤ ਸਿੰਘ ਮਾਨ ਰਿਟਾ ਪ੍ਰਿੰਸੀਪਲ, ਬਰਨੇਕ ਸਿੰਘ ਰਿਟਾ ਲੈਕਚਰਾਰ, ਸੋਮ ਨਾਥ, ਮਾਸਟਰ ਰਾਜਿੰਦਰ ਸਿੰਘ, ਅਸ਼ੋਕ ਕੁਮਾਰ, ਸੁਖਦਰਸ਼ਨ ਸਿੰਘ ਬੇਦੀ ਰਿਟਾ ਜ਼ਿਲ੍ਹਾ ਉੱਪ ਸਿੱਖਿਆ ਅਫ਼ਸਰ, ਅਮ੍ਰਿਤ ਪਾਲ ਸਿੰਘ, ਗੁਰਜੀਤ ਸਿੰਘ ਜੀਤਾ, ਚਰਨਜੀਤ ਸਿੰਘ ਮੈਂਬਰ ਬਲਾਕ ਸੰਮਤੀ, ਬਲਦੇਵ ਸਿੰਘ ਮਾਂਗਟ ਕੇਰ ਆਦਿ ਹਾਜ਼ਰ ਸਨ।
  • Related Posts

    ਬਲਾਚੌਰ ਵਿਖੇ ਭਾਜਪਾ ਦੀ ਅਹਿਮ ਮੀਟਿੰਗ, ਸੰਗਠਨ ਨੂੰ ਮਜ਼ਬੂਤ ਕਰਨ ਤੇ ਪਾਰਟੀ ਦੀਆਂ ਗਤੀਵਿਧੀਆਂ ਸਬੰਧੀ ਹੋਇਆ ਵਿਚਾਰ-ਵਟਾਂਦਰਾ

    Spread the love

    Spread the love ਬਲਾਚੌਰ, 29 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) : ਬਲਾਚੌਰ ਵਿਖੇ ਅੱਜ ਭਾਰਤੀ ਜਨਤਾ ਪਾਰਟੀ ਦੀ ਅਹਿਮ ਮੀਟਿੰਗ ਹੋਈ, ਜਿਸ ਵਿੱਚ ਪਾਰਟੀ ਦੀਆਂ ਗਤੀਵਿਧੀਆਂ, ਸੰਗਠਨਾਤਮਕ ਮਾਮਲਿਆਂ ਅਤੇ ਪਾਰਟੀ ਨੂੰ…

    ਆਂਗਨਵਾੜੀ ਸੈਂਟਰ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਬੱਚਿਆਂ ਨੇ ਪੇਸ਼ ਕੀਤੇ ਦੇਸ਼ ਭਗਤੀ ਦੇ ਗੀਤ, ਸ਼ਹੀਦ ਦੇ ਜੀਵਨ ਤੋਂ ਪ੍ਰੇਰਨਾ ਲੈਣ ਦਾ ਦਿੱਤਾ ਸੁਨੇਹਾ

    Spread the love

    Spread the love ਮਾਛੀਵਾੜਾ ਸਾਹਿਬ, 29=ਸਤੰਬਰ (ਸੁੱਚਾ ਬੰਗੜ) – ਸਥਾਨਕ ਆਂਗਨਵਾੜੀ ਸੈਂਟਰ ਨੰਬਰ 122 ਵਿਖੇ ਦੇਸ਼ ਦੇ ਮਹਾਨ ਕ੍ਰਾਂਤੀਕਾਰੀ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਹੀ ਸ਼ਰਧਾ…

    Leave a Reply

    Your email address will not be published. Required fields are marked *