29 ਜੁਲਾਈ ਨੂੰ ਸੰਗਰੂਰ ਵਿੱਚ ਹੋਵੇਗੀ ਵਿਸ਼ਾਲ ਰੈਲੀ  ਮੰਗਾਂ ਦੇ ਹੱਲ ਲਈ ਸੇਵਾ ਮੁਕਤ ਮੁਲਾਜ਼ਮ ਲੈਣਗੇ ਵੱਡੀ ਗਿਣਤੀ ਵਿੱਚ ਲੈਣਗੇ ਹਿੱਸਾ

Spread the love
 26 ਜੁਲਾਈ,ਬਠਿੰਡਾ(ਪੱਤਰ ਪ੍ਰੇਰਕ):=ਪੰਜਾਬ ਗੌਰਮਿੰਟ  ਪੈਨਸ਼ਨਰਜ ਵੈਲਫੇਅਰ ਐਸੋਸੀਏਸ਼ਨ ਬਠਿੰਡਾ ਦੀ ਮੀਟਿੰਗ ਜਿਲਾ ਪ੍ਰਧਾਨ ਪ੍ਰਿੰਸੀਪਲ ਰਣਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿੱਚ ਸੰਗਰੂਰ ਵਿਖੇ 29 ਜੁਲਾਈ ਨੂੰ ਹੋਣ ਵਾਲੀ ਰੈਲੀ ਸਬੰਧੀ ਵਿਚਾਰ ਚਰਚਾ ਕੀਤੀ ਗਈ ਅਤੇ ਫੈਸਲਾ ਕੀਤਾ ਗਿਆ ਜਿਲਾ ਬਠਿੰਡਾ ਵਿੱਚੋਂ ਵੱਡੀ ਗਿਣਤੀ ਵਿੱਚ ਸੇਵਾ ਮੁਕਤ ਮੁਲਾਜ਼ਮ ਭਾਗ ਲੈਣਗੇ  | ਪ੍ਰੈਸ ਬਿਆਨ ਜਾਰੀ ਕਰਦਿਆਂ ਜ਼ਿਲ੍ਹਾ ਸਕੱਤਰ ਦਰਸ਼ਨ ਸਿੰਘ ਮੌੜ ਨੇ ਸਰਕਾਰ ਉੱਪਰ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਪੈਨਸ਼ਨ ਦੀਆਂ ਮੰਗਾਂ ਮੰਨਣ ਤੋਂ ਲਗਾਤਾਰ ਇਨਕਾਰੀ ਹੈ | ਉਹਨਾਂ ਕਿਹਾ ਕਿ ਸੇਵਾ ਮੁਕਤ ਮੁਲਾਜ਼ਮਾਂ ਨੂੰ 2.59 ਦਾ ਗੁਣਾਕ ਦੇਣ, ਡੀਏ ਦੀਆਂ ਕਿਸ਼ਤਾਂ, ਤਨਖਾਹ ਕਮਿਸ਼ਨ ਦੇ ਬਕਾਏ ਅਤੇ ਛੇਵੇਂ ਪੇ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਕਰਨ ਤੋਂ ਟਾਲਾ ਵੱਟਿਆ ਜਾ ਰਿਹਾ ਹੈ | ਸਰਕਾਰ ਨੇ ਮੀਟਿੰਗਾਂ ਦਾ ਸਮਾਂ ਦੇ ਕੇ ਅੱਜ ਤੱਕ ਮੀਟਿੰਗ ਹੀ ਨਹੀਂ ਕੀਤੀ | ਸਰਕਾਰ ਦੇ ਇਸ ਰਵਈਏ ਖਿਲਾਫ ਪੰਜਾਬ ਦੀ  ਪੈਨਸ਼ਨਰਜ਼ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ| ਸਰਕਾਰ ਦੀ ਪੈਨਸ਼ਨਰਜ਼ ਵਿਰੋਧੀ ਨੀਤੀ ਖਿਲਾਫ ਸੰਗਰੂਰ ਵਿਖੇ ਹੋਣ ਵਾਲੀ ਰੈਲੀ ਲਈ ਲਾਮਬੰਦੀ ਸ਼ੁਰੂ ਕੀਤੀ ਗਈ ਹੈ| ਜਿਸ ਦਾ ਕਿ ਰਿਟਾਇਰਡ ਮੁਲਾਜ਼ਮ ਭਰਵਾਂ ਹੁੰਗਾਰਾ ਦੇ ਰਹੇ ਹਨ | ਅੱਜ ਦੀ ਇਸ ਮੀਟਿੰਗ ਵਿੱਚ ਬਾਬੂ ਸਿੰਘ ਗੋਨਿਆਣਾ ਬਲਾਕ ਪ੍ਰਧਾਨ, ਆਤਮਾ ਰਾਮ ਸੰਗਤ,ਹਰਨੇਕ ਸਿੰਘ ਮੌੜ, ਹਰਭਜਨ ਸਿੰਘ ਰਾਮਪੁਰਾ ਹਾਜ਼ਰ ਸਨ |
  • Related Posts

    ਖੇਡਾਂ ਵਤਨ ਪੰਜਾਬ ਦੀਆਂ  ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਮੁੰਡੇ ਦੂਜੇ ਤੇ ਕੁੜੀਆਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ : ਜੋਨਲ ਐਥਲੈਟਿਕਸ  ਟੂਰਨਾਮੈਂਟ ਤਖਤਗੜ੍ਹ ਵਿੱਚ ਮੂਸਾਪੁਰ ਦਾ ਖਿਡਾਰੀ ਮਨੀਸ਼ ਕੁਮਾਰ _17 ਲੰਮੀ ਛਾਲ ਦੇ ਫਸਵੇਂ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ

    Spread the love

    Spread the love ਨੂਰਪੁਰ ਬੇਦੀ ਦਲਜੀਤ ਚਨੋਲੀ  ਨਹਿਰੂ ਸਟੇਡੀਅਮ ਰੂਪਨਗਰ ਵਿਖੇ ਹੋ ਰਹੀਆਂ ਖੇਡਾਂ ਵਤਨ ਪੰਜਾਬ  ਦੀਆਂ ਵਿੱਚ ਸਰਕਾਰੀ ਮਿਡਲ ਸਕੂਲ ਮੂਸਾਪੁਰ ਦੇ ਖਿਡਾਰੀਆਂ ਨੇ ਖੋ ਖੋ ਦੇ ਫਸਵੇਂ ਮੁਕਾਬਲੇ…

    ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀਆ ਹੱਕਾਂ ਪ੍ਰਤੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਂਦਾ ਰਹੇਗਾ:-ਡਾ, ਇਕਬਾਲ ਸਿੰਘ ਢਿਲਵਾਂ, 

    Spread the love

    Spread the loveਤਪਾ ਮੰਡੀ 29 ਸਤੰਬਰ (ਗੋਲਡੀ ਵਿਆਸ) ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਡਾ. ਇਕਬਾਲ ਸਿੰਘ ਢਿਲਵਾਂ, ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਪੰਜਾਬ ਦੇ ਭਵਿੱਖ…

    Leave a Reply

    Your email address will not be published. Required fields are marked *