ਸ਼੍ਰੀ ਗੋਇੰਦਵਾਲ ਸਾਹਿਬ ਵਿਖੇ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਸੰਗਤ ਵੱਲੋਂ ਭਰਵਾਂ ਸਵਾਗਤ

Spread the love
 ਸ੍ਰੀ ਗੋਇੰਦਵਾਲ ਸਾਹਿਬ ਤੋਂ( ਕਰਨੈਲ ਸਿੰਘ ਰਿੰਕੂ )= ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਕੱਢਿਆ ਗਿਆ ਮੀਰੀ ਪੀਰੀ ਖ਼ਾਲਸਾ ਮਾਰਚ ਐਤਵਾਰ ਨੂੰ ਸ਼੍ਰੀ ਦਰਬਾਰ ਸਾਹਿਬ ਤਰਨ ਤਾਰਨ ਤੋਂ ਰਵਾਨਾ ਹੋ ਕੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਸ਼੍ਰੀ ਗੋਇੰਦਵਾਲ ਸਾਹਿਬ ਵਿਖੇ ਪਹੁੰਚਿਆ। ਇੱਥੇ ਸਮੁੱਚੀ ਸੰਗਤ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਥਾਨਕ ਲੀਡਰਸ਼ਿਪ ਵੱਲੋਂ ਨਗਰ ਕੀਰਤਨ ਦਾ ਸ਼ਰਧਾ ਅਤੇ ਉਤਸ਼ਾਹ ਨਾਲ ਭਰਵਾਂ ਸਵਾਗਤ ਕੀਤਾ ਗਿਆ।ਨਗਰ ਕੀਰਤਨ ਦੀ ਅਗਵਾਈ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਕਰ ਰਹੇ ਸਨ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸ਼੍ਰੀ ਖਡੂਰ ਸਾਹਿਬ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ, ਯੂਥ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਨੇ ਵੀ ਕਾਫ਼ਲੇ ਦੇ ਰੂਪ ਵਿੱਚ ਨਗਰ ਕੀਰਤਨ ਵਿੱਚ ਸ਼ਮੂਲੀਅਤ ਕੀਤੀ। ਉਨ੍ਹਾਂ ਵੱਲੋਂ ਰਸਤੇ ਦੇ ਹਰ ਪੜਾਅ ‘ਤੇ ਅਕਾਲੀ ਵਰਕਰਾਂ ਅਤੇ ਸੰਗਤ ਨਾਲ ਮਿਲ ਕੇ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ।ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ ਨੇ ਵੀ ਆਪਣੀ ਸਮੁੱਚੀ ਟੀਮ ਸਮੇਤ ਸ਼੍ਰੀ ਗੋਇੰਦਵਾਲ ਸਾਹਿਬ ਵਿਖੇ ਨਗਰ ਕੀਰਤਨ ਦਾ ਸਵਾਗਤ ਕੀਤਾ। ਇਸ ਦੌਰਾਨ ਸੰਗਤ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਨਗਰ ਕੀਰਤਨ ਦਾ ਸਤਿਕਾਰ ਕੀਤਾ ਗਿਆ ਅਤੇ ਪੂਰਾ ਮਾਹੌਲ ਗੁਰੂ ਜਸ, ਕੀਰਤਨ ਅਤੇ ਜੈਕਾਰਿਆਂ ਨਾਲ ਗੂੰਜ ਉੱਠਿਆ।ਇਸ ਮੌਕੇ ਐਸਜੀਪੀਸੀ ਮੈਂਬਰ ਗੁਰਬਚਨ ਸਿੰਘ ਕਰਮੂਵਾਲਾ, ਸ਼੍ਰੀ ਬਾਉਲੀ ਸਾਹਿਬ ਦੇ ਮੈਨੇਜਰ ਸਰਬਦਿਆਲ ਸਿੰਘ, ਐਡੀਸ਼ਨਲ ਮੈਨੇਜਰ ਨਿਰਮਲ ਸਿੰਘ ਕਾਹਲਵਾਂ, ਮੀਤ ਮੈਨੇਜਰ ਸਰਬਜੀਤ ਸਿੰਘ (ਮੁੰਡਾ ਪਿੰਡ), ਹੈੱਡ ਗ੍ਰੰਥੀ ਗਿਆਨੀ ਗੁਰਮੁਖ ਸਿੰਘ, ਨੰਬਰਦਾਰ ਅਮਰਜੀਤ ਸਿੰਘ, ਚੇਅਰਮੈਨ ਗੁਰਨਾਮ ਸਿੰਘ ਲਾਡੀ, ਪ੍ਰਧਾਨ ਗੁਰਮੀਤ ਸਿੰਘ, ਅੰਗਰੇਜ਼ ਸਿੰਘ, ਰਵਿੰਦਰ ਸਿੰਘ ਲਾਹੌਰੀਆਂ, ਰੁਪਿੰਦਰ ਸਿੰਘ ਲਾਹੌਰੀਆਂ, ਮੱਸਾ ਸਿੰਘ, ਦਲਜੀਤ ਸਿੰਘ ਵਿਰਕ, ਹਰਭਜਨ ਸਿੰਘ ਰਠੌੜ, ਸਮੇਤ ਵੱਡੀ ਗਿਣਤੀ ਵਿੱਚ ਸੰਗਤ ਅਤੇ ਅਕਾਲੀ ਆਗੂ ਹਾਜ਼ਰ ਸਨ।
  • Related Posts

    ਬਲਾਚੌਰ ਵਿਖੇ ਭਾਜਪਾ ਦੀ ਅਹਿਮ ਮੀਟਿੰਗ, ਸੰਗਠਨ ਨੂੰ ਮਜ਼ਬੂਤ ਕਰਨ ਤੇ ਪਾਰਟੀ ਦੀਆਂ ਗਤੀਵਿਧੀਆਂ ਸਬੰਧੀ ਹੋਇਆ ਵਿਚਾਰ-ਵਟਾਂਦਰਾ

    Spread the love

    Spread the love ਬਲਾਚੌਰ, 29 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) : ਬਲਾਚੌਰ ਵਿਖੇ ਅੱਜ ਭਾਰਤੀ ਜਨਤਾ ਪਾਰਟੀ ਦੀ ਅਹਿਮ ਮੀਟਿੰਗ ਹੋਈ, ਜਿਸ ਵਿੱਚ ਪਾਰਟੀ ਦੀਆਂ ਗਤੀਵਿਧੀਆਂ, ਸੰਗਠਨਾਤਮਕ ਮਾਮਲਿਆਂ ਅਤੇ ਪਾਰਟੀ ਨੂੰ…

    ਆਂਗਨਵਾੜੀ ਸੈਂਟਰ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਬੱਚਿਆਂ ਨੇ ਪੇਸ਼ ਕੀਤੇ ਦੇਸ਼ ਭਗਤੀ ਦੇ ਗੀਤ, ਸ਼ਹੀਦ ਦੇ ਜੀਵਨ ਤੋਂ ਪ੍ਰੇਰਨਾ ਲੈਣ ਦਾ ਦਿੱਤਾ ਸੁਨੇਹਾ

    Spread the love

    Spread the love ਮਾਛੀਵਾੜਾ ਸਾਹਿਬ, 29=ਸਤੰਬਰ (ਸੁੱਚਾ ਬੰਗੜ) – ਸਥਾਨਕ ਆਂਗਨਵਾੜੀ ਸੈਂਟਰ ਨੰਬਰ 122 ਵਿਖੇ ਦੇਸ਼ ਦੇ ਮਹਾਨ ਕ੍ਰਾਂਤੀਕਾਰੀ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਹੀ ਸ਼ਰਧਾ…

    Leave a Reply

    Your email address will not be published. Required fields are marked *