ਬਿਜਲੀ ਕੱਟਾਂ ਦੇ ਸਤਾਏ ਲੋਕ, ਭੱਖਦੀ ਗਰਮੀ ‘ਚ ਸੜਕਾਂ ‘ਤੇ ਆਏ * ਭੁੱਲਾਰਾਈ ਚੌਕ, ਮੇਹਟਾਂ ਬਾਈਪਾਸ ਤੇ ਹੁਸ਼ਿਆਰਪੁਰ ਰੋਡ ਦਫਤਰ ਅੱਗੇ ਦਿੱਤੇ ਰੋਸ ਧਰਨੇ * ਬਿਜਲੀ ਮਹਿਕਮੇ ਅਤੇ ਪੰਜਾਬ ਸਰਕਾਰ ਖਿਲਾਫ ਕੀਤੀ ਜੋਰਦਾਰ ਨਾਅਰੇਬਾਜੀ

Spread the love

ਫਗਵਾੜਾ 26 ਜੁਲਾਈ (    ਪ੍ਰੀਤ ਕੌਰ ਪ੍ਰੀਤੀ        ) ਭੱਖਦੀ ਗਰਮੀ ਦੇ ਵਿੱਚ ਲਗਾਤਾਰ ਲੱਗ ਰਹੇ ਬਿਜਲੀ ਕੱਟਾਂ ਤੋਂ ਤੰਗ ਆ ਕੇ ਐਤਵਾਰ ਨੂੰ ਫਗਵਾੜਾ ਸ਼ਹਿਰ ਅਤੇ ਆਸ-ਪਾਸ ਦੇ ਪਿੰਡਾਂ ਦੇ ਲੋਕ ਸੜਕਾਂ ’ਤੇ ਉਤਰ ਆਏ। ਗੁੱਸੇ ਵਿੱਚ ਆਏ ਲੋਕਾਂ ਨੇ ਭੁੱਲਾਰਾਈ ਚੌਕ, ਮੇਹਟਾਂ ਬਾਈਪਾਸ ਤੋਂ ਇਲਾਵਾ ਹੁਸ਼ਿਆਰਪੁਰ ਰੋਡ ਸਥਿਤ ਬਿਜਲੀ ਮਹਿਕਮੇ ਦੇ ਦਫ਼ਤਰ ਅੱਗੇ ਰੋਸ ਧਰਨੇ ਦੇ ਕੇ ਪੰਜਾਬ ਸਰਕਾਰ ਅਤੇ ਬਿਜਲੀ ਵਿਭਾਗ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਧਰਨਾਕਾਰੀਆਂ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਬਿਨਾਂ ਕਿਸੇ ਪਹਿਲਾਂ ਸੂਚਨਾ ਦੇ ਵਾਰ-ਵਾਰ ਬਿਜਲੀ ਸਪਲਾਈ ਕੱਟ ਦਿੱਤੀ ਜਾਂਦੀ ਹੈ। ਜਿਸ ਕਾਰਨ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਭੱਖਦੀ ਗਰਮੀ ਵਿੱਚ ਲੰਬੇ ਸਮੇਂ ਤੱਕ ਬਿਜਲੀ ਨਾ ਹੋਣ ਕਾਰਨ ਘਰਾਂ ਵਿੱਚ ਰਹਿਣਾ ਮੁਸ਼ਕਲ ਹੋ ਗਿਆ ਹੈ। ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਬਿਜਲੀ ਕੱਟਾਂ ਕਾਰਨ ਪਿੰਡਾਂ ਅਤੇ ਸ਼ਹਿਰਾਂ ਵਿੱਚ ਕਿਸਾਨ, ਵਪਾਰੀ, ਵਿਦਿਆਰਥੀ, ਛੋਟੇ ਬੱਚੇ, ਬਜ਼ੁਰਗ ਅਤੇ ਬਿਮਾਰ ਲੋਕ ਸਭ ਤੋਂ ਵੱਧ ਪ੍ਰੇਸ਼ਾਨ ਹਨ। ਖੇਤਾਂ ਵਿੱਚ ਸਿੰਚਾਈ ਦਾ ਕੰਮ ਪ੍ਰਭਾਵਿਤ ਹੋ ਰਿਹਾ ਹੈ, ਜਦਕਿ ਘਰੇਲੂ ਅਤੇ ਵਪਾਰਕ ਕੰਮਕਾਜ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਬਿਜਲੀ ਦੀ ਅਣਨਿਯਮਿਤ ਸਪਲਾਈ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਰੋਸ ਧਰਨੇ ਦੌਰਾਨ ਵੱਡੀ ਗਿਣਤੀ ਵਿੱਚ ਪਹੁੰਚੇ ਕਿਸਾਨਾਂ ਤੇ ਆਮ ਨਾਗਰਿਕਾਂ ਨੇ ਦੋਸ਼ ਲਾਇਆ ਕਿ ਕਈ ਵਾਰ ਸ਼ਿਕਾਇਤਾਂ ਕਰਨ ਦੇ ਬਾਵਜੂਦ ਸਮੱਸਿਆ ਦਾ ਕੋਈ ਪੱਕਾ ਹੱਲ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਮੰਗ ਕੀਤੀ ਕਿ ਬਿਜਲੀ ਸਪਲਾਈ ਨੂੰ ਤੁਰੰਤ ਸੁਚਾਰੂ ਬਣਾਇਆ ਜਾਵੇ ਅਤੇ ਗੈਰ-ਜ਼ਰੂਰੀ ਬਿਜਲੀ ਕੱਟਾਂ ’ਤੇ ਰੋਕ ਲਗਾਈ ਜਾਵੇ ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ। ਭੁੱਲਾਰਾਈ ਵਿਖੇ ਧਰਨੇ ਦੌਰਾਨ ਐਕਸ.ਈ.ਐਨ. ਪਾਵਰ ਕਾਮ ਹਰਦੀਪ ਕੁਮਾਰ ਅਤੇ ਹੋਰ ਵਿਭਾਗੀ ਅਧਿਕਾਰੀ ਮੌਕੇ ਤੇ ਪਹੁੰਚੇ ਅਤੇ ਧਰਨਾਕਾਰੀਆਂ ਨਾਲ ਗੱਲਬਾਤ ਕੀਤੀ। ਉਹਨਾਂ ਭਰੋਸਾ ਦਿੱਤਾ ਕਿ ਬਿਜਲੀ ਸਬੰਧੀ ਹਰ ਸਮੱਸਿਆ ਦਾ ਢੁਕਵਾ ਹਲ ਜਲਦੀ ਕਰਵਾਇਆ ਜਾਵੇਗਾ। ਦੂਸਰੇ ਪਾਸੇ ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੇ ਸੀਨੀਅਰ ਆਗੂਆਂ ਹਰਵਿੰਦਰ ਸਿੰਘ ਖੁੰਨਖੁਨ ਅਤੇ ਬਲਜੀਤ ਸਿੰਘ ਹਰਦਾਸਪੁਰ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਤੁਰੰਤ ਬਿਜਲੀ ਸਪਲਾਈ ਵਿੱਚ ਸੁਧਾਰ ਨਾ ਕੀਤਾ ਗਿਆ ਤਾਂ ਸੰਘਰਸ਼ ਲਈ ਮਜਬੂਰ ਹੋਣਗੇ। ਜਿਸ ਦੀ ਜ਼ਿੰਮੇਵਾਰੀ ਬਿਜਲੀ ਵਿਭਾਗ ਅਤੇ ਸਰਕਾਰ ਦੀ ਹੋਵੇਗੀ। ਇਸ ਮੌਕੇ ਬੀਰਾ ਰਾਮ ਬਲਜੋਤ ਕੌਂਸਲਰ, ਨਿਰਮਲ ਸਿੰਘ, ਦਲਬੀਰ ਸਿੰਘ, ਜਸਵਿੰਦਰ ਸਿੰਘ, ਲਵਪ੍ਰੀਤ ਸਿੰਘ, ਮਨਦੀਪ ਸਿੰਘ, ਅਵਤਾਰ ਸਿੰਘ, ਰਣਜੀਤ ਸਿੰਘ, ਅਮਰੀਕ ਸਿੰਘ, ਸੁਲੱਖਣ ਸਿੰਘ, ਮਹਿੰਦਰ ਸਿੰਘ, ਸੁਖਵਿੰਦਰ ਸਿੰਘ, ਸਤਵਿੰਦਰ ਸਿੰਘ, ਪੁਰਸ਼ੋਤਮ ਲਾਲ, ਵਿਜੇ ਕੁਮਾਰ, ਬਨਵਾਰੀ ਲਾਲ, ਸਿਕੰਦਰ ਸਿੰਘ, ਮਲਕੀਤ ਰਾਮ, ਸੋਹਨ ਲਾਲ, ਗੁਰਸ਼ਰਨ ਸਿੰਘ, ਪਰਮਿੰਦਰ ਸਿੰਘ, ਜੋਗਿੰਦਰ ਪਾਲ, ਭਾਗਮਲ ਆਦਿ ਹਾਜਰ ਸਨ।
ਤਸਵੀਰ 001, ਕੈਪਸ਼ਨ: ਫਗਵਾੜਾ ਦੇ ਭੁੱਲਾਰਾਈ ਚੌਕ, ਮੇਹਟਾਂ ਬਾਈਪਾਸ ਅਤੇ ਹੁਸ਼ਿਆਰਪੁਰ ਰੋਡ ਵਿਖੇ ਬਿਜਲੀ ਕੱਟਾਂ ਦੇ ਵਿਰੋਧ ਵਿੱਚ ਧਰਨਾ ਦਿੰਦੇ ਹੋਏ ਲੋਕ।

  • Related Posts

    ਖੇਡਾਂ ਵਤਨ ਪੰਜਾਬ ਦੀਆਂ  ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਮੁੰਡੇ ਦੂਜੇ ਤੇ ਕੁੜੀਆਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ : ਜੋਨਲ ਐਥਲੈਟਿਕਸ  ਟੂਰਨਾਮੈਂਟ ਤਖਤਗੜ੍ਹ ਵਿੱਚ ਮੂਸਾਪੁਰ ਦਾ ਖਿਡਾਰੀ ਮਨੀਸ਼ ਕੁਮਾਰ _17 ਲੰਮੀ ਛਾਲ ਦੇ ਫਸਵੇਂ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ

    Spread the love

    Spread the love ਨੂਰਪੁਰ ਬੇਦੀ ਦਲਜੀਤ ਚਨੋਲੀ  ਨਹਿਰੂ ਸਟੇਡੀਅਮ ਰੂਪਨਗਰ ਵਿਖੇ ਹੋ ਰਹੀਆਂ ਖੇਡਾਂ ਵਤਨ ਪੰਜਾਬ  ਦੀਆਂ ਵਿੱਚ ਸਰਕਾਰੀ ਮਿਡਲ ਸਕੂਲ ਮੂਸਾਪੁਰ ਦੇ ਖਿਡਾਰੀਆਂ ਨੇ ਖੋ ਖੋ ਦੇ ਫਸਵੇਂ ਮੁਕਾਬਲੇ…

    ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀਆ ਹੱਕਾਂ ਪ੍ਰਤੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਂਦਾ ਰਹੇਗਾ:-ਡਾ, ਇਕਬਾਲ ਸਿੰਘ ਢਿਲਵਾਂ, 

    Spread the love

    Spread the loveਤਪਾ ਮੰਡੀ 29 ਸਤੰਬਰ (ਗੋਲਡੀ ਵਿਆਸ) ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਡਾ. ਇਕਬਾਲ ਸਿੰਘ ਢਿਲਵਾਂ, ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਪੰਜਾਬ ਦੇ ਭਵਿੱਖ…

    Leave a Reply

    Your email address will not be published. Required fields are marked *