ਸਵਰਗੀ ਸ਼੍ਰੀ ਪਰਮਾਨੰਦ ਖੇਪੜ ਦੀ ਪਹਿਲੀ ਬਰਸੀ ਮੌਕੇ ਗੁਰਦੁਆਰਾ ਟਿੱਬੀ ਸਾਹਿਬ ਵਿਖੇ ਕਰਵਾਏ ਗਏ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ, ਵੱਡੀ ਗਿਣਤੀ ਵਿੱਚ ਪਹੁੰਚੀਆਂ ਪ੍ਰਮੁੱਖ ਸ਼ਖ਼ਸੀਅਤਾਂ

Spread the love
ਬਲਾਚੌਰ, 26 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ):=ਬਲਾਚੌਰ ਦੇ ਪ੍ਰਸਿੱਧ ਗੁਰਦੁਆਰਾ ਟਿੱਬੀ ਸਾਹਿਬ ਹੈਡ ਦਰਬਾਰ ਵਿਖੇ ਖੇਪੜ ਪਰਿਵਾਰ ਵੱਲੋਂ ਸਵਰਗੀ ਸ਼੍ਰੀ ਪਰਮਾਨੰਦ ਖੇਪੜ ਦੀ ਪਹਿਲੀ ਬਰਸੀ ਬਹੁਤ ਸ਼ਰਧਾ, ਸਤਿਕਾਰ ਅਤੇ ਨਮ ਅੱਖਾਂ ਨਾਲ ਮਨਾਈ ਗਈ। ਇਸ ਮੌਕੇ ਮਰਹੂਮ ਦੀ ਆਤਮਿਕ ਸ਼ਾਂਤੀ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਖੇਪੜ ਪਰਿਵਾਰ ਵੱਲੋਂ ਵਿਸ਼ੇਸ਼ ਤੌਰ ‘ਤੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ। ਧਾਰਮਿਕ ਸਮਾਗਮ ਦੀ ਸ਼ੁਰੂਆਤ ਦੌਰਾਨ ਸਵੇਰੇ 10 ਵਜੇ ਪਾਠ ਆਰੰਭ ਕੀਤਾ ਗਿਆ, ਜਿਸ ਤੋਂ ਬਾਅਦ ਸਾਢੇ 11 ਵਜੇ ਰਸਭਿੰਨਾ ਕੀਰਤਨ ਕੀਤਾ ਗਿਆ ਅਤੇ ਠੀਕ 11:30 ਵਜੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।ਇਸ ਮੌਕੇ ਇਲਾਕੇ ਭਰ ਤੋਂ ਵੱਡੀਆਂ-ਵੱਡੀਆਂ ਸ਼ਖ਼ਸੀਅਤਾਂ, ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂ, ਸੰਤ ਸਮਾਜ ਦੇ ਨੁਮਾਇੰਦੇ, ਸੱਜਣ-ਮਿੱਤਰ, ਰਿਸ਼ਤੇਦਾਰ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਗੁਰਦੁਆਰਾ ਟਿੱਬੀ ਸਾਹਿਬ ਵਿਖੇ ਨਤਮਕ ਹੋਣ ਲਈ ਪਹੁੰਚੇ। ਸਾਰਿਆਂ ਨੇ ਖੇਪੜ ਪਰਿਵਾਰ ਨਾਲ ਡੂੰਘੇ ਦੁੱਖ ਅਤੇ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਸਵਰਗੀ ਸ਼੍ਰੀ ਪਰਮਾਨੰਦ ਖੇਪੜ ਨੂੰ ਸ਼ਰਧਾਂਜਲੀ ਭੇਟ ਕੀਤੀ। ਸਮਾਗਮ ਦੌਰਾਨ ਰਾਗੀਆਂ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ।ਸਮਾਗਮ ਦੇ ਅੰਤ ਵਿੱਚ ਖੇਪੜ ਪਰਿਵਾਰ ਵੱਲੋਂ ਪਹੁੰਚੇ ਹੋਏ ਸਮੂਹ ਮਹਿਮਾਨਾਂ, ਰਾਜਨੀਤਿਕ ਆਗੂਆਂ ਅਤੇ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ। ਇਸ ਮੌਕੇ ਪਰਿਵਾਰ ਵੱਲੋਂ ਗੁਰੂ ਕਾ ਅਟੁੱਟ ਲੰਗਰ ਵਰਤਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਪਹੁੰਚ ਕੇ ਲੰਗਰ ਛਕਿਆ ਅਤੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ।
  • Related Posts

    ਬਲਾਚੌਰ ਵਿਖੇ ਭਾਜਪਾ ਦੀ ਅਹਿਮ ਮੀਟਿੰਗ, ਸੰਗਠਨ ਨੂੰ ਮਜ਼ਬੂਤ ਕਰਨ ਤੇ ਪਾਰਟੀ ਦੀਆਂ ਗਤੀਵਿਧੀਆਂ ਸਬੰਧੀ ਹੋਇਆ ਵਿਚਾਰ-ਵਟਾਂਦਰਾ

    Spread the love

    Spread the love ਬਲਾਚੌਰ, 29 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) : ਬਲਾਚੌਰ ਵਿਖੇ ਅੱਜ ਭਾਰਤੀ ਜਨਤਾ ਪਾਰਟੀ ਦੀ ਅਹਿਮ ਮੀਟਿੰਗ ਹੋਈ, ਜਿਸ ਵਿੱਚ ਪਾਰਟੀ ਦੀਆਂ ਗਤੀਵਿਧੀਆਂ, ਸੰਗਠਨਾਤਮਕ ਮਾਮਲਿਆਂ ਅਤੇ ਪਾਰਟੀ ਨੂੰ…

    ਆਂਗਨਵਾੜੀ ਸੈਂਟਰ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਬੱਚਿਆਂ ਨੇ ਪੇਸ਼ ਕੀਤੇ ਦੇਸ਼ ਭਗਤੀ ਦੇ ਗੀਤ, ਸ਼ਹੀਦ ਦੇ ਜੀਵਨ ਤੋਂ ਪ੍ਰੇਰਨਾ ਲੈਣ ਦਾ ਦਿੱਤਾ ਸੁਨੇਹਾ

    Spread the love

    Spread the love ਮਾਛੀਵਾੜਾ ਸਾਹਿਬ, 29=ਸਤੰਬਰ (ਸੁੱਚਾ ਬੰਗੜ) – ਸਥਾਨਕ ਆਂਗਨਵਾੜੀ ਸੈਂਟਰ ਨੰਬਰ 122 ਵਿਖੇ ਦੇਸ਼ ਦੇ ਮਹਾਨ ਕ੍ਰਾਂਤੀਕਾਰੀ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਹੀ ਸ਼ਰਧਾ…

    Leave a Reply

    Your email address will not be published. Required fields are marked *