ਸਪੀਕਰ ਸੰਧਵਾਂ ਨੇ ਪਿੰਡ ਮੌੜ ਵਿਖੇ ਪਾਰਟੀ ਵਰਕਰਾਂ ਨਾਲ ਕੀਤੀ ਮੀਟਿੰਗ- ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਸਪੀਕਰ ਸੰਧਵਾ ਨੇ ਕੀਤਾ ਸਵਾਗਤ

Spread the love
ਕੋਟਕਪੂਰਾ 26 ਜੁਲਾਈ (ਗੁਰਦੀਪ ਸਿੰਘ ਢਿੱਲੋਂ )=ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਮੌੜ ਵਿਖੇ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ।ਮੀਟਿੰਗ ਦੌਰਾਨ ਸ.ਸੰਧਵਾਂ ਨੇ ਕਿਹਾ ਕਿ ਪਾਰਟੀ ਦੇ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਜ਼ਮੀਨੀ ਪੱਧਰ ‘ਤੇ ਵਰਕਰਾਂ ਦੀ ਭੂਮਿਕਾ ਬਹੁਤ ਅਹਿਮ ਹੈ।ਇਸ ਤੋਂ ਇਲਾਵਾ ਉਨ੍ਹਾਂ ਪੰਜਾਬ ਸਰਕਾਰ ਦੀਆਂ  ਲੋਕ-ਪੱਖੀਨੀਤੀਆਂ ਨੂੰ ਵੇਖ ਕੇ ਵੱਡੀ ਗਿਣਤੀ ਵਿੱਚ ਅਕਾਲੀ ਦਲ ਛੱਡ ਕੇ ਲੋਕ ਆਮ ਆਦਮੀ ਪਾਰਟੀ ਦੇ ਕਾਫ਼ਲੇ ਵਿੱਚ ਸ਼ਾਮਿਲ ਹੋਏ ਪਰਿਵਾਰਾਂ ਦਾ ਦਿਲੋਂ ਸਵਾਗਤ ਕੀਤਾ । ਉਨ੍ਹਾਂ ਕਿਹਾ ਕਿ ਤੁਹਾਡਾ ਇਹ ਸਾਥ ਅਤੇ ਵਿਸ਼ਵਾਸ ਸਾਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤੀ ਪ੍ਰਦਾਨ ਕਰੇਗਾ।ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ  ਨੇ ਕਿਹਾ ਕਿ  ‘ਆਪ’ ਆਮ ਲੋਕਾਂ ਦੀ ਪਾਰਟੀ ਹੈ ਅਤੇ ਲੋਕ ਆਪ ਮੁਹਾਰੇ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ। ਅਸੀਂ ਪੰਜਾਬ ਦੀ ਬਹਿਤਰੀ ਲਈ ਕੰਮ ਕਰਦੇ ਹਾਂ ਅਤੇ ਇਕੱਠੇ ਹੋ ਕੇ ਕੰਮ ਕਰਦੇ ਰਹਾਂਗੇ। ਉਨ੍ਹਾਂ  ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਪਰਿਵਾਰਾਂ ਦਾ ਮਾਣ ਸਤਿਕਾਰ ਹਰ ਹੀਲੇ ਬਰਕਰਾਰ ਰੱਖਿਆ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਸਮੂਹ ਪਰਿਵਾਰਾਂ ਦੇ ਪਾਰਟੀ ਵਿੱਚ ਆਉਣ ਨਾਲ ਆਮ ਆਦਮੀ ਪਾਰਟੀ ਹੋਰ ਮਜਬੂਤ ਹੋਵੇਗੀ। ਇਸ ਮੌਕੇ ਖੁਸ਼ਵਿੰਦਰ ਸਿੰਘ,ਅਰਸ਼ਦੀਪ ਸਿੰਘ, ਸ਼ੁਭਦੀਪ ਸਿੰਘ,ਡੀਸੀ ਮੌੜ,ਸੁਖਦੇਵ ਮੌੜ,ਗੁਰਪਿਆਰ ਮੌੜ,ਜਰਮਨ ਸਿੰਘ,ਹਰਪ੍ਰੀਤ ਸਿੰਘ ਗੋਰਾ ਸਿੰਘ, ਗੁਰਮੀਤ ਸਿੰਘ,ਪਿੰਦਾ ਸਿੰਘ, ਸੁਖਦੇਵ ਸਿੰਘ, ਡਾ. ਜਗਵੀਰ ਸਿੰਘ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ।
  • Related Posts

    ਤਲਵੰਡੀ ਪੁੱਲ ਚੌਂਕ ‘ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ, ਬਰਨਾਲਾ ਲਾਠੀਚਾਰਜ ਤੇ ਪਟਿਆਲਾ ਕਾਰਵਾਈ ਦੀ ਕੀਤੀ ਨਿੰਦਾ। *ਹੱਕਾਂ ਦੀ ਆਵਾਜ਼ ਦਬਾਉਣ ਦੇ ਦੋਸ਼; ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕਈ ਥਾਵਾਂ ‘ਤੇ ਫੂਕੇ ਸਰਕਾਰਾਂ ਦੇ ਪੁਤਲੇ।

    Spread the love

    Spread the loveਪਰਮਜੀਤ ਸਿੰਘ, ਪੰਜਾਬ ਦਾ ਖੁਲਾਸਾ=ਸੁਲਤਾਨਪੁਰ ਲੋਧੀ/ਡਡਵਿੰਡੀ -ਸੁਲਤਾਨਪੁਰ ਲੋਧੀ, ਜ਼ਿਲ੍ਹਾ ਕਪੂਰਥਲਾ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਦੀ ਰਹਿਨੁਮਾਈ ਹੇਠ ਐਤਵਾਰ ਨੂੰ ਸੁਲਤਾਨਪੁਰ…

    ਪੀਐਚਡੀ ਦੀ ਵਿਦਿਆਰਥਣ ਨੇ ਲਾਏ ਪੰਜਾਬ ਕੇਂਦਰੀ ਯੂਨੀਵਰਸਿਟੀ ਘੁੱਦਾ ਦੇ ਹੈੱਡ ਪ੍ਰੋਫੈਸਰ ‘ਤੇ ਮਾਨਸਿਕ ਪਰੇਸ਼ਾਨ ਕਰਨ ਦੇ ਦੋਸ਼ 

    Spread the love

    Spread the love ਬਠਿੰਡਾ 26 ਜੁਲਾਈ(ਸੁਰਿੰਦਰਪਾਲ ਸਿੰਘ):ਪ੍ਰੈੱਸ ਕਲੱਬ ਬਠਿੰਡਾ ਵਿਖੇ ਪੱਤਰਕਾਰਵਾਰਤਾ ਮੌਕੇ ਪੀਐਚਡੀ ਬੋਟਨੀ ਦੀ ਵਿਦਿਆਰਥਣ ਸਾਕਸ਼ੀ ਯਾਦਵ ਨੇ ਆਪਣੇ ਡਿਪਾਰਟਮੈਂਟ ਦੇ ਹੈਡ ਅਤੇ ਸੁਪਰਵਾਈਜ਼ਰ ਡਾਕਟਰ ਵਿਨੇ ਕੁਮਾਰ ‘ਤੇ ਸੰਗੀਨ…

    Leave a Reply

    Your email address will not be published. Required fields are marked *